Tuesday, October 20
Shadow

Punjab

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Crime, International, National, Politics, Punjab
ਖਾਲਿਸਤਾਨ ਸਮਰਥਕ ਅਤੇ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂੰ ਇੱਕ ਨਵੀਂ ਵੀਡੀਓ ਜਾਰੀ ਕਰਕੇ ਪੰਜਾਬ ਦੇ ਗੈਂਗਸਟਰਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਹਿ ਰਹੇ ਹਨ, ਤਾਂ ਜੋ ਉਹ ਪੰਜਾਬ ਨੂੰ ਇੱਕ ਵਾਰ ਫਿਰ ਅੱਤਵਾਦ ਦੇ ਦੌਰ ਵਿੱਚ ਧੱਕ ਸਕਣ। ਪੰਨੂ ਨੇ 26 ਜਨਵਰੀ ਗਣਤੰਤਰ ਦਿਵਸ ਮੌਕੇ ਮਾਹੌਲ ਖਰਾਬ ਕਰਨ ਦੀ ਧਮਕੀ ਦਿੱਤੀ ਹੈ। ਆਪਣੀ ਵੀਡੀਓ ਵਿੱਚ ਪੰਨੂ ਨੇ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਸੁਧਾਰਨ ਲਈ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਨੂੰ ਗਲਤ ਕਰਾਰ ਦਿੱਤਾ ਹੈ। ਵੀਡੀਓ ਵਿੱਚ ਪੰਨੂ ਪਿਛਲੇ ਦਿਨੀਂ ਹੋਏ ਮੁਕਾਬਲਿਆਂ ਬਾਰੇ ਗੱਲ ਕਰ ਰਿਹਾ ਹੈ ਅਤੇ ਪੰਜਾਬ ਅਤੇ ਵਿਦੇਸ਼ ਦੀਆਂ ਜੇਲ੍ਹਾਂ ਵਿੱਚ ਬੈਠੇ ਗੈਂਗਸਟਰਾਂ ਨੂੰ ਉਸ ਨਾਲ ਸੰਪਰਕ ਕਰਨ ਲਈ ਕਹਿ ਰਿਹਾ ਹੈ। ਇੰਨਾ ਹੀ ਨਹੀਂ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਲਈ ਚੁੱਕੇ ਗਏ ਕਦਮਾਂ ਨੂੰ ਗਲਤ ਕਰਾਰ ਦਿੱਤਾ। ਪੰਨੂ ਨੇ ਸੀਐਮ ਮਾਨ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੱਸਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੂ...
ਪੰਜਾਬੀ ਭਾਸ਼ਾ ਸੰਬੰਧੀ ਐਕਟ ਦੀ ਉਲੰਘਣਾ ਕਰਨ ’ਤੇ ਹੋਵੇਗਾ ਜੁਰਮਾਨਾ-ਜ਼ਿਲ੍ਹਾ ਭਾਸ਼ਾ ਅਫ਼ਸਰ

ਪੰਜਾਬੀ ਭਾਸ਼ਾ ਸੰਬੰਧੀ ਐਕਟ ਦੀ ਉਲੰਘਣਾ ਕਰਨ ’ਤੇ ਹੋਵੇਗਾ ਜੁਰਮਾਨਾ-ਜ਼ਿਲ੍ਹਾ ਭਾਸ਼ਾ ਅਫ਼ਸਰ

Punjab
ਮਾਨਸਾ, 16 ਜਨਵਰੀ: ਪੰਜਾਬ ਸਰਕਾਰ ਵੱਲੋਂ ਮਾਤ ਭਾਸ਼ਾ ਨੂੰ ਬਣਦਾ ਸਤਿਕਾਰ ਦੇਣ ਹਿੱਤ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਨਿੱਘਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ (ਪਹਿਲੀ ਤਰਮੀਮ) ਨਿਯਮ-2023 ਹੋਂਦ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਐਕਟ ਪੰਜਾਬ ਰਾਜ ਵਿੱਚ ਸਥਿਤ ਸਮੂਹ ਦੁਕਾਨਾਂ ਅਤੇ ਅਦਾਰਿਆਂ ’ਤੇ ਲਾਗੂ ਹੁੰਦਾ ਹੈ। ਇਸ ਐਕਟ ਅਨੁਸਾਰ ਸੰਬੰਧਤ ਦੁਕਾਨ ਜਾਂ ਅਦਾਰੇ ਦਾ ਨਾਮ ਸਭ ਤੋਂ ਉੱਪਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਿਆ ਜਾਣਾ ਯਕੀਨੀ ਬਣਾਉਣਾ ਹੈ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਦੂਸਰੀ ਭਾਸ਼ਾ ਵਿੱਚ ਲਿਖਿਆ ਜਾਵੇ। ਪੰਜਾਬੀ ਭਾਸ਼ਾ ਵਿੱਚ ਲਿਖੇ ਨਾਮ ਨੂੰ ਬਾਕੀ ਭਾਸ਼ਾਵਾਂ ਨਾਲੋਂ (ਜੇਕਰ ਹੋਣ) ਵੱਧ ਥਾਂ ਦੇ ਕੇ ਮੁੱਖ ਤੌਰ ’ਤੇ ਲਿਖਿਆ ਜਾਵੇ। ਉਨ੍ਹਾਂ ਦੱਸਿਆ ਕਿ ਐਕਟ ਦੀ ਪਹਿਲੀ ਵਾਰ ਉਲੰ...
ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਠੰਡ ਤੋਂ ਬਚਾਅ ਸਬੰਧੀ ਐਡਵਾਈਜਰੀ ਜਾਰੀ

Punjab
ਮਾਨਸਾ 16 ਜਨਵਰੀ: ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਸ਼ੀਤ ਲਹਿਰ ਤੋਂ ਬਚਾਅ ਸਬੰਧੀ ਐਡਵਾਇਜਰੀ ਜਾਰੀ ਕਰਦਿਆ ਕਿਹਾ ਕਿ ਸਰਦ ਰੁੱਤ ਦੇ ਮੌਸਮ ਵਿੱਚ ਲਗਾਤਾਰ ਘੱਟ ਰਹੇ ਤਾਪਮਾਨ ਵਿੱਚ ਸਿਹਤ ਪ੍ਰਤੀ ਲਾਹਪ੍ਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ। ਖਾਸ ਕਰ ਬਜੁਰਗਾਂ ਅਤੇ ਬੱਚਿਆਂ ਲਈ, ਬਹੁਤ ਘੱਟ ਤਾਪਮਾਨ ਵਿੱਚ ਜ਼ਿਆਦਾ ਦੇਰ ਰਹਿਣ ਨਾਲ ਹਾਈਪੋਥਮੀਆ, ਫਰੋਸਟਬਾਈਟ ਚਿਲਬਲੇਨ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ। ਉਨਾਂ ਦੱਸਿਆ ਕਿ ਲੰਮਾ ਸਮਾਂ ਬਹੁਤ ਘੱਟ ਤਾਪਮਾਨ ਵਿੱਚ ਰਹਿਣ ਨਾਲ ਵਿਅਕਤੀ ਹਾਈਪੋਥਰਮੀਆ ਦਾ ਸ਼ਿਕਾਰ ਹੋ ਸਕਦਾ ਹੈ, ਜਿਸ ਵਿੱਚ ਸਰੀਰ ਠੰਢਾ ਪੈ ਜਾਂਦਾ ਹੈ, ਕਾਂਬਾ ਲਗਦਾ ਹੈ ਅਤੇ ਸਰੀਰ ਨੂੰ ਬਹੁਤ ਜ਼ਿਆਦਾ ਥਕਾਵਟ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਵਿਅਕਤੀ ਦੀ ਥਰਥਰਾਹਟ ਤੋ ਇਲਾਵਾ ਵਿਅਕਤੀ ਦੀ ਯਾਦਾਸ਼ਤ ਵੀ ਜਾ ਸਕਦੀ ਹੈ। ਇਸ ਤਰ੍ਹਾਂ ਬਹੁਤ ਲੰਮਾ ਸਮਾਂ ਠੰਢ ਵਿੱਚ ਰਹਿਣ ਨਾਲ ਹਥ ਪੈਰ ਨੀਲੇ ਪੈ ਜਾਂਦੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸਮੇਂ ਸਿਰ ਨਿਭਾਉਣ ਦੀ ਹਦਾਇਤ ਕੀਤੀ। ...
ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਿਪਟੀ ਕਮਿਸ਼ਨਰ

ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਵਿਰਾਸਤੀ ਮੇਲਾ 9, 10 ਤੇ 11 ਫਰਵਰੀ ਨੂੰ : ਡਿਪਟੀ ਕਮਿਸ਼ਨਰ

Punjab
ਬਠਿੰਡਾ, 16 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਲਈ ਕੰਮ ਕਰ ਰਹੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਥੇ ਸਥਿਤ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ 17ਵਾਂ ਵਿਰਾਸਤੀ ਮੇਲਾ 9, 10 ਅਤੇ 11 ਫਰਵਰੀ 2024 ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਇਸ ਮੇਲੇ ਦੀਆਂ ਅਗਾਊਂ ਤਿਆਰੀਆਂ ਸਬੰਧੀ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਅਹੁੱਦੇਦਾਰਾਂ ਅਤੇ ਅਧਿਆਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਮੇਲਾ ਪ੍ਰਬੰਧਕਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਇਹ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਅਤੇ ਪੁਰਾਣੀ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹ...
18 ਡਾਟਾ ਐਂਟਰੀ ਓਪਰੇਟਰਾਂ ਦੀ ਕੀਤੀ ਜਾਵੇਗੀ ਇੰਟਰਵਿਊ ਜਰੀਏ ਚੋਣ-ਡਿੰਪਲ ਥਾਪਰ

18 ਡਾਟਾ ਐਂਟਰੀ ਓਪਰੇਟਰਾਂ ਦੀ ਕੀਤੀ ਜਾਵੇਗੀ ਇੰਟਰਵਿਊ ਜਰੀਏ ਚੋਣ-ਡਿੰਪਲ ਥਾਪਰ

Punjab
ਮੋਗਾ, 16 ਜਨਵਰੀ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 18 ਜਨਵਰੀ, 2024 ਦਿਨ ਵੀਰਵਾਰ ਨੂੰ ਇਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸਵੇਰੇ 11 ਵਜੇ ਤੋਂ 1 ਵਜੇ ਤੱਕ ਲਗਾਇਆ ਜਾਵੇਗਾ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਕੈਂਪ ਵਿਚ ਐਮ.ਐਫ.ਪੀ.ਐਸ (ਮਾਡਰਨ ਫੇਅਰ ਪ੍ਰਾਈਜ਼ ਸ਼ਾਪ) ਵੱਲੋਂ ਖੋਲ੍ਹੇ ਜਾਣ ਵਾਲੇ ਰਾਸ਼ਨ ਸੈਂਟਰਾਂ ਨੂੰ ਚਲਾਉਣ ਲਈ 18 ਡਾਟਾ ਐਂਟਰੀ ਓਪਰੇਟਰਾਂ (ਸਿਰਫ਼ ਲੜਕੇ) ਦੀ ਅਸਾਮੀ ਲਈ ਇੰਟਰਵਿਊ ਦੀ ਪ੍ਰਕਿਰਿਆ ਰਾਹੀਂ ਚੋਣ ਕੀਤੀ ਜਾਣੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10 ਤੋਂ 12 ਹਜ਼ਾਰ ਰੁਪਏ ਤੱਕ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਅਸਾਮੀ ਸਬੰਧੀ ਪ੍ਰਾਰਥੀ ਦੀ ਵਿੱਦਿਅਕ ਯੌਗਤਾ ਗ੍ਰੈਜੂਏਸ਼ਨ, ਉਮਰ 25 ਤੋਂ 40, ਕੰਪਿਊਟਰ ਸਿਖਲਾਈ ਸਬੰਧੀ ਜਾਣਕਾਰੀ ਦੇ ਨਾਲ-ਨਾਲ ਇਸ ਦਾ ਸਰਟੀਫਿਕੇਟ ਜ਼ਰੂਰੀ ਹੈ। ਰਾਊਵਾਲ, ਮਾੜੀ ਮੁਸਤਫਾ, ਥਰਾਜ, ਵਾਂਦਰ, ਭਲੂਰ, ਰੌਲੀ, ਫਤਿਹਪੁਰ ਝੂਗੀਆਂ, ਭੋਗੇਵਾ...
ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

Punjab
ਫਾਜ਼ਿਲਕਾ, 16 ਜਨਵਰੀ ਮੁਢਲੇ ਸਿਹਤ ਕੇਂਦਰ ਕਰਨੀ ਖੇੜਾ ਵਿਖੇ ਜਿਲਾ ਐਪੀਡਮੋਲਜਿਸਟ ਡਾਕਟਰ ਸੁਨੀਤਾ ਕੰਬੋਜ ਅਤੇ ਐਸਐਮਓ ਡਾਕਟਰ ਪੰਕਜ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਸਤਵਿੰਦਰ ਸਿੰਘ ਮਲਟੀ ਪਰਪਸ ਹੈਲਥ ਵਰਕਰ ਨੇ ਪਿੰਡ ਵਾਸੀਆਂ ਨੂੰ ਸਵਾਈਨ ਫਲੂ ਅਤੇ ਕੋਲਡ ਵੇਵ ਤੋਂ ਬਚਾਅ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਸਰਜੀ ਦੇ ਮੌਸਮ ਵਿੱਚ ਜਦੋਂ ਸੂਰਜ ਨਿਕਲਣਾ ਬੰਦ ਹੋ ਜਾਂਦਾ ਤਾਂ ਸਵਾਇਨ ਫਲੂ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਸਵਾਈਨ ਫਲੂ ਐਚ ਵਨ ਐਨ ਵਨ ਨਾ ਦੇ ਵਿਸ਼ਾਨੂ ਰਾਹੀਂ ਫੈਲਣ ਵਾਲਾ ਰੋਗ ਹੈ ਜੋ ਕਿ ਇੱਕ ਮਨੁੱਖ ਤੋਂ ਦੂਜੇ ਮਨੁੱਖ ਵਿਚ ਇਨਫੈਕਸ਼ਨ ਰਾਹੀਂ ਫੈਲਦਾ ਹੈ ਇਸ ਦੇ ਮੁੱਖ ਲੱਛਣ ਤੇਜ ਬੁਖਾਰ 101 ਤੋਂ ਉੱਪਰ ਖਾਂਸੀ ਅਤੇ ਜੁਕਾਮ, ਸਾਹ ਲੈਣ ਵਿੱਚ ਤਕਲੀਫ, ਸਰੀਰ ਟੁੱਟਣਾ ਮਹਿਸੂਸ ਹੁੰਦਾ ਹੈ। ਇਸ ਤੋਂ ਬਚਾਅ ਲਈ ਸਾਨੂੰ ਖਾਂਸੀ ਕਰਦੇ ਸਮੇਂ ਜਾ  ਛਿਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਡੱਕ ਕੇ ਰੱਖਣਾ ਚਾਹੀਦਾ ਹੈ ਅਤੇ ਨੱਕ, ਅੱਖਾਂ ਤੇ ਮੂੰਹ ਨੂੰ ਛੂਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦ...
ਗਣਤੰਤਰਤਾ ਦਿਹਾੜੇ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

ਗਣਤੰਤਰਤਾ ਦਿਹਾੜੇ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

Punjab
ਮਾਨਸਾ, 16 ਜਨਵਰੀ: ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਹਾੜੇ ਮੌਕੇ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰਿਹਰਸਲ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਗੀਤਾਂ ਉਪਰ ਆਪਣੀ-ਆਪਣੀ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ। ਰਿਹਰਸਲ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਅਸ਼ੋਕ ਕੁਮਾਰ ਨੇ ਜੋ ਕਮੀਆਂ ਪੇਸ਼ ਆਈਆਂ, ਉਨ੍ਹਾਂ ਨੂੰ ਦੂਰ ਕਰਨ ਸਬੰਧੀ ਮੌਕੇ ’ਤੇ ਹੀ ਸਕੂਲ ਦੀ ਟੀਮ ਨਾਲ ਆਏ ਇੰਚਾਰਜਾਂ ਨੂੰ ਸੁਝਾਅ ਦਿੱਤੇ ਗਏ। ਉਨ੍ਹਾਂ ਕਿਹਾ ਕਿ ਗਣਤੰਤਰਤਾ ਦਿਹਾੜੇ ਮੌਕੇ ਬੱਚਿਆਂ ਨੂੰ ਪੂਰੇ ਅਨੁਸਾਸ਼ਨ ਵਿੱਚ ਰੱਖਿਆ ਜਾਵੇ ਅਤੇ ਕੋਰੀਓਗ੍ਰਾਫ਼ੀ ਸਬੰਧੀ ਜੋ ਵੀ ਕਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਫੁੱਲ ਡਰੈਸ ਰਿਹਰਸਲ ਤੋਂ ਪਹਿਲਾਂ-ਪਹਿਲਾਂ ਦੂਰ ਕਰ ਲਿਆ ਜਾਵੇ। ਇਸ ਮੌਕੇ ਅਮ੍ਰਿਤਪਾਲ ਸਿੰਘ, ਰਾਜਵੀਰ ਮੌਦਗਿੱਲ, ਰਾਹੁਲ ਮੌਦਗਿੱਲ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ...
ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ ਵੱਲੋਂ ਆਫ਼ਤ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ

Punjab
ਐੱਸ.ਏ.ਐੱਸ. ਨਗਰ, 16 ਜਨਵਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਫ਼ਤ ਪ੍ਰਬੰਧਨ (ਕੈਮੀਕਲ ਐਮਰਜੈਂਸੀ) ਦੇ ਸੰਦਰਭ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ ਅਮਨਦੀਪ ਚਾਵਲਾ, ਡੀ.ਆਰ.ਓ. ਨੇ ਕੀਤੀ। ਇਸ ਵਿੱਚ ਮੁੱਖ ਤੌਰ 'ਤੇ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੋਰਸ ਬਠਿੰਡਾ ਦੀ 7ਵੀਂ ਕੋਰ ਦੀ ਟੀਮ ਨੇ ਭਾਗ ਲਿਆ। ਜ਼ਿਲ੍ਹਾ ਮਾਲ ਅਫਸਰ ਨੇ ਦੱਸਿਆ ਕਿ ਇਸ ਟੀਮ ਦੇ ਇੰਚਾਰਜ ਇੰਸਪੈਕਟਰ/ਜੀ.ਡੀ. ਬਲਜੀਤ ਸਿੰਘ ਨੇ ਇੱਕ ਪੇਸ਼ਕਾਰੀ ਰਾਹੀਂ ਸਾਰਿਆਂ ਨੂੰ ਆਫ਼ਤ ਸਮੇਂ ਦਰਪੇਸ਼ ਸਮੱਸਿਆਵਾਂ ਅਤੇ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਕੀ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਉਸ ਬਾਰੇ ਵਿਸਤਾਰ ‘ਚ ਦੱਸਿਆ। ਇਸ ਵਿਚਾਰ ਵਟਾਂਦਰੇ ਵਿੱਚ ਜ਼ਿਲ੍ਹਾ ਹੈੱਡਕੁਆਰਟਰ ਦੇ ਵੱਖ-ਵੱਖ ਦਫ਼ਤਰਾਂ ਦੇ ਅਧਿਕਾਰੀਆਂ ਨੇ ਭਾਗ ਲਿਆ, ਜੋ ਕਿਸੇ ਵੀ ਆਫ਼ਤ ਸਮੇਂ ਵੱਖ-ਵੱਖ ਆਫ਼ਤ ਪ੍ਰਬੰਧਨ ਗਤੀਵਿਧੀਆਂ ਦਾ ਹਿੱਸਾ ਹੁੰਦੇ ਹਨ। ਜਿਵੇਂ ਕਿ ਪੁਲਿਸ ਵਿਭਾਗ, ਸਿੱਖਿਆ ਵਿਭਾਗ, ਉਦਯੋਗ, ਰੈੱਡ ਕਰਾਸ, ਲੋਕ ਨਿਰਮਾਣ ਵਿਭਾਗ, ਫਾਇਰ ਵਿਭਾਗ, ਜੰਗਲਾਤ...
ਪੰਜਾਬ ਸਰਕਾਰ ਵੱਲੋਂ ਲੰਬਿਤ ਇੰਤਕਾਲਾਂ ਨੂੰ ਨਿਪਟਾਉਣ ਲਈ ਲਗਾਏ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਪੰਜਾਬ ਸਰਕਾਰ ਵੱਲੋਂ ਲੰਬਿਤ ਇੰਤਕਾਲਾਂ ਨੂੰ ਨਿਪਟਾਉਣ ਲਈ ਲਗਾਏ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

Punjab
ਮੋਗਾ, 16 ਜਨਵਰੀ: ਪੰਜਾਬ ਸਰਕਾਰ ਨੇ ਫੈਸਲਾ ਲਿਆ ਸੀ ਕਿ ਮਾਲ ਵਿਭਾਗ ਦੇ ਅਧਿਕਾਰੀ ਛੁੱਟੀ ਵਾਲੇ ਦਿਨ ਆਪਣੇ-ਆਪਣੇ ਦਫ਼ਤਰਾਂ ਵਿੱਚ ਸਪੈਸ਼ਲ ਕੈਂਪਾਂ ਰਾਹੀਂ ਲੰਬੇ ਸਮੇਂ ਤੋਂ ਪੈਡਿੰਗ ਪਏ ਇੰਤਕਾਲਾਂ ਦਾ ਨਿਪਟਾਰਾ ਕਰਨਗੇ। ਪੰਜਾਬ ਸਰਕਾਰ ਦੀ ਇਹ ਮੁਹਿੰਮ ਸਫ਼ਲਤਾਪੂਰਵਕ ਰਹੀ ਤੇ ਇਨ੍ਹਾਂ ਕੈਂਪਾਂ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਆਮ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਸਰਕਾਰ ਦੇ ਇਸ ਫੈਸਲੇ ਨਾਲ ਜ਼ਿਲ੍ਹਾ ਮੋਗਾ ਵਿੱਚ ਦੋ ਸਪੈਸ਼ਲ ਕੈਂਪਾਂ ਜਰੀਏ 1271 ਇੰਤਕਾਲਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਜਨਵਰੀ ਨੂੰ ਲਗਾਏ ਗਏ ਕੈਂਪ ਜਰੀਏ ਤਹਿਸੀਲ ਮੋਗਾ ਵਿੱਚ 46, ਅਜੀਤਵਾਲ ਵਿੱਚ 53, ਧਰਮਕੋਟ ਵਿੱਚ 104, ਕੋਟ ਈਸੇ ਖਾਂ ਵਿੱਚ 15, ਬਾਘਾਪੁਰਾਣਾ ਵਿੱਚ 52, ਸਮਾਲਸਰ ਵਿੱਚ 38, ਨਿਹਾਲ ਸਿੰਘ ਵਾਲਾ ਵਿੱਚ 64 ਤੇ ਬੱਧਨੀਂ ਕਲਾਂ ਵਿੱਚ 61 ਪੈਂਡਿੰਗ ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸ ਤੋਂ ਪਹਿਲਾਂ ਮਿਤੀ 6 ਜਨਵਰੀ ਨੂੰ ਲਗਾਏ ਕੈਂਪ ਵਿੱਚ ਤਹਿਸੀਲ ਮੋਗਾ ਵਿੱਚ 193, ਅਜੀਤਵਾਲ ਵਿੱਚ 77, ਧਰਮਕੋਟ ਵਿੱਚ 186, ਕੋਟ ਈਸੇ ਖਾਂ ਵਿੱਚ 74,...
ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

Punjab
ਮਾਨਸਾ, 16 ਜਨਵਰੀ: ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤ ਘਰ ਫੱਤਾ ਮਾਲੋਕਾ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦਾ ਜਾਇਜ਼ਾ ਲੈਣ ਮੌਕੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕ ਸੁਵਿਧਾ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕਰਨ ਦੇ ਨਿਰਦੇਸ਼ ਪ੍ਰਾਪਤ ਹੋਏ ਹਨ, ਜਿਸ ਸਦਕਾ ਵੱਖ ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕਰਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕ...