Tuesday, October 20
Shadow

Punjab

ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਹੋਈ ਮੀਟਿੰਗ

ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਹੋਈ ਮੀਟਿੰਗ

Punjab
ਫਿਰੋਜ਼ਪੁਰ 18 ਜਨਵਰੀ 2024 ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜ਼ਪੁਰ ਦੀ ਮੀਟਿੰਗ ਸ੍ਰੀ. ਜਨਰੈਲ ਸਿੰਘ ਭਵਨ ਬੱਸ ਸਟੈਡ ਫਿਰੋਜ਼ਪੁਰ ਸ਼ਹਿਰ ਵਿਖੇ ਸ੍ਰੀ ਸੁਬੇਗ ਸਿੰਘ ਜਿਲ੍ਹਾਂ ਕੋਆਰਡੀਨੇਟਰ ਦੀ ਪ੍ਰਧਾਨਗੀ ਹੇਠ ਹੋਈ ਇਸ ਵਿਚ ਸਾਂਝਾ ਫਰੰਟ ਦਾ ਵਿਸਥਾਰ ਕੀਤਾ ਗਿਆ।           ਇਸ ਮੌਕੇ ਸ੍ਰੀ ਸੁਬੇਗ ਸਿੰਘ ਜਿਲ੍ਹਾਂ ਕੋਆਰਡੀਨੇਟਰ ਨੇ ਦੱਸਿਆ ਕਿ ਸ. ਜਸਪਾਲ ਸਿੰਘ ਪੈਨਸ਼ਨਰ ਪੁਲਿਸ ਵਿਭਾਗ ਨੂੰ ਸਹਾਇਕ ਕੋਆਰਡੀਨੇਟਰ ਅਤੇ ਸ. ਕਸ਼ਮੀਰ ਸਿੰਘ ਪੈਨਸ਼ਨਰ ਜੇਲ੍ਹ ਵਿਭਾਗ ਨੂੰ ਐਡੀਸ਼ਨਲ ਜਨਰਲ ਸਕੱਤਰ ਅਤੇ ਸ੍ਰ. ਗੁਰਦੇਵ ਸਿੰਘ ਸਿਚਾਈ ਵਿਭਾਗ ਨੂੰ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮਾ ਅਤੇ ਪੈਨਸ਼ਨਰ ਵਿਰੋਧੀ ਮਾਰੂ ਨੀਤੀਆ ਦੇ ਵਿਰੋਧ ਵਿੱਚ ਸਾਝਾਂ ਸ਼ੰਘਰਸ਼ ਕਰਨ ਤੇ ਜੋਰ ਦਿੱਤਾ ਗਿਆ। ਜਿਸ  ਦੀਆਂ ਤਰੀਖਾ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀ ਦੇ ਰਹੀ ਜਿਸ ਕਰਕੇ ਮੁਲਾਜ਼ਮ ਅਤੇ ਪੈਨਸ਼ਨਰ ਵਿਚ ਭਾਰੀ ਰੋਸ਼ ਪਾਈਆ ਜਾ ਰਿਹਾ ਹੈ, ਜਿਸ ਦੇ ਵਿਰੋਧ ਵ...
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 20 ਅਤੇ 21 ਜਨਵਰੀ ਨੂੰ ਡੋਰ ਟੂ ਡੋਰ ਚਲੇਗੀ ਸਪੈਸ਼ਲ ਕੰਪੇਅਨ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 20 ਅਤੇ 21 ਜਨਵਰੀ ਨੂੰ ਡੋਰ ਟੂ ਡੋਰ ਚਲੇਗੀ ਸਪੈਸ਼ਲ ਕੰਪੇਅਨ

Punjab
ਅੰਮ੍ਰਿਤਸਰ 18 ਜਨਵਰੀ 2024-- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ 20 ਅਤੇ 21 ਜਨਵਰੀ 2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ  4:00 ਵਜੇ ਤੱਕ ਵੋਟਾਂ ਬਣਾਉਣ ਲਈ ਘਰ ਘਰ ਜਾ ਕੇ ਸਪੈਸ਼ਲ ਕੰਪੇਅਨ ਕੀਤੀ ਜਾ ਰਹੀ ਹੈ। ਜਿਸ ਤਹਿਤ ਸਮੂਹ ਬੂਥ ਲੈਵਲ ਅਫ਼ਸਰ 21 ਅਕਤੂਬਰ 2023 ਤੱਕ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰਾਂ ਦੇ ਵੋਟ ਬਣਾਉਣਗੇ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ ਮਿਤੀ 20 ਅਤੇ ...
ਵਿਧਾਇਕ ਸਵਨਾ ਨੇ  ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸਵਨਾ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Punjab
ਫਾਜ਼ਿਲਕਾ 18 ਜਨਵਰੀ 2024 - ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ/ਉਦਘਾਟਨ ਕੀਤੇ ਗਏ। ਉਨ੍ਹਾਂ ਵਲੋਂ ਸਵੇਰੇ 9 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਪਿੰਡ ਸਤੀਰ ਵਾਲਾ, ਟੀਲਾਂ ਵਾਲੀ, ਬਾਂਡੀ ਵਾਲਾ ਸਾਬੂਆਣਾ ਅਤੇ ਕੇਰੀਆਂ ਪਿੰਡਾਂ ਅੰਦਰ ਸੀਵਰੇਜ, ਛੱਪੜਾਂ ਦਾ ਨਵੀਨੀਕਰਨ,ਪਾਰਕ, ਖੇਡ ਸਟੇਡੀਅਮ ਅਤੇ ਗਲੀਆਂ ਦਾ ਨਵੀਨੀਕਰਨ ਕਰਨ ਸਮੇਤ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਗਏ ਅਤੇ ਨਵੇਂ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਸ੍ਰੀ. ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਹਰ ਤਰਾਂ ਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ ਨਾਲ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਫਾਜ਼ਿਲਕਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱ...
ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ – ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ

ਵਪਾਰੀ ਵਨ ਟਾਈਮ ਸੈਟਲਮੈਂਟ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ – ਚੇਅਰਮੈਨ ਪੰਜਾਬ ਸਟੇਟ ਟਰੇਡਜ਼ ਕਮਿਸ਼ਨ

Punjab
ਅੰਮ੍ਰਿਤਸਰ 18 ਜਨਵਰੀ 2024-- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਦੀਆਂ ਨੀਤੀਆਂ ਆਮ ਆਦਮੀ ਦੀਆਂ ਮੰਗਾਂ ਅਨੁਸਾਰ ਬਣਾਈਆਂ ਗਈਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਇੱਕ ਵੱਡਾ ਹੁੰਗਾਰਾ ਮਿਲੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਟਰੇਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਅੰਮ੍ਰਿਤਸਰ ਦੇ ਵਪਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਉਦਯੋਗਾਂ ਅਤੇ ਉਦਯੋਗਪਤੀਆਂ ਦੀ ਅਹਿਮ ਭੂਮਿਕਾ ਹੈ ਅਤੇ ਪੰਜਾਬ ਵਿੱਚ ਸਨਅੱਤਕਾਰਾਂ ਨੂੰ ਬਿਜਲੀ ਦੇਣ ਤੋਂ ਇਲਾਵਾ ਉਨਾਂ ਦੀ ਮੰਗ ਅਨੁਸਾਰ ਸਨਅੱਤੀ ਨੀਤੀ ਵਿੱਚ ਬਦਲਾਅ ਕੀਤੇ ਗਏ ਹਨ। ਉਨਾਂ ਕਿਹਾ ਕਿ ਸਾਡੀ ਮੰਸ਼ਾ ਹੈ ਕਿ ਵਪਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੇਠਲੇ ਪੱਧਰ ਤੇ ਹੀ ਹੋ ਸਕੇ। ਉਨਾਂ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਉਦਯੋਗਪਤੀਆਂ ਲਈ ਸਿਰ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 03 ਬੱਸਾਂ ਦੇ ਚਲਾਣ ਕੀਤੇ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 03 ਬੱਸਾਂ ਦੇ ਚਲਾਣ ਕੀਤੇ

Punjab
ਮਾਨਸਾ, 18 ਜਨਵਰੀ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਐਸ ਡੀ ਐਮ ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਹੇਠ ਸੇਫ ਸਕੂਲ ਵਾਹਣ ਪਾਲਸੀ ਸਬੰਧੀ ਮਾਨਸਾ ਦੇ ਬੱਸ ਸਟੈਂਡ ’ਤੇ ਨਾਕਾ ਲਗਾ ਕੇ  ਵੱਖ—ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ ਅਧੂਰੇ ਦਸਤਾਵੇਜ਼ ਵਾਲੀਆਂ 03 ਬੱਸਾਂ ਦੇ ਚਲਾਨ ਕਰਨ ਉਪਰੰਤ ਹਦਾਇਤ ਕੀਤੀ ਗਈ ਕਿ ਇੱਕ ਹਫਤੇ ਦੇ ਅੰਦਰ ਆਪਣੇ ਦਸਤਾਵੇਜ਼ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਮੌਕੇ ਸੇਫ ਸਕੂਲ ਪਾਲਿਸੀ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਹ ਸੁਨੀਸ਼ਚਤ ਕੀਤਾ ਕਿ ਵੈਨ ਵਿੱਚ ਮੁਢਲੀਆਂ ਸਹੂਲਤਾਂ ਜਿਵਂੇ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹਿਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਹੋਣਾ ਚਾਹੀਦਾ ਹੈ, ਸਰਕਾਰੀ ਨੰਬਰ ਪਲੇਟ, ਫਿੱਟਨੈੱਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬੱਚਿਆਂ ਦੀ...
ਗਣਤੰਤਰ ਦਿਵਸ ਮੌਕੇ ਪ੍ਰਦਰਸ਼ਿਤ ਕੀਤੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਗਣਤੰਤਰ ਦਿਵਸ ਮੌਕੇ ਪ੍ਰਦਰਸ਼ਿਤ ਕੀਤੀਆਂ ਜਾਣ ਵਾਲੀਆਂ ਝਾਕੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Punjab
ਮਾਨਸਾ, 18 ਜਨਵਰੀ: ਗਣਤੰਤਰ ਦਿਵਸ ਮੌਕੇ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਵੱਖ ਵੱਖ ਝਾਕੀਆਂ ਦੇ ਵਿਸ਼ੇ ਅਤੇ ਪ੍ਰਦਰਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਨੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਝਾਕੀਆਂ ਦਾ ਪ੍ਰਦਰਸ਼ਨ ਸਮਾਜ ਨੂੰ ਸੇਧ ਦੇਣ ਵਾਲੇ ਅਤੇ ਸਰਕਾਰੀ ਯੋਜਨਾਵਾਂ ਦੇ ਵਿਸ਼ਿਆਂ ਦਾ ਹੋਵੇ। ਉਨ੍ਹਾਂ ਕਿਹਾ ਕਿ ਸਵਾਗਤੀ ਗੇਟ ਦੀ ਸਜਾਵਟ ਅਤੇ ਸੁੰਦਰਤਾ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਤੋਂ ਇਲਾਵਾ ਝਾਕੀਆਂ ਦੀ ਜਾਣਕਾਰੀ ਬਾਰੇ ਵਿਸ਼ੇਸ਼ ਨੋਟ ਸਮਾਂ ਰਹਿੰਦਿਆਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਨੂੰ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਦਿਨ ਤਿਆਰ ਝਾਕੀਆਂ ਸਮੇਂ ਸਿਰ ਸਮਾਗਮ ਵਾਲੇ ਸਥਾਨ ’ਤੇ ਪਹੁੰਚ ਜਾਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਪੁਲਿਸ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ, ਬਾਗਬਾਨੀ ਵਿਭਾਗ, ਉਦਯੋਗ ਵਿਭਾਗ, ਵਣ ਵਿਭਾਗ, ਨਗਰ ਕੌਸਲ, ਸਹਿਕਾਰੀ ਸਭਾਵਾਂ ਅਤੇ ਮ...
ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ

ਡੇਅਰੀ ਵਿਕਾਸ ਵਿਭਾਗ ਨੇ ਰਾਸ਼ਟਰੀ ਪਸ਼ੂ ਧਨ ਮਿਸ਼ਨ ਅਧੀਨ ਬਲਾਕ ਪੱਧਰੀ ਸੈਮੀਨਾਰ ਕਰਵਾਇਆ

Punjab
ਫਾਜ਼ਿਲਕਾ 18 ਜਨਵਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੀ ਅਗਵਾਈ ਹੇਠ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਾਜਿਲਕਾ ਵੱਲੋਂ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਕੀਮ ਅਧੀਨ ਪਿੰਡ ਘੱਲੂ ਵਿਖੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਗਿਆ।ਇਸ ਮੋਕੇ ਵਿਸ਼ੇਸ ਤੌਰ ਤੇ ਪੁੱਜੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਹਾਂਡਾ, ਸ਼੍ਰੀ ਰਾਜਿੰਦਰ ਕਟਾਰੀਆ ਰਿਟਾ. ਡਾਇਰੈਕਟਰ ਮੰਛੀ ਪਾਲਣ ਵਿਭਾਗ ਅਤੇ ਸ਼੍ਰੀ ਗੁਰਤੇਜ ਸਿੰਘ ਰਿਟਾ. ਏਰੀਆ ਅਫਸਰ ਵੇਰਕਾ ਨੇ ਵੱਧ ਤੋਂ ਵੱਧ ਡੇਅਰੀ ਫਾਰਮਰਾਂ ਨੂੰ ਵਿਭਾਗੀ ਸਕੀਮਾਂ ਜਿਵੇ ਕਿ ਡੀਡੀ.8,ਕੈਂਟਲ ਸੈਡ, ਮਿਲਕਿੰਗ ਮਸੀਨ ਆਦਿ ਸਬੰਧੀ ਵਿਸ਼ਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਅਤੇ ਉਨ੍ਹਾਂ ਆਖਿਆ ਕਿ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ। ਪਿੰਡ ਘੱਲੂ ਤੇ ਆਲੇ-ਦੁਆਲੇ ਦੇ ਪਿੰਡਾ ਤੋਂ ਲਗਭਗ 260 ਦੇ ਕਰੀਬ ਕਿਸਾਨਾ ਨੇ ਸਮੂਲੀਅਤ ਕੀਤੀ ਅਤੇ ਦੁੱਧ ਉਤਪਾਦਨ ਸਬੰਧੀ ਵੱਡਮੁੱਲੀ ਜਾਣਕਾਰੀ ਹਾਸਲ ਕੀਤੀ ਗਈ।ਸੈਮੀਨਾਰ ਦੌਰਾਨ ਰਾਸ਼ਟਰੀ ਪਸ਼ੂ ਧਨ ਮਿਸ਼ਨ ਸਬੰਧੀ ਵਿਸਥਾਰਪੂਰਵਕ ...
ਸਰਦੂਲਗੜ੍ਹ ਵਿਖੇ ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ

ਸਰਦੂਲਗੜ੍ਹ ਵਿਖੇ ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ

Punjab
ਮਾਨਸਾ, 18 ਜਨਵਰੀ: ਸਰਦੂਲਗੜ੍ਹ ਵਿਖੇ ਨੈਸ਼ਨਲ ਲਾਈਵਸਟੋਕ ਮਿਸ਼ਨ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਦਾ ਉਦਘਾਟਨ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕੀਤਾ। ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਕਿਹਾ ਕਿ ਕਿਸਾਨਾਂ ਨੂੰ ਡੇਅਰੀ ਦੇ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਉਤਸ਼ਾਹਿਤ ਕਰਨ ਹਿਤ ਅਜਿਹੇ ਜਾਗਰੂਕਤਾ ਸੈਮੀਨਾਰ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਬਾਰੇ ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਜਾਣੂ ਕਰਵਾਇਆ ਜਾਵੇ। ਡੇਅਰੀ ਵਿਕਾਸ ਅਫਸਰ, ਸ੍ਰ ਚਰਨਜੀਤ ਸਿੰਘ ਬਾਂਸਲ ਨੇ ਦੱਸਿਆ ਕਿ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਵਿਚ ਵਿੱਚ ਪਸ਼ੂ ਪਾਲਣ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਨੈਸ਼ਨਲ ਲਾਈਵਸਟੌਕ ਮਿਸ਼ਨ ਅਧੀਨ ਸਕੀਮਾਂ ਅਤੇ ਹੋਰ ਵਿਭਾਗੀ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਸੈਮੀਨਾਰ ਵਿੱਚ ਆਸ ਪਾਸ ਦੇ ਪਿੰਡਾਂ ਤੋਂ 200 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਸਾਬਕਾ ਡੇਅਰੀ ਵਿਕਾਸ ਅਫਸਰ ਸ੍ਰ ਬਿੰਦਰ ਸਿੰਘ ਧਾਲੀਵਾਲ, ਵੈਟਰਨਰੀ ਅਫਸਰ ਪਟਿਆਲਾ ਡਾ.ਜੀਵਨ ਕੁਮਾਰ ਗੁਪਤਾ, ਮੱਛੀ ਪਾਲਣ ਅਫਸਰ ਸ੍ਰ ਪ੍ਰਭਦਿਆਲ ਸਿੰਘ...
ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ

Punjab
ਲੁਧਿਆਣਾ, 18 ਜਨਵਰੀ (000) - ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ. ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਮੀਟਿੰਗ ਦਾ ਆਯੋਜਨ ਹੋਇਆ। ਸਥਾਨਕ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਵਿਖੇ ਆਯੋਜਿਤ ਮੀਟਿੰਗ ਦੌਰਾਨ, ਆਜ਼ਾਦੀ ਘੁਲਾਟੀਏ ਪਰਿਵਾਰਾਂ ਵਲੋਂ ਆਗਾਮੀ ਗਣਤੰਤਰ ਦਿਵਸ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਆਪਣੇ ਕੀਮਤੀ ਸੁਝਾਅ ਵੀ ਦਿੱਤੇ। ਮੀਟਿੰਗ ਦੌਰਾਨ ਗੁਰਮੀਤ ਸਿੰਘ ਮੋਹੀ, ਜਤਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਨਰਿੰਦਰ ਸਿੰਘ ਬਿੱਲੂ, ਸੁਖਜੀਤ ਸਿੰਘ, ਅਮਨਜੋਤ ਸਿੰਘ, ਜਸਮੀਤ ਕੌਰ, ਡੀ.ਐਸ. ਗਿੱਲ, ਸੁਰਜੀਤ ਸਿੰਘ, ਅਵਤਾਰ ਸਿੰਘ, ਹਰਮਨ ਸਿੰਘ ਉਚੇਚੇ ਤੌਰ 'ਤੇ ਹਾਜ਼ਰ ਹੋਏ।...
35 ਕਰੋੜ ਦੀ ਲਾਗਤ ਨਾਲ ਬੋਹਾ ਰਜਬਾਹੇ ਨੂੰ ਪੱਕਾ ਕਰਨ ਦਾ ਕੰਮ ਜਾਰੀ-ਵਿਧਾਇਕ ਬੁੱਧ ਰਾਮ

35 ਕਰੋੜ ਦੀ ਲਾਗਤ ਨਾਲ ਬੋਹਾ ਰਜਬਾਹੇ ਨੂੰ ਪੱਕਾ ਕਰਨ ਦਾ ਕੰਮ ਜਾਰੀ-ਵਿਧਾਇਕ ਬੁੱਧ ਰਾਮ

Punjab
ਮਾਨਸਾ, 18 ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਸੂਬੇ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਹਲਕਾ ਬੁਢਲਾਡਾ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਹਲਕਾ ਬੁਢਲਾਡਾ ਦੇ ਵੱਖ ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪਿੰਡ ਧਰਮਪੁਰਾ ਨੇੜੇ 35 ਕਰੋੜ ਰੁਪਏ ਦੀ ਲਾਗਤ ਨਾਲ ਬੋਹਾ ਰਜਬਾਹੇ ਨੂੰ ਪੱਕਾ ਕਰਨ ਦਾ ਕੰਮ ਚੱਲ ਰਿਹਾ ਹੈ ਜੋ ਕਿ 30 ਜਨਵਰੀ ਤੱਕ ਮੁਕੰਮਲ ਕਰ ਲਿਆ ਜਾਵੇਗਾ। ਪਿੰਡ ਰੰਘੜ੍ਹਿਆਲ ਵਿਖੇ ਨਵੀਂ ਅਨਾਜ ਮੰਡੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਜਲਵੇੜ੍ਹਾ ਵਿਖੇ ਡਰੇਨ ਦੇ ਪੁਲ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ’ਤੇ ਲਗਾਤਾਰ ਨਜ਼ਰਸਾਨੀ...