Shadow

Punjab

ਪੰਚਾਇਤ ਘਰ ਫੱਤਾ ਮਾਲੋਕਾ ਵਿਖੇ 16 ਜਨਵਰੀ ਨੂੰ ਲੱਗੇਗਾ ‘ਜਨ ਸੁਣਵਾਈ ਕੈਂਪ’-ਡਿਪਟੀ ਕਮਿਸ਼ਨਰ

ਪੰਚਾਇਤ ਘਰ ਫੱਤਾ ਮਾਲੋਕਾ ਵਿਖੇ 16 ਜਨਵਰੀ ਨੂੰ ਲੱਗੇਗਾ ‘ਜਨ ਸੁਣਵਾਈ ਕੈਂਪ’-ਡਿਪਟੀ ਕਮਿਸ਼ਨਰ

Punjab
ਮਾਨਸਾ, 11 ਜਨਵਰੀ: ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ, ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਪੰਚਾਇਤ ਘਰ ਫੱਤਾ ਮਾਲੋਕਾ ਵਿਖੇ 16 ਜਨਵਰੀ 2024 ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ‘ਜਨ ਸੁਣਵਾਈ ਕੈਂਪ’ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਪਿੰਡ ਪੱਧਰ ’ਤੇ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿੱਥੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਮੌਕੇ ’ਤੇ ਮੌਜੂਦ ਰਹਿਣਗੇ ਅਤੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਕਰਨਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਆਪਣੇ ਆਪਣੇ ਵਿਭਾਗਾਂ ਨਾਲ ਸਬੰਧਤ ਸਕੀਮਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ ਅਤੇ ਇਸ ਸਬੰਧੀ ਲੋੜੀਂਦੇ ਫਾਰਮ ਮੌਕੇ ’ਤੇ ਹੀ ਮੁਹੱਈਆ ਕਰਵ...
ਜਨਵਰੀ ਵਿੱਚ ਆਲੂਆਂ ਦੀ ਫ਼ਸਲ ‘ਤੇ ਹੋ ਸਕਦੈ ਝੁਲਸ ਰੋਗ ਦਾ ਹਮਲਾ, ਖੇਤਾਂ ਦੀ ਲਗਾਤਾਰ ਨਿਗਰਾਨੀ ਜਰੂਰੀ

ਜਨਵਰੀ ਵਿੱਚ ਆਲੂਆਂ ਦੀ ਫ਼ਸਲ ‘ਤੇ ਹੋ ਸਕਦੈ ਝੁਲਸ ਰੋਗ ਦਾ ਹਮਲਾ, ਖੇਤਾਂ ਦੀ ਲਗਾਤਾਰ ਨਿਗਰਾਨੀ ਜਰੂਰੀ

Punjab
ਮੋਗਾ, 11 ਜਨਵਰੀ: ਪਿਛੇਤਾ ਝੁਲਸ ਰੋਗ ਆਲੂਆਂ ਦੀ ਇੱਕ ਗੰਭੀਰ ਸਮੱਸਿਆ ਹੈ। ਇਸ ਰੋਗ ਦੇ ਹਮਲੇ ਨਾਲ ਪੱਤਿਆਂ ਦੇ ਕਿਨਾਰਿਆਂ ਤੇ ਪਾਣੀ ਭਿੱਜੇ ਗੂੜ੍ਹੇ ਭੂਰੇ ਰੰਗ ਦੇ ਧੱਬੇ (ਚੱਟਾਖ) ਪੈ ਜਾਂਦੇ ਹਨ ਜੋ ਕਿ ਬਾਅਦ ਵਿੱਚ ਕਾਲੇ ਹੋ ਜਾਂਦੇ ਹਨ ਅਤੇ ਸਵੇਰ ਵੇਲੇ ਵੇਖਣ 'ਤੇ ਪੱਤਿਆਂ ਦੇ ਹੇਠਲੇ ਪਾਸੇ ਚਿੱਟੀ ਰੂੰ ਵਰਗੀ ਉੱਲੀ ਵੀ ਨਜ਼ਰ ਆਉਂਦੀ ਹੈ। ਜਿਆਦਾ ਅਨੁਕੂਲ ਮੌਸਮ (10-20 ਡਿਗਰੀ ਤਾਪਮਾਨ, 90 ਫੀਸਦ ਤੋਂ ਵੱਧ ਨਮੀ) ਅਤੇ ਰੁਕ-ਰੁਕ ਕੇ ਬਾਰਿਸ਼ ਦੌਰਾਨ ਇਹ ਰੋਗ ਬਹੁਤ ਤੇਜ਼ੀ ਨਾਲ ਫੈਲਦਾ ਹੈ। ਇਸ ਬਾਰੇ ਕਿਸਾਨਾਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਪੌਦਾ ਰੋਗ ਵਿਭਾਗ ਦੇ ਮੁੱਖੀ ਡਾ. ਪ੍ਰਭਜੋਧ ਸਿੰਘ ਸੰਧੂ ਨੇ ਦੱਸਿਆ ਕਿ ਨਵੰਬਰ ਮਹੀਨੇ ਮੀਂਹ ਪੈਣ ਕਰਕੇ ਮੌਸਮ ਇਸ ਰੋਗ ਦੇ ਹਮਲੇ ਅਤੇ ਵਾਧੇ ਲਈ ਅਨੁਕੂਲ ਹੋ ਗਿਆ ਸੀ, ਜਿਹੜੇ ਕਿਸਾਨਾਂ ਨੇ ਸਮੇਂ ਸਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਮੁਤਾਬਿਕ ਛਿੜਕਾਅ ਕੀਤੇ ਉਨ੍ਹਾਂ ਦੀ ਫ਼ਸਲ ਇਸ ਰੋਗ ਤੋਂ ਬਚ ਗਈ ਹੈ। ਪਰ ਜਿਹਨਾਂ ਕਿਸਾਨਾਂ ਨੇ ਸਮੇਂ ਸਿਰ ਇਸ ਰੋਗ ਦੀ ਰੋਕਥਾਮ ਲਈ ਉਪਾਅ ਨਹੀਂ ਕੀਤੇ ਉੱਥੇ ਇਸ ਰੋਗ ਦਾ ਹਮਲਾ ਜਿਆਦਾ ਵੇਖਣ ਨੂੰ ਮ...
ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਸਾਲਾਸਰ ਧਾਮ-ਖਾਟੂਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਅੱਠਵੇਂ ਜਥੇ ਨੂੰ ਰਵਾਨਾ ਕੀਤਾ

ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਸਾਲਾਸਰ ਧਾਮ-ਖਾਟੂਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਅੱਠਵੇਂ ਜਥੇ ਨੂੰ ਰਵਾਨਾ ਕੀਤਾ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024: ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵੀਰਵਾਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਅੱਠਵੇਂ ਜਥੇ ਨੂੰ ਪ੍ਰਾਚੀਨ ਸ਼ਿਵ ਮੰਦਰ ਮਟੌਰ (ਮੋਹਾਲੀ) ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੇ ਹਨ, ਭਾਵੇਂ ਇਹ ਮੁਫਤ ਬਿਜਲੀ, ਨਾਗਰਿਕ ਕੇਂਦਰਿਤ ਸੇਵਾਵਾਂ  ਨੂੰ ਘਰ-ਘਰ ਪਹੁੰਚਾਉਣ, ਨੌਜੁਆਨਾਂ ਨੂੰ ਰੋਜ਼ਗਾਰ ਦੇਣ ਅਤੇ ਬਹੁਤ ਸਾਰੇ ਹੋਰ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਪੰਜਾਬੀਆਂ ਦੀ ਇੱਛਾ ਦਾ ਸਨਮਾਨ ਕੀਤਾ ਹੈ ਜੋ ਤੀਰਥ ਯਾਤਰਾ 'ਤੇ ਜਾਣਾ ਚਾਹੁੰਦੇ ਸਨ ਪਰ ਆਰਥਿਕ ਤੰਗੀ ਕਾਰਨ ਨਹੀਂ ਸਨ ਜਾ ਸਕੇ।  ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਤੀਰਥ ਸਥਾਨਾਂ ਤੱਕ ਪਹੁੰਚਾਉਣ ਲਈ ਹਰੇਕ ਹਲਕੇ ਨੂੰ ਅੱਠ-ਅੱਠ ਬੱਸਾਂ ਉਪਲਬਧ ਕਰਵਾਈਆਂ ਗਈਆਂ ਹਨ। ਬੱਸ ਵਿੱਚ ਸਵਾਰ ਹੋਣ ਲਈ ਇਕੱਤਰ ...
ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ

Punjab
ਬਠਿੰਡਾ, 11 ਜਨਵਰੀ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਆਦਿ ਹਾਜ਼ਰ ਸਨ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਵੀਜ਼ਨਲ ਕਮਿਸ਼ਨਰ ਸ਼੍ਰੀ ਮਨਜੀਤ ਸਿੰਘ ਬਰਾੜ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਨਿਸ਼ਾਨਦੇਹੀਆਂ, ਤਕਸੀਮ ਕੇਸਾਂ, ਕੋਰਟ ਕੇਸਾਂ, ਪੜ੍ਹਤਾਲਾਂ ਦੇ ਲੰਬਿਤ ਕੇਸਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਨਸ਼ਾ ਹੈ ਕਿ ਲੋਕਾਂ ਦੇ ਸਰਕਾਰੀ ਦਫ਼ਤਰਾਂ ਅੰਦਰ ਹੋਣ ਵਾਲੇ ਕੰਮਾਂ ਨੂੰ ਸਮੇਂ-ਸਿਰ ਨਜਿੱਠਿਆ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਸ਼੍ਰੀ...
ਸਵੱਛਤਾ ਸਰਵੇਖਣ ਵਿਚ ਅਬੋਹਰ ਸ਼ਹਿਰ ਨੇ ਹਾਸਲ ਕੀਤਾ ਪੰਜਾਬ ਵਿਚੋਂ ਦੂਜਾ ਰੈਂਕ

ਸਵੱਛਤਾ ਸਰਵੇਖਣ ਵਿਚ ਅਬੋਹਰ ਸ਼ਹਿਰ ਨੇ ਹਾਸਲ ਕੀਤਾ ਪੰਜਾਬ ਵਿਚੋਂ ਦੂਜਾ ਰੈਂਕ

Punjab
ਅਬੋਹਰ, ਫਾਜਿ਼ਲਕਾ, 11 ਜਨਵਰੀ           ਭਾਰਤ ਸਰਕਾਰ ਦੇ ਸ਼ਹਿਰੀ ਅਵਾਸਨ ਮੰਤਰਾਲੇ ਵੱਲੋਂ ਕਰਵਾਏ ਗਏ ਸਵੱਛਤਾ ਸਰਵੇਖਣ ਦੀ ਤਾਜਾ ਰਿਪੋਰਟ ਵਿਚ ਅਬੋਹਰ ਸ਼ਹਿਰ ਨੇ 1 ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੀ ਸ੍ਰੇਣੀ ਵਿਚ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ।ਇਸ ਪ੍ਰਾਪਤੀ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਜਿੰਨ੍ਹਾਂ ਕੋਲ ਨਗਰ ਨਿਗਮ ਦੇ ਕਮਿਸ਼ਨਰ ਦਾ ਵੀ ਵਾਧੂ ਚਾਰਜ ਹੈ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਨਗਰ ਨਿਗਮ ਦੀ ਪੂਰੀ ਟੀਮ ਦੀ ਸਲਾਘਾ ਕੀਤੀ ਹੈ ਜਿੰਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈਕੇ ਇਹ ਪ੍ਰਾਪਤੀ ਹਾਸਲ ਕੀਤੀ ਹੈ।           ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਹ ਪ੍ਰਾਪਤੀ ਸ਼ਹਿਰ ਵਾਸੀਆਂ ਦੇ ਸਵੱਛਤਾ ਪ੍ਰਤੀ ਜਾਗਰੂਕਤਾ ਅਤੇ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਨਾਲ ਹੀ ਸੰਭਵ ਹੋਈ ਹੈ।           ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਣੀ ਦੇ ਸ਼੍ਰੋਤਾਂ ਅਤੇ ਪਬਲਿਕ ਪਖਾਨਿਆਂ ਦੀ ਸਾਫ ਸਫਾਈ ਲਈ ਸ਼ਹਿਰ ਨੂੰ 100—100 ਫੀਸਦੀ ਅੰਕ ਮਿਲੇ ਹਨ। ਸ਼ਹਿਰ ਵਿਚ 82 ਫੀਸਦੀ ਘਰਾਂ ਤੋਂ ਕੂੜਾ ਇੱਕਤਰ ਕੀਤਾ ਜਾਂਦਾ ਹੈ। 99 ਫੀਸ...
ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ – ਧੀਮਾਨ

ਕੋਈ ਵੀ ਕੇਸਾਧਾਰੀ ਸਿੱਖ ਵੋਟਰ ਐਸ.ਜੀ.ਪੀ.ਸੀ. ਦੀ ਵੋਟ ਬਣਾਉਣ ਤੋਂ ਵਾਝਾਂ ਨਾ ਰਹੇ – ਧੀਮਾਨ

Punjab
ਫਿਰੋਜ਼ਪੁਰ 11 ਜਨਵਰੀ 2024.              ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਕੇਸਧਾਰੀ ਸਿੱਖਾਂ ਦੀ ਵੋਟਰ ਰਜਿਸਟ੍ਰੇਸ਼ਨ ਦੇ ਕੰਮ ਦੀ ਮਿਆਦ ਵਿਚ ਵਾਧਾ ਕਰਦੇ ਹੋਏ 29 ਫਰਵਰੀ 2024 ਤੱਕ ਕਰ ਦਿੱਤਾ ਹੈ। ਇਸ ਲਈ ਜ਼ਿਲ੍ਹੇ ਦੇ ਸਮੂਹ ਕੇਸਾਧਾਰੀ ਸਿੱਖ ਵੋਟਰ ਆਪਣੀ ਐਸ.ਜੀ.ਪੀ.ਸੀ. ਦੀ ਵੋਟ ਜ਼ਰੂਰ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਐਸ.ਜੀ.ਪੀ.ਸੀ. ਦੀਆਂ ਵੋਟਾਂ ਬਣਾਉਣ ਸਬੰਧੀ ਜ਼ਿਲ੍ਹੇ ਦੇ ਲਲ੍ਹੇ, ਕਾਲੀਏ ਵਾਲਾ, ਹਕੂਮਤ ਸਿੰਘ ਵਾਲਾ ਸਮੇਤ ਵੱਖ-ਵੱਖ ਪਿੰਡਾਂ ਦਾ ਕਰਨ ਮੌਕੇ ਕੀਤਾ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਰਜਿਸਟ੍ਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ ਹੋ ਕੇ 15 ਨਵੰਬਰ 2023 ਤੱਕ ਚੱਲਣਾ ਸੀ, ਜੋ ਕਿ ਹੁਣ ਵਧਾ ਕੇ 29 ਫਰਵਰੀ 2024 ਤੱਕ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੋਂ 20 ਮਾਰਚ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆ...
ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab
ਚੰਡੀਗੜ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪ...
ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

Punjab
ਰਾਏਕੋਟ/ਲੁਧਿਆਣਾ, 11 ਜਨਵਰੀ (000) - ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ। ਬਲਾਕ ਸੁਧਾਰ ਅਧੀਨ ਪਿੰਡ ਰੱਤੋਵਾਲ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕਰਨ ਮੌਕੇ, ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਗੇ ਦੱਸਿਆ ਕਿ ਧਾਰਮਿਕ ਸਥਾਨਾਂ ਦੇ ਚਾਹਵਾਨ ਸ਼ਰਧਾਲੂ ਦਰਸ਼...
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੇ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਦੀ ਪਹਿਲਕਦਮੀ ਤਹਿਤ 160 ਡੋਰ ਟੂ ਡੋਰ ਸੇਵਾਵਾਂ ਪ੍ਰਦਾਨ ਕੀਤੀਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ, 2024: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਦਫ਼ਤਰਾਂ ਨੂੰ ਹਦਾਇਤ ਕੀਤੀ ਹੈ ਕਿ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਦੀ ਪਹਿਲਕਦਮੀ ਤਹਿਤ 1076 ਡਾਇਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਘਰ-ਘਰ ਤੱਕ ਪਹੁੰਚਾਉਣ ਅਤੇ ਸਮਾਂਬੱਧ ਨਿਪਟਾਰਾ ਕਰਨ ਲਈ ਨਿਯਮਿਤ ਨਿਗਰਾਨੀ ਯਕੀਨੀ ਬਣਾਈ ਜਾਵੇ। ਆਪਣੇ ਦਫ਼ਤਰ ਵਿਖੇ ਏ.ਡੀ.ਸੀਜ਼, ਐਸ.ਡੀ.ਐਮਜ਼, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੇ ਡਾਇਲ 1076 'ਤੇ ਪ੍ਰਾਪਤ ਹੋਈਆਂ ਕੁੱਲ ਬੇਨਤੀਆਂ 295 ਵਿੱਚੋਂ 160 ਦਰਖਾਸਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਬਾਕੀ ਅਰਜ਼ੀਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ 43 ਸੇਵਾਵਾਂ ਲਈ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਹਨ ਪਰ ਸਾਨੂੰ ਸੇਵਾ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਕੁਝ ਅਫਸਰਾਂ ਨੇ ਫੀਡਬੈਕ ਦਿੱਤਾ ਕਿ ਜ਼ਿਆਦਾਤਰ ਦਸਤਾਵੇਜ਼ ਪਟਵਾਰੀਆਂ/ਨੰਬਰਦਾਰਾਂ ਦੀਆਂ ਰਿਪੋਰਟਾਂ ਕਾਰਨ ਲੰਬਿਤ ਹਨ ਜਿਨ੍ਹਾਂ ਨੂੰ ਬਦਲਵੀਆਂ ਪ੍ਰਕਿਰਿਆਵਾਂ ਰਾਹੀਂ...
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਵੱਲੋਂ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ

Punjab
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ  ਮੰਤਰੀ ਡਾ.ਬਲਜੀਤ ਕੌਰ ਵੱਲੋਂ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਲ ਪੰਜਾਬ ਸੁਪਰਵਾਈਜ਼ਰ ਐਸੋਸੀਏਸ਼ਨ ਨਾਲ  ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਅਸਾਮੀ ਤੇ ਤਰੱਕੀ ਦੇਣ ਬਾਰੇ ਕੇਸ ਜਲਦੀ ਤੋਂ ਜਲਦੀ ਕਲੀਅਰ ਕੀਤੇ ਜਾਣ।  ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਆਲ ਸੁਪਰਵਾਈਜ਼ਰ ਐਸੋਸੀਏਸ਼ਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਸੁਪਰਵਾਈਜ਼ਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋ ਸੁਪਰਵਾਈਜ਼ਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰਨ, ਸੁਪਰਵਾਈਜ਼ਰਾਂ ਦਾ ਪਰਖਕਾਲ ਦਾ ਸਮਾਂ 3 ਸਾਲ ਤੋਂ ਘਟਾ ਕੇ ਇਕ ਸਾਲ ਕਰਨ ਅਤੇ ਸੁਪਰਵਾਈਜ਼ਰਾਂ ਤੋਂ ਸੀ.ਡੀ.ਪੀ.ਓਜ਼ ਦੀ ਤਰੱ...