ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਰੰਗਾਰੰਗ ਆਗਾਜ਼
ਮੋਗਾ 11 ਜਨਵਰੀ:
ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈ ਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਲੋਕ ਨਾਚਾਂ ਤੇ ਹੋਰ ਸੱਭਿਆਚਾਰਕ ਮੁਕਾਬਲੇ ਸਮੇਂ ਸਮੇਂ ਤੇ ਆਯੋਜਿਤ ਕਰਵਾਏ ਜਾ ਰਹੇ ਹਨ ਤਾਂ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦਾ ਨਿਰਮਾਣ ਕਰ ਸਕਣ।
ਉਕਤ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਪੱਧਰ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦੀ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ, ਮੋਗਾ ਵਿਖੇ ਸ਼ੁਰੂਆਤ ਕੀਤੀ ਗਈ ਹੈ। ਅੱਜ ਦੇ ਇਸ ਓਪਨ ਯੁਵਕ ਮੇਲੇ ਵਿੱਚ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਆ।ਇਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਰੰਗਾਰੰਗ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ।
ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਸ੍ਰ. ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਅੱਜ ਪਹਿਲੇ ਦਿਨੇ ਇਸ ਮੇਲੇ ਵਿੱਚ ਭੰਗੜਾ, ਲੁ...








