Shadow

Punjab

ਸੂਬੇ  ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਮੁੱਖ ਮੰਤਰੀ ਦੀ ਮੁਹਿੰਮ ਜਾਰੀ

Punjab
ਸੰਗਰੂਰ, 11 ਜਨਵਰੀ- ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ ਅਤੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ, ਜਿੱਥੋਂ ਪੜ੍ਹ ਕੇ ਸੂਬੇ ਦੇ ਨੌਜਵਾਨ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ, ਤਕਨੀਕੀ ਮਾਹਰ ਅਤੇ ਹੋਰ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਲੇ ਦਰਜੇ ਦੀਆਂ ਲਾਇਬ੍ਰੇਰੀਆਂ ...
ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ

ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ

Punjab
ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਧਨ ਨੂੰ ਠੰਢ ਦੇ ਮੌਸਮ ਦੌਰਾਨ ਚੱਲਣ ਵਾਲੀਆਂ ਤੇਜ਼ ਹਵਾਵਾਂ, ਜੋ ਪਸ਼ੂਆਂ ਲਈ ਖ਼ਤਰਨਾਕ ਸਾਬਤ ਹੋ ਸਕਦੀਆਂ ਹਨ, ਤੋਂ ਬਚਾਉਣ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਕਿਉਂਕਿ ਠੰਢ ਵਿੱਚ ਪਸ਼ੂਆਂ ਦੇ ਬਿਮਾਰ ਹੋਣ ਨਾਲ ਪਸ਼ੂ ਪਾਲਕਾਂ ਨੂੰ ਆਰਥਿਕ ਅਤੇ ਹੋਰ ਸਮੱਸਿਆਵਾਂ ਆ ਸਕਦੀਆਂ ਹਨ। ਇਸ ਐਡਵਾਇਜ਼ਰੀ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਜ਼ਿਆਦਾ ਠੰਢ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਇਕੱਲੇ ਸਾਧਾਰਨ ਸ਼ੈਲਟਰ ਇੰਨੇ ਪ੍ਰਭਾਵਸ਼ਾਲੀ ਨਹੀਂ ਹੁੰਦੇ, ਇਸ ਲਈ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੇ ਸ਼ੈੱਡਾਂ ਵਿੱਚ ਪਟਸਨ ਦੇ ਬੈਗਾਂ ਤੋਂ ਬਣੀਆਂ 'ਪੱਲੀਆਂ' ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਬਹੁਤ ਜ਼ਿਆਦਾ ਠੰਢ ਦੌਰਾਨ ਜਾਨਵਰਾਂ ਨੂੰ ਘਰ ਦੇ ਅੰਦਰ ਰੱਖਿਆ ਜਾਵੇ ਅਤੇ ਉਨ੍ਹਾਂ ਦੀ ਸਮੇਂ-ਸਮੇਂ 'ਤੇ ਨਿਗਰਾਨੀ ਕੀਤੀ ਜਾਵੇ। ਸ਼ੈੱਡਾਂ ਦੇ ਹੇਠਾਂ ਤਾਪਮਾਨ ਦੀ ਨਿਗਰਾਨੀ ਕੀਤੀ ਜਾਵੇ ਅਤੇ ਲੋੜ ਪੈਣ 'ਤੇ ਹੀਟਰਾਂ ਦੀ ਵਰਤੋਂ ਕੀਤੀ ਜਾਵੇ। ...
ਦੇਸ਼ ‘ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ‘ਚ ਇਸ ਵਾਰ 13-0: ਮੁੱਖ ਮੰਤਰੀ

ਦੇਸ਼ ‘ਚ ਪੰਜਾਬ ਬਣੇਗਾ ਹੀਰੋ, ਲੋਕ ਸਭਾ ਚੋਣਾਂ ‘ਚ ਇਸ ਵਾਰ 13-0: ਮੁੱਖ ਮੰਤਰੀ

Punjab
ਸੰਗਰੂਰ, 11 ਜਨਵਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ। ਇੱਥੇ 14 ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕੇਸ ਦੀ ਰੋਜ਼ਾਨਾ ਸੁਣਵਾਈ ਲਈ ਬੇਨਤੀ ਕਰਨਗੇ ਤਾਂ ਜੋ ਲੋਕਾਂ ਨੂੰ ਬਾਦਲਾਂ ਦੇ ਪਾਪਾਂ ਬਾਰੇ ਜਾਣੂੰ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਨਾਮ ਵਜੋਂ ਹਰਿਆਣਾ ਨੇ ਉਨ੍ਹਾਂ ਦੇ ਫਾਰਮ ਹਾਊਸ ਤੱਕ ਨਹਿਰ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹ ਕੇ ਬਾਦਲਾਂ ਨੇ ਹੋਟਲ, ਟਰਾਂਸਪੋਰਟ ਅਤੇ ਹੋਰ ਕਾਰੋਬਾਰ ਵਧਾਏ, ਜਿਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋ...
ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

ਪੰਜਾਬ ਰੋਡੇਵਜ਼ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ: ਲਾਲਜੀਤ ਸਿੰਘ ਭੁੱਲਰ

Punjab
ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਕਿਹਾ ਕਿ ਪੰਜਾਬ ਰੋਡੇਵਜ਼/ਪਨਬੱਸ ਦੇ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਲਈ ਸਰਕਾਰ ਵਚਨਬੱਧ ਹੈ। ਟਰਾਂਸਪੋਰਟ ਮੰਤਰੀ ਨੇ ਇਹ ਭਰੋਸਾ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤਾ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਰੋਡੇਵਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰੈਗੂਲਰ ਕਰਨ ਸਬੰਧੀ ਕੇਸ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਗਠਤ ਕੀਤੀ ਤਿੰਨ ਮੈਂਬਰੀ ਕੈਬਨਿਟ ਸਬ ਕਮੇਟੀ ਵੱਲੋਂ ਹਮਦਰਦੀ ਨਾਲ ਵਿਚਾਰਿਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਸਕੱਤਰ ਟਰਾਂਸਪੋਰਟ ਸ. ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਤਰੱਕੀਆਂ ਸਬੰਧੀ ਕੇਸਾਂ ਵਿੱਚ ਕਾਰਵਾਈ ਤੇਜ਼ ਕੀਤੀ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਤਰ...
ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

ਖੇਡ ਮੈਦਾਨਾਂ ਦੀ ਸਹੂਲਤ ਦੇ ਕੇ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾਵੇਗਾ: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ, ਮਿਸ ਅਨਮੋਲ ਗਗਨ ਮਾਨ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਸਕਾਰਾਤਮਕ ਊਰਜਾ ਨੂੰ ਉਸਾਰੂ ਦਿਸ਼ਾ ਦੇਣ ਲਈ ਵਚਨਬੱਧ ਹੈ।        ਅੱਜ ਖਰੜ ਹਲਕੇ ਦੇ ਪਿੰਡ ਪਲਹੇੜੀ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਸਾਡੀ ਨੌਜਵਾਨ ਪੀੜ੍ਹੀ ਵਿੱਚ ਖੇਡ ਸੱਭਿਆਚਾਰ ਪੈਦਾ ਕਰਕੇ ਉਨ੍ਹਾਂ ਲਈ ਵਰਦਾਨ ਸਾਬਤ ਹੋਣਗੇ।  ਉਨ੍ਹਾਂ ਅੱਗੇ ਕਿਹਾ ਕਿ ਸਟੇਡੀਅਮ ਵਿੱਚ ਕ੍ਰਿਕੇਟ ਪਿੱਚ, ਵਾਲੀਬਾਲ ਗਰਾਊਂਡ ਤੋਂ ਇਲਾਵਾ ਸਵੇਰ ਦੀ ਸੈਰ ਕਰਨ ਵਾਲਿਆਂ ਲਈ ਵਾਕਿੰਗ ਟਰੈਕ ਹੈ ਤਾਂ ਜੋ ਸਾਰੇ ਪਿੰਡ ਨਿਵਾਸੀਆਂ ਨੂੰ ਉਨ੍ਹਾਂ ਦੀਆਂ ਲੋੜਾਂ ਅਨੁਸਾਰ ਲਾਭ ਮਿਲ ਸਕੇ। ਉਨ੍ਹਾਂ ਬੀਡੀਪੀਓ ਨੂੰ ਕਿਹਾ ਕਿ ਇੱਥੇ ਇੱਕ ਓਪਨ ਜਿੰਮ ਵੀ ਸਥਾਪਿਤ ਕੀਤਾ ਜਾਵੇ ਤਾਂ ਜੋ ਲੋਕ ਵਿਹਲੇ ਸਮੇਂ ਇੱਥੇ ਕਸਰਤ ਕਰ ਸਕਣ।  ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਲੂ ਉਤਪਾਦਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ

Punjab
ਚੰਡੀਗੜ੍ਹ, 11 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਮੰਗ 'ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ। ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ 'ਤੇ ਵਿਚਾਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦ...
ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ- ਡਿਪਟੀ ਕਮਿਸ਼ਨਰ

ਉਸਾਰੀ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਅਧੀਨ 57 ਲੱਖ ਤੋਂ ਵੱਧ ਰੁਪਏ ਦੀ ਸਹਾਇਤਾ ਰਾਸ਼ੀ ਮਿਲੇਗੀ- ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 11 ਜਨਵਰੀ 2024 (         )- ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰ ਵੈਲਫੇਅਰ ਬੋਰਡ ਦੀ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਨੇ ਵਿਭਾਗ ਨੂੰ ਵੱਖ-ਵੱਖ ਸਕੀਮਾਂ ਤਹਿਤ ਪ੍ਰਾਪਤ ਹੋਈਆਂ 375 ਅਰਜੀਆਂ ਨੂੰ ਪ੍ਰਵਾਨਗੀ ਦਿੰਦੇ ਇੰਨਾ ਦੇ ਲਾਭਪਾਤਰੀਆਂ ਨੂੰ 57 ਲੱਖ 37 ਹਜ਼ਾਰ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਬ ਡਵੀਜਨ ਅੰਮ੍ਰਿਤਸਰ 1 ਅਤੇ 2 ਨਾਲ ਸਬੰਧਤ ਆਨਲਾਈਨ ਪ੍ਰਾਪਤ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਿਵੇਂ ਕਿ ਵਜੀਫਾ ਸਕੀਮ ਅਧੀਨ 365 ਕੇਸਾਂ ਲਈ 41 ਲੱਖ 84 ਹਜ਼ਾਰ, ਸ਼ਗਨ ਸਕੀਮ ਲਈ ਪ੍ਰਾਪਤ 6 ਅਰਜੀਆਂ ਲਈ 1 ਲੱਖ 53 ਹਜ਼ਾਰ, ਐਕਸਗ੍ਰੇਸ਼ੀਅ ਸਬੰਧੀ 7 ਕੇਸਾਂ ਲਈ 14 ਲੱਖ ਰੁਪਏ ਦੀ ਰਾਸ਼ੀ ਮੰਨਜੂਰ ਕੀਤੀ ਗਈ ਹੈ। ਉਨਾਂ ਉਕਤ ਕੇਸਾਂ ਨੂੰ ਪ੍ਰਵਾਨ ਕਰਦੇ ਹੋਏ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਇਹ ਕਿਰਤੀ ਲੋਕ ਵਿਭਾਗ ਨਾਲ ਜੁੜ ਕੇ ਲਾਭ ਲੈ ਸਕਣ। ਉਨਾਂ ਕਿਹਾ ਕ...
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 13 ਅਤੇ 14 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 13 ਅਤੇ 14 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 11 ਜਨਵਰੀ 2024-- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਬਣਾਏ ਗਏ ਪੋÇਲੰਗ ਬੂਥ ਸਰਕਾਰੀ ਸੀਨੀਅੀ ਸੈਕੰਡਰੀ ਸਕੂਲ, ਮਾਹਲ ਅਤੇ ਸਕੂਲ ਆਫ਼ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਅਤੇ ਉਥੇ ਬੈਠੇ ਹੋਏ ਬੀ.ਐਲ.ਓਜ਼ ਕੋਲੋਂ ਜਾਣਕਾਰੀ ਪ੍ਰਾਪਤ ਕੀਤੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ ਮਿਤੀ 13.01.2024 (ਸ਼ਨੀਵਾਰ) ਨੂੰ ਸਵੇਰੇ 10-00 ਵਜੇ ਤੋਂ ਦੁਪਹਿਰ 01-00 ਵਜੇ ਤੱਕ (ਲੋਹੜੀ ਦੇ ਤਿਉਹਾਰ ਨੂੰ ਮੱਦੇਨਜਰ ਰੱਖਦੇ ਹੋਏ) ਅਤੇ ਮਿਤੀ 14.01.2024 (ਐਤ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ –ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ –ਡਿਪਟੀ ਕਮਿਸ਼ਨਰ

Punjab
ਫਾਜ਼ਿਲਕਾ, 11 ਜਨਵਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 29 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਅਤੇ ਹਦਾਇਤ ਕੀਤੀ ਕਿ ਫੀਲਡ ਵਿੱਚ ਪੂਰੀ ਸਰਗਰਮੀ ਨਾਲ ਕੰਮ ਕਰਦਿਆਂ ਵੋਟਰ ਰਜਿਸਟਰੇਸ਼ਨ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਫਾਰਮ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਉੱਪ ਮੰਡਲ ਮੈਜਿਸਟਰੇਟ ਅਤੇ ਹੋਰਨਾਂ ਸੀਨੀਅਰ ਅਧਿਕਾਰੀ ਵੀ ਨਿਯਮਤ ਤੌਰ ’ਤੇ ਇਸ ਪ੍ਰਕਿਰਿਆ ਦੀ ਨਜ਼ਰਸਾਨੀ ਕਰਨ ਤਾਂ ਜੋ ਵੋਟਰ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਖੇਤਰ ਦੇ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰ...

ਸਰਕਾਰ ਵੱਲੋਂ ਚਲਾਈ ਜਾ ਰਹੀ ਡੋਰ ਸਟੈਪ ਡਿਲੀਵਰੀ ਸੇਵਾ ਲੋਕਾਂ ਲਈ ਹੋ ਰਹੀ ਲਾਹੇਵੰਦ ਸਾਬਿਤ

Punjab
ਫਾਜ਼ਿਲਕਾ, 11 ਜਨਵਰੀ                 ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਉਪਲਬੱਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲੋਕਾਂ ਵਿਚ ਮਕਬੂਲ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਲਈ ਸਰਕਾਰੀ ਨੁੰਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ ਭਾਵ ਇੰਨ੍ਹਾਂ 43 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜਰੂਰਤ ਨਹੀਂ ਸਗੋਂ ਦਫ਼ਤਰ ਚੱਲ ਕੇ ਲੋਕਾਂ ਦੇ ਘਰ ਪਹੁੰਚਦਾ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ।                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਵੱਖ ਵੱਖ ਤਰਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲਬੱਧ ਕਰਵਾਉਣ ਲਈ ਜਿ਼ਲ੍ਹੇ ਵਿਚ 6 ਪ੍ਰਤੀਨਿਧ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 328 ਲੋਕਾਂ ਨੇ ਇਸ ਤਰੀਕੇ ਨਾਲ ਸਰਕਾਰੀ ਸੇਵਾਵਾਂ ਲਈ ਅਰਜੀ ਦਿੱਤੀ ਅਤੇ ਇੰਨ੍ਹਾਂ ਵਿਚ 255 ਨੂੰ ਘਰ ਬੈਠਿਆਂ ਹੀ ਸੇਵਾ ਉਪਲਬੱਧ ਕਰਵਾ ਦਿੱਤ...