ਦਿਵਿਆਂਗ ਵਿਅਕਤੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਾਂਝੇ ਉਪਰਾਲੇ ਕਰਨ ਦੀ ਲੋੜ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 18 ਜਨਵਰੀ:
ਦਿਵਿਆਂਗ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਲੋੜੀਂਦੇ ਉਪਰਕਣ ਮੁਹੱਈਆ ਕਰਵਾ ਕੇ ਸਮੇਂ ਦੇ ਹਾਣੀ ਬਣਾਉਣ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਲਿਮਕੋ ਅਤੇ ਵੱਖ ਵੱਖ ਐਨ.ਜੀ.ਓਜ਼ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਅੰਤਰਰਾਸ਼ਟੀ ਦਿਵਿਆਂਗ ਦਿਵਸ ਮੌਕੇ ਹਾਜ਼ਰ ਹੋਏ ਦਿਵਿਆਂਗ ਵਿਅਕਤੀਆ ਦੀ ਰਜਿਸਟ੍ਰੇਸ਼ਨ ਕਰਕੇ ਮੁਲਾਂਕਣ ਕਰਨ ਉਪਰੰਤ 80 ਫ਼ੀਸਦੀ ਤੋਂ ਵਧੇਰੇ ਦਿਵਿਆਂਗਤਾ ਵਾਲੇ ਵਿਅਕਤੀਆਂ ਨੂੰ ਮੋਟਰਾਇਜ਼ਡ ਟ੍ਰਾਈਸਾਇਕਲ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਹੋਰ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੀ ਸਰੀਰਿਕ ਜ਼ਰੂਰਤ ਮੁਤਾਬਿਕ ਲੋੜੀਂਦੇ ਉਪਰਕਣ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਸਫਰ ਕਰਨ...







