ਡਾ.ਬਲਜੀਤ ਕੌਰ ਨੇ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ, 12 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਸੂਬੇ ਦੇ ਹੋਰਾਂ ਵਰਗਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ, ਉਥੇ ਹੀ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵੀ ਕੰਮ ਕਰ ਰਹੀ ਹੈ। ਇਸ ਲੜੀ ਤਹਿਤ ਲਖਵੀਰ ਕੌਰ ਪਤਨੀ ਗੁਰਮੀਤ ਸਿੰਘ ਜਿਸਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਗਲਤ ਪਾਏ ਜਾਣ ਕਾਰਨ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਹ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਜਿਲਾ ਲੁਧਿਆਣਾ ਦੇ ਵਾਸੀ ਕੁਲਦੀਪ ਸਿੰਘ ਪੁੱਤਰ ਬੰਤ ਸਿੰਘ, ਸੇਵਾਦਾਰ ਪ੍ਰਿੰਸੀਪਲ ਗੁਰੂ ਨਾਨਕ ਦੇਵ ਪੋਲੀਟੈਕਨੀਕਲ ਕਾਲਜ ਲੁਧਿਆਣਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਖਵੀਰ ਕੌਰ ਵੱਲੋਂ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਗਿਆ ਹੈ ਜਦੋਂ ਕਿ ਉਹ ਛਿੰਬਾ ਜਾਤੀ ਨਾਲ ਸਬੰਧ ਰੱਖਦੀ ਹੈ ਅਤੇ ਇਹ ...








