Shadow

Punjab

ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ

ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਜਨਵਰੀ 2024 ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਵਿਹੜੇ ਵਿੱਚ ਦਫਤਰੀ ਸਟਾਫ ਵੱਲੋਂ ਮਨਾਏ ਗਏ ਲੋਹੜੀ ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਵਿਰਾਜ.ਐਸ. ਤਿੜਕੇ, ਏ.ਡੀ.ਸੀ. (ਡੀ) ਸੋਨਮ ਚੌਧਰੀ, ਐਸ.ਡੀ.ਐਮ. ਮੋਹਾਲੀ ਚੰਦਰਜੋਤੀ ਸਿੰਘ, ਸਹਾਇਕ ਕਮਿਸ਼ਨਰ (ਜ) ਹਰਜੋਤ ਮਾਵੀ, ਸੀ.ਐਮ.ਐਫ.ਓ. ਇੰਦਰਪਾਲ ਅਤੇ ਸਹਾਇਕ ਕਮਿਸ਼ਨਰ(ਸਿਖਲਾਈ ਅਧੀਨ) ਡੇਵੀ ਗੋਇਲ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਡੀ.ਸੀ. ਦਫਤਰ ਦੇ ਸਟਾਫ ਵੱਲੋਂ ਲੋਹੜੀ ਦੇ ਮੌਕੇ ਸੁਖਮਨੀ ਸਾਹਿਬ ਦੇ ਭੋਗ ਵੀ ਪਾਏ ਗਏ।...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਦਾ ਦੌਰਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਜਨਵਰੀ 2024 ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਦਾ ਦੌਰਾ ਕੀਤਾ ਗਿਆ ਅਤੇ ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਆਸ਼ਰਮ ਵਿੱਚ ਰਹਿ ਰਹੀਆਂ ਕੁੜੀਆਂ ਨੂੰ ਸਿੱਖਿਆ ਦੀ ਮਹੱਤਤਾ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਸ਼ਰਮ ਵਿੱਚ ਰਹਿ ਰਹੀਆਂ ਕੁੜੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਪ੍ਰਤੀ ਜਾਣਕਾਰੀ ਦਿੱਤੀ ਗਈ ਅਤੇ ਸੰਸਥਾ ਦੇ ਪ੍ਰਬੰਧਕਾਂ ਨੂੰ ਲੜਕੀਆਂ ਨੂੰ ਉਨ੍ਹਾਂ ਦੀ ਜਰੂਰਤ ਦੇ ਹਿਸਾਬ ਨਾਲ ਸੰਤੁਲਿਤ ਭੋਜਨ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਤੇ ਪੁਕਾਰ ਫਾਊਂਡੇਸ਼ਨ, ਐਨ.ਜੀ.ਓ ਵੱਲੋਂ ਜੋਤੀ ਸਰੂਪ ਕੰਨਿਆ ਆਸ਼ਰਮ, ਖਰੜ ਵਿਖੇ ਲੋਹੜੀ ਦੇ ਮੌਕੇ ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕਰਵਾ...
ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ

ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ

Punjab, Technology
ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 ਦਿਨਾਂ ਵਿੱਚ ਹੀ ਖਰੜ ਅਤੇ ਤਲਵੰਡੀ ਸਾਬੋ ਵਿਖੇ 17.3 ਕਰੋੜ ਰੁਪਏ ਦੀ ਲਾਗਤ ਨਾਲ ਕ੍ਰਮਵਾਰ 160 ਮੈਗਾਵੋਲਟ ਐਂਪੀਅਰ (ਐਮ.ਵੀ.ਏ.), 220/66 ਕਿਲੋਵਾਟ (ਕੇ.ਵੀ.) ਅਤੇ 100 ਮੈਗਾਵੋਲਟ ਐਂਪੀਅਰ (ਐਮ.ਵੀ.ਏ.) 220/66 ਕਿਲੋਵਾਟ (ਕੇ.ਵੀ.) ਪਾਵਰ ਟਰਾਂਸਫਾਰਮਰ ਚਾਲੂ ਕੀਤੇ ਗਏ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀ.ਐਸ.ਟੀ.ਸੀ.ਐਲ ਨੇ ਮੌਜੂਦਾ 100 ਐਮ.ਵੀ.ਏ, 220/66 ਕੇਵੀ ਪਾਵਰ ਟਰਾਂਸਫਾਰਮਰ ਨੂੰ ਬਦਲਣ ਲਈ 220 ਕੇਵੀ ਸਬਸਟੇਸ਼ਨ ਖਰੜ ਵਿਖੇ 9.88 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 160 ਐਮਵੀਏ, 220/66 ਕੇਵੀ ਪਾਵਰ ਟਰਾਂਸਫਾਰਮਰ ਲਗਾਇਆ...
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

Punjab
ਫਾਜ਼ਿਲਕਾ, 12 ਜਨਵਰੀ               ਸੀ—ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ—ਵੱਖ ਫੋਰਸਾਂ ਵਿੱਚ ਲੜਕੇ ਅਤੇ ਲੜਕੀਆਂ ਲਈ 75,768 ਪੋਸਟਾਂ ਬੀ.ਐਸ.ਐਫ਼., ਸੀ.ਆਈ.ਐਸ.ਐਫ਼, ਸੀ.ਆਰੀ.ਪੀ.ਐਫ਼., ਐਸ.ਐਸ.ਬੀ., ਆਈ.ਟੀ.ਬੀ.ਪੀ., ਏ.ਆਰ., ਐਸ.ਐਸ.ਐਫ਼.ਅਤੇ ਐਨ.ਆਈ.ਏ. ਲਈ ਕੱਢੀਆਂ ਹਨ। ਜਿਨ੍ਹਾਂ ਨੇ ਇਨ੍ਹਾਂ ਪੋਸਟਾਂ ਲਈ ਰਿਜਟਰੇਸ਼ਨ ਵੈਬਸਾਈਟ (https://ssc.nic.in) ਤੇ ਕਰ ਲਈ ਹੈ । ਉਨ੍ਹਾਂ ਦੀ ਲਿਖਤੀ ਪੇਪਰ ਅਤੇ ਫਿ਼ਜੀਕਲ ਦੀ ਟ੍ਰੇਨਿੰਗ ਚੱਲ ਰਹੀ ਹੈ। ਇਨ੍ਹਾਂ ਪੋਸਟਾਂ ਲਈ ਫਿ਼ਜੀਕਲ੍ਹ ਟੈਸਟ ਤੋਂ ਪਹਿਲਾਂ ਲਿਖਤੀ ਪੇਪਰ ਕੰਪਿਊਟਰ ਬੇਸਡ ਫਰਵਰੀ 2024 ਵਿੱਚ ਹੋਣਾ ਹੈ।              ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕਾਂ ਦੀ ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਵੈਬਸਾਈਟ (https://ssc.nic.in) ਤੇ ਆਨ ਲਾਈਨ ਅਪਲਾਈ ਕੀਤਾ ਹੋਇਆ ਹੈ ਦੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ...
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

Crime, Punjab
ਚੰਡੀਗੜ੍ਹ, 12 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮਮਦੋਟ ਦੇ ਪਿੰਡ ਕੋਠੇ ਕਿੱਲੀ ਵਾਲੇ ਦੇ ਸਰਪੰਚ ਪਿੱਪਲ ਸਿੰਘ, ਪਿੰਡ ਮੁਹੰਮਦ ਖਾਨ ਨਿਆਜੀਆਂ ਦੇ ਸਰਪੰਚ ਪ੍ਰਗਟ ਸਿੰਘ, ਪਿੰਡ ਗੱਟੀ ਮਸਤਾਨ ਨੰਬਰ 2 ਦੇ ਸਰਪੰਚ ਅਨੋਖ ਸਿੰਘ, ਪਿੰਡ ਚੱਕ ਅਮਰੀਕ ਸਿੰਘ ਵਾਲਾ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਬਚਨ ਸਿੰਘ, ਗੱਟੀ ਮਸਤਾ ਨੰਬਰ-01 ਪਿੰਡ ਦੇ ਸਰਪੰਚ ਸਰਜੀਤ ਸਿੰਘ ਅਤੇ ਪਿੰਡ ਕੋਟ ਬਿਸ਼ਨ ਸਿੰਘ ਮਾਨਾਵਾਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਤਫ਼ਤੀਸ਼ੀ ਅਫ਼ਸਰ ਅੱਗੇ ਬਿਆਨ ਦਿੱਤਾ ਕਿ ਉਕਤ ਬੀ.ਡੀ.ਪੀ.ਓ. ਬਲਾਕ ਦੀਆਂ ਪੰਚਾਇਤਾਂ ਦੇ ਕੰਮ ਕਰਵਾਉਣ ...
67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਬਿਹਤਰੀਨ ਕਾਰਗੁਜ਼ਾਰੀ

67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਬਿਹਤਰੀਨ ਕਾਰਗੁਜ਼ਾਰੀ

Politics, Punjab
ਚੰਡੀਗੜ੍ਹ, 12 ਜਨਵਰੀ: 67ਵੀਆਂ ਨੈਸ਼ਨਲ ਸਕੂਲ ਖੇਡਾਂ ਦੌਰਾਨ ਪੰਜਾਬ ਦੇ ਖਿਡਾਰੀਆਂ ਵਲੋਂ ਹੁਣ ਤੱਕ ਬਿਹਤਰੀਨ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਵਲੋਂ ਨੈਸ਼ਨਲ ਸਕੂਲ ਖੇਡਾਂ ਵਿੱਚ 142 ਮੈਡਲ ਜਿੱਤੇ ਗਏ ਹਨ ਜਿਨ੍ਹਾਂ ਵਿਚ ਸੋਨੇ ਦੇ 46, ਚਾਂਦੀ ਦੇ 33 ਅਤੇ ਸਿਲਵਰ ਦੇ 63 ਮੈਡਲ  ਜਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਖੇਡਾਂ ਫਰਵਰੀ 2024 ਵਿਚ ‌ਸਮਾਪਤ  ਹੋਣਗੀਆਂ। ਪੰਜਾਬ ਨੇ ਆਰਚਰੀ ਵਿੱਚ 4 ਸੋਨ, 3 ਚਾਂਦੀ ਅਤੇ 5 ਕਾਂਸੇ ਦੇ ਤਮਗੇ ਸਮੇਤ ਕੁੱਲ 12 ਮੈਡਲ ਜਿੱਤੇ। ਅਥਲੈਟਿਕਸ ਵਿੱਚ 1 ਸੋਨ, 1 ਚਾਂਦੀ ਅਤੇ 1 ਕਾਂਸੇ ਦੇ ਤਮਗੇ ਸਮੇਤ ਕੁੱਲ 3 ਮੈਡਲ ਜਿੱਤੇ। ਬੈਡਮਿੰਟਨ ਵਿੱਚ 1 ਸੋਨ ਅਤੇ 1 ਕਾਂਸੇ ਦੇ ਤਮਗੇ ਸਮੇਤ ਕੁੱਲ 2 ਮੈਡਲ ਜਿੱਤੇ। ਬਾਕਸਿੰਗ ਵਿੱਚ 4 ਸੋਨ, 5 ਚਾਂਦੀ ਅਤੇ 12 ਕਾਂਸੇ ਦੇ ਤਮਗੇ ਸਮੇਤ ਕੁੱਲ 21 ਮੈਡਲ ਜਿੱਤੇ। ਫੈਂਸਿੰਗ ਵਿੱਚ 2 ਸੋਨ ਅਤੇ 4 ਕਾਂਸੇ ਦੇ ਤਮਗੇ ਸਮੇਤ ਕੁੱਲ 6 ਮੈਡਲ ਜਿੱਤੇ। ਫੁੱਟਬਾਲ ਵਿੱਚ 1 ਕਾਂਸੇ ਦੇ ਤਮ...
ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਸੌਂਪਿਆ

Punjab
ਬਘਰੌਲ (ਦਿੜ੍ਹਬਾ), 11 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਹਵਲਦਾਰ ਜਸਪਾਲ ਸਿੰਘ, ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ 'ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਕੇਵਲ ਇਕ ਪਰਿਵਾਰ ਜਾਂ ਸੂਬੇ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਮੁਹੱਈਆ ਕਰਨ ਵਿ...
ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਉੱਤਰੀ ਭਾਰਤ ਦਾ ‘ਸਵੱਛ ਸ਼ਹਿਰ’ ਪੁਰਸਕਾਰ ਜਿੱਤਿਆ

ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਉੱਤਰੀ ਭਾਰਤ ਦਾ ‘ਸਵੱਛ ਸ਼ਹਿਰ’ ਪੁਰਸਕਾਰ ਜਿੱਤਿਆ

Punjab
ਲੁਧਿਆਣਾ, 11 ਜਨਵਰੀ (000) - ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਲਈ ਇੱਕ ਵੱਡੀ ਪ੍ਰਾਪਤੀ ਵਜੋਂ ਮੁੱਲਾਂਪੁਰ ਦਾਖਾ ਨਗਰ ਕੌਂਸਲ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਉੱਤਰੀ ਭਾਰਤ ਦਾ 'ਸਵੱਛ ਸ਼ਹਿਰ' ਪੁਰਸਕਾਰ ਜਿੱਤਿਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੀ ਤਰਫ਼ੋਂ ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਦੇ ਕੇਂਦਰੀ ਮੰਤਰਾਲੇ ਦੇ ਸਕੱਤਰ ਸ੍ਰੀ ਮਨੋਜ ਜੋਸ਼ੀ ਤੋਂ ਪੁਰਸਕਾਰ ਪ੍ਰਾਪਤ ਕੀਤਾ। ਜਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਸਵੱਛ ਭਾਰਤ ਮਿਸ਼ਨ ਤਹਿਤ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਧੀਆ ਕਾਰਗੁਜ਼ਾਰੀ ਵਾਲੇ ਸ਼ਹਿਰਾਂ ਅਤੇ ਕਸਬਿਆਂ ਨੂੰ ਸਨਮਾਨਿਤ ਕਰਨ ਲਈ ਇੱਕ ਸਮਾਗਮ ਕਰਵਾਇਆ ਗਿਆ ਅਤੇ ਇਸ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਡਾ ਦ੍ਰੋਪਦੀ ਮੁਰਮੂ ਵੀ ਮੌਜੂਦ ਸਨ। ਨਗਰ ਕੌਂਸਲ ਮੁੱਲਾਂਪੁਰ ਦਾਖਾ ਨੂੰ ਆਬਾਦੀ ਸ਼੍ਰੇਣੀ 15000-25000 ਤਹਿਤ ਉੱਤਰੀ ਭਾਰਤ ਦਾ 'ਸਵੱਛ ਸ਼ਹਿਰ' ਐਵਾਰਡ ਜਿੱਤਣ ਦਾ ਮਾਣ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕੀਤੀ...
ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

Punjab
ਲੁਧਿਆਣਾ, 11 ਜਨਵਰੀ (000) - ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ 28ਵੇਂ ਧੀਆਂ ਦੀ ਲੋਹੜੀ ਮੇਲੇ ਦੇ ਆਯੋਜਨ ਮੌਕੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਥਾਨਕ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਲੋਹੜੀ ਸਮਾਰੋਹ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ ਜਾਰੀ ਇਹ ਇੱਕ ਸ਼ਲਾਘਾਯੋਗ ਉਪਰਾਲਾ ਜਿਸਦੇ ਤਹਿਤ ਇਹ 28ਵਾਂ ਲੋਹੜੀ ਮੇਲਾ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮੰਗਦੀਆਂ ਹਨ ਅਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਪੁੱਤਰਾਂ ਦੀ ਬਰਾਬਰੀ ਦਾ ਮਾਹੌਲ ਸਿਰਜਇਏ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਉੱਘੀਆਂ ਸਖ਼ਸ਼ੀਆਂਤ ਵੀ ਮੌਜੂਦ ਸਨ। ਮਾਲ ਮੰਤਰੀ ਸ੍ਰੀ ਜਿੰਪਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਦਾ ਮੁੱਖ ਮਕਸਦ ਨਵ ਜ਼ੰਮੀਆ ਬੱਚੀਆ ਨੂੰ ਸਮਾਜ਼ ਵਿੱਚ ਸ...
ਵਿਧਾਇਕ ਛੀਨਾ ਵੱਲੋਂ ਮਹਾਂ ਸਿੰਘ ਨਗਰ ‘ਚ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਮਹਾਂ ਸਿੰਘ ਨਗਰ ‘ਚ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ

Punjab
ਲੁਧਿਆਣਾ, 11 ਜਨਵਰੀ (000) - ਵਿਧਾਨ ਸਭਾ ਹਲਕਾ ਦੱਖਣੀ ਅਧੀਨ ਮਹਾਂ ਸਿੰਘ ਨਗਰ ਦੇ ਇਲਾਕੇ ਦੇ ਲੋਕਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਪਾਣੀ ਦੀਆਂ ਪਾਈਪਾਂ ਦੇ ਪ੍ਰੋਜੇਕਟ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੇਕਟ 'ਤੇ ਕਰੀ 9 ਲੱਖ 54 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਮਹਾਂ ਸਿੰਘ ਨਗਰ ਦੀ ਗਲੀ ਨੰਬਰ 11 ਵਿੱਚ ਲਗਭਗ 1 ਹਜ਼ਾਰ ਫੁੱਟ ਦੀ ਪਾਈਪ ਲਾਈਨ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੇਕਟ ਨਾਲ ਇਲਾਕੇ ਦੇ ਲੋਕਾਂ ਦੀ ਪਿਛਲੇ 25 ਸਾਲ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਇਲਾਕੇ ਵਿੱਚ ਪਾਣੀ ਦੀ ਸਪਲਾਈ ਦੀ ਵੱਡੀ ਸਮੱਸਿਆ ਸੀ ਜਿਸ ਨੂੰ ਕਿਸੇ ਵੀ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਗਿਆ. ਇਲਾਕੇ ਦੇ ਲੋਕਾਂ ਨੇ ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਛੀਨਾ ਦਾ ਧੰਨਵਾਦ ਕੀਤਾ, ਲੋਕਾਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੇਕਟ ਦਾ ਉਦਘਾਟਨ ਕੀਤਾ ਗਿਆ। ਇਲਾਕਾ ਨਿਵਾਸੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ ਪਰ ਕਿਸੇ ਨੇ ਇਸ ਕੰਮ ਨੂੰ ਸਿਰੇ ਨਹੀਂ ਚੜਾਇਆ ਪਰ ਅ...