ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ
ਮਾਨਸਾ 16 ਜਨਵਰੀ:
ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਸ਼ੀਤ ਲਹਿਰ ਤੋਂ ਬਚਾਅ ਸਬੰਧੀ ਐਡਵਾਇਜਰੀ ਜਾਰੀ ਕਰਦਿਆ ਕਿਹਾ ਕਿ ਸਰਦ ਰੁੱਤ ਦੇ ਮੌਸਮ ਵਿੱਚ ਲਗਾਤਾਰ ਘੱਟ ਰਹੇ ਤਾਪਮਾਨ ਵਿੱਚ ਸਿਹਤ ਪ੍ਰਤੀ ਲਾਹਪ੍ਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ। ਖਾਸ ਕਰ ਬਜੁਰਗਾਂ ਅਤੇ ਬੱਚਿਆਂ ਲਈ, ਬਹੁਤ ਘੱਟ ਤਾਪਮਾਨ ਵਿੱਚ ਜ਼ਿਆਦਾ ਦੇਰ ਰਹਿਣ ਨਾਲ ਹਾਈਪੋਥਮੀਆ, ਫਰੋਸਟਬਾਈਟ ਚਿਲਬਲੇਨ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ।
ਉਨਾਂ ਦੱਸਿਆ ਕਿ ਲੰਮਾ ਸਮਾਂ ਬਹੁਤ ਘੱਟ ਤਾਪਮਾਨ ਵਿੱਚ ਰਹਿਣ ਨਾਲ ਵਿਅਕਤੀ ਹਾਈਪੋਥਰਮੀਆ ਦਾ ਸ਼ਿਕਾਰ ਹੋ ਸਕਦਾ ਹੈ, ਜਿਸ ਵਿੱਚ ਸਰੀਰ ਠੰਢਾ ਪੈ ਜਾਂਦਾ ਹੈ, ਕਾਂਬਾ ਲਗਦਾ ਹੈ ਅਤੇ ਸਰੀਰ ਨੂੰ ਬਹੁਤ ਜ਼ਿਆਦਾ ਥਕਾਵਟ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਵਿਅਕਤੀ ਦੀ ਥਰਥਰਾਹਟ ਤੋ ਇਲਾਵਾ ਵਿਅਕਤੀ ਦੀ ਯਾਦਾਸ਼ਤ ਵੀ ਜਾ ਸਕਦੀ ਹੈ। ਇਸ ਤਰ੍ਹਾਂ ਬਹੁਤ ਲੰਮਾ ਸਮਾਂ ਠੰਢ ਵਿੱਚ ਰਹਿਣ ਨਾਲ ਹਥ ਪੈਰ ਨੀਲੇ ਪੈ ਜਾਂਦੇ ਹਨ।
ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸਮੇਂ ਸਿਰ ਨਿਭਾਉਣ ਦੀ ਹਦਾਇਤ ਕੀਤੀ। ...








