Shadow

Punjab

ਸ਼ਰਧਾਲੂਆਂ ਲਈ 13 ਜਨਵਰੀ ਨੂੰ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ, ਧਰਮਕੋਟ ਤੋਂ ਰਵਾਨਾ ਹੋਵੇਗੀ ਵਿਸ਼ੇਸ਼ ਬੱਸ

ਸ਼ਰਧਾਲੂਆਂ ਲਈ 13 ਜਨਵਰੀ ਨੂੰ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ, ਧਰਮਕੋਟ ਤੋਂ ਰਵਾਨਾ ਹੋਵੇਗੀ ਵਿਸ਼ੇਸ਼ ਬੱਸ

Punjab
ਮੋਗਾ, 10 ਜਨਵਰੀ- ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜ਼ਿਲ੍ਹਾ ਮੋਗਾ ਵਿੱਚੋਂ ਵੀ ਵਿਸ਼ੇਸ਼ ਬੱਸਾਂ ਹਲਕਾ ਵਾਈਜ਼ ਰਵਾਨਾ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਬੱਸਾਂ ਵੀ ਰਵਾਨਾ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਸ਼ੇਸ਼ ਬੱਸਾਂ ਜਰੀਏ ਵੱਡੀ ਗਿਣਤੀ ਵਿੱਚ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ 13 ਜਨਵਰੀ, 2024 ਨੂੰ ਧਰਮਕੋਟ ਤੋਂ ਸਾਲਾਸਰ ਧਾਮ ਤੇ ਖਾਟੂ ਸ਼ਿਆਮ ਧਾਮ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ, ਜਿਸਦਾ ਲਾਹਾ ਲੈਣ ਲਈ ਸ਼ਰਧਾਲੂ ਆਪਣੀ ਰਜਿਸਟ੍ਰੇਸ਼ਨ ...
ਪਸ਼ੂ ਪਾਲਣ ਵਿਭਾਗ ਵੱਲੋਂ ਬੱਕਰੀ ਪਾਲਣ, ਸੂਰ ਪਾਲਣ, ਪੋਲਟਰੀ ਦੀ ਮੁਫ਼ਤ ਟ੍ਰੇਨਿੰਗ ਦਾ ਸ਼ਡਿਊਲ ਜਾਰੀ

ਪਸ਼ੂ ਪਾਲਣ ਵਿਭਾਗ ਵੱਲੋਂ ਬੱਕਰੀ ਪਾਲਣ, ਸੂਰ ਪਾਲਣ, ਪੋਲਟਰੀ ਦੀ ਮੁਫ਼ਤ ਟ੍ਰੇਨਿੰਗ ਦਾ ਸ਼ਡਿਊਲ ਜਾਰੀ

Punjab
ਮੋਗਾ, 10 ਜਨਵਰੀ: ਪੰਜਾਬ ਸਰਕਾਰ ਸੂਬੇ ਵਿੱਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮੇਂ-ਸਮੇਂ ਉੱਪਰ ਪਸ਼ੂ ਪਾਲਕਾਂ ਨੂੰ ਮਾਹਿਰ ਸਟਾਫ਼ ਦੁਆਰਾ ਟ੍ਰੇਨਿੰਗਾਂ ਵੀ ਮੁਹੱਈਆ ਕਰਵਾ ਰਿਹਾ ਹੈ ਤਾਂ ਕਿ ਉਨ੍ਹਾਂ ਦੇ ਧੰਦੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ। ਵਿਭਾਗ ਦੀਆਂ ਟ੍ਰੇਨਿੰਗਾਂ ਜਰੀਏ ਪਸ਼ੂ ਪਾਲਕ ਆਪਣੀਆਂ ਆਮਦਨਾਂ ਵਿੱਚ ਚੋਖਾ ਵਾਧਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਹੁਣ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ (ਟ੍ਰੇਨਿੰਗ ਅਤੇ ਪ੍ਰਸਾਰ) ਪਟਿਆਲਾ ਵਿਖੇ ਪਸ਼ੂ ਪਾਲਕਾਂ ਲਈ ਬੱਕਰੀ ਪਾਲਣ, ਸੂਰ ਪਾਲਣ, ਤੇ ਪੋਲਟਰੀ ਦੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਟ੍ਰੇਨਿੰਗ ਦੇ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 1 ਫਰਵਰੀ ਤੋਂ 2 ਫਰਵਰੀ ਤੇ 26 ਫਰਵਰੀ ਤੋਂ 27 ਫਰਵਰੀ ਤੱਕ ਬੱਕਰੀ ਪਾਲਣ ਦੀ ਟ੍ਰੇਨਿੰਗ, 12 ਫਰਵਰੀ ਤੋਂ 16 ਫਰਵਰੀ ਤੱਕ ਸੂਰ ਪਾਲਣ ਕਿੱਤੇ ਦੀ ਟ੍ਰੇਨਿੰਗ, 19 ਫ...
ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ  ਪਾਲਣਾ ਅਤਿ ਜ਼ਰੂਰੀ-ਡਿਪਟੀ ਕਮਿਸ਼ਨਰ

ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਅਤਿ ਜ਼ਰੂਰੀ-ਡਿਪਟੀ ਕਮਿਸ਼ਨਰ

Punjab
ਮਾਨਸਾ, 10 ਜਨਵਰੀ : ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕਰਨ ਲਈ ਜ਼ਿਲ੍ਹਾ ਸੜਕ ਸੁਰÇੱਖਆ ਕਮੇਟੀ ਦੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੜਕਾਂ ’ਤੇ ਦੁਰਘਟਨਾਵਾਂ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਇਸ ਲਈ ਸੜਕੀ ਸੁਰੱਖਿਆ ਇੱਕ ਅਹਿਮ ਮੁੱਦਾ ਹੈ ਅਤੇ ਸਾਨੂੰ ਸਭ ਨੂੰ ਇਸ ਸਬੰਧੀ ਸੁਚੇਤ ਹੋ ਕੇ ਕੰਮ ਕਰਨ ਦੀ ਜ਼ਰੂਰਤ ਹੈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੜਕ ਦੇ ਕਿਨਾਰੇ ਅਣਚਾਹੇ ਬਨਸਪਤੀ ਵਾਧੇ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਐਮਰਜੈਂਸੀ ਵਾਹਨ, ਰਿਕਵਰੀ ਵੈਨਾਂ ਅਤੇ ਹੋਰ ਵਾਹਨ ਧੁੰਦ ਦੇ ਸੰਕੇਤਾਂ ਨਾਲ ਲੈਸ ਹੋਣੇ ਚਾਹੀਦੇ ਹਨ, ਤਾਂ ਜੋ ਦੁਰਘਟਨਾ ਤੋਂ ਬਚਿਆਂ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਲਾਜ਼ਮੀ ਸਾਧਨ ਮੌਜੂਦ ਹੋਣੇ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਹਾਈਵੇਅ ’ਤੇ ਬੈਰੀਅਰ ਲਗਾਉਣ ਸਮੇਂ ...
ਆਰਮੀ ਏਅਰ ਡਿਫੈਂਸ ਕੋਰ ਡੇਅ ਮੌਕੇ ‘ਸਤ ਮਿਲਾਪ’ ਟੀਮ ਵੱਲੋਂ ਸ਼ਹੀਦ ਨਾਇਕ ਨਾਇਬ ਸਿੰਘ ਸਮੇਤ ਜ਼ਿਲ੍ਹੇ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਂਟ

ਆਰਮੀ ਏਅਰ ਡਿਫੈਂਸ ਕੋਰ ਡੇਅ ਮੌਕੇ ‘ਸਤ ਮਿਲਾਪ’ ਟੀਮ ਵੱਲੋਂ ਸ਼ਹੀਦ ਨਾਇਕ ਨਾਇਬ ਸਿੰਘ ਸਮੇਤ ਜ਼ਿਲ੍ਹੇ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀਆਂ ਭੇਂਟ

Punjab
ਮਾਨਸਾ, 10 ਜਨਵਰੀ: ਆਰਮੀ ਏਅਰ ਡਿਫੈਂਸ ਕੋਰ ਡੇਅ ਮੌਕੇ ’ਸਤ ਮਿਲਾਪ’ ਟੀਮ ਵੱਲੋਂ ਪਿੰਡ ਠੂਠਿਆਂਵਾਲੀ ਵਿਖੇ ਯਾਦਗਾਰੀ ਗੇਟ ’ਤੇ ਸ਼ਹੀਦ ਨਾਇਕ ਨਾਇਬ ਸਿੰਘ ਅਤੇ ਮਾਨਸਾ ਜ਼ਿਲ੍ਹੇ ਦੇ ਹੋਰ ਸਾਰੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਯਾਦਗਾਰੀ ਗੇਟ ਦਾ ਨਿਰਮਾਣ ਸਾਲ 2002 ਵਿਚ ਆਪਰੇਸ਼ਨ ਪਰਾਕਰਮ ਦੌਰਾਨ ਏਅਰ ਡਿਫੈਂਸ ਕੋਰ ਦੇ ਨਾਇਕ ਨਾਇਬ ਸਿੰਘ ਦੀ ਸ਼ਹਾਦਤ ਦੀ ਯਾਦ ਵਿਚ ਮਾਨਸਾ ਜ਼ਿਲ੍ਹੇ ਦੇ ਪਿੰਡ ਠੂਠਿਆਂਵਾਲੀ ਵਿਖੇ ਕੀਤਾ ਗਿਆ ਸੀ। ਇਸ ਮੌਕੇ ਚੇਤਕ ਕੋਰ ਦੇ ਆਰਮੀ ਏਅਰ ਡਿਫੈਂਸ ਕਾਰਪੇ-ਡਾਈਮ-ਬ੍ਰਿਗੇਡ ਦੀ ਤਰਫੋਂ, ਕੈਪਟਨ ਜੋਸਫ ਥਾਮਸ ਅਤੇ ਪੰਦਰਾਂ ਹੋਰ ਰੈਂਕਾਂ ਵੱਲੋਂ ਫੁੱਲਾਂ ਦੀ ਰਸਮ ਅਦਾ ਕੀਤੀ ਗਈ। ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਜ਼ਿਲ੍ਹਾ ਵਾਸੀਆਂ ਵਿੱਚ ਮਾਣ ਅਤੇ ਸਨਮਾਨ ਪੈਦਾ ਕਰਦਿਆਂ ਉਨ੍ਹਾਂ ਨੂੰ ਰਾਸ਼ਟਰ ਸੁਰੱਖਿਆ ਅਤੇ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸ਼ਹੀਦ ਸੈਨਿਕਾਂ ਦੇ ਰਿਸ਼ਤੇਦਾਰਾਂ ਅਤੇ ਮਾਨਸਾ ਜ਼ਿਲ੍ਹੇ ਦੇ 30 ਸਾਬਕਾ ਸੈਨਿਕਾਂ ਸਮੇਤ ਸਥਾਨਕ ਪ੍ਰਸ਼ਾਸਨਿਕ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।...
ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ‘ਮੇਰਾ ਭਾਰਤ, ਵਿਕਸਤ ਭਾਰਤ-2047

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ‘ਮੇਰਾ ਭਾਰਤ, ਵਿਕਸਤ ਭਾਰਤ-2047

Punjab
ਮਾਨਸਾ,10 ਜਨਵਰੀ : ਨਹਿਰੂ ਯੁਵਾ ਕੇਦਰ ਮਾਨਸਾ ਵੱਲੋਂ ਮੇਰਾ ਭਾਰਤ ਵਿਕਸਤ ਭਾਰਤ 2047 ਤਹਿਤ  ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਸਮਾਜਿਕ ਗਤੀਵਿਧੀਆਂ ਵਿਚ ਹਮੇਸ਼ਾ ਅਹਿਮ ਭੂਮਿਕਾ ਅਦਾ ਕਰਦਾ ਹੈ ਅਤੇ ਨੌਜਵਾਨਾਂ ਲਈ ਚੰਗਾ ਮਾਰਗਦਰਸ਼ਕ ਹੈ। ਉਹ ਖੁਦ ਵੀ ਆਪਣੇ ਪਿੰਡ ਵਿੱਚ ਕਲੱਬ ਮੈਬਰ ਬਣ ਕੇ ਲਗਭਗ 42 ਵਾਰ ਖੂਨ ਦਾਨ ਕਰ ਚੁੱਕੇ ਹਨ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਕਲੱਬਾ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਸਟੇਟ ਅਵਾਰਡੀ ਆਰਗੇਨਾਈਜੇਸਨ ਪੰਜਾਬ ਦੀ ਮੰਗ ’ਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਕਮੇਟੀਆਂ ਵਿੱਚ ਨੋਜਵਾਨਾ ਨੂੰ ਪ੍ਰਤੀਨਿਧਤਾ ਦਿਵਾਉਣ ਲਈ ਯੋਜਨਾ ਉਲੀਕੀ ਜਾਵੇਗੀ। ਜ਼ਿਲ੍ਹਾ ਯੂਥ ਅਫਸਰ, ਨਹਿਰੂ ਯੁਵਾ ਕੇਂਦਰ ਮਾਨਸਾ,  ਸ੍ਰ. ਸਰਬਜੀਤ ਸਿੰਘ  ਨੇ ਨਹਿਰੂ ਯੁਵਾ ਕੇਦਰ ਦੀਆਂ ਪ੍ਰਪਤੀਆ ਤੇ ਕੰਮਾ ਬਾਰੇ ਚਾਨਣਾ ਪਾਇਆ ਅਤੇ ਮੇਰਾ ਭਾਰਤ ਵਿਕਸਤ ਭਾਰਤ 2047 ਦੇ ਸਰਕਾਰ ਵੱਲੋ ਜਾਰੀ ਪੋਰਟਲ ’ਤੇ ਨੋਜਵਾਨਾ ਨੂੰ ਜ...
ਬੀ.ਆਈ.ਐਸ. ਪ੍ਰਤੀ ਜ਼ਮਨ ਪੱਧਰੀ ਚੇਤਨਤਾ ਪੈਦਾ ਕਰਨ ਲਈ ਮੋਗਾ ਦੇ ਸਮੂਹ ਬਲਾਕਾਂ ਵਿੱਚ ਹੋਵੇਗਾ ਵਰਕਸ਼ਾਪਾਂ ਦਾ ਆਯੋਜਨ

ਬੀ.ਆਈ.ਐਸ. ਪ੍ਰਤੀ ਜ਼ਮਨ ਪੱਧਰੀ ਚੇਤਨਤਾ ਪੈਦਾ ਕਰਨ ਲਈ ਮੋਗਾ ਦੇ ਸਮੂਹ ਬਲਾਕਾਂ ਵਿੱਚ ਹੋਵੇਗਾ ਵਰਕਸ਼ਾਪਾਂ ਦਾ ਆਯੋਜਨ

Punjab
ਮੋਗਾ, 10 ਜਨਵਰੀ: ਬੀ.ਆਈ.ਐਸ. (ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼) ਭਾਰਤ ਦੀ ਰਾਸ਼ਟਰੀ ਮਿਆਰੀ ਸੰਸਥਾ ਹੈ, ਜੋ ਬੀ.ਆਈ.ਐਸ. ਐਕਟ 2016 ਤਹਿਤ ਵਸਤੂਆਂ ਦੀ ਗੁਣਵੱਤਾ, ਮਾਰਕਿੰਗ ਅਤੇ ਇਨ੍ਹਾਂ ਨਾਲ ਜੁੜੇ ਹੋਰ ਪਹਿਲੂਆਂ ਉੱਪਰ ਕੰਮ ਕਰਦੀ ਹੈ। ਭਾਰਤ ਸਰਕਾਰ ਵੱਲੋਂ ਇਸ ਪ੍ਰਤੀ ਜ਼ਮੀਨ ਪੱਧਰੀ ਚੇਤਨਤਾ ਪੈਦਾ ਕਰਨ ਲਈ ਵਰਕਸ਼ਾਪਾਂ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਰਕਸ਼ਾਪਾਂ ਰਾਹੀਂ ਮੈਂਬਰਾਂ ਨੂੰ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਬਾਰੇ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਦੇ ਲੋਕ ਸਹੀ ਵਸਤੂਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਚੋਣ ਕਰ ਸਕਣ।  ਸਰਕਾਰੀ ਸਕੀਮਾਂ ਵਿੱਚ ਭਾਰਤੀ ਮਾਪਦੰਡਾਂ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਤੇ ਇਨ੍ਹਾਂ ਵਰਕਸ਼ਾਪਾਂ ਰਾਹੀਂ ਜ਼ੋ਼ਰ ਦਿੱਤਾ ਜਾਵੇਗਾ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਮੂਹ ਬਲਾਕਾਂ ਵਿੱਚ ਵੀ ਇਨ੍ਹਾਂ ਵਰਕਸ਼ਾਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਰਕਸ਼ਾਪਾਂ ਵਿੱਚ ਸਬੰਧਤ ਬਲਾਕ ਦੀਆਂ ਗ੍ਰਾਮ ਪੰਚਾਇਾਂ, ਸਰਪੰਚਾਂ, ਪੰਚਾਇਤ ਸੰਮਤੀ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸ਼ਾਮਿਲ ਕੀਤਾ ਜ...
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

Punjab
ਲੁਧਿਆਣਾ, 10 ਜਨਵਰੀ (000) - ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ, ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਚੋਣਾਂ ਸਬੰਧੀ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹੇ ਦੇ ਪਿੰਡਾਂ ਦਾਖਾ, ਢੱਟ, ਰਕਬਾ ਅਤੇ ਕੈਲਪੁਰ ਦਾ ਦੌਰਾ ਕਰਦਿਆਂ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਵੋਟਾਂ ਬਣਾਉਣ ਲਈ ਅੱਗੇ ਆਉਣ। ਉਨ੍ਹਾਂ ਸਮੂਹ ਸੁਪਰਵਾਈਜਰਾਂ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਨੂੰ ਹਦਾਇਤ ਕੀਤੀ ਕਿ ਯੋਗ ਵੋਟਰਾਂ ਦੀ ਵੋਟ ਬਣਾਉਣ ਵਿੱਚ ਹਰ ਸੰਭਵ ਸਹਿਯੋਗ ਕੀਤਾ ਜਾਵੇ ਅਤੇ ਵੋਟਾਂ ਬਣਾਉਣ ਦੇ ਕਾਰਜ਼ਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਸਬੰਧੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਦੀ...
ਡੀਸੀ ਆਸ਼ਿਕਾ ਜੈਨ ਨੇ ਸਰਕਾਰੀ ਸਕੂਲਾਂ ਲਈ ਸਵਰਾਜ ਸ਼ਕਤੀ ਸਕਾਲਰਸ਼ਿਪ ਪ੍ਰੋਗਰਾਮ ਅਤੇ ਮੋਬਾਈਲ ਲਰਨਿੰਗ ਲੈਬ ਦੀ ਕੀਤੀ ਸ਼ੁਰੂਆਤ

ਡੀਸੀ ਆਸ਼ਿਕਾ ਜੈਨ ਨੇ ਸਰਕਾਰੀ ਸਕੂਲਾਂ ਲਈ ਸਵਰਾਜ ਸ਼ਕਤੀ ਸਕਾਲਰਸ਼ਿਪ ਪ੍ਰੋਗਰਾਮ ਅਤੇ ਮੋਬਾਈਲ ਲਰਨਿੰਗ ਲੈਬ ਦੀ ਕੀਤੀ ਸ਼ੁਰੂਆਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ, 2024: ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਲਈ ਸਵਰਾਜ ਟਰੈਕਟਰਜ਼ ਦੀਆਂ ਸੀ.ਐਸ.ਆਰ. ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਹਰੀਸ਼ ਚਵਾਨ, ਸਵਰਾਜ ਡਿਵੀਜ਼ਨ ਦੇ ਸੀਈਓ ਅਤੇ ਅਰੁਣ ਰਾਘਵ, ਵੀਪੀ - ਐਚਆਰ, ਈਆਰ, ਐਡਮਿਨ, ਅਤੇ ਸੀ.ਐਸ.ਆਰ. ਦੀ ਮੌਜੂਦਗੀ ਵਿੱਚ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੁਹਾਲੀ ਤੋਂ ਸਰਕਾਰੀ ਸਕੂਲਾਂ ਲਈ ਸਵਰਾਜ ਸ਼ਕਤੀ ਸਕਾਲਰਸ਼ਿਪ ਪ੍ਰੋਗਰਾਮ ਅਤੇ ਮੋਬਾਈਲ ਲਰਨਿੰਗ ਲੈਬ ਦੀ ਸ਼ੁਰੂਆਤ ਕੀਤੀ ਗਈ। ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ 'ਗਿਆਨਦੀਪ ਪਹਿਲਕਦਮੀ' ਨੂੰ ਜ਼ਮੀਨੀ ਪੱਧਰ ਦੀ ਸਿੱਖਿਆ 'ਤੇ ਗੰਭੀਰ ਚੁਣੌਤੀਆਂ ਨੂੰ ਹੱਲ ਕਰਨ ਲਈ ਤਿਆਰ ਕੀਤਾ ਗਿਆ ਹੈ ਅਤੇ ਇਸ ਵਿੱਚ ਦੋ ਪ੍ਰਭਾਵਸ਼ਾਲੀ ਪ੍ਰੋਗਰਾਮ ਸ਼ਾਮਲ ਕੀਤੇ ਗਏ ਹਨ। ਤਿੰਨ ਮੋਬਾਈਲ ਲਰਨਿੰਗ ਲੈਬਜ਼ (ਸਰਕਾਰੀ ਸਕੂਲਾਂ ਲਈ ਮੋਬਾਈਲ ਐਸ.ਟੀ.ਈ.ਐਮ. ਲਰਨਿੰਗ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਹਿਲਕਦਮੀ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ (ਐਸ.ਟੀ.ਈ.ਐਮ.) ...
ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ ਸਬੰਧੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ ਸਬੰਧੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

Punjab
ਫ਼ਿਰੋਜ਼ਪੁਰ, 10 ਜਨਵਰੀ 2024.                 ਅਨੁਸੂਚਿਤ ਜਾਤੀਆਂ ਦੇ ਅੱਤਿਆਚਾਰ ਰੋਕਥਾਮ ਐਕਟ 1989 ਦੇ ਰੂਲਜ਼ 1995 ਸਬੰਧੀ ਜ਼ਿਲ੍ਹਾ ਪੱਧਰ ਤੇ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ  ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਧੀ ਕੁਮਦ ਬਾਮਬਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਗਠਿਤ ਕਮੇਟੀ ਦੇ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ।         ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ  ਨੂੰ ਨਿਰਦੇਸ਼ ਦਿੱਤੇ ਕਿ ਐਕਟ ਤਹਿਤ ਦਰਜ ਹੋਏ ਮੁਕੱਦਮੇ ਜੋ ਜੇਰੇ ਤਫਤੀਸ਼ ਹਨ, ਅੱਤਿਆਚਾਰ ਰੋਕਥਾਮ ਐਕਟ 1989 ਰੂਲਜ਼ 1995 ਸੋਧੇ ਰੂਲਜ਼ 2016 ਤਹਿਤ ਜਲਦ ਹੀ ਤਫਤੀਸ਼ ਮੁਕੰਮਲ ਕਰਕੇ ਰਿਪੋਰਟ ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਸਕੀਮ ਤਹਿਤ ਪੀੜਤਾਂ ਨੂੰ ਸਮੇਂ ਸਿਰ ਇਨਸਾਫ ਦਿਵਾਇਆ ਜਾ ਸਕੇ। ਉਨਾਂ ਆਦੇਸ਼ ਦਿੱਤੇ ਕਿ ਜਿਲ਼੍ਹਾ ਅਟਾਰਨੀ ਨਾਲ ਤਾਲਮੇਲ ਕਰਨ ਉਪਰੰਤ ਅਤੇ ਕਾਨੂੰਨੀ ਰਾਏ ਲੈ ਕੇ ਐਕਟ ਤਹਿਤ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇ।         ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆ...
ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ

ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ

Punjab
ਬਠਿੰਡਾ, 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 21 ਜਨਵਰੀ 2024 ਨੂੰ ਪਤੰਗਬਾਜ਼ੀ ਮੁਕਾਬਲੇ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਆਉਣ ਵਾਲੀ ਪੀੜੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪਤੰਗਬਾਜੀ ਮੁਕਾਬਲੇ ਦੀ ਐਂਟਰੀ ਮੁਫਤ ਹੋਵੇਗੀ, ਕਿਸੇ ਵੀ ਉਮੀਦਵਾਰ ਤੋਂ ਕੋਈ ਵੀ ਐਂਟਰੀ ਫੀਸ ਨਹੀਂ ਲਈ ਜਾਵੇਗੀ। ਮੁਕਾਬਲੇ ਚ ਭਾਗ ਲੈਣ ਵਾਲੇ ਵਿਅਕਤੀ ਆਫੀਸ਼ੀਅਲ ਲਿੰਕ https://forms.gle/RmhrESB4jfo6mvyo8 ਜਾਂ ਬਾਰ ਕੋਡ ਸਕੈਨਰ ਨਾਲ ਆਪਣਾ ਫਾਰਮ ਭਰ ਕੇ 15 ਜਨਵਰੀ 2024 ਤੱਕ ਰਜਿਸਟਰੇਸ਼ਨ ਕਰ ਸਕਦੇ ਹਨ। ਤਹਿ ਮਿਤੀ ਤੋਂ ਬਾਅਦ ਰਜਿਸਟਰੇਸ਼ਨ ਸਵੀਕਾਰ ਨਹੀ...