ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
ਫਾਜ਼ਿਲਕਾ 18 ਜਨਵਰੀ 2024 - ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਕੀਤੇ ਗਏ। ਉਨ੍ਹਾਂ ਵਲੋਂ ਸਵੇਰੇ 9 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਪਿੰਡ ਸਤੀਰ ਵਾਲਾ, ਟੀਲਾਂ ਵਾਲੀ, ਬਾਂਡੀ ਵਾਲਾ ਸਾਬੂਆਣਾ ਅਤੇ ਕੇਰੀਆਂ ਪਿੰਡਾਂ ਅੰਦਰ ਸੀਵਰੇਜ, ਛੱਪੜਾਂ ਦਾ ਨਵੀਨੀਕਰਨ,ਪਾਰਕ, ਖੇਡ ਸਟੇਡੀਅਮ ਅਤੇ ਗਲੀਆਂ ਦਾ ਨਵੀਨੀਕਰਨ ਕਰਨ ਸਮੇਤ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਅਤੇ ਨਵੇਂ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਸ੍ਰੀ. ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰਾਂ ਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਫਾਜ਼ਿਲਕਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱ...








