ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ
ਅੰਮ੍ਰਿਤਸਰ, 9 ਜਨਵਰੀ:
ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਅਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇਅ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ ਅਤੇ ਰਿਐਲਟੀ ਦੇ ਮੁੱਦੇ ਉਤੇੇ ਢ...







