Shadow

Punjab

ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ

ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ

Punjab
ਫਿਰੋਜ਼ਪੁਰ, 10 ਜਨਵਰੀ 2024.             ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਸਬੰਧੀ ਮੈਨੂਅਲ ਸਕਵੈਂਜਰ ਐਕਟ 2013 ਤਹਿਤ ਬਣੀ ਜ਼ਿਲ੍ਹਾ ਵਿਜੀਲੈਂਸ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬਾਮਬਾ ਦੀ ਪ੍ਰਧਾਨਗੀ ਹੇਠ ਹੋਈ ।             ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਫ਼ਾਈ ਦੇ ਧੰਦੇ ਨਾਲ ਜੁੜੇ ਲੋਕਾਂ ਦੀ ਸੁਰੱਖਿਆ ਬਾਰੇ ਬਣੇ ਐਕਟ ਤਹਿਤ ਉਨਾਂ ਦੀ ਸੁਰੱਖਿਆਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਬਾਰੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਅਤੇ ਕੰਟੋਨਮੈਂਟ ਬੋਰਡ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੀ ਸਿਹਤ ਸਬੰਧੀ ਜਾਗਰੂਕਤਾ ਕੈਂਪ ਲਾਉਣ ਬਾਰੇ ਕਿਹਾ ਗਿਆ । ਇਨਾਂ ਪਰਿਵਾਰਾਂ ਦੇ ਮੁੜ ਵਸੇਬੇ ਲਈ ਲੋਨ ਆਦਿ ਦੇ ਕੈਂਪ ਲਗਾ ਕੇ ਲੋਨ ਮੁਹੱਈਆਂ ਕਰਵਾਉਣ ਲਈ ਐਸ.ਸੀ.ਕਾਰਪੋਰੇਸ਼ਨ, ਲੀਡ ਬੈਂਕ ਆਦਿ ਦੇ ਅਧਿਕਾਰੀਆਂ ਨੂੰ ਕੈਂਪ ਲਗਾਉਣ ਸਬੰਧੀ ਆਪਣਾ ਸ਼ਡਿਊਲ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਨੂੰ ਭੇਜਣ ਲਈ ਕਿਹਾ ਗਿਆ ਤਾਂ ਜੋ ਇਨ੍ਹਾਂ ਪਰਿਵਾਰਾਂ...
ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

Punjab
ਚੰਡੀਗੜ੍ਹ, 10 ਜਨਵਰੀ:   ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ 'ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ।   ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ 'ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।   ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ...
ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਠੇਕਾ ਅਧਾਰਿਤ ਮੁਲਾਜਮਾਂ ਵਲੋਂ ਹਲਕਾ ਪੱਧਰੀ ਧਰਨਾ ਅੱਜ

ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਠੇਕਾ ਅਧਾਰਿਤ ਮੁਲਾਜਮਾਂ ਵਲੋਂ ਹਲਕਾ ਪੱਧਰੀ ਧਰਨਾ ਅੱਜ

Punjab
10, ਜਨਵਰੀ 2024 ਹਲਕਾ ਫਿਰੋਜ਼ਪੁਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ਤੇ ਕੰਮ ਕਰਦੇ ਸ਼ੌਸ਼ਲ ਸਟਾਫ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕਰਦੇ ਹਲਕਾ ਦਫਤਰਾਂ ਅੱਗੇ ਧਰਨਾ ਲਾਇਆ ਹੈ ।ਇਸ ਸਬੰਧੀ ਜਾਣਕਾਰੀ ਦਿੰਦੀਆਂ ਜਿਲ੍ਹਾ union ਦੇ ਪ੍ਰਧਾਨ ਗੁਰਭੇਜ ਸਿੰਘ ਨੇ ਦੱਸਿਆ ਕਿ ਵਿਭਾਗ ਅੰਦਰ ਵੱਖ-ਵੱਖ ਅਹੁਦਿਆਂ ਤੇ ਸ਼ੌਸ਼ਲ ਸਟਾਫ(ਬੀ.ਆਰ.ਸੀ. ਸੀ.ਡੀ.ਐਸ ਅਤੇ ਆਈ.ਈ.ਸੀ ਸਪੈਸ਼ਲਿਸ਼ਟ) ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਹਾਂ। ਜਿਨ੍ਹਾਂ ਨੂੰ ਵਿਭਾਗ ਵਲੋਂ ਭਰਤੀ ਸਮੇਂ ਤੋਂ ਮੋਬਾਇਲਿਟੀ ਅਲਾਉਸ(ਸਫਰੀ ਭੱਤਾ), ਸ਼ਪੈਸ਼ਲ ਅਲਾਊਸ ਅਤੇ ਮੋਬਾਈਲ ਅਲਾਉਸ ਦਿੱਤਾ ਜਾਂਦਾ ਰਿਹਾ ਹੈ, ਪਰ ਅਰਲ 2023 ਤੋਂ ਵਿਭਾਗ ਵਲੋਂ ਸਮੂਹ ਸ਼ੌਸ਼ਲ ਸਟਾਫ ਦੇ ਉਕਤ ਭੱਤੇ ਰੋਕੇ ਹੋਏ ਹਨ।ਜਿਸ ਕਾਰਨ ਸਮੂਹ ਸਟਾਫ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਦੱਸਿਆਂ ਕਿ ਇਸ ਸਬੰਧੀ ਯੂਨੀਅਨ ਵਲੋਂ ਵੱਖ- ਵੱਖ ਸਮੇਂ 'ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ, ਪ੍ਰੰਤੂ ਅਧਿਕਾਰੀਆਂ ਵਲੋਂ ਸਾਡੀਆਂ ਮੰਗਾਂ ਪੂਰੀਆ...
ਸੰਸਦ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਐਮ.ਪੀ.ਐਲ.ਏ.ਡੀ. ਫੰਡਾਂ ਦੇ ਤਹਿਤ ਅਲਾਟ ਕੀਤੇ ਕੰਮਾਂ ਨੂੰ ਤੇਜ਼ ਕਰਨ ਲਈ ਆਖਿਆ

ਸੰਸਦ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਐਮ.ਪੀ.ਐਲ.ਏ.ਡੀ. ਫੰਡਾਂ ਦੇ ਤਹਿਤ ਅਲਾਟ ਕੀਤੇ ਕੰਮਾਂ ਨੂੰ ਤੇਜ਼ ਕਰਨ ਲਈ ਆਖਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜਨਵਰੀ, 2024: ਸੰਸਦ ਮੈਂਬਰਾਂ ਸ੍ਰੀਮਤੀ ਪ੍ਰਨੀਤ ਕੌਰ, ਸ਼੍ਰੀ ਮਨੀਸ਼ ਤਿਵਾੜੀ ਅਤੇ ਸ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਲੋਕਲ ਏਰੀਆ ਡਿਵੈਲਪਮੈਂਟ ਫੰਡਾਂ ਤਹਿਤ ਅਲਾਟ ਕੀਤੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ।      ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਿੰਨਾਂ ਸੰਸਦ ਮੈਂਬਰਾਂ ਨੇ ਉਨ੍ਹਾਂ ਵੱਲੋਂ ਜ਼ਿਲ੍ਹੇ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸੰਸਦ ਮੈਂਬਰਾਂ ਨੇ ਕੰਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੂੰ ਅਪੀਲ ਕੀਤੀ ਕਿ ਉਹ ਕੰਮਾਂ ਦੀ ਨਿਯਮਤ ਤੌਰ 'ਤੇ ਪ੍ਰਗਤੀ ਦੇਖਣ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਪਿਛਲੇ ਹਫ਼ਤੇ ਹੋਈ ਪ੍ਰਗਤੀ ਬਾਰੇ ਹਫ਼ਤਾਵਾਰੀ ਰਿਪੋਰਟ ਭੇਜਦੇ ਰਹਿਣ।    ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਭਜੌਲੀ ਅਤੇ ਬਠਲਾਣਾ ਪਿੰਡਾਂ ਦੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ...
ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ

ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ

Punjab
ਚੰਡੀਗੜ੍ਹ, 10 ਜਨਵਰੀ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ ‘ਨਲ ਜਲ ਮਿੱਤਰ’ ਲਈ ਮਲਟੀ ਸਕੀਲਿੰਗ ਕੋਰਸ ਵਿਕਸਿਤ ਕੀਤਾ ਹੈ। ਕੋਰਸ ਕਰਨ ਵਾਲਿਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਸ ਦਾ ਖਰਚਾ ਸਰਕਾਰ ਉਠਾਵੇਗੀ।    ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਕੋਰਸ ਦਾ ਮੁੱਖ ਉਦੇਸ਼ ਪਿੰਡਾਂ ਦੇ ਸਥਾਨਕ ਵਿਅਕਤੀਆਂ ਨੂੰ ਹੁਨਰ ਆਧਾਰਿਤ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਜਲ ਸਪਲਾਈ ਸਕੀਮਾਂ ਨੂੰ ਬਿਹਤਰ ਢੰਗ ਨਾਲ ਚਲਾ ਸਕਣ। ਇਹ ਕੋਰਸ ਕਰਨ ਵਾਲਾ ਵਿਅਕਤੀ ਛੋਟੀ-ਮੋਟੀ ਮੁਰੰਮਤ ਅਤੇ ਸਾਂਭ ਸੰਭਾਲ ਕਰਨ ਦੇ ਯੋਗ ਬਣ ਸਕਦਾ ਹੈ। ਕੋਰਸ ਕਰਨ ਵਾਲੇ ਵਿਅਕਤੀ ਨੂੰ ਪਿੰਡ ਪੱਧਰ ‘ਤੇ ਹੀ ਰੁਜ਼ਗਾਰ ਮਿਲਣ ਦੀਆਂ ਸੰਭਾਵਨਾਵਾਂ ਪੈਦਾ ਹੋਣਗੀਆਂ।    ਇਹ ਕੋਰਸ 510 ਘੰਟਿਆਂ ਦੀ ਮਿਆਦ ਦਾ ਹੈ। ਨਲ ਜਲ ਮਿੱਤਰ ਪ੍ਰੋਗਰਾਮ ਰਾਹੀਂ ਪੰਜ...
ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਵਿੱਚ ਸੜਕਾਂ ਦੀ ਸਫ਼ਾਈ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਸਿਹਤ ਵਿਭਾਗ ਲਈ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਕੀਤੀ ਸ਼ਾਮਲ

ਨਗਰ ਨਿਗਮ ਅੰਮ੍ਰਿਤਸਰ ਨੇ ਸ਼ਹਿਰ ਵਿੱਚ ਸੜਕਾਂ ਦੀ ਸਫ਼ਾਈ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਸਿਹਤ ਵਿਭਾਗ ਲਈ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਕੀਤੀ ਸ਼ਾਮਲ

Punjab
ਅੰਮ੍ਰਿਤਸਰ  10.01.2024:    ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਅਤੇ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਸ. ਘਨਸ਼ਾਮ ਥੋਰੀ ਨੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਦਾ ਇਹ ਮੁੱਖ ਫਰਜ਼ ਹੈ ਕਿ ਉਹ ਆਪਣੇ ਨਾਗਰਿਕਾਂ ਨੂੰ ਸਾਰੀਆਂ ਨਾਗਰਿਕ ਸਹੂਲਤਾਂ ਪ੍ਰਦਾਨ ਕਰੇ। ਸ਼ਹਿਰ ਦੀਆਂ ਸਾਰੀਆਂ ਮੁੱਖ ਸੜਕਾਂ ਦੀ ਬਿਹਤਰ ਸੜਕ ਸਵੀਪਿੰਗ ਲਈ, ਨਗਰ ਨਿਗਮ ਅੰਮ੍ਰਿਤਸਰ ਨੇ ਆਪਣੇ ਫਲੀਟ ਵਿੱਚ ਇੱਕ ਹੋਰ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਸ਼ਾਮਲ ਕੀਤੀ ਹੈ  ਅਤੇ ਹੁਣ ਪੰਜ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ ਅਤੇ 4 ਹੋਰ ਛੋਟੀਆਂ ਮਸ਼ੀਨਾ ਕੁੱਲ 9 ਰੋਡ ਸਵੀਪਿੰਗ ਮਸ਼ੀਨਾਂ ਦਿਨ-ਰਾਤ ਕੰਮ ਕਰਨਗੀਆਂ। ਨਵੀਂ ਟਰੱਕ ਮਾਊਂਟਿਡ ਰੋਡ ਸਵੀਪਿੰਗ ਮਸ਼ੀਨ NCAP ਅਧੀਨ PPCB ਗ੍ਰਾਂਟ ਅਧੀਨ 40.77 ਲੱਖ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਹੈ ਅਤੇ ਮੈਸਰਜ਼ ਹਰ ਇੰਟਰਨੈਸ਼ਨਲ ਦੁਆਰਾ ਇਸ ਦੀ ਖਰੀਦ ਲਈ ਉਚਿਤ ਪ੍ਰਕਿਰਿਆ ਅਪਣਾ ਕੇ ਸਪਲਾਈ ਕੀਤੀ ਗਈ ਹੈ। ਸ੍ਰੀ ਥੋਰੀ ਨੇ ਸ਼ਹਿਰ ਵਾਸੀਆਂ ਨੂੰ ਸਾਫ਼-ਸਫ਼ਾਈ ਰਾਹੀਂ ਸ਼ਹਿਰ ਦੇ ਵਾਤਾਵਰਨ ਨੂੰ ਸੰਭਾਲਣ ਲਈ ਨਗਰ ਨਿਗਮ, ਅੰਮ੍ਰਿਤਸਰ ਦਾ ਸਹਿਯੋਗ ਦੇਣ ਲਈ ਕਿਹਾ।ਅਤੇ ਗਿੱਲੇ ਅਤੇ ਸੁੱਕੇ ਕੂੜ...
ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਰਲੀਜ

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਰਲੀਜ

Punjab
ਅੰਮ੍ਰਿਤਸਰ 10 ਜਨਵਰੀ 2024-- ਸਿਹਤ ਵਿਭਾਗ ਅੰਮ੍ਰਿਤਸਰ ਸਿਵਲ ਸਰਜਨ ਡਾ ਵਿਜੇ ਕੁਮਾਰ ਵੱਲੋਂ ਅੱਜ ਦਫਤਰ ਸਿਵਲ ਸਰਜਨ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਰਲੀਜ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਵਿਜੇ ਕੁਮਾਰ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (“ਸੋਸਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆਂ ਸਕਸੈਸਫੁਲੀ”) ਵਰਕਸ਼ਾਪਾਂ ਲਗਾਉਣ ਅਤੇ ਪੋਸਟਰ ਰਲੀਜ ਕਰਨ ਦਾ ਮੁੱਖ ਉਦੇਸ਼ ਨਿਮੋਨੀਆਂ ਦੇ ਲੱਛਣਾਂ ਦੀ ਜਲਦ ਪਹਿਚਾਣ ਕਰਨਾਂ ਅਤੇ ਸਮੇਂ ਤੇ ਸਹੀ ਉਪਚਾਰ ਕਰਨਾਂ ਹੈ, ਤਾ ਜੋ ਨਿਮੋਨੀਆਂ ਕਾਰਣ ਹੋਣ ਵਾਲੀਆ ਮੌਤਾਂ ਦੇ ਦਰ ਵਿਚ ਕਮੀਂ ਲਿਆਂਦੀ ਜਾ ਸਕੇ। ਪੂਰੇ ਵਿਸਵ ਭਰ ਵਿਚ ਨਿਮੋਨੀਆਂ ਕਾਰਣ ਬਹੁਤ ਸਾਰੇ ਬੱਚਿਆਂ ਦੀ ਮੌਤ ਹੋ ਜਾਂਦੀ ਹੈ। ਇਸੇ ਲਈ ਵਿਸ਼ਵ ਸਿਹਤ ਸੰਸਥਾ ਵਲੋਂ ਸਾਂਸ ਪ੍ਰੋਗਰਾਮ ਤਹਿਤ ਸਮੂਹ ਕਮਿਉਨਟੀ ਹੈਲਥ ਅਫਸਰ, ਸਟਾਫ ਨਰਸਾਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਨਿਮੋਨੀਆਂ ਸੰਬਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਪੋਸਟਰ ਰਾਹੀਂ ਆਮ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਨਿਮੋਨੀਆਂ ਦੇ ਲਛ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰੇਕ ਰਿਟਰਨਿੰਗ ਅਧਿਕਾਰੀ ਆਪਣੇ ਹਲਕੇ ਵਿੱਚ ਲਗਾਏ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਹਰੇਕ ਰਿਟਰਨਿੰਗ ਅਧਿਕਾਰੀ ਆਪਣੇ ਹਲਕੇ ਵਿੱਚ ਲਗਾਏ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ, 10 ਜਨਵਰੀ 2024 (        ) -             ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਹਲਕੇ ਵਿੱਚ ਵਿਸ਼ੇਸ਼ ਕੈਂਪ ਲਾ ਕੇ ਵੱਧ ਤੋਂ ਵੱਧ ਲੋਕਾਂ ਦੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਣਾਉਣ।   ਇੰਨਾ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਰਿਟਰਨਿੰਗ ਅਧਿਕਾਰੀਆਂ ਨੇ ਆਪਣੇ ਹਲਕੇ ਦੇ ਏ.ਆਰ.ਓਜ਼, ਪਟਵਾਰੀ/ਬੀ.ਐਲ.ਓਜ਼ ਨਾਲ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ ਤਾਂ ਜੋ ਹਲਕੇ ਵਿੱਚ ਕੈਂਪ ਲਗਾ ਕੇ ਲੋਕਾਂ ਦੀਆਂ ਵੋਟਾਂ ਬਣਾਈਆਂ ਜਾ ਸਕਣ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਹਰੇਕ ਹਲਕੇ ਦੇ ਬੀ.ਐਲ.ਓਜ਼/ਪਟਵਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਰ ਬਣਾਉਣ ਲਈ ਟੀਚੇ ਦੇ ਦਿੱਤੇ ਗਏ ਹਨ।  ਉਨਾਂ ਕਿਹਾ ਕਿ ਜਿਨ੍ਹਾ ਅਧਿਕਾਰੀਆਂ/ਕਰਮਚਾਰੀਆਂ ਦੀ ਪ੍ਰਗਤੀ ਘੱਟ ਹੋਵੇਗੀ ਉਨਾਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਵੀ ਕੀ...
ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ

ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਿਧਾਇਕਾਂ ਨਾਲ ਰਾਬਤਾ ਮੁਹਿੰਮ

Punjab
ਚੰਡੀਗੜ੍ਹ, 10 ਜਨਵਰੀ: ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾ ਕੇ ਸੂਬੇ ਦੇ ਹਰ ਖੇਤ ਨੂੰ ਸਿੰਜਣ ਲਈ ਨਹਿਰੀ ਪਾਣੀ ਪੁੱਜਦਾ ਕਰਨ ਵਾਸਤੇ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸ. ਜੌੜਾਮਾਜਰਾ ਮੁਕਾਮੀ ਵਿਧਾਇਕਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਮੀਨੀ ਪੱਧਰ ਦੀ ਹਕੀਕਤ ਜਾਣ ਰਹੇ ਹਨ ਅਤੇ ਤੁਰੰਤ ਉਨ੍ਹਾਂ ਮੁਸ਼ਕਲਾਂ ਦਾ ਹੱਲ ਕਰ ਰਹੇ ਹਨ। ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਜਲ ਸਰੋਤ ਵਿਭਾਗ ਦਾ ਕਾਰਜਭਾਰ ਸਾਂਭਣ ਤੋਂ ਬਾਅਦ ਪਿਛਲੇ ਦਿਨਾਂ ਤੋਂ ਪਟਿਆਲਾ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਇਸ ਗੱਲ ਉਤੇ ਖ਼ਾਸ ਜ਼ੋਰ ਦਿੱਤਾ ਹੈ ਕਿ ਪਾਣੀ ਦੀ ਘਾਟ ਅਤੇ ਮਾਰੁਥਲੀਕਰਣ ਦੇ ਰੁਝਾਨ, ਜਿਸ ਦੀ ਅਗਲੇ 20-25 ਸਾਲਾਂ ਦੌਰਾਨ ਸੰਭਾਵਨਾ ਹੈ, ਨੂੰ ਰੋਕਣ ਲਈ ਸਾਨੂੰ ਤੁਰੰਤ ਘੱਟ ਪਾਣੀ ਵਾਲੀਆਂ ਫ਼ਸਲਾਂ ਅਤੇ ਸਮਾਰਟ ਸਿੰਚਾਈ ਤਕਨੀਕਾਂ ਅਪਨਾਉਣ ਦੀ ...
ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ

Punjab
ਚੰਡੀਗੜ੍ਹ, 10 ਜਨਵਰੀ:   ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ।   ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ ਅਧੀਨ ਪਰਾਲੀ ਸਾੜਨ ਦੀ ਨਿਗਰਾਨੀ ਲਈ ਪੁਲਾੜ ਆਧਾਰਤ ਤਕਨਾਲੋਜੀ’ ਵਿਸ਼ੇ ‘ਤੇ ਕਰਵਾਈ ਇੱਕ ਰੋਜ਼ਾ ਸੂਬਾ ਪੱਧਰੀ ਵਰਕਸ਼ਾਪ-ਕਮ-ਟ੍ਰੇਨਿੰਗ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।   ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਦੂਸ਼ਣ ਇੱਕ ਵਿਸ਼ਾਲ ਮੁੱਦਾ ਹੈ ਅਤੇ ਇਸ ਲਈ ਸਿਰਫ਼ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਜ਼ਮੀਨੀ ਪੱਧਰ 'ਤੇ ਕੁਝ ਨਹੀਂ ਬਦਲੇਗਾ ਕਿਉਂਕਿ ਕਿਸਾਨ ਵੀ ਵੱਧ ਰਹੇ ਪ੍ਰਦੂਸ਼ਣ ਦੇ ਸ਼ਿਕਾਰ ਹੋ ਰਹੇ ਹਨ। ਸ. ਖੁੱਡੀਆਂ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਨ ਨੂ...