ਆਗਾਮੀ ਗਣਤੰਤਰ ਦਿਵਸ ਤੋਂ ਲੋਕਾਂ ਦੀ ਸੇਵਾ ਲਈ ਸਮਰਪਿਤ ਹੋਵੇਗੀ ਸੜਕ ਸੁਰੱਖਿਆ ਫੋਰਸ: ਮੁੱਖ ਮੰਤਰੀ
ਚੰਡੀਗੜ੍ਹ, 17 ਜਨਵਰੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ ਕਦਮ 'ਤੇ ਚੱਲਣ ਦਾ ਸੱਦਾ ਦਿੱਤਾ।
ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਦਮਨ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਲੋਕਾਂ ਦੀ ਸੇਵਾ ਉਤਸ਼ਾਹ ਨਾਲ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਸਮਾਗਮਾਂ ਦਾ ਗਵਾਹ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ...








