ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਬਾਰੇ ਦੇਸ਼-ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ
ਚੰਡੀਗੜ੍ਹ, 19 ਜਨਵਰੀ:
ਆਗਾਮੀ ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਨਾਗਰਿਕਾਂ ਨੂੰ ਵੋਟਿੰਗ ਪ੍ਰਕਿਰਿਆ ਦਾ ਖਾਸ ਤਜ਼ੁਰਬਾ ਦੇਣ ਅਤੇ ਵੋਟਿੰਗ ਮਸ਼ੀਨਾਂ ਨਾਲ ਜਾਣੂ ਕਰਵਾਉਣ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ.) ਬਾਰੇ ਇੱਕ ਦੇਸ਼ ਵਿਆਪੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਅਜਿਹਾ ਜਾਗਰੂਕਤਾ ਪ੍ਰੋਗਰਾਮ ਹਰੇਕ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਕਰਵਾਇਆ ਜਾਂਦਾ ਹੈ। ਇਹ ਪ੍ਰੋਗਰਾਮ ਈ.ਵੀ.ਐਮਜ਼. ਅਤੇ ਵੀ.ਵੀ.ਪੈਟਜ਼. ਦੀਆਂ ਬੁਨਿਆਦੀ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦੇਣ, ਵੋਟ ਪਾਉਣ ਸਬੰਧੀ ਪੜਾਅ-ਦਰ-ਪੜਾਅ ਪ੍ਰਕਿਰਿਆ ਨੂੰ ਸਮਝਾਉਣ ਅਤੇ ਵੋਟਰਾਂ ਨੂੰ ਵੀ.ਵੀ.ਪੈਟ. ਸਲਿੱਪ ਰਾਹੀਂ ਉਨ੍ਹਾਂ ਦੀਆਂ ਚੋਣਾਂ ਦੀ ਪੁਸ਼ਟੀ ਕਰਨ ਬਾਰੇ ਜਾਗਰੂਕ ਕਰਨ 'ਤੇ ਕੇਂਦਰਿਤ ਹੁੰਦਾ ਹੈ। ਇਸ ਜ਼ਰੀਏ ਵੋਟਰਾਂ ਨੂੰ ਈਵੀਐਮ ਅਤੇ ਵੀਵੀਪੈਟ ਦੀ ਕਾਰਜਕੁਸ਼ਲਤਾ ਸਮਝ ਆਉਂਦੀ ਹੈ। ਇਸ ਤੋਂ ਇਲਾਵਾ ਇਹ ਪ੍ਰੋਗਰਾਮ ਗਲਤ ਧਾਰਨਾਵਾਂ ਨੂੰ ਦੂਰ ਕਰਨ, ਵੋਟਰਾਂ ਦੇ ਵਿ...








