Saturday, March 7
Shadow

Punjab

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

Punjab
ਚੰਡੀਗੜ੍ਹ, 8 ਜਨਵਰੀ:  ਪੰਜਾਬ ਦੇ ਹਰੇਕ ਪਿੰਡ 'ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇ ਆਧਾਰਤ ਤਲਵਾੜਾ ਜਲ ਸਪਲਾਈ ਯੋਜਨਾ ਦਾ ਬੀਤੀ ਸ਼ਾਮ ਦੌਰਾ ਕੀਤਾ। ਇਸ ਪ੍ਰੋਜੈਕਟ ਰਾਹੀਂ ਤਲਵਾੜਾ, ਹਾਜੀਪੁਰ, ਭੂੰਗਾ ਅਤੇ ਦਸੂਹਾ ਬਲਾਕਾਂ ਦੇ 197 ਪਿੰਡਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਯੋਜਨਾ ਹੈ। ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਰਾਹੀਂ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਕਰੀਬ 231 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਣੀ ਹੈ। ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 258.73 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਕੰਢੀ ਖੇਤਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਮੌਕੇ ਜਿੰਪਾ ਨੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਗਈ ਕਿ ਕੰਮ ਉੱਚ ਪੱਧਰੀ ਮਿਆਰ ਦਾ ਕੀਤਾ ਜਾਵੇ...
ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ

ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ

Punjab
ਮਾਨਸਾ, 07 ਜਨਵਰੀ: ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਵਿਕਾਸ ਕਾਰਜਾਂ ਦੇ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਪਿੰਡ ਕੁਲਾਣਾ ਵਿਖੇ ਆਮ ਆਦਮੀ ਸ਼ੈੱਡ ਦਾ ਕੰਮ ਮੁਕੰਮਲ ਹੋਣ ’ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਇਸ ਸ਼ੈੱਡ ਲਈ 9 ਲੱਖ 70 ਹਜ਼ਾਰ ਰੁਪਏ, ਦਾਣਾ ਮੰਡੀ ਲਈ 47 ਲੱਖ ਰੁਪਏ, ਆਂਗਣਵਾੜੀ ਸੈਂਟਰ ਲਈ 9 ਲੱਖ 96 ਹਜ਼ਾਰ ਰੁਪਏ ਅਤੇ ਐਸ.ਸੀ. ਧਰਮਸ਼ਾਲਾ ਲਈ 2 ਲੱਖ ਪੰਜਾਹ ਰੁਪਏ ਦੀ ਰਾਸ਼ੀ ਸਰਕਾਰ ਤੋਂ ਮਨਜ਼ੂਰ ਕਰਵਾਈ ਗਈ ਹੈ, ਜਿਸ ਕਰਕੇ ਸ਼ੈੱਡ ਦਾ ਇਹ ਕੰਮ ਸਮੇਂ ਸਿਰ ਮੁਕੰਮਲ ਹੋਇਆ ਹੈ ਅਤੇ ਆਂਗਣਵਾੜੀ ਸੈਂਟਰ, ਧਰਮਸ਼ਾਲਾ ਅਤੇ ਦਾਣਾ ਮੰਡੀ ਦਾ ਕੰਮ ਚੱਲ ਰਿਹਾ ਹੈ, ਜੋ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਮੱਧਵਰਗੀ ਪਰਿਵਾਰਾਂ ਨੂੰ ਸਾਂਝੇ ਸਮਾਗਮ...
ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ

ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ

Politics, Punjab
ਚੰਡੀਗੜ੍ਹ, 7 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿੱਲਾਂ ਵਿੱਚ ਰਜਿਸਟਰੇਸ਼ਨ (ਪੰਜਾਬ ਸੋਧ) ਬਿੱਲ, 2023,  ਤਬਾਦਲਾ ਮਲਕੀਅਤ (ਪੰਜਾਬ ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਬਿੱਲ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਬਿੱਲ ਲੋਕਾਂ ਨੂੰ ਫੌਰੀ ਅਤੇ ਨਿਰਵਿਘਨ ਨਾਗਰਿਕ  ਸੇਵਾਵਾਂ ਪ੍ਰਦਾਨ ਕਰਨ ਲਈ ਮਦਦਗਾਰ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਦਾ ਉਦੇਸ਼ ਪੰਜਾਬ ਵਿੱਚ ਲੋੜੀਂਦੇ ਸੁਧਾਰਾਂ ਰਾਹੀਂ ਸਿਸਟਮ ਨੂੰ ਹੋਰ...
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ‘ਚ, ਵਿਜ਼ੀਬਿਲਟੀ ਪਹੁੰਚੀ 25 ਮੀਟਰ ਤੋਂ ਹੇਠਾਂ

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸੰਘਣੀ ਧੁੰਦ ਦੀ ਲਪੇਟ ‘ਚ, ਵਿਜ਼ੀਬਿਲਟੀ ਪਹੁੰਚੀ 25 ਮੀਟਰ ਤੋਂ ਹੇਠਾਂ

Punjab
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਪੂਰੀ ਤਰ੍ਹਾਂ ਧੂੰਏਂ ਦੀ ਲਪੇਟ ਵਿੱਚ ਹਨ। ਇੱਥੋਂ ਦੇ ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚ ਗਈ ਹੈ। ਅੰਮ੍ਰਿਤਸਰ 'ਚ ਸੀਤ ਲਹਿਰ ਕਾਰਨ ਇਕ ਸਕੂਲੀ ਬੱਚੇ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਲਗਭਗ 3 ਡਿਗਰੀ ਦਾ ਅੰਤਰ ਹੈ। ਅੱਜ ਵੀ ਸੂਰਜ ਦੇ ਚਮਕਣ ਦਾ ਕੋਈ ਨਿਸ਼ਾਨ ਨਹੀਂ ਹੈ। ਸੋਮਵਾਰ ਤੱਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਚਾ ਸਰਕਾਰੀ ਐਲੀਮੈਂਟਰੀ ਸਕੂਲ ਵਰਿਆਣਾ ਅੰਮ੍ਰਿਤਸਰ ਵਿੱਚ ਪੜ੍ਹਦਾ ਸੀ। ਮ੍ਰਿਤਕ ਪ੍ਰਦੀਪ ਸਿੰਘ ਦੀ ਉਮਰ ਕਰੀਬ 5 ਸਾਲ ਸੀ। ਸਕੂਲ ਦੀ ਪ੍ਰਿੰਸੀਪਲ ਆਦਰਸ਼ ਕੌਰ ਸੰਧੂ ਨੇ ਦੱਸਿਆ ਕਿ ਬੱਚੇ ਨੂੰ ਪਹਿਲਾਂ ਠੰਢ ਕਾਰਨ ਬੁਖਾਰ ਹੋਇਆ ਸੀ। ਉਸ ਦਾ ਬੁਖਾਰ ਵਧਦਾ ਗਿਆ ਅਤੇ ਦਿਮਾਗ ਤੱਕ ਪਹੁੰਚ ਗਿਆ। ਜਿਸ ਤੋਂ ਬਾਅਦ ਕੱਲ੍ਹ ਉਸ ਦੀ ਮੌਤ ਹੋ ਗਈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ, ਹਰਿਆਣਾ ਦੇ ਅੰਬਾਲਾ ਅਤੇ ਚੰਡੀਗੜ੍ਹ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 25 ਮੀਟਰ ਤੱਕ ਪਹੁੰਚ ਗ...
ਭਾਰਤੀ ਹਵਾਈ ਸੈਨਾ ਵਿੱਚ ਅਗਨੀ ਵੀਰ ਵਾਯੂ ਦੇ ਰੂਪ ਵਿੱਚ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ 2024 ਤੋਂ

ਭਾਰਤੀ ਹਵਾਈ ਸੈਨਾ ਵਿੱਚ ਅਗਨੀ ਵੀਰ ਵਾਯੂ ਦੇ ਰੂਪ ਵਿੱਚ ਭਰਤੀ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ 2024 ਤੋਂ

National, Punjab
ਫਾਜ਼ਿਲਕਾ, 7 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਨੌਜਵਾਨ ਜੋ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੇ ਰੂਪ ਵਿੱਚ ਭਰਤੀ ਹੋ ਕੇ ਰਾਸ਼ਟਰ ਦੀ ਸੇਵਾ ਕਰਨੀ ਚਾਹੁੰਦੇ ਹਨ। ਇਸ ਵਾਸਤੇ ਅਣਵਿਆਹੇ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਤੋਂ ਆਨਲਾਈਨ ਬਿਨੇ ਪੱਤਰਾਂ ਦੀ ਮੰਗ ਕੀਤੀ ਗਈ ਹੈ। ਆਨਲਾਈਨ ਰਜਿਸਟਰੇਸ਼ਨ 17 ਜਨਵਰੀ 2024 ਨੂੰ ਸਵੇਰੇ 11 ਵਜੇ ਤੋਂ 6 ਫਰਵਰੀ 2024 ਨੂੰ ਰਾਤ 11 ਵਜੇ ਤੱਕ ਹੋਵੇਗੀ। ਇਸ ਲਈ ਆਨਲਾਈਨ ਪ੍ਰੀਖਿਆ 17 ਮਾਰਚ ਜਾਂ ਉਸ ਤੋਂ ਬਾਅਦ ਹੋਵੇਗੀ। ਰਜਿਸਟਰੇਸ਼ਨ ਲਈ ਵੈਬ ਪੋਰਟਲ https://agnipathvayu.cdac.in/ *ਤੇ ਅਪਲਾਈ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਬਿਉਰੋ ਆਫ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਦੱਸਿਆ ਕਿ ਜਿਹੜੇ ਨੌਜਵਾਨ ਇਸ ਪ੍ਰੀਖਿਆ ਵਿੱਚ ਭਾਗ ਲੈ ਕੇ ਭਾਰਤੀ ਹਵਾਈ ਸੈਨਾ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ ਉਹਨਾਂ ਦਾ ਜਨਮ 2 ਜਨਵਰੀ 2004 ਅਤੇ 2 ਜੁਲਾਈ 2007 ਦਰਮਿਆਨ ਹੋਇਆ ਹੋਵੇ ਇਹ ਦੋਨੋਂ ਮਿਤੀਆਂ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਜਿਹੜੇ ਬੱਚਿਆਂ ਨੇ ਸਾਇੰਸ ਵਿ...
ਨਗਰ ਕੀਰਤਨ ਦੌਰਾਨ ਦੁੱਧ ਦੀ ਸੇਵਾ ਕਰ ਰਹੇ ਨੌਜਵਾਨ ਦਾ ਕ+ਤ+ਲ, ਤੇਜ਼ਧਾਰ ਹਥਿ+ਆਰਾਂ ਨਾਲ ਕੀਤਾ ਹਮਲਾ

ਨਗਰ ਕੀਰਤਨ ਦੌਰਾਨ ਦੁੱਧ ਦੀ ਸੇਵਾ ਕਰ ਰਹੇ ਨੌਜਵਾਨ ਦਾ ਕ+ਤ+ਲ, ਤੇਜ਼ਧਾਰ ਹਥਿ+ਆਰਾਂ ਨਾਲ ਕੀਤਾ ਹਮਲਾ

Punjab
ਬੀਤੀ ਰਾਤ ਪਿੰਡ ਤਲਵੰਡੀ ਸੱਲਾ ਵਿਖੇ ਨਗਰ ਕੀਰਤਨ ਦੌਰਾਨ ਦੁੱਧ ਦਾ ਲੰਗਰ ਵਰਤਾ ਰਹੇ ਨੌਜਵਾਨ ਦੀ ਰੰਜਿਸ਼ ਕਾਰਨ ਕੁੱਟਮਾਰ ਕਰਕੇ ਉਸ ਦੀ ਮੌਤ ਦਾ ਕਾਰਨ ਬਣੇ 11 ਨੌਜਵਾਨਾਂ ਖਿਲਾਫ ਥਾਣਾ ਟਾਂਡਾ ਉੜਮੁੜ ਦੀ ਪੁਲਸ ਨੇ ਕਤਲ ਦਾ ਮਾਮਲਾ ਦਰਜ ਕੀਤਾ ਹੈ।ਮਾਰੇ ਗਏ ਨੌਜਵਾਨ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਕਤਲ ਕੀਤੇ ਗਏ ਨੌਜਵਾਨ ਦੇ ਪਿਤਾ ਕਸ਼ਮੀਰਾ ਲਾਲ ਪੁੱਤਰ ਬਚਨ ਰਾਮ ਵਾਸੀ ਪੱਟੀ ਤਲਵੰਡੀ ਸੱਲਾ ਦੇ ਬਿਆਨਾਂ ਦੇ ਆਧਾਰ 'ਤੇ ਅਭਿਸ਼ੇਕ ਅਭੀ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਸੱਲਾ, ਅੰਮ੍ਰਿਤਪਾਲ ਸਿੰਘ ਪੁੱਤਰ ਵਿਜੇ ਕੁਮਾਰ, ਆਸ਼ੂ ਉਰਫ਼ ਅਸ਼ੀਸ਼, ਐੱਸ. ਵਿਜੇ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਮਾਨਪੁਰ, ਲਾਡੀ ਪੁੱਤਰ ਕੁਲਦੀਪ ਵਾਸੀ ਤਲਵੰਡੀ ਸੱਲਾ, ਸ਼ਿਵ ਚਰਨਜੀਤ ਪੁੱਤਰ ਸਰਬਜੀਤ ਸਿੰਘ ਵਾਸੀ ਮਾਨਪੁਰ, ਦੀਪੂ ਉਰਫ਼ ਦੀਪ ਵਾਸੀ ਮਾਨਪੁਰ, ਪੰਮਾ ਅਤੇ 4 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਸ਼ਮੀਰਾ ਲਾਲ ਨੇ ਦੱਸਿਆ ਕਿ ਸਾਲ 2021 ਵਿੱਚ ਉਸ ਦੇ ਲੜਕੇ ਦੀ ਮੁਲਜ਼ਮ ਆਸ਼ੂ ਨਾਲ ਲੜਾਈ ਹੋ ਗਈ ਸੀ ਅਤੇ ਵਿਦੇਸ਼ ਤੋਂ ਵਾਪਸ ਆਉਣ ’ਤੇ ਵੀ ਉਸ ਦੀ ਉਸ ...
ਸਵੀਪ ਵੋਟਰ ਜਾਗਰੂਕਤਾ ਵੈਨ  ਜਾਗਰੂਕ ਕਰੇਗੀ ਵੋਟਰਾ ਨੂੰ

ਸਵੀਪ ਵੋਟਰ ਜਾਗਰੂਕਤਾ ਵੈਨ ਜਾਗਰੂਕ ਕਰੇਗੀ ਵੋਟਰਾ ਨੂੰ

Punjab
ਫਾਜ਼ਿਲਕਾ 7 ਜਨਵਰੀ ਭਾਰਤ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਵੱਖੑਵੱਖ ਹਲਕਿਆਂ ਵਿਖੇ ਜਾ ਕੇ ਜਾਗਰੂਕਤਾ ਫੈਲਾ ਰਹੀ ਹੈ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਵੀਪ ਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਵਿੱਚ ਚਲਾਈ ਗਈ ਇਹ ਵੈਨ ਵੱਲੋਂ ਬੀਤੇ ਦਿਨੀ ਜਲਾਲਾਬਾਦ ਵਿਧਾਨ ਸਭਾ ਹਲਕਾ ਅਧੀਨ ਲਾਧੂਕਾ ਪਿੰਡ, ਸਰਕਾਰੀ ਸਕੂਲ ਲਮੋਚੜ ਕਲਾਂ ਅਤੇ ਜਲਾਲਾਬਾਦ ਦੇ ਵੱਖ-ਵੱਖ ਏਰੀਆ ਵਿਚ ਪਹੁੰਚ ਕੇ ਆਡੀਓ-ਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ ਗਈ। ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲੇਹ ਦੇ ਸਾਰੇ ਵਿਧਾਨ ਸਭਾ ਹਲਕਾ ਦੇ ਵੋਟਰਾਂ ਨੂੰ ਜਾਗਰੂਕ ਕਰਕੇ ਕਵਰ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ-1950...
ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ

ਪੰਜਾਬ ਸਰਕਾਰ ਨੂੰ ਦਸੰਬਰ 2023 ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 32 ਫੀਸਦੀ ਵਾਧਾ: ਜਿੰਪਾ

Punjab
ਚੰਡੀਗੜ੍ਹ, 7 ਜਨਵਰੀ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣ ਦੇ ਨਤੀਜੇ ਵੱਜੋਂ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਨੂੰ ਸਿਰਫ ਦਸੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 32 ਫੀਸਦੀ ਜ਼ਿਆਦਾ ਆਮਦਨ ਹੋਈ ਹੈ। ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਦਸੰਬਰ 2023 ‘ਚ ਪਿਛਲੇ ਸਾਲ ਦੇ ਮੁਕਾਬਲੇ 102.04 ਕਰੋੜ ਰੁਪਏ ਜ਼ਿਆਦਾ ਆਏ ਹਨ। ਦਸੰਬਰ 2022 ਦੇ 315.81 ਕਰੋੜ ਰੁਪਏ ਦੇ ਮੁਕਾਬਲੇ ਦਸੰਬਰ 2023 ‘ਚ ਸਰਕਾਰੀ ਖਜ਼ਾਨੇ ਵਿਚ 417.85 ਕਰੋੜ ਰੁਪਏ ਆਏ। ਜਿੰਪਾ ਨੇ ਦੱਸਿਆ ਕਿ ਅਪ੍ਰੈਲ 2023 ਤੋਂ ਦਸੰਬਰ 2023 ਤੱਕ ਕੁੱਲ 3142.67 ਕਰੋੜ ਰੁਪਏ ਦੀ ਆਮਦਨ ਹੋਈ ਹੈ। ਪਿਛਲੇ ਸਾਲ 2022 ਵਿਚ ਇਹੀ ਆਮਦਨ 2856.86 ਕਰੋੜ ਰੁਪਏ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਹੋਏ ਹਨ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਬਰਦਾਸ਼ਤ ਨਾ ਕੀਤਾ...
ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

Punjab
ਚੰਡੀਗੜ੍ਹ, 7 ਜਨਵਰੀ ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰ...
ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜਾਨਾ ਚਲਦੀਆਂ ਹਨ 65 ਕਲਾਸਾਂ : ਡਿਪਟੀ ਕਮਿਸ਼ਨਰ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਅੰਮ੍ਰਿਤਸਰ ਵਿਖੇ ਰੋਜਾਨਾ ਚਲਦੀਆਂ ਹਨ 65 ਕਲਾਸਾਂ : ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ  - ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 65 ਯੋਗਾ ਕਲਾਸਾਂ ਚੱਲ ਰਹੀਆ ਹਨ ਅਤੇ 13 ਯੋਗ ਟ੍ਰੇਨਰ ਨਿਯੁਕਤ ਕੀਤੇ ਗਏ ਹਨ।  ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਈਆਂ ਜਾ ਰਹੀਆਂ ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਦਾ ਫਾਇਦਾ ਹਰ ਵਿਅਕਤੀ ਉਠਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਦੇ ਹੋਰ ਸ਼ਹਿਰਾਂ ਦੇ ਵਸਨੀਕ ਵੀ ਆਪਣੇ ਸ਼ਹਿਰ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ਵਿੱਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜਰੂਰੀ ਹਨ ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਓਥੇ ਮੁਫ਼ਤ ਯੋਗਾ ਕਲਾਸਾਂ ਲਈ ਮ...