Shadow

Punjab

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 15 ਜਨਵਰੀ ਨੂੰ ਇਕ ਹੋਰ ਲੱਗੇਗਾ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 15 ਜਨਵਰੀ ਨੂੰ ਇਕ ਹੋਰ ਲੱਗੇਗਾ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 12 ਜਨਵਰੀ 2024 - ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ ਤਰਜੀਹੀ ਅਧਾਰ ਉਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮਿਤੀ 6 ਜਨਵਰੀ, 2024 (ਦਿਨ ਸ਼ਨੀਵਾਰ) ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ। ਹੁਣ ਮੁੜ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ 15 ਜਨਵਰੀ ਨੂੰ ਇੱਕ ਹੋਰ ਵਿਸ਼ੇਸ਼ ਕੈਂਪ ਲਗਾ ਕੇ ਇੰਤਕਾਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ  ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਉਹ 15 ਜਨਵਰੀ, 2024 (ਸੋਮਵਾਰ) ਨੂੰ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।...
18 ਜਨਵਰੀ ਨੂੰ ਬੱਚਤ ਭਵਨ ਵਿਖੇ ਮਨਾਇਆ ਜਾਵੇਗਾ ਅੰਤਰ-ਰਾਸ਼ਟਰੀ ਦਿਵਿਆਂਗਜਨ ਦਿਵਸ

18 ਜਨਵਰੀ ਨੂੰ ਬੱਚਤ ਭਵਨ ਵਿਖੇ ਮਨਾਇਆ ਜਾਵੇਗਾ ਅੰਤਰ-ਰਾਸ਼ਟਰੀ ਦਿਵਿਆਂਗਜਨ ਦਿਵਸ

Punjab
ਮਾਨਸਾ, 12 ਜਨਵਰੀ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ 18 ਜਨਵਰੀ 2024 ਨੂੰ ਸਵੇਰੇ 11 ਵਜੇ ਬਚਤ ਭਵਨ ਮਾਨਸਾ ਵਿਖੇ ਅੰਤਰ-ਰਾਸ਼ਟਰੀ ਦਿਵਿਆਂਗਜਨ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅਲੀਮਕੋ (ALIMCO) ਵੱਲੋ ਦਿਵਿਆਂਗ ਵਿਅਕਤੀਆਂ ਲਈ ਨਕਲੀ ਅੰਗ ਪ੍ਰਦਾਨ ਕਰਨ ਲਈ ਅਸੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਲੋੜਵੰਦਾਂ ਨੂੰ ਵੀਲ੍ਹਚੇਅਰ, ਟਰਾਈ-ਸਾਇਕਲ, ਇਲੈਕਟ੍ਰੋਨਿਕ ਟਰਾਈ ਸਾਇਕਲ, ਕੰਨਾਂ ਵਾਲੀਆਂ ਮਸ਼ੀਨਾਂ, ਨਕਲੀ ਅੰਗ ਆਦਿ ਉਪਕਰਨ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋੜਵੰਦ ਵਿਅਕਤੀ ਕੈਂਪ ਦੌਰਾਨ ਆਪਣਾ ਆਧਾਰ ਕਾਰਡ, ਯੂ.ਡੀ.ਆਈ.ਡੀ ਕਾਰਡ ਨਾਲ ਜ਼ਰੂਰ ਲੈ ਕੇ ਆਉਣ। ਉਨ੍ਹਾਂ ਲੋੜਵੰਦਾਂ ਨੂੰ ਇਸ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ।...
ਬਾਗਬਾਨੀ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਆਯੋਜਿਤ

ਬਾਗਬਾਨੀ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਆਯੋਜਿਤ

Punjab
ਲੁਧਿਆਣਾ, 12 ਜਨਵਰੀ (000) - ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੋੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ, ਡਾਇਰੈਕਟਰ ਬਾਗਬਾਨੀ ਪੰਜਾਬ, ਐਸ.ਏ.ਐਸ. ਨਗਰ ਮੈਡਮ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਯੋਗ ਅਗਵਾਈ ਅਤੇ ਡਾ. ਨਰਿੰਦਰ ਪਾਲ ਕਲਸੀ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਦੇ ਸਹਿਯੋਗ ਸਦਕਾ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵਿਖੇ ਬੀਤੇ ਦਿਨੀਂ ਸਰਕਾਰੀ ਫਲ੍ਹ ਸੁਰੱਖਿਆ ਲੈਬਾਰਟਰੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਿਦਿਆਰਥੀਆਂ ਨੂੰ ਫਲ੍ਹਾਂ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਸਬੰਧੀ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ, ਬਾਗਬਾਨੀ ਵਿਕਾਸ ਅਫਸਰ, ਲੁਧਿਆਣਾ ਵੱਲੋਂ ਟ੍ਰੇਨਿੰਗ ਦਿੱਤੀ ਗਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਮੌਕੇ ਵਿਦਿਆਰਥੀਆਂ ਨੂੰ ਫਲ੍ਹ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟ੍ਰੀਸ਼ਨ ਗਾਰਡਨ ਅਤੇ ਹਰਬਲ ਗਾਰਡਨ ਨੂੰ ਸਕੂਲੀ ਅਤੇ ਘਰੇਲੂ ਪੱਧਰ ਤੇ ਅਪਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾ ਜੈਵਿਕ ਸਬਜੀਆਂ ਅਤੇ ਫਲ੍ਹਾ ਦੀ ਪੈਦਾਵਾਰ ਨੂੰ ਆਪਣੇ ਆਪ ਨੂੰ ਰੋਗ...
ਪੰਜਾਬ ਸਰਕਾਰ ਪੰਜਾਬੀਆਂ ਦੇ ਦੁੱਖ-ਤਕਲੀਫ਼ਾਂ ’ਚ ਹਮੇਸ਼ਾਂ ਨਾਲ ਖੜ੍ਹੀ ਹੈ-ਵਿਧਾਇਕ ਬੁੱਧ ਰਾਮ

ਪੰਜਾਬ ਸਰਕਾਰ ਪੰਜਾਬੀਆਂ ਦੇ ਦੁੱਖ-ਤਕਲੀਫ਼ਾਂ ’ਚ ਹਮੇਸ਼ਾਂ ਨਾਲ ਖੜ੍ਹੀ ਹੈ-ਵਿਧਾਇਕ ਬੁੱਧ ਰਾਮ

Punjab
ਮਾਨਸਾ, 12 ਜਨਵਰੀ : ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਆਰਥਿਕਤਾ ਸੁਧਾਰਨ ਲਈ ਵਿਦੇਸ਼ਾਂ ਵਿੱਚ ਆਪਣੀ ਰੋਟੀ-ਰੋਜੀ ਲਈ ਜਾਣਾ ਪਿਆ, ਜਿਸ ਕਾਰਨ ਨੌਜਵਾਨ ਪੀੜ੍ਹੀ ਨੂੰ ਪਰਿਵਾਰਾਂ ਤੋਂ ਦੂਰ ਰਹਿੰਦੇ ਹੋਏ ਮਾਨਸਿਕ ਤੌਰ ’ਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਕੁਲਹਿਰੀ ਦੇ ਵਸਨੀਕ ਕਰਮਜੀਤ ਸਿੰਘ ਪੁੱਤਰ ਆਤਮਾ ਸਿੰਘ ਦੀ ਮਨੀਲਾ ਵਿਖੇ ਅਚਨਚੇਤ ਮੌਤ ਹੋ ਜਾਣ ’ਤੇ ਦੁੱਖ ਜਾਹਿਰ ਕਰਦਿਆਂ ਅਤੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈਕ ਸੌਂਪਦਿਆਂ ਕੀਤਾ। ਵਿਧਾਇਕ ਨੇ ਕਿਹਾ ਕਿ ਪੰਜਾਬੀਆਂ ਦੇ ਦੁੱਖ ਤਕਲੀਫ਼ਾਂ ਵਿੱਚ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਦੇ ਬਣਦੇ ਫ਼ਰਜ਼ ਅਦਾ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਪਰਿਵਾਰ ਦੀ ਆਰਥਿਕ ਤੌਰ ’ਤੇ ਸਹਾਇਤਾ ਕਰਨ ਲਈ 2 ਲੱਖ ਰੁਪਏ ਦੀ ਰਾਸ਼ੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਰਾਸ਼ੀ ਕਰਮਜੀਤ ਸਿੰਘ ਦੀ ਘਾਟ ਨੂੰ ਪੂਰਾ ਨਹੀਂ ਕਰ ਸਕਦੀ ਪਰੰਤੂ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਦੇ ...
ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜੀ – ਈ:ਟੀ:ਓ

ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜੀ – ਈ:ਟੀ:ਓ

Punjab
ਅੰਮ੍ਰਿਤਸਰ, 12 ਜਨਵਰੀ 2024 -- ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੜਕਾਂ ਦੇ ਜਾਲ  ਦਾ ਅਹਿਮ ਰੋਲ ਹੁੰਦਾ ਹੈ ਤਾਂ ਜੋ ਸੂਬਿਆਂ ਦਾ ਇਕ ਦੂਜੇ ਨਾਲ ਸੜਕੀ ਰਾਬਤਾ ਕਾਇਮ ਹੋ ਸਕੇ ਅਤੇ ਵਪਾਰ ਵਿੱਚ ਵਾਧਾ ਹੋ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਵਿਭਾਗ ਮੰਤਰੀ ਪੰਜਾਬ ਨੇ ਅੱਜ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਨੈਸ਼ਨਲ ਪ੍ਰਾਜੈਕਟ ਹਾਈਵੇ ਦੇ ਅਤੇ ਅੰਮ੍ਰਿਤਸਰ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕਰਨ ਉਪਰੰਤ ਕੀਤਾ। ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਦਿੱਲੀ -ਕਟੜਾ ਐਕਸਪ੍ਰੈਸ ਵੇਅ ਦੀ ਜਮੀਨ ਐਕਵਾਈਰ ਕਰਨ ਲਈ 1829 ਕਰੋੜ ਰੁਪਏ ਜਾਰੀ ਹੋਏ ਸਨ। ਜਿਸ ਵਿਚੋਂ ਹੁਣ ਤੱਕ 1647 ਕਰੋੜ ਰੁਪਏ ਸਬੰਧਤਾਂ ਨੂੰ ਵੰਡੇ ਜਾ ਚੁੱਕੇ ਹਨ। ਉਨਾਂ ਅਧਿਕਾਰੀਆਂ ਨੂੰ ਹਾਦਾਇਤ ਕਰਦਿਆਂ ਕਿਹਾ ਕਿ ਨੈਸ਼ਨਲ ਹਾਈਵੇ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਵੀ ਢਿੱਲ ਮਿੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਥਾਂ ਤੇ ਜਮੀਨ ਐਕਵਾਈਰ ਸਬੰਧੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਮਿਲ ਜੁਲ ਕੇ ਉਸਦਾ ਹੱਲ ਕੱਢਿਆ ਜਾਵੇ। ਨੈਸ਼ਨਲ ਹਾਈਵੇ ਦੇ ਅਧਿਕਾਰੀ...
ਲੜਕੇ-ਲੜਕੀ ਵਿੱਚ ਫਰਕ ਮਿਟਾਓ, ਧੀਆਂ ਦੀ ਲੋਹੜੀ ਹਰ ਸਾਲ ਮਨਾਓ : ਈ.ਟੀ.ਓ.

ਲੜਕੇ-ਲੜਕੀ ਵਿੱਚ ਫਰਕ ਮਿਟਾਓ, ਧੀਆਂ ਦੀ ਲੋਹੜੀ ਹਰ ਸਾਲ ਮਨਾਓ : ਈ.ਟੀ.ਓ.

Punjab
ਅੰਮ੍ਰਿਤਸਰ 12 ਜਨਵਰੀ 2024--                     ਲੋਹੜੀ ਤਿਓਹਾਰ ਦੇ ਮੱਦੇ ਨਜ਼ਰ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ.ਟੀ.ਓ. ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਨਵਜੰਮੀਆਂ ਬੱਚੀਆਂ ਨੂੰ ਚਾਈਲਡ ਕੇਅਰ ਕਿੱਟਾਂ ਦੀ ਵੰਡ ਕੀਤੀ। ਇਹ ਸਮਾਗਮ ਇਸਤਰੀ ਦੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਦੇ ਸਹਿਯੋਗ ਦੇ ਨਾਲ ਆਯੋਜਿਤ ਕੀਤਾ ਗਿਆ ਸੀ। ਮੰਤਰੀ ਈ.ਟੀ.ਓ. ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੜਕੇ ਲੜਕੀ ਦਾ ਭੇਦਭਾਵ ਨਹੀ ਕਰਨਾ ਚਾਹੀਦਾ ਸਗੋਂ ਧੀਆਂ ਦੀ ਲੋਹੜੀ ਹਰ ਸਾਲ ਮਨਾਉਣੀ ਚਾਹੀਦੀ  ਹੈ। ਉਹਨਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜਾ੍ਹਓ ਦਾ ਨਾਰਾ ਹੋਰ ਬੁਲੰਦ ਕਰਨਾ ਚਾਹੀਦਾ ਹੈ ਅਤੇ ਆਪਣੀਆਂ ਬੱਚੀਆਂ ਨੂੰ ਚੰਗੀ ਸਿਹਤ ਦੇ ਨਾਲ-ਨਾਲ ਚੰਗੀ ਸਿੱਖਿਆ ਦੇਣਾ ਹਰ ਮਾਂ-ਬਾਪ ਦਾ ਫਰਜ ਬਣਦਾ ਹੈ। ਉਨਾਂ ਦੱਸਿਆ ਕਿ ਲੜਕੀਆਂ ਹੀ ਸਮਾਜ ਨੂੰ ਅੱਗੇ ਲੈ ਕੇ ਜਾ ਸਕਦੀਆਂ ਹਨ। ਉਨਾਂ ਕਿਹਾ ਕਿ ਅੱਜ ਸਾਨੂੰ ਮਹਿਲਾ ਸ਼ਸ਼ੱਕਤੀਕਰਨ ਦੀ ਲੋੜ ਹੈ। ਉਨਾਂ ਦੱਸਿਆ ਕਿ ਅੱਜ ਦਾ ਖੇਤਰ ਚਾਹੇ ਕੋਈ ਵੀ ਕਿਉਂ ਨਾ ...
ਧੀਆਂ ਹਰ ਖੇਤਰ ਵਿੱਚ ਮੋਹਰੀ ਭੁਮਿਕਾ ਅਦਾ ਕਰ ਰਹੀਆਂ ਹਨ-ਡਾ. ਗੁਰਚੇਤਨ ਪ੍ਰਕਾਸ਼

ਧੀਆਂ ਹਰ ਖੇਤਰ ਵਿੱਚ ਮੋਹਰੀ ਭੁਮਿਕਾ ਅਦਾ ਕਰ ਰਹੀਆਂ ਹਨ-ਡਾ. ਗੁਰਚੇਤਨ ਪ੍ਰਕਾਸ਼

Punjab
ਮਾਨਸਾ, 12 ਜਨਵਰੀ : ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜੱਚਾ-ਬੱਚਾ ਹਸਪਤਾਲ ਮਾਨਸਾ ਵਿਖੇ ਲੌਹੜੀ ਧੀਆਂ ਦੀ ਮਨਾਈ ਗਈ। ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਮਾਨਸਾ ਡਾ. ਗੁਰਚੇਤਨ ਪ੍ਰਕਾਸ਼ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਧੀਆਂ ਦੀ ਹਰ ਖੇਤਰ ਵਿਚ ਮੋਹਰੀ ਭੂਮਿਕਾ ਰਹੀ ਹੈ ਅਤੇ ਧੀਆਂ ਪੜ੍ਹਾਈ, ਨੌਕਰੀ, ਸੈਨਿਕ ਸੇਵਾਵਾਂ, ਪੁਲਾੜ ਵਿਗਿਆਨ, ਹਵਾਈ ਊਡਾਨ ਆਦਿ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਦੀਆਂ ਹਨ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਨਵ-ਜੰਮੀਆਂ 7 ਧੀਆਂ ਨੂੰ ਗਰਮ ਕੰਬਲ ਅਤੇ ਲੋਹੜੀ ਦੇ ਕੇ ਵਿਸ਼ੇਸ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੀ.ਐਨ.ਡੀ.ਟੀ.ਐਕਟ ਅਧੀਨ ਬੱਚੀਆਂ ਦੀ ਰੱਖਿਆ ਕੀਤੀ ਜਾਂਦੀ ਹੈ ਅਤੇ ‘ਬੇਟੀ ਬਚਾਓ ਬੇਟੀ ਪੜਾਓ’ ਦੇ ਨਾਹਰੇ ’ਤੇ ਅਮਲ ਕਰਨ ਲਈ ਜਾਗਰੂਕਤਾ ਦੇ ਉਦੇਸ਼ ਨਾਲ ਲੋਹੜੀ ਧੀਆਂ ਦੀ ਵਰਗੇ ਪ੍ਰੋਗਰਾਮ ਹਰ ਸਾਲ ਕੀਤੇ ਜਾ ਰਹੇ ਹਨ। ਅੱਜ ਦੇ ਸਮੇ ਵਿੱਚ ਧੀਆਂ ਕਿਸੇ ਵੀ ਖੇਤਰ ਵਿੱਚ ਪੁੱਤਰਾਂ ਨਾਲੋਂ ਪਿੱਛੇ ਨਹੀਂ ਹਨ ਅਤੇ ਪੜ੍ਹਾਈ, ਖੇਡਾਂ ਤੋਂ ਇਲਾਵਾ ਹਰ ਵਰਗ ਵਿੱਚ ਆਪਣੇ ਦੇਸ਼ ਦਾ ਨਾਮ ਉੱਚਾ ਕਰ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਸਮ...
ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ

ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜਨਵਰੀ: ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਆਤਮਾ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਅਲਾਇਡ ਵਿਭਾਗਾਂ ਦੇ ਅਧਿਕਾਰੀਆਂ/ਕਰਮਰਚਾਰੀਆਂ ਨੇ ਭਾਗ ਲਿਆ ਅਤੇ ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਸ਼੍ਰੀਮਤੀ ਸ਼ਿਖਾ ਸਿੰਗਲਾ ਨੇ ਅਲਾਇਡ ਵਿਭਾਗਾ ਤੋਂ ਆਏ ਅਧਿਕਾਰੀਆਂ/ ਕਰਮਚਾਰੀਆਂ ਨਾਲ ਸਾਲ 2023-24 ਦੌਰਾਨ ਕੀਤੇ ਗਏ ਕੰਮਾ ਅਤੇ ਸਾਲ 2024-25 ਦੌਰਾਨ ਦਾ ਐਕਸ਼ਨ ਪਲਾਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਾਲ 2023-24 ਦੌਰਾਨ ਰਹਿੰਦੇ ਟੀਚੇ ਨੂੰ ਪੂਰਾ ਕਰਨ ਲਈ ਦੱਸਿਆ। ਡਾ. ਜਗਦੀਸ਼ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਐੱਸ.ਏ.ਐੱਸ.ਨਗਰ ਨੇ ਸਾਲ 2023-24 ਦੌਰਾਨ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ  ਇਹ ਵੀ ਦੱਸਿਆ ਕਿ ਖੁੰਬਾਂ  ਦੀ ਕਾਸ਼ਤ ਦੀ  ਟ੍ਰੇਨਿੰਗ ਲੈਣ ਵਾਲੇ ਸਿਖਿਆਰਥੀਆਂ ਨੂੰ ਖੁੰਬਾਂ ਦੇ 20-20 ਬੈਗ ਪ੍ਰਦਰਸ਼ਨੀਆਂ ਦੇ ਤੌਰ ਤੇ ਆਤਮਾ ਦੇ ਸਹਿਯੋਗ ਨਾਲ ਦਿੱਤੇ ਜਾ ਰਹੇ ਹਨ। ਸਾਲ 2024-25 ...
ਡੀ ਸੀ ਨੇ ਮਾਲ ਅਫਸਰਾਂ ਨੂੰ ਆਪਸੀ ਸਹਿਮਤੀ ਦੇ ਜ਼ਮੀਨੀ ਤਕਸੀਮ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਦਿੱਤੇ

ਡੀ ਸੀ ਨੇ ਮਾਲ ਅਫਸਰਾਂ ਨੂੰ ਆਪਸੀ ਸਹਿਮਤੀ ਦੇ ਜ਼ਮੀਨੀ ਤਕਸੀਮ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਦਿੱਤੇ

Punjab
ਸਾਹਿਬ ਅਜੀਤ ਸਿੰਘ ਨਗਰ, 12 ਜਨਵਰੀ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਮਾਲ ਅਫ਼ਸਰਾਂ ਨੂੰ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਜ਼ਮੀਨਾਂ ਦੇ ਗੈਰ-ਵਿਵਾਦਿਤ (ਆਪਸੀ ਸਹਿਮਤੀ) ਪਰਿਵਾਰਕ ਤਕਸੀਮਾਂ ਦੇ ਮਾਮਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕਰਨ ਦੇ ਹੁਕਮ ਦਿੱਤੇ ਹਨ। ਅੱਜ ਪਿੰਡ ਮਨੌਲੀ ਸੂਰਤ ਵਿਖੇ 'ਸਰਕਾਰ ਤੁਹਾਡੇ ਦੁਆਰ ਕੈਂਪ' ਦੇ ਦੌਰੇ ਮੌਕੇ ਜ਼ਮੀਨੀ ਤਕਸੀਮ ਸਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਪਤਾ ਲੱਗਣ 'ਤੇ ਉਨ੍ਹਾਂ ਮਾਲ ਅਧਿਕਾਰੀਆਂ ਨੂੰ ਤੁਰੰਤ ਇਸ ਮਾਮਲੇ ਨੂੰ ਘੋਖਣ ਅਤੇ ਇੰਤਕਾਲ ਲਈ ਪਹਿਲਾਂ ਤੋਂ ਹੀ 15 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਕੈਂਪ ਦੀ ਤਰਜ਼ 'ਤੇ ਵਿਸ਼ੇਸ਼ ਕੈਂਪ ਲਗਾਉਣ ਲਈ ਕਿਹਾ। ਕੈਂਪ ਵਿੱਚ ਹਾਜ਼ਰ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਨਿੱਜੀ ਤੌਰ 'ਤੇ ਪੂਰੇ ਠਰੰਮੇ ਨਾਲ ਉਨ੍ਹਾਂ ਦੀ ਗੱਲ ਸੁਣੀ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਿਸ਼ਚਿਤ ਸਮੇਂ ਵਿੱਚ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਪ ਦਾ ਦੌਰਾ ਕਰਕੇ ਉਨ੍ਹਾਂ ਨੇ ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਆਧਾਰ ...
ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦੁਆਰਾ ਬੋਰਡ ਚੋਣਾਂ ਲਈ ਵੋਟਰ ਬਣਨ ਦੇ ਅਮਲ ਨੂੰ ਤੇਜ਼ ਕਰਨ ਲਈ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕੀਤੀ

ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦੁਆਰਾ ਬੋਰਡ ਚੋਣਾਂ ਲਈ ਵੋਟਰ ਬਣਨ ਦੇ ਅਮਲ ਨੂੰ ਤੇਜ਼ ਕਰਨ ਲਈ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕੀਤੀ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, ,12 ਜਨਵਰੀ, 2024: ਗੁਰਦੁਆਰਾ ਬੋਰਡ (ਐਸ ਜੀ ਪੀ ਸੀ) ਚੋਣਾਂ ਲਈ ਵੱਧ ਤੋਂ ਵੱਧ ਵੋਟਰਾਂ ਦੀ  ਰਜਿਸਟ੍ਰੇਸ਼ਨ ਕਰਨ ਲਈ, ਜ਼ਿਲ੍ਹਾ ਪ੍ਰਸ਼ਾਸਨ ਨੇ 29 ਫਰਵਰੀ, 2024 ਨੂੰ ਸਮਾਪਤ ਹੋਣ ਜਾ ਰਹੀ ਨਵੇਂ ਵੋਟ ਬਣਾਉਣ ਮੁਹਿੰਮ ਨੂੰ ਅੱਗੇ ਵਧਾਉਣ ਲਈ ਗੁਰਦੁਆਰਾ ਕਮੇਟੀਆਂ ਨੂੰ ਨਾਲ ਜੋੜਨ ਲਈ ਗੁਰਦੁਆਰਾ ਸਾਹਿਬਾਨਾਂ ਤੱਕ ਪਹੁੰਚ ਕੀਤੀ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਉਪ ਮੰਡਲ ਮੈਜਿਸਟ੍ਰੇਟ ਚੰਦਰਜੋਤੀ ਸਿੰਘ ਦੇ ਨਾਲ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਸੋਹਾਣਾ ਦਾ ਦੌਰਾ ਕੀਤਾ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਯੋਗ ਸਿੱਖ ਵੋਟਰਾਂ ਨੂੰ ਨਿਰਧਾਰਤ ਮਿਤੀ 29 ਫਰਵਰੀ ਤੱਕ ਵੋਟਰ ਬਣਨ ਲਈ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਮੀਖਿਆ ਮੀਟਿੰਗ ਦੌਰਾਨ ਪਤਾ ਲੱਗਾ ਕਿ ਹੁਣ ਤੱਕ ਪ੍ਰਾਪਤ ਹੋਏ ਕੁੱਲ ਫਾਰਮਾਂ ਦੀ ਗਿਣਤੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਪੇਂਡੂ ਵੋਟਰਾਂ ਨੇ ਆਪਣੇ ਹਲਕੇ ਦੇ ਮਾਲ ਪਟਵਾਰੀਆਂ ਅਤੇ ਸ਼ਹਿਰੀ ਵੋਟਰਾਂ ਨੇ ਸਥਾਨਕ ਨਗਰ ਕੌਂਸਲ ਕੋਲ ਫਾਰਮ ਜਮ੍ਹਾਂ ...