Shadow

Punjab

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਗਰਮੀਆਂ ਦੀਆਂ ਚੁਣੌਤੀਆਂ ਲਈ ਅਗਾਊਂ ਪ੍ਰਬੰਧ ਕਰਨ ਦੇ ਨਿਰਦੇਸ਼

Politics, Punjab
ਚੰਡੀਗੜ੍ਹ, 9 ਜਨਵਰੀ   ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ) ਨੂੰ ਆਦੇਸ਼ ਦਿੱਤੇ ਕਿ ਗਰਮੀਆਂ ਦੇ ਸੀਜਨ ਦੌਰਾਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰ ਲਈ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।    ਇਥੇ ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨਾਲ ਲੱਗਭਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਬਿਜਲੀ ਮੰਤਰੀ ਨੇ ਮੈਨੇਜਮੈਂਟ ਨੂੰ ਗਰਮੀਆਂ ਦੇ ਵਿੱਚ ਬਿਜਲੀ ਦੀ ਸੰਭਾਵਤ ਮੰਗ ਵਧਣ ਦੇ ਮੱਦੇਨਜ਼ਰ ਲੋੜੀਂਦੇ ਸਾਜੋ-ਸਮਾਨ ਅਤੇ ਮੁਢਲੇ ਢਾਂਚੇ ਦੀ ਖਰੀਦ ਲਈ ਟੈਂਡਰ ਪ੍ਰਕ੍ਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੀਆਂ ਰਸਮੀ ਕਾਰਵਾਈਆਂ ਸਮੇਂ-ਸਿਰ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਗਰਮੀਆਂ ਦੌਰਾਨ ਬਿਜਲੀ ਦੀ ਵਧੀ ਮੰਗ ਨੂੰ ਪੂਰਾ ਕਰਨ ਵਿੱਚ ਪੀ.ਐਸ.ਪੀ.ਸੀ.ਐਲ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।   ਇਸੇ ਦੌਰਾਨ ਪੀ.ਐਸ.ਪੀ.ਸੀ.ਐਲ ਦੀ ਕਾਰਗੁਜਾਰੀ...
ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Punjab
ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ...
ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਸਾਹਿਤਕ ਮਿਲਣੀ

ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਕਰਵਾਈ ਸਾਹਿਤਕ ਮਿਲਣੀ

Punjab
ਬਠਿੰਡਾ, 9 ਜਨਵਰੀ : ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਬਠਿੰਡਾ ਵੱਲੋਂ ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸਾਹਿਤਕ ਮਿਲਣੀ ਸਥਾਨਕ ਮਹਾਤਮਾ ਗਾਂਧੀ ਲੋਕ ਰਾਜ ਪ੍ਰਸ਼ਾਸਨ ਸੰਸਥਾਨ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਠਿੰਡਾ ਵਿਖੇ ਕਰਵਾਈ ਗਈ, ਜਿਸ ਵਿੱਚ ਬਠਿੰਡਾ ਜ਼ਿਲ੍ਹੇ ਦੇ ਉੱਘੇ ਸਾਹਿਤਕਾਰਾਂ ਨੇ ਸ਼ਮੂਲੀਅਤ ਕੀਤੀ। ਮਿਲਣੀ ਰਾਹੀਂ ਸਾਹਿਤਕਾਰਾਂ ਨੇ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਸ. ਚੰਦ ਸਿੰਘ ਸਦਿਉੜਾ, ਕਾਲਮ ਨਵੀਸ ਪੰਜਾਬੀ ਨੈਸ਼ਨਲ ਅਖ਼ਬਾਰ, ਕੈਨੇਡਾ ਨੇ ਸਤਿਕਾਰਤ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੁਆਗਤੀ ਭਾਸ਼ਣ ਰਾਹੀਂ ਸ. ਕੀਰਤੀ ਕਿਰਪਾਲ ਜ਼ਿਲ੍ਹਾ ਭਾਸ਼ਾ ਅਫ਼ਸਰ ਬਠਿੰਡਾ ਨੇ ਕਿਹਾ ਕਿ ਇਸ ਮਿਲਣੀ ਦਾ ਮੂਲ ਮਕਸਦ ਭਾਸ਼ਾ ਵਿਭਾਗ ਦੇ 76ਵੇਂ ਸਥਾਪਨਾ ਦਿਵਸ 'ਤੇ ਸਤਿਕਾਰਤ ਸਾਹਿਤਕਾਰਾਂ ਦੇ ਪੰਜਾਬੀ ਭਾਸ਼ਾ ਨੂੰ ਅੱਜ ਦੇ ਤਕਨੀਕੀ ਯੁੱਗ ਦਾ ਹਾਣੀ ਬਣਾਉਣ ਸਬੰਧੀ ਵਿਚਾਰਾਂ ਤੋਂ ਜਾਣੂ ਹੋਣਾ ਹੈ। ਉਨ੍ਹਾਂ ਇਹ ਵੀ ਕਿਹਾ ਪੰਜਾਬੀ ਬੋਲੀ ਦੇ ਉਪਾਸਕ ਬੁੱਧੀਜੀਵੀ ਵਰਗ ਨੂੰ ਸਿਰ ਜੋੜ ਕੇ ਬੈਠਣ ਦੀ ਲੋੜ ਹੈ ਤਾ ਕਿ ਇਸ ਦੀ ਪ੍ਰਫੁੱਲਤਾ ...
ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ

Punjab
ਅੰਮ੍ਰਿਤਸਰ, 9 ਜਨਵਰੀ:   ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਾਜਾਇਜ਼ ਮਾਈਨਿੰਗ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।   ਅੰਮ੍ਰਿਤਸਰ ਵਿਖੇ ਮਾਝੇ ਦੇ ਵਿਧਾਇਕਾਂ ਅਤੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਵੱਡੇ ਪ੍ਰਾਜੈਕਟਾਂ ਲਈ ਵਰਤੀ ਜਾ ਰਹੀ ਮਿੱਟੀ ਦੀ ਰਿਐਲਟੀ ਵੀ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਰਾਜ ਵਿਚ ਸੈਂਕੜੇ ਕਿਲੋਮੀਟਰ ਨੈਸ਼ਨਲ ਹਾਈਵੇਅ ਬਣ ਰਹੇ ਹਨ ਪਰ ਇਨ੍ਹਾਂ ਦੀ ਰਿਐਲਟੀ ਪੂਰੀ ਤਰਾਂ ਜਮ੍ਹਾਂ ਨਹੀਂ ਹੋ ਰਹੀ। ਇਸ ਲਈ ਇਨ੍ਹਾਂ ਕੰਮਾਂ ਉਤੇ ਨਿਗ੍ਹਾ ਰੱਖ ਕੇ ਇਸ ਦੀ ਬਣਦੀ ਰਿਐਲਟੀ ਲਈ ਜਾਵੇ। ਉਨਾਂ ਸਖ਼ਤ ਲਹਿਜ਼ੇ ਵਿਚ ਕਿਹਾ ਕਿ ਜਿਸ ਵੀ ਅਧਿਕਾਰੀ ਨੇ ਨਾਜਾਇਜ਼ ਮਾਇਨਿੰੰਗ ਅਤੇ ਰਿਐਲਟੀ ਦੇ ਮੁੱਦੇ ਉਤੇੇ ਢ...

ਸਿਹਤ ਅਤੇ ਸਿੱਖਿਆ ਦੇ ਖੇਤਰ ਚ ਲਿਆਂਦੀਆਂ ਜਾ ਰਹੀਆਂ ਹਨ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ : ਜਗਰੂਪ ਸਿੰਘ ਗਿੱਲ

Punjab
ਬਠਿੰਡਾ, 9 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਚ ਅਹਿਮ ਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਪਰਸ ਰਾਮ ਨਗਰ (ਅਰਜਨ ਨਗਰ) ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਤੋਂ ਪਹਿਲਾਂ ਸ. ਗਿੱਲ ਨੇ ਸਥਾਨਕ ਸਰਹੰਦ ਕਨਾਲ ਦੇ ਨਾਲ ਉੱਡੀਆਂ ਕਲੋਨੀ ਤੋ ਲੈ ਕੇ ਰਿੰਗ ਰੋਡ ਤੱਕ 4 ਕਿਲੋਮੀਟਰ ਲੰਬਾਈ ਵਾਲੇ ਸਾਈਕਲ ਤੇ ਪੈਦਲ ਟਰੈਕ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਕਮਿਸ਼ਨਰ ਨਗਰ ਨਿਗਮ ਸ੍ਰੀ ਰਾਹੁਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਕੇ ਪ੍ਰਾਈਵੇਟ ਤੇ ਮਾਡਲ ਸਕੂਲਾਂ ਨਾਲੋਂ ਬੇਹਤਰ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਸਕੂਲ ਸਟਾਫ਼ ਦੀ ਪ੍ਰੰਸਸਾ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸੁਨਿ...
ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ

ਕੈਬਨਿਟ ਸਬ-ਕਮੇਟੀ ਵੱਲੋਂ ਟਰਾਂਸਪੋਰਟਰਾਂ ਨੂੰ ਭਰੋਸਾ; ‘ਹਿੱਟ ਐਂਡ ਰਨ’ ਕਾਨੂੰਨ ਸਬੰਧੀ ਚਿੰਤਾਵਾਂ ਤੋਂ ਕੇਂਦਰ ਨੂੰ ਜਾਣੂੰ ਕਰਵਾਏਗੀ ਸੂਬਾ ਸਰਕਾਰ

Punjab
ਚੰਡੀਗੜ੍ਹ, 9 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ) ਵਿੱਚ ਹਿੱਟ ਐਂਡ ਰਨ ਕੇਸਾਂ ਵਿੱਚ ਮੌਤ ਦਾ ਕਾਰਨ ਬਣਨ ਲਈ ਸਖ਼ਤ ਸਜ਼ਾ ਦੇਣ ਦੀ ਕੀਤੀ ਗਈ ਵਿਵਸਥਾ ਦੇ ਸਬੰਧ ਵਿੱਚ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਕੇਂਦਰ ਸਰਕਾਰ ਨਾਲ ਸਾਂਝਾ ਕਰਦਿਆਂ ਇੰਨ੍ਹਾਂ ਦੇ ਹੱਲ ਲਈ ਦਬਾਅ ਬਣਾਏਗੀ। ਇਥੇ ਪੰਜਾਬ ਭਵਨ ਵਿਖੇ ਸੂਬੇ ਦੀਆਂ ਟਰੱਕ ਤੇ ਟੈਕਸੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਬੀ.ਐਨ.ਐਸ ਦੀ ਧਾਰਾ 106 (2) ਤਹਿਤ ਕਾਹਲੀ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਣ ਨਾਲ ਮੌਤ ਦਾ ਕਾਰਨ ਬਨਣ ਅਤੇ ਘਟਨਾ ਤੋਂ ਤੁਰੰਤ ਬਾਅਦ ਕਿਸੇ ਪੁਲਿਸ ਅਧਿਕਾਰੀ ਜਾਂ ਮੈਜਿਸਟ੍ਰੇਟ ਨੂੰ ਇਸਦੀ ਰਿਪੋਰਟ ਕੀਤੇ ਬਿਨਾਂ ਫਰਾਰ ਹੋਣ ‘ਤੇ ਸਜਾ ਦੀ ਕੀਤੀ ਗਈ ਵਿਵਸਥਾ ਅਤੇ ਇਸ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਟਰਾਂਸਪੋਰਟ ਯੂਨੀਅਨਾਂ ਦੇ ਨੁਮਾਇੰਦ...
ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ

ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਤੇਜੀ ਨਾਲ ਕੀਤੀ ਜਾ ਰਹੀ ਹੈ ਕਾਰਵਾਈ: ਡਾ.ਬਲਜੀਤ ਕੌਰ

Punjab
ਚੰਡੀਗੜ੍ਹ, 9 ਜਨਵਰੀ: ਦਿਵਿਆਂਗਜਨਾਂ ਦੇ ਬੈਕਲਾਗ ਨੂੰ ਜਲਦ ਪੂਰਾ ਕਰਨ ਲਈ ਕਾਰਵਾਈ ਤੇਜੀ ਨਾਲ ਕੀਤੀ ਜਾ ਰਹੀ ਹੈ।ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਦਿਵਿਆਂਗਜਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ  ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਦਿਵਿਆਂਗਜਨਾਂ ਦੇ ਨੁਮਾਇੰਦਿਆਂ ਨੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ, ਸਫਰੀ ਭੱਤਾ ਵਧਾਉਣ ਸਬੰਧੀ, ਮੁਫ਼ਤ ਪੜਾਈ ਦੀ ਸਹੂਲਤ ਦੇਣ ਸਬੰਧੀ,ਜਮਾਲਪੁਰ ਵਿਖੇ ਕਾਲਜ ਪੜ੍ਹਨ ਵਾਲੀਆਂ ਲੜਕੀਆਂ ਲਈ ਹੋਸਟਲ ...
ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸ਼ਾਨਦਾਰ ਸਫਲਤਾ ਲਈ ਮਾਨਸਾ ਨੇ ਪਹਿਲਾ ਸਥਾਨ ਕੀਤਾ ਹਾਸਲ

Punjab
ਚੰਡੀਗੜ੍ਹ, 9 ਜਨਵਰੀ: ਸਾਉਣੀ ਮੰਡੀਕਰਨ ਸੀਜ਼ਨ 2023-24 ਦੌਰਾਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਇਸ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ। ਉਹਨਾਂ ਆਸ ਪ੍ਰਗਟਾਈ ਕਿ ਸਾਉਣੀ ਮੰਡੀਕਰਨ ਸੀਜ਼ਨ 2024-25 ਵਿੱਚ ਵੀ ਇਹ ਸਕਾਰਾਤਮਕ ਰੁਝਾਨ ਜਾਰੀ ਰਹੇਗਾ। ਸਾਉਣੀ ਮੰਡੀਕਰਨ ਸੀਜ਼ਨ 2023-24 ਦੀ ਸਮੀਖਿਆ ਕਰਨ ਲਈ ਵਿਭਾਗ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ, ਪੰਜਾਬ ਦੇ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹੈ। ਮੰਤਰੀ ਨੇ ਕਿਹਾ ਕਿ ਕਿਸਾਨ ਸਿਰਫ਼ ਦੋ ਚੀਜ਼ਾਂ ਚਾਹੁੰਦੇ ਹਨ ਜਿਹਨਾਂ ਵਿੱਚ ਉਨ੍ਹਾਂ ਦੀਆਂ ਫ਼ਸਲਾਂ ਦੀ ਸਮੇਂ ਸਿਰ ਚੁਕਾਈ ਅਤੇ ਤੁਰੰਤ ਅਦਾਇਗੀ ਸ਼ਾਮਿਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਾਉਣੀ ਮੰਡੀਕਰਨ ਸੀਜ਼ਨ 2023-24 ਨੂੰ ਸਫ਼ਲ ਬਣਾਉਣ ਲਈ ਮਿਸਾਲੀ ਕਾਰਗੁਜ਼ਾਰੀ ਦਿਖਾਉਣ ਵਾਲੇ ਤਿੰਨ ਜ਼...
ਸੂਟ ਸਲਵਾਰ ਪਾ, ਸੁਰਖ ਬਿੰਦੀ ਲਾ ਕੁੜੀ ਦੀ ਥਾਂ ਪੇਪਰ ਦੇਣ ਪੁੱਜਿਆ ਮੁੰਡਾ

ਸੂਟ ਸਲਵਾਰ ਪਾ, ਸੁਰਖ ਬਿੰਦੀ ਲਾ ਕੁੜੀ ਦੀ ਥਾਂ ਪੇਪਰ ਦੇਣ ਪੁੱਜਿਆ ਮੁੰਡਾ

Punjab
ਫਰੀਦਕੋਟ ਦੇ ਕੋਟਕਪੂਰਾ ਵਿੱਚ ਹੋ ਰਹੀ ਪੈਰਾ ਮੈਡੀਕਲ ਦੀ ਭਰਤੀ ਸਬੰਧੀ ਲਏ ਜਾ ਰਹੇ ਪੇਪਰ ਵਿੱਚ ਮੁੰਡਾ, ਕੁੜੀ ਬਣ ਕੇ ਪਹੁੰਚਿਆ, ਮੁੰਡੇ ਵੱਲੋਂ ਕੁੜੀ ਦੀ ਤਰ੍ਹਾਂ ਪੂਰਾ ਲਿਬਾਜ ਪਹਿਨਿਆ ਗਿਆ, ਪ੍ਰੰਤੂ ਉਸ ਦੀਆਂ ਸਾਰੀਆਂ ਸਕੀਮਾਂ ਧਰੀਆਂ ਦੀਆਂ ਧਰੀਆਂ ਰਹਿ ਗਈਆਂ ਜਦੋ ਸੈਟਰ ਵਿੱਚ ਤਾਇਨਾਤ ਇੱਕ ਅਧਿਆਪਕ ਨੂੰ ਸੰਕਾਂ ਹੋਈ ਤਾਂ ਉਸ ਵੱਲੋਂ ਪੁੱਛ ਪੜਤਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਪੇਪਰ ਦੇਣ ਵਾਲਾ ਕੁੜੀ ਨਹੀ ਸਗੋ ਮੁੰਡਾ ਹੈ। ਸਖਤੀ ਨਾਲ ਪੁੱਛ ਗਿੱਛ ਦੌਰਾਨ ਮੁੰਡੇ ਦੀ ਪਛਾਣ ਅੰਗਰੇਜ ਸਿੰਘ ਵਾਸੀ ਫਾਜਿਲਕਾ ਵਜੋਂ ਹੋਈ, ਉਹ ਪਰਮਜੀਤ ਕੌਰ ਦੀ ਜਗਾਂ ਪੇਪਰ ਦੇਣ ਗਿਆ ਸੀ, ਪ੍ਰੰਤੂ ਉਸ ਦੀਆਂ ਸਾਰੀਆਂ ਸਕੀਮਾਂ ਧਰੀਆਂ ਦੀਆਂ ਧਰੀਆਂ ਰਹਿ ਗਈਆਂ। ਅਧਿਆਪਕਾਂ ਨੇ ਪੁਛਗਿੱਛ ਉਪਰੰਤ ਉਸ ਨੂੰ ਪੁਲਿਸ ਹਲਾਵੇ ਕਰ ਦਿੱਤਾ ਗਿਆ ਸੀ।...