Shadow

Punjab

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Politics, Punjab
ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਲਗਨ ਦਿਖਾਈ ਹੈ ਅਤੇ ਸ਼ਹੀਦ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸ਼ਹੀਦ ...
ਪੰਜਾਬ ‘ਚ ਫਿਰ ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ

ਪੰਜਾਬ ‘ਚ ਫਿਰ ਹੱਡ ਚੀਰਵੀਂ ਠੰਡ ਨੂੰ ਲੈ ਕੇ Red Alert ਜਾਰੀ

Punjab
ਪੰਜਾਬ 'ਚ ਲਗਾਤਾਰ ਠੰਡ ਦਾ ਕਹਿਰ ਵੱਧਦਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵਲੋਂ ਸੂਬੇ 'ਚ ਇਕ ਵਾਰ ਫਿਰ ਆਉਣ ਵਾਲੇ 2 ਦਿਨਾਂ 13-14 ਜਨਵਰੀ ਲਈ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਦਿਨ ਦੀ ਠੰਡ ਬਰਕਰਾਰ ਰਹੇਗੀ ਅਤੇ ਰਾਤ ਵੇਲੇ ਵੀ ਤਾਪਮਾਨ ਹੇਠਾਂ ਡਿੱਗੇਗਾ। ਇਸ ਦੌਰਾਨ ਕਈ ਇਲਾਕਿਆਂ 'ਚ ਰਾਤ ਵੇਲੇ ਤਾਪਮਾਨ 2 ਡਿਗਰੀ ਸੈਲਸੀਅਸ ਤੋਂ ਵੀ ਹੇਠਾਂ ਡਿੱਗ ਸਕਦਾ ਹੈ। ਇਸ ਤੋਂ ਇਲਾਵਾ 15 ਅਤੇ 16 ਜਨਵਰੀ ਨੂੰ ਪੰਜਾਬ 'ਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਬਾਰੇ ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀ ਡਾ. ਸ਼ਵਿੰਦਰ ਨੇ ਕਿਹਾ ਕਿ ਇਨ੍ਹਾਂ 2 ਦਿਨਾਂ ਦੌਰਾਨ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲੋ ਅਤੇ ਜੇਕਰ ਹੋ ਸਕੇ ਤਾਂ ਸਵੇਰੇ ਅਤੇ ਰਾਤ ਵੇਲੇ ਡਰਾਈਵਿੰਗ ਨਾ ਕਰੋ। ਜੇਕਰ ਅਜਿਹਾ ਨਹੀਂ ਕੀਤਾ ਜਾ ਸਕਦਾ ਤਾਂ ਫਿਰ ਲੋਕ ਸੰਘਣੀ ਧੁੰਦ ਦੌਰਾਨ ਗੱਡੀ ਬਹੁਤ ਹੀ ਸਾਵਧਾਨੀ ਨਾਲ ਚਲਾਉਣ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੇ ਟਰੇਨਾਂ ਦੀਆਂ ਟਿਕਟਾਂ ਬੁੱਕ ਕਰਵਾਈਆਂ ਹੋਈਆਂ ਹਨ, ਉਹ ਰੇਲਵੇ ਸਟੇਸ਼ਨ ਜਾਣ ਤੋਂ ਪਹਿਲਾਂ ਪਤਾ ਕਰ ਲੈਣ ਕਿ ਕਿਤੇ ਟਰੇਨਾਂ ਲੇਟ ਨਾ ਹੋਣ। ਡਾ. ਸ਼ਵਿੰ...
ਹੁਣ ਹਿਮਾਚਲ ‘ਚ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਵਿਆਹ, ਕੈਬਨਿਟ ਨੇ ਪਾਸ ਕੀਤਾ ਪ੍ਰਸਤਾਵ

ਹੁਣ ਹਿਮਾਚਲ ‘ਚ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਵਿਆਹ, ਕੈਬਨਿਟ ਨੇ ਪਾਸ ਕੀਤਾ ਪ੍ਰਸਤਾਵ

Punjab
ਸ਼ਿਮਲਾ ਸ਼ੁੱਕਰਵਾਰ ਨੂੰ ਸ਼ਿਮਲਾ ‘ਚ ਹੋਈ ਹਿਮਾਚਲ ਪ੍ਰਦੇਸ਼ ਕੈਬਨਿਟ ਦੀ ਬੈਠਕ ‘ਚ ਵੱਡਾ ਫੈਸਲਾ ਲਿਆ ਗਿਆ। ਹੁਣ ਸੂਬੇ ‘ਚ 21 ਸਾਲ ਦੀ ਉਮਰ ‘ਚ ਲੜਕੀਆਂ ਦਾ ਵਿਆਹ ਹੋ ਸਕਦਾ ਹੈ। ਕੈਬਨਿਟ (ਹਿਮਾਚਲ ਕੈਬਨਿਟ ਮੀਟਿੰਗ) ਨੇ ਲੜਕੀ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਅਜਿਹੇ ‘ਚ ਹੁਣ ਘੱਟੋ-ਘੱਟ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ, ਅਜਿਹੇ ‘ਚ ਹੁਣ ਘੱਟੋ-ਘੱਟ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦਾ ਪ੍ਰਸਤਾਵ ਕੇਂਦਰ ਨੂੰ ਭੇਜਿਆ ਜਾਵੇਗਾ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਸ਼ਿਮਲਾ ‘ਚ ਸੀਐੱਮ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ‘ਚ ਕੈਬਨਿਟ ਦੀ ਬੈਠਕ ਹੋਈ। ਇਹ ਮੀਟਿੰਗ ਕਰੀਬ 3 ਘੰਟੇ ਚੱਲੀ। ਇਸ ਮੀਟਿੰਗ ਵਿੱਚ ਹਿਮਾਚਲ ਵਿੱਚ ਨਵੀਂ ਫਿਲਮ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ। ਫਿਲਮ ਕੌਂਸਲ ਬਣਾਉਣ ਦੀ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ। ਨਵੀਂ ਨੀਤੀ ਤਹਿਤ ਹੁਣ ਹਿਮਾਚਲ ਵਿੱਚ ਸ਼ੂਟਿੰਗ ਲਈ ਲੋੜੀਂਦੀਆਂ ਪ੍ਰਵਾਨਗੀਆਂ ਤਿੰਨ ਦਿਨਾਂ ਵਿੱਚ ਮਿਲ ਜਾਣਗੀਆਂ। ਇਸ ਤੋਂ ਫਿਲਮ ਨਿਰਮਾਤਾਵਾਂ ਨੂੰ ਫਾਇਦਾ ਹੋਵੇਗਾ। ਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੌਮੀ ਯੁਵਾ ਦਿਵਸ ਮੌਕੇ ਯੂਥ ਕਲੱਬਾਂ ਨੂੰ ਤੋਹਫ਼ਾ

Punjab
ਚੰਡੀਗੜ੍ਹ, 12 ਜਨਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਕੌਮੀ ਯੁਵਾ ਦਿਵਸ ਮੌਕੇ ਸੂਬੇ ਦੇ ਯੂਥ ਕਲੱਬਾਂ ਨੂੰ ਤੋਹਫ਼ਾ ਦਿੰਦਿਆਂ ਪਿਛਲੇ ਦੋ ਸਾਲਾਂ ਸਮੇਂ ਦੌਰਾਨ ਪੂਰੀ ਤਰ੍ਹਾਂ ਸਰਗਰਮ ਰਹਿਣ ਵਾਲੇ 315 ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਸੰਕੇਤਕ ਤੌਰ ਉੱਤੇ 20 ਕਲੱਬਾਂ ਦੇ ਨੁਮਾਇੰਦਿਆਂ ਨੂੰ ਬੁਲਾ ਕੇ ਚੈੱਕ ਸੌਂਪੇ। ਯੁਵਕ ਸੇਵਾਵਾਂ ਵੱਲੋਂ ਜ਼ਿਲਾ ਵਾਰ ਇਹ ਰਾਸ਼ੀ ਕਰ ਦਿੱਤੀ ਗਈ ਹੈ।ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਅੱਜ ਪਹਿਲੇ ਪੜਾਅ ਵਿੱਚ 1. 50 ਕਰੋੜ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ ਅਤੇ ਦੂਜੇ ਪੜਾਅ ਵਿੱਚ ਆਉਂਦੇ ਸਮੇਂ ਵਿੱਚ 1.50 ਕਰੋੜ ਰੁਪਏ ਦੀ ਹੋਰ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 315 ਯੂਥ ਕਲੱਬਾਂ ਦੀ ਚੋਣ ਪਿਛਲੇ ਦੋ ਸਾਲਾਂ ਦੀਆਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਕੀਤੀ ਗਈ ਹੈ। ਮੀਤ ਹੇਅਰ ਨੇ ਯੂਥ ਕਲੱਬਾਂ ਲਈ ਇੱਕ ਹੋਰ ਵੱਡਾ ਐਲਾਨ ਕਰਦਿਆਂ ਕਿਹ...
ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਪ੍ਰੋਗਰਾਮ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨਾਲੋਜੀ, ਹਾਲ ਗੇਟ, ਅੰਮ੍ਰਿਤਸਰ ਵਿਖੇ ਮਨਾਇਆ ਗਿਆ।

ਨਹਿਰੂ ਯੁਵਾ ਕੇਂਦਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਪ੍ਰੋਗਰਾਮ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨਾਲੋਜੀ, ਹਾਲ ਗੇਟ, ਅੰਮ੍ਰਿਤਸਰ ਵਿਖੇ ਮਨਾਇਆ ਗਿਆ।

Punjab
ਅੰਮ੍ਰਿਤਸਰ 12 ਜਨਵਰੀ 2024--- ਪ੍ਰੋਗਰਾਮ ਦੇ ਮੁੱਖ ਮਹਿਮਾਨ ਏ.ਸੀ.ਪੀ., ਟ੍ਰੈਫਿਕ ਪੁਲਿਸ ਸ਼੍ਰੀ ਜਸਬੀਰ ਸਿੰਘ ਸਨ ਅਤੇ ਵਿਸ਼ੇਸ਼ ਮਹਿਮਾਨ ਪ੍ਰਿੰਸੀਪਲ ਸ਼੍ਰੀ ਜਤਿੰਦਰ ਸਿੰਘ ਸਨ, ਪ੍ਰੋਗਰਾਮ ਦੇ ਹੋਰ ਮਹਿਮਾਨ ਐਸ.ਪੀ ਟ੍ਰੈਫਿਕ ਸੈੱਲ ਸ਼੍ਰੀ ਸਲਵੰਤ ਸਿੰਘ ਜੀ, ਹੈੱਡ ਕਾਂਸਟੇਬਲ ਸ਼੍ਰੀ ਸਲਵੰਤ ਸਿੰਘ ਸਨ। ਜੀ, ਅਜੇ ਫਿਨੀਲੂਪ ਅੰਮ੍ਰਿਤਸਰ ਤੋਂ। ਕੁਮਾਰ, ਖੁਸ਼ਪਾਲ ਸਿੰਘ, ਅਤੇ ਜਸਤਰਨ ਸਿੰਘ, ਹਰਿਆਵਲ ਪੰਜਾਬ ਚੇਅਰਪਰਸਨ ਦਲਜੀਤ ਸਿੰਘ ਕੋਹਲੀ ਰਹਿ ਰਹੇ ਹਨ, ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ, ਲੇਖਾ ਅਤੇ ਪ੍ਰੋਗਰਾਮ ਸਹਾਇਕ ਰੋਹਿਲ ਕੁਮਾਰ ਕੱਟਾ ਨੇ ਪ੍ਰੋਗਰਾਮ ਵਿੱਚ ਦੱਸਿਆ ਕਿ ਸਵਾਮੀ ਵਿਵੇਕਾਨੰਦ ਦੀ 161ਵੀਂ ਜਯੰਤੀ 'ਤੇ ਕਰਵਾਏ ਜਾ ਰਹੇ ਇਸ ਪ੍ਰੋਗਰਾਮ ਦਾ ਵਿਸ਼ਾ ਨੌਜਵਾਨਾਂ ਵੱਲੋਂ ਵਿਕਸਿਤ ਭਾਰਤ, ਰੱਖਿਆ ਗਿਆ। ਨੌਜਵਾਨ ਲਈ ਉਨ੍ਹਾਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ਮੁੱਖ ਮੰਤਵ ਸਾਡੇ ਨੌਜਵਾਨਾਂ ਨੂੰ ਰਾਸ਼ਟਰੀ ਪੱਧਰ 'ਤੇ ਦਿਸ਼ਾ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ਲਈ ਪ੍ਰੇਰਿਤ ਕਰਨਾ ਹੈ। ਇਸ ਦਿਵਸ ਨੂੰ ਮਨਾਉਣ ਦਾ ਸਰਕਾਰ ਦਾ ਮੁੱਖ ਉਦੇਸ਼ ਸਵਾਮੀ ਵਿ...
ਲੋਹੜੀ ਮੌਕੇ ਨੰਵ ਜੰਮੇ ਬੱਚਿਆ ਦੀ ਸੰਭਾਲ ਲਈ ਲਗਾਈਆ ਗਿਆ ਸੈਮੀਨਾਰ

ਲੋਹੜੀ ਮੌਕੇ ਨੰਵ ਜੰਮੇ ਬੱਚਿਆ ਦੀ ਸੰਭਾਲ ਲਈ ਲਗਾਈਆ ਗਿਆ ਸੈਮੀਨਾਰ

Punjab
ਅੰਮ੍ਰਿਤਸਰ 12 ਜਨਵਰੀ 2024-- ਸ਼੍ਰੀ ਘਨਸ਼ਾਮ ਥੋਰੀ, ਡਿਪਟੀ ਕਮਿਸ਼ਨਰ-ਕਮ ਪ੍ਰਧਾਨ-ਜਿਲ੍ਹਾ ਰੈਡ ਕਰਾਸ ਸੋਸਾਇਟੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਮਦਨ ਮੋਹਨ, ਐਸ ਐਮ ਓ, ਸ਼੍ਰੀ ਐਸ.ਜੇ. ਧਵਨ, ਐਸ ਐਮ ਓ ਦੇ ਸਹਿਯੋਗ ਨਾਲ ਸਿਵਲ ਹਸਪਤਾਲ, ਅੰਮ੍ਰਿਤਸਰ ਵਿਖੇ ਨੰਵ ਜੰਮੇ ਬੱਚਿਆ ਦੀ ਸੰਭਾਲ ਲਈ ਡਾ ਨਰੇਸ਼ ਗਰੋਵਰ, ਬੱਚਿਆ ਦੇ ਮਾਹਰ ਅਤੇ ਰੋਟਰੀ ਕਲੱਬ (ਵੇਸਟ) ਵੱਲੋ ਇੱਕ ਸੈਮੀਨਾਰ ਲਗਾਈਆ ਗਿਆ। ਜਿਸ ਵਿਚ ਬੱਚਿਆ ਦੇ ਮਾਂ ਬਾਪ ਨੂੰ ਦੱਸਿਆ ਗਿਆ ਕਿ ਇਸ ਕੜਾਕੇ ਦੀ ਠੰਡ ਵਿਚ ਨੰਵ ਜੰਮੇ ਬੱਚਿਆ ਦੀ ਸਾਂਭ ਸੰਭਾਲ ਕਿਸ ਤਰ੍ਹਾ ਕਰਨੀ ਹੈ। ਰੈਡ ਕਰਾਸ ਸੋਸਾਇਟੀ, ਅੰਮ੍ਰਿਤਸਰ ਵਲੋਂ ਇਸ ਮੋਕੇ ਤੇ ਨੰਵ ਜੰਮੇ ਬੱਚਿਆ ਦੇ ਮਾਪੀਆ ਨੂੰ ਲੋਹੜੀ ਦੇ ਉਪਕਲਸ਼ ਵਿਚ 30 (ਕਿਚਨ ਸੈਟ) ਰਸੋਈ ਵਿਚ ਵਰਤਣ ਵਾਲੇ ਬਰਤਨ ਵੰਡੇ ਗਏ। ਇਸ ਮੋਕੇ ਤੇ ਸ਼੍ਰੀ ਅਸੀਸਇੰਦਰ ਸਿੰਘ, ਕਾਰਜਕਾਰੀ ਸਕਤਰ, ਰੈਡ ਕਰਾਸ ਸੋਸਾਇਟੀ, ਅੰਮ੍ਰਿਤਸਰ ਅਤੇ ਸਮੂੰਹ ਰੈਡ ਕਰਾਸ ਦਾ ਸਟਾਫ ਮੋਜੂਦ ਸਨ ।...
ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਦੋ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ

ਡਿਪਟੀ ਕਮਿਸ਼ਨਰ ਨੇ ਰਾਈਟ ਟੂ ਬਿਜਨੈਸ ਐਕਟ ਅਧੀਨ ਦੋ ਇਕਾਈਆਂ ਨੂੰ ਜਾਰੀ ਕੀਤੀ ਪ੍ਰਵਾਨਗੀ

Punjab
ਅੰਮ੍ਰਿਤਸਰ 12 ਜਨਵਰੀ 2024---                     ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਈਆਂ ਗਈਆਂ ਦੋ ਇਕਾਈਆਂ ਨੂੰ ਪ੍ਰਵਾਨਗੀ ਜਾਰੀ ਕੀਤੀ। ਉਨਾਂ ਦੱਸਿਆ ਕਿ ਇਨਾਂ ਦੋ ਇਕਾਈਆਂ ਵਿੱਚ ਸਿੱਧ ਅਤੇ ਅਸਿੱਧੇ ਤੌਰ ਤੇ 250 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਮੈਸਰਜ ਗਲੋਬਲ ਫੂਡਜ਼ ਯੁਨਿਟ-2 ਪਿੰਡ ਭੰਗਵਾਂ ਤਹਿਸੀਲ ਮਜੀਠਾ ਅਤੇ ਮੈਸਰਜ਼ ਵਿਸ਼ਾਲ ਟੈਕਸਟਾਈਲਜ਼ ਪ੍ਰਾਇਵੇਟ ਲਿਮਟਿਡ ਪਿੰਡ ਨਾਂਗਕਲਾਂ ਮਜੀਠਾ ਰੋਡ ਨੂੰ ਪ੍ਰਵਾਨਗੀ ਪੱਤਰ ਭੇਟ ਕੀਤੇ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ  ਭਰੋਸਾ ਦਿਵਾਇਆ ਗਿਆ ਸੀ ...
ਬੇਟੀ ਪੜਾਓ, ਬੇਟੀ ਬਚਾਓ ਸਕੀਮ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਹੋਵੇਗੀ ਪ੍ਰਤੀਯੋਗੀ ਪ੍ਰੀਖਿਆ

ਬੇਟੀ ਪੜਾਓ, ਬੇਟੀ ਬਚਾਓ ਸਕੀਮ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਹੋਵੇਗੀ ਪ੍ਰਤੀਯੋਗੀ ਪ੍ਰੀਖਿਆ

Punjab
ਅੰਮ੍ਰਿਤਸਰ 12 ਜਨਵਰੀ 2024-- ਪੰਜਾਬ ਸਰਕਾਰ ਵੱਲੋਂ ਘਰ—ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਜਿਨ੍ਹਾਂ ਲੜਕੀਆਂ ਨੇ ਬੇਟੀ ਪੜਾਓ, ਬੇਟੀ ਬਚਾਓ ਸਕੀਮ ਅਧੀਨ ਗੁਗਲ ਸ਼ੀਟ https://tinyurl.com/2jjaffnz  ਤੇ ਰਜਿਸਟਰੇਸ਼ਨ ਕੀਤੀ ਸੀ। ਉਨਾਂ ਦਾ ਪ੍ਰਵੇਸ਼ ਪ੍ਰੀਖਿਆ 15 ਜਨਵਰੀ 2024 ਦਿਨ ਸੋਮਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਅੰਮ੍ਰਿਤਸਰ, ਵਿਖੇ ਹੋਣੀ ਹੈ। ਪ੍ਰਵੇਸ਼ ਪ੍ਰੀਖਿਆ ਦਾ ਸਮਾਂ 1.30 (ਸਾਮ) ਵਜੇ ਹੋਵੇਗਾ, ਜਿਸ ਵਿੱਚ ਪ੍ਰਾਰਥੀ ਆਪਣਾ ਆਧਾਰ ਕਾਰਡ ਅਤੇ ਆਧਾਰ ਕਾਰਡ ਦੀ ਇਕ ਫੋਟੋ ਕਾਪੀ ਨਾਲ ਲੈ ਕੇ ਆਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ...
ਕੈਬਨਿਟ ਮੰਤਰੀ ਈ.ਟੀ.ਓ. ਨੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

ਕੈਬਨਿਟ ਮੰਤਰੀ ਈ.ਟੀ.ਓ. ਨੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ

Politics, Punjab
ਅੰਮ੍ਰਿਤਸਰ 12 ਜਨਵਰੀ 2024 -- ਕੈਬਨਿਟ ਮੰਤਰੀ ਸ: ਹਰਭਜਨ ਸਿੰਘ, ਈ.ਟੀ.ਓ ਵੱਲੋਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਡੀ.ਬੀ.ਈ.ਈ ਵਿਖੇ ਚੱਲ ਰਹੀਆਂ ਸਰਕਾਰੀ ਨੌਕਰੀਆਂ ਦੀ ਤਿਆਰੀ ਵਾਸਤੇ ਕੋਚਿੰਗ ਕਲਾਸਾਂ ਨੂੰ ਵੇਖਿਆ ਅਤੇ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨਾਲ ਮੁਲਾਕਾਤ ਦੌਰਾਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਨੀਲਮ ਮਹੇ ਨੇ ਮੰਤਰੀ ਸਾਹਿਬ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਮੰਤਰੀ ਈ.ਟੀ.ਓ. ਨੇ ਬਿਊਰੋ ਵਿੱਚ ਚੱਲ ਰਹੀਆਂ ਕਾਊਂਸਲਿੰਗ ਗਤੀਵਿਧੀਆਂ ਅਤੇ ਪਲੇਸਮੈਂਟ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਅੱਜ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਕੋਚਿੰਗ ਅਤੇ ਟਰੇਨਿੰਗ ਵੱਲ ਮੁੜਨ ਲਈ ਪ੍ਰੇਰਿਤ ਕੀਤਾ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਭਰਪੂਰ ਫਾਈਦਾ ਚੁੱਕਣ ਦੀ ਅਪੀਲ ਕੀਤੀ।...
ਗੋਲਬਾਗ ਪਾਰਕ ਵਿਚ ਨਹੀਂ ਬਣੇਗੀ ਫੂਡ ਸਟਰੀਟ – ਕਮਿਸ਼ਨਰ ਨਗਰ ਨਿਗਮ

ਗੋਲਬਾਗ ਪਾਰਕ ਵਿਚ ਨਹੀਂ ਬਣੇਗੀ ਫੂਡ ਸਟਰੀਟ – ਕਮਿਸ਼ਨਰ ਨਗਰ ਨਿਗਮ

Punjab
ਅੰਮ੍ਰਿਤਸਰ, 12 ਜਨਵਰੀ 2024 (             )-                     ਸ਼ਹਿਰ ਵਾਸੀਆਂ ਦੇ ਇਤਰਾਜਾਂ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਵਲੋਂ ਗੋਲਬਾਗ ਪਾਰਕ ਵਿੱਚ ਬਣਨ ਵਾਲੀ ਫੂਡ ਸਟਰੀਟ ਬਣਾਉਣ ਦਾ ਫੈਸਲਾ ਵਾਪਿਸ ਲੈ ਲਿਆ ਗਿਆ ਹੈ ਅਤੇ ਹੁਣ ਲੋਕਾਂ ਦੇ ਸੁਝਾਅ ’ਤੇ ਹੀ ਫੂਡ ਸਟਰੀਟ ਬਣਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਜਿੰਨਾ ਕੋਲ ਅੰਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਅਹੁਦਾ ਹੈ ਨੇ ਦੱਸਿਆ ਕਿ ਇਹ ਫੈਸਲਾ ਲੋਕਾਂ ਦੇ ਇਤਰਾਜਾਂ ਨੂੰ ਮੁੱਖ ਰੱਖ ਕੇ ਲਿਆ ਗਿਆ ਹੈ। ਉਨਾਂ ਦੱਸਿਆ ਕਿ ਨਗਰ ਨਿਗਮ ਲਈ ਸਭ ਤੋਂ ਵੱਡੀ ਸਮੱਸਿਆ ਰੇਹੜੀਆਂ ਦੀ ਹੈ। ਉਨਾਂ ਦੱਸਿਆ ਕਿ ਆਮ ਤੌਰ ਤੇ ਰੇਹੜੀਆਂ ਦੁਕਾਨਾਂ ਦੇ ਅੱਗੇ ਲੱਗ ਜਾਂਦੀਆਂ ਹਨ ਜਿਸ ਕਰਕੇ ਦੁਕਾਨਦਾਰ ਵੀ ਪਰੇਸ਼ਾਨ ਹੁੰਦੇ ਹਨ ਅਤੇ ਟ੍ਰੈਫਿਕ ਵਿੱਚ ਵੀ ਸਮੱਸਿਆ ਆਉਂਦੀ ਹੈ। ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ  ਫੂਡ ਸਟਰੀਟ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਨਵੀਂ ਯੋਜਨਾਬੰਦੀ ਕਰਨ ਦੀ ਹਦਾਇਤ ਕੀਤੀ ਹੈ। ਸ੍ਰੀ ਥੋਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਰੇਹੜੀਆਂ ਦੀ ਸਮੱਸ...