Saturday, March 7
Shadow

Punjab

ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ

ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ

Punjab
ਲੁਧਿਆਣਾ-  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦਾ ਉਦੇਸ਼ ਇਮਾਨਦਾਰੀ ਨਾਲ ਖੇਡਣਾ ਅਤੇ ਜਿੱਤਣ ਲਈ ਜੂਝਣਾ ਹੁੰਦਾ ਹੈ ਅਤੇ ਖੇਡਾਂ ਖੇਡਣ ਨਾਲ਼ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਇਸੇ ਕਰਕੇ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ ਭੋਲਾ,  ਕੁਲਵੰਤ ਸਿੰਘ ਸਿੱਧੂ ਉਚੇਚੇ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਸਿੱਖਿਆ ਮੰਤਰੀ ਬੈਂਸ ਵੱਲੋਂ ਫੈਡਰੈਸ਼ਨ ਆਫ ਇੰਡਿਆ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਉਨ੍ਹਾਂ ਸ਼ਾਂਤੀ ਦੇ ਪ੍ਰਤੀਕ ਗੁਬਾਰੇ ਵੀ ਅਸਮਾਨ ਵੱਲ ਛੱਡੇ।  ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੇ ਮਾ...
31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ-  ਧਾਲੀਵਾਲ

31 ਮਾਰਚ ਤੱਕ ਇੰਤਕਾਲ ਅਤੇ ਤਕਸੀਮ ਦੇ ਮਾਮਲੇ ਹੱਲ ਹੋਣਗੇ- ਧਾਲੀਵਾਲ

Punjab
ਅਜਨਾਲਾ-----ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ, ਇਹ ਵਧੀਆ ਕਦਮ ਹੈ। ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਮਾਲ ਵਿਭਾਗ ਵੱਲੋਂ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ 31 ਮਾਰਚ ਤੱਕ ਬਕਾਇਆ ਪਏ ਇੰਤਕਾਲ ਅਤੇ ਤਕਸੀਮ ਦੇ ਸਾਰੇ ਮਸਲੇ ਹੱਲ ਕਰ ਦਿੱਤੇ ਜਾਣ। ਉਹਨਾਂ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ । ਉਹਨਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਧਾਲੀਵਾਲ  ਨੇ ਕਿਹਾ ਕਿ ਸਰਕਾਰ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੀ ਹੈ ਤਾਂ ਜੋ ਇਹ ਕੰਮ ਸਮਾਂਬੱਧ ...
ਬਕਾਇਆ ਇੰਤਕਾਲ ਦਰਜ ਕਰਨ ਦੀ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ ਜ਼ਿਲ੍ਹੇ ਚ ਭਰਵਾਂ ਹੁੰਗਾਰਾ

ਬਕਾਇਆ ਇੰਤਕਾਲ ਦਰਜ ਕਰਨ ਦੀ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ ਜ਼ਿਲ੍ਹੇ ਚ ਭਰਵਾਂ ਹੁੰਗਾਰਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਜਨਵਰੀ, 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਚ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਗਈ ਰਾਜ ਵਿਆਪੀ ਮੁਹਿੰਮ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਚ ਭਰਵਾਂ ਹੁੰਗਾਰਾ ਮਿਲਿਆ।       ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਨਾਲ ਸਬੰਧਤ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਵੱਲੋਂ 1942 ਇੰਤਕਾਲ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ।      ਉਨ੍ਹਾਂ ਦੱਸਿਆ ਕਿ ਛੁੱਟੀ ਵਾਲੇ ਦਿਨ ਕੇਵਲ ਬਕਾਇਆ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੀ ਇਸ ਵਿਸ਼ੇਸ਼ ਮੁਹਿੰਮ ਨਾਲ ਉਨ੍ਹਾਂ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ, ਜਿਨ੍ਹਾਂ ਦੇ ਇੰਤਕਾਲ ਕਿਸੇ ਨਾ ਕਿਸੇ ਵਜ੍ਹਾ ਨਾਲ ਲੰਬਿਤ ਪਏ ਸਨ। ਉਨ੍ਹਾਂ ਦੱਸਿਆ ਕਿ ਕੰਮ-ਕਾਜ਼ੀ ਦਿਨਾਂ ਚ ਬਕਾਇਆ ਪਏ ਇੰਤਕਾਲ ਨਿਪਟਾਏ ਨਾ ਜਾ ਸਕਣ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਮਾਲ ਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿਮਪਾ ਨੂੰ 6 ਜਨਵਰੀ ਨੂੰ ਛੁੱਟੀ ਵਾਲੇ...
ਜ਼ਿਲ੍ਹਾ ਮੋਗਾ ਵਿੱਚ ਵਿਸ਼ੇਸ਼ ਕੈਂਪਾਂ ਦੌਰਾਨ 838 ਇੰਤਕਾਲਾਂ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ

ਜ਼ਿਲ੍ਹਾ ਮੋਗਾ ਵਿੱਚ ਵਿਸ਼ੇਸ਼ ਕੈਂਪਾਂ ਦੌਰਾਨ 838 ਇੰਤਕਾਲਾਂ ਦੇ ਲੰਬਿਤ ਮਾਮਲਿਆਂ ਦਾ ਨਿਪਟਾਰਾ

Punjab
ਮੋਗਾ, 6 ਦਸੰਬਰ - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀ ਪਾਲਣਾ ਹਿੱਤ ਅੱਜ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਜੋ ਕਿ ਲੰਮੇ ਸਮੇਂ ਤੋਂ ਲੰਬਿਤ ਪਏ ਸਨ, ਉਹਨਾਂ ਦਾ ਨਿਪਟਾਰਾ ਕੀਤਾ ਗਿਆ। ਅੱਜ ਇਕ ਦਿਨ ਵਿੱਚ 838 ਮਾਮਲੇ ਨਿਪਟਾਏ ਗਏ। ਉਹਨਾਂ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 5 ਜਨਵਰੀ ਤੱਕ ਜ਼ਿਲ੍ਹਾ ਮੋਗਾ ਵਿੱਚ 2284 ਮਾਮਲੇ ਬਕਾਇਆ ਸਨ, ਜਿੰਨਾਂ ਵਿੱਚੋਂ ਅੱਜ 838 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਾਕੀ ਰਹਿੰਦੇ ਮਾਮਲੇ ਵੀ ਜਲਦ ਤੋਂ ਜਲਦ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਅੱਜ ਲਗਾਏ ਗਏ ਵਿਸ਼ੇਸ਼ ਕੈਂਪਾਂ ਦੌਰਾਨ 350 ਲੋਕਾਂ ਨੇ ਵੀ ਹਾਜ਼ਰੀ ਭਰੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਸੀ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ...
ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਧਰਮਕੋਟ ਤੋਂ ਵਿਸ਼ੇਸ਼ ਬੱਸ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਧਰਮਕੋਟ ਤੋਂ ਵਿਸ਼ੇਸ਼ ਬੱਸ ਰਵਾਨਾ

Punjab
ਧਰਮਕੋਟ (ਮੋਗਾ) 1 ਫਰਵਰੀ: ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਅੱਜ ਯਾਤਰੀਆਂ ਦੀ ਇੱਕ ਵਿਸ਼ੇਸ਼ ਬੱਸ ਨੂੰ ਧਰਮਕੋਟ ਤੋਂ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਯਾਤਰੀ ਸ੍ਰੀ ਆਨੰਦਪੁਰ ਸਾਹਿਬ, ਨੈਣਾਦੇਵੀ, ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਨਗੇ। ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਧਰਮਕੋਟ ਸ੍ਰੀਮਤੀ ਚਾਰੂ ਮਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਨ੍ਹਾਂ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਕੀਮ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫ਼ਤ...
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਦੂਜੀ ਵਾਰ ਕੀਤਾ ਸਸਪੈਂਡ…ਸੱਚ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕਰਾਰ

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਦੂਜੀ ਵਾਰ ਕੀਤਾ ਸਸਪੈਂਡ…ਸੱਚ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕਰਾਰ

Crime, International, National, Politics, Punjab, Sports, Technology
Jalandhar News: ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਮੰਗਲਵਾਰ 19 ਦਸੰਬਰ ਨੂੰ 49 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਸੰਸਦ ਮੈਂਬਰਾਂ ਵਿੱਚ ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਨਾਂ ਵੀ ਸ਼ਾਮਲ ਹੈ। ਅਹਿਮ ਗੱਲ ਹੈ ਕਿ ਸੁਸ਼ੀਲ ਰਿੰਕੂ ਨੂੰ ਦੂਜੀ ਵਾਰ ਮੁਅੱਤਲ ਕਰ ਦਿੱਤਾ ਗਿਆ ਹੈ। ਸੁਸ਼ੀਲ ਰਿੰਕੂ ਨੇ ਕਿਹਾ ਕਿ ਜਿਹੜੇ ਲੋਕ ਸਦਨ 'ਚ ਗਾਲਾਂ ਕੱਢ ਰਹੇ ਹਨ, ਉਨ੍ਹਾਂ ਖਿਲਾਫ ਕੋਈ ਕਾਰਵਾਈ ਨਹੀਂ। ਦੂਜੇ ਪਾਸੇ ਸੱਚ ਬੋਲਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ ਤੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਦਹਿਸ਼ਤ ਫੈਲਾ ਕੇ ਆਪਣੀ ਗੱਲ ਮਨਵਾਉਣਾ ਚਾਹੁੰਦੀ ਹੈ। ਰਿੰਕੂ ਨੇ ਕਿਹਾ ਕਿ ਕੇਂਦਰ ਸਰਕਾਰ ਗੰਦੀ ਰਾਜਨੀਤੀ ਕਰ ਰਹੀ ਹੈ। ਇਸ ਦਾ ਜਵਾਬ ਲੋਕ ਚੋਣਾਂ ਵਿੱਚ ਦੇਣਗੇ। ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰ ਕੇਂਦਰ ਸਰਕਾਰ ਨੂੰ ਸਖ਼ਤ ਜਵਾਬ ਦੇਣਗੇ। ਕੇਂਦਰ ਸਰਕਾਰ ਸਾਡੀ ਆਵਾਜ਼ ਨੂੰ ਦਬਾ ਨਹੀਂ ਸਕਦੀ। ਦੱਸ ਦਈਏ ਕਿ ਸੋਮਵਾਰ ਯਾਨੀ 18 ਦਸੰਬਰ ਨੂੰ ਕੁੱਲ 78 ਸੰਸਦ ਮੈਂਬਰਾਂ (ਲੋਕ ਸਭਾ-33, ਰਾਜ ਸਭਾ-45) ਨੂੰ ਮ...
ਕਰਤਾਰਪੁਰ ਸਾਹਿਬ ਨੇੜੇ ਪਾਕਿ ਸਰਕਾਰ ਬਣਾਉਣ ਜਾ ਰਹੀ ਦਰਸ਼ਨ ਰਿਜ਼ੋਰਟ

ਕਰਤਾਰਪੁਰ ਸਾਹਿਬ ਨੇੜੇ ਪਾਕਿ ਸਰਕਾਰ ਬਣਾਉਣ ਜਾ ਰਹੀ ਦਰਸ਼ਨ ਰਿਜ਼ੋਰਟ

Crime, International, National, Politics, Punjab, Sports, Technology
Darshan Resort near Kartarpur Sahib: ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਨੇੜੇ ਪਾਕਿਸਤਾਨ ਸਰਕਾਰ ਇੱਕ ਵੱਡੀ ਇਮਰਾਤ ਬਣਾਉਣ ਜਾ ਰਹੀ ਹੈ। ਜਿਸ ਦਾ ਨਾਲ ਦਰਸ਼ਨ ਰਿਜ਼ੋਰਟ ਰੱਖਿਆ ਗਿਆ ਹੈ। ਲਹਿੰਦੇ ਪੰਜਾਬ ਦੀ ਸਰਕਾਰ ਇਹ ਪ੍ਰੋਜੈਕਟ ਲੈ ਕੇ ਆਈ ਹੈ। ਇਸ ਦੀ ਉਸਾਰੀ 'ਤੇ ਕਰੀ 300 ਮਿਲੀਅਨ ਪਾਕਿਸਤਾਨੀ ਰੁਪਏ ਖਰਚ ਕੀਤੇ ਜਾਣਗੇ। ਇਹ 5 ਮੰਜ਼ਿਲਾ ਇਮਾਰਤ ਬਣਾਈ ਜਾਵੇਗੀ ਜੋ 1 ਸਾਲ ਵਿੱਚ ਤਿਆਰ ਕੀਤੀ ਜਾਵੇਗੀ। ਇਸ 'ਦਰਸ਼ਨ ਰਿਜ਼ੋਰਟ' ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸਿੱਖ ਸ਼ਰਧਾਲੂ ਇੱਥੇ ਆ ਕੇ ਠਹਿਰ ਸਕਣਗੇ ਅਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਵੀ ਕਰ ਸਕਣਗੇ। ਪਾਕਿ ਪੰਜਾਬ ਦੇ ਸੈਰ ਸਪਾਟਾ ਸਕੱਤਰ ਰਾਜਾ ਜਹਾਂਗੀਰ ਅਨਵਰ ਨੇ ਪਾਕਿਸਤਾਨੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 300 ਮਿਲੀਅਨ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਪੰਜ ਮੰਜ਼ਿਲਾ ਦਰਸ਼ਨ ਰਿਜ਼ੋਰਟ ਦਾ ਨਿਰਮਾਣ ਅਗਲੇ ਮਹੀਨੇ ਸ਼ੁਰੂ ਹੋ ਜਾਵੇਗਾ। ਇਹ ਪ੍ਰੋਜੈਕਟ ਦੁਨੀਆ ਭਰ ਤੋਂ ਆਉਣ ਵਾਲੇ ਸਿੱਖਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਪ੍ਰਾਜੈਕਟ ਬਾਰੇ ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਦਰਬਾਰ ਸਾਹਿਬ ਤੋਂ ...
ਸੀਐਮ ਭਗਵੰਤ ਮਾਨ ਕੋਲ ਕਿਸਾਨ ਲੀਡਰਾਂ ਨੇ ਉਠਾਏ ਮਸਲੇ

ਸੀਐਮ ਭਗਵੰਤ ਮਾਨ ਕੋਲ ਕਿਸਾਨ ਲੀਡਰਾਂ ਨੇ ਉਠਾਏ ਮਸਲੇ

Crime, International, National, Politics, Punjab, Sports, Technology
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਵਿੱਚ ਕਿਸਾਨ ਲੀਡਰਾਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨਾਲ ਸੀ ਜਿਸ ਵਿੱਚ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਤੋਂ ਇਲਾਵਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਵੀ ਸੀਐਮ ਮਾਨ ਨਾਲ ਗੱਲਬਾਤ ਹੋਈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਐਮਐਸਪੀ ਮੁੱਖ ਮੁੱਦਾ ਵੀ ਹੈ। ਇਸ ਤੋਂ ਇਲਾਵਾ ਇਸ ਮੰਗ ਪੱਤਰ ਵਿੱਚ ਲਟਕਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਦਿੱਲੀ-ਅੰਮ੍ਰਿਤਸਰ ਰੇਲ ਮਾਰਗ ਜਾਮ ਕਰ ਦਿੱਤਾ ਸੀ। ਇਸ ਦੇ ਨਾਲ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ 2 ਤੇ 6 ਜਨਵਰੀ ਨੂੰ ਅੰਮ੍ਰਿਤਸਰ ਤੇ ਬਠਿੰਡਾ ਵਿੱਚ ਇਕੱਠ ਕਰਨ ਜਾ ਰਹੀਆਂ ਹਨ। ਇਸ ਦੌਰਾਨ ਕਿ...
ਹੁਣ ਤਾਂ ਕਣਕਾਂ ਨੂੰ ਵੀ ਪਾਣੀ ਲੱਗ ਗਿਆ ਅਜੇ ਵੀ ਕਿਉਂ ਜ਼ਹਿਰੀਲੀ ਹੈ ਦਿੱਲੀ ਦੀ ਹਵਾ ?

ਹੁਣ ਤਾਂ ਕਣਕਾਂ ਨੂੰ ਵੀ ਪਾਣੀ ਲੱਗ ਗਿਆ ਅਜੇ ਵੀ ਕਿਉਂ ਜ਼ਹਿਰੀਲੀ ਹੈ ਦਿੱਲੀ ਦੀ ਹਵਾ ?

Crime, International, National, Politics, Punjab, Sports, Technology
Pollution In Delhi: ਦਿੱਲੀ ਵਿਚ ਅੱਜ ਸਵੇਰੇ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ਵਿੱਚ ਰਹੀ। ਸ਼ਹਿਰ ‘ਚ ਸਵੇਰੇ 9 ਵਜੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 295 ਦਰਜ ਕੀਤਾ ਗਿਆ, ਜੋ ‘ਖ਼ਰਾਬ’ ਸ਼੍ਰੇਣੀ ‘ਚ ਆਉਂਦਾ ਹੈ। ਪਹਿਲਾ ਕਿਹਾ ਜਾ ਰਿਹਾ ਸੀ ਕਿ ਪੰਜਾਬ ਤੇ ਹੋਰ ਰਾਜਾਂ ’ਚ ਪਰਾਲੀ ਸਾੜਨ ਕਾਰਨ ਰਾਜਧਾਨੀ ਹਵਾ ਖਰਾਬ ਹੋ ਰਹੀ ਹੈ ਪਰ ਬੀਤੇ ਕਈ ਦਿਨਾਂ ਤੋਂ ਪਰਾਲੀ ਸਾੜਨ ਦਾ ਰੁਝਾਨ ਲਗਪਗ ਬੰਦ ਹੈ ਤੇ ਇਸ ਦੇ ਬਾਵਜੂਦ ਦਿੱਲੀ ਦੀ ਹਵਾ ਖਰਾਬ ਸ਼੍ਰੇਣੀ ਵਿੱਚ ਆ ਰਹੀ ਹੈ। ਦੱਸ ਦਈਏ ਕਿ ਝੋਨੇ ਦੀ ਵਾਢੀ ਤੋਂ ਬਾਅਦ ਦਿੱਲੀ ਵਿੱਚ ਫੈਲੇ ਪ੍ਰਦੂਸ਼ਣ ਲਈ ਪੰਜਾਬ ਨੂੰ ਹੀ ਜ਼ਿੰਮਵਾਰਾ ਠਹਿਰਾਇਆ ਜਾਂਦਾ ਰਿਹਾ ਹੈ। ਇਸ ਵਿੱਚ ਸ਼ੱਕ ਨਹੀਂ ਕਿ ਉਸ ਵੇਲੇ ਪੰਜਾਬ ਵਿੱਚ ਪਰਾਲੀ ਸਾੜੀ ਗਈ ਹੈ ਪਰ ਇਸ ਵਾਰ ਪਿਛਲੇ ਸਾਲਾਂ ਦੇ ਮੁਕਾਬਲੇ ਬਹੁਤ ਘੱਟ ਸੀ ਪਰ ਫਿਰ ਵੀ ਹਰਿਆਣਾ, ਰਾਜਸਥਾਨ ਤੇ ਉੱਤਰਪ੍ਰਦੇਸ਼ ਨੂੰ ਛੱਡ ਕੇ ਬੱਸ ਇਸ ਲਈ ਪੰਜਾਬ ਨੂੰ ਹੀ ਦੋਸ਼ੀ ਮੰਨਿਆ ਗਿਆ। ਜੇ ਤਾਜ਼ਾ ਹਲਾਤਾਂ ਉੱਤੇ ਨਜ਼ਰ ਮਾਰੀਏ ਤਾਂ ਹੁਣ ਪੰਜਾਬ ਵਿੱਚ ਕਣਕਾਂ ਨੂੰ ਪਹਿਲ...
ਸੀਐਮ ਭਗਵੰਤ ਮਾਨ ਖਿਲਾਫ਼ ਲੜਾਈ ਦੇ ਐਲਾਨ ਤੋਂ ਅਗਲੇ ਹੀ ਦਿਨ ਮਜੀਠੀਆ ਨੂੰ ਮੁੜ ਝਟਕਾ!

ਸੀਐਮ ਭਗਵੰਤ ਮਾਨ ਖਿਲਾਫ਼ ਲੜਾਈ ਦੇ ਐਲਾਨ ਤੋਂ ਅਗਲੇ ਹੀ ਦਿਨ ਮਜੀਠੀਆ ਨੂੰ ਮੁੜ ਝਟਕਾ!

Crime, International, National, Politics, Punjab, Sports, Technology
Amritsar News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮਜੀਠੀਆ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਲੜਾਈ ਜਾਰੀ ਰੱਖਣ ਦੇ ਐਲਾਨ ਤੋਂ ਅਗਲੇ ਹੀ ਦਿਨ ਉਨ੍ਹਾਂ ਨੂੰ ਐਸਆਈਟੀ ਨੇ ਮੁੜ ਤਲਬ ਕਰ ਲਿਆ ਹੈ। ਹੁਣ ਉਨ੍ਹਾਂ ਨੂੰ ਡਰੱਗ ਮਾਮਲੇ ਵਿੱਚ 27 ਦਸੰਬਰ ਨੂੰ ਵਿਸ਼ੇਸ਼ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਣਾ ਪਵੇਗਾ। ਦੱਸ ਦਈਏ ਕਿ ਨਸ਼ਾ ਤਸਕਰੀ ਸਬੰਧੀ ਦੋ ਸਾਲ ਪਹਿਲਾਂ ਦਰਜ ਹੋਏ ਇੱਕ ਕੇਸ ਦਾ ਸਾਹਮਣਾ ਕਰ ਰਹੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਸੋਮਵਾਰ ਨੂੰ ਹੀ ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ‘ਸਪੈਸ਼ਲ ਇਨਵੈਸਟੀਗੇਸ਼ਨ ਟੀਮ’ (ਸਿਟ) ਵੱਲੋਂ ਆਈਜੀ ਦਫਤਰ ਵਿੱਚ ਲਗਾਤਾਰ ਸੱਤ ਘੰਟੇ ਪੁੱਛ-ਪੜਤਾਲ ਕੀਤੀ ਗਈ। ਸੂਤਰਾਂ ਮੁਤਾਬਕ ਮੀਜੀਠੀਆ ਕੋਲੋਂ 43 ਮੁੱਖ ਸਵਾਲਾਂ ਤੋਂ ਇਲਾਵਾ ਕੁਝ ਹੋਰ ਸਵਾਲ ਵੀ ਪੁੱਛੇ ਗਏ। ਇਸ ਦੌਰਾਨ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁਣ ਜਿੰਨਾ ਮਰਜ਼ੀ ਜ਼ੋਰ ਲਾ ਲੈਣ, ਉਹ ਪਿੱਛੇ ਨਹੀਂ ਹਟਣਗੇ। ਮਜੀਠੀ...