Shadow

Punjab

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

19 ਕਿਲੋ ਹੈਰੋਇਨ ਬਰਾਮਦ: ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫਤਾਰ; 3.5 ਕਿਲੋ ਹੈਰੋਇਨ ਬਰਾਮਦ

Crime, Punjab
- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋਗ੍ਰਾਮ ਤੱਕ ਪਹੁੰਚੀ, ਗ੍ਰਿਫਤਾਰੀਆਂ ਦੀ ਗਿਣਤੀ 10 ਹੋਈ : ਡੀਜੀਪੀ ਗੌਰਵ ਯਾਦਵ - ਦੋਸ਼ੀ ਵਿਅਕਤੀ ਪਾਕਿ-ਆਧਾਰਿਤ ਤਸਕਰਾਂ ਦੇ  ਸੰਪਰਕ ਵਿੱਚ ਸਨ: ਸੀ.ਪੀ. ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 8 ਜਨਵਰੀ:--ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ  ਹੈ। ਇਸ ਕੇਸ ਵਿੱਚ ਹੁਣ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅ...
ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ

ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ

Punjab
ਅੰਮ੍ਰਿਤਸਰ, 8 ਜਨਵਰੀ (         )-ਡਿਪਟੀ ਕਮਿਸ਼ਨਰ ਸ੍ਰੀ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ ਪਹਿਲੇ ਬੈਚ ਨੂੰ ਉਕਤ ਸਿਖਲਾਈ ਲਈ ਤੋਰਨ ਮੌਕੇ ਸ੍ਰੀ ਥੋਰੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਦਾ ਯੁੱਗ ਸਿੱਖਿਆ ਦਾ ਯੁੱਗ ਹੈ, ਚਾਹੇ ਉਹ ਸਿੱਖਿਆ ਵਿਦਿਆ ਦੇ ਖੇਤਰ ਦੀ ਹੋਵੇ, ਗੱਡੀਆਂ ਚਲਾਉਣ ਦੀ, ਕੰਪਿਊਟਰ ਦੀ, ਗੱਲਬਾਤ ਕਰਨ ਦੇ ਹੁਨਰ ਦੀ ਜਾਂ ਖੇਡਾਂ ਦੀ, ਹਰੇਕ ਖੇਤਰ ਵਿਚ ਮੁਹਾਰਤ ਸਿੱਖਿਆ ਨਾਲ ਹੀ ਆਉਣੀ ਹੈ। ਉਨਾਂ ਕਿਹਾ ਵਾਹਨ ਚਲਾਉਣਾ ਅੱਜ ਹਰੇਕ ਵਿਅਕਤੀ ਦੀ ਲੋੜ ਹੈ, ਇਸ ਲਈ ਅਸੀਂ ਬੇਟੀ ਬਚਾਉ ਬੇਟੀ ਪੜਾਉ ਮੁਹਿੰਮ ਤਹਿਤ ਜਿਲ੍ਹੇ ਦੀਆਂ ਬੱਚੀਆਂ ਨੂੰ ਇਸ ਸਬੰਧੀ ਸਿੱਖਿਅਤ ਕਰਨ ਦਾ ਫੈਸਲਾ ਲਿਆ ਹੈ, ਜੋ ਕਿ ਸਾਰੀ ਉਮਰ ਤੁਹਾਡੇ ਕੰਮ ਆਵੇਗਾ। ਉਨਾਂ ਕਿਹਾ ਕਿ ਤੁਸੀਂ ਦੇਸ਼ ਹੋਵੋ ਜਾਂ ਵਿਦੇਸ਼ ਵਾਹਨ ਚਲਾਉਣਾ ਤੁਹਾਡੀ ਲੋੜ ਬਣ ਜਾਂਦਾ ਹੈ, ਇਸ ਲਈ ਇਸ ਮੌਕੇ ਦਾ ਲਾਭ ਲੈਂਦੇ ਹੋਏ ਗੱਡੀਆਂ ਚਲਾਉਣ ਵਿਚ ਪੂਰੀ ਮੁਹਾਰਤ ਹਾਸਿਲ  ਕਰੋ। ਇਸ ਮੌਕੇ ਸੈਕਟਰੀ ਆਰ ਟੀ ਏ...
ਅੰਮ੍ਰਿਤਸਰ ਤੋਂ ਚੇਤਨਪੁਰਾ ਸੜਕ ਨਿਕਟ ਭਵਿੱਖ ਵਿਚ ਬਣਾਈ ਜਾਵੇਗੀ-ਧਾਲੀਵਾਲ

ਅੰਮ੍ਰਿਤਸਰ ਤੋਂ ਚੇਤਨਪੁਰਾ ਸੜਕ ਨਿਕਟ ਭਵਿੱਖ ਵਿਚ ਬਣਾਈ ਜਾਵੇਗੀ-ਧਾਲੀਵਾਲ

Punjab
ਅੰਮ੍ਰਿਤਸਰ, 8 ਜਨਵਰੀ (       )-ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅੱਜ ਆਪਣੇ ਹਲਕੇ ਦੇ ਪਿੰਡ ਚੇਤਨਪੁਰਾ ਵਿਖੇ ਕਰਵਾਏ ਜਾਣ ਵਾਲੇ ਕੰਮਾਂ ਦਾ ਜਾਇਜ਼ਾ ਲੈਣ ਤੇ ਪਿੰਡ ਦੇ ਮੋਹਤਬਰਾਂ ਨਾਲ ਵਿਚਾਰ-ਚਰਚਾ ਕਰਨ ਲਈ ਵਿਸ਼ੇਸ਼ ਤੌਰ ਉਤੇ ਪਿੰਡ ਪੁੱਜੇ। ਇਸ ਮੌਕੇ ਉਨਾਂ ਅੰਮ੍ਰਿਤਸਰ ਤੋਂ ਚੇਤਨਪੁਰਾ ਨੂੰ ਜਾਂਦੀ ਸੜਕ ਬਨਾਉਣ ਨਿਕਟ ਭਵਿੱਖ ਵਿਚ ਹੀ ਬਨਾਉਣ ਦਾ ਐਲਾਨ ਕਰਦੇ ਕਿਹਾ ਕਿ ਖਸਤਾ ਹੋ ਚੁੱਕੀ ਸੜਕ ਦੀ ਪਿਛਲੇ 20 ਸਾਲ ਤੋਂ ਕਿਸੇ ਨੇ ਸਾਰ ਨਹੀਂ  ਲਈ ਅਤੇ ਹੁਣ ਮੈਂ ਇਸ ਬਾਬਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਕੈਬਿਨਟ ਮੰਤਰੀ ਲੋਕ ਨਿਰਮਾਣ ਵਿਭਾਗ ਸ. ਹਰਭਜਨ ਸਿੰਘ ਈ ਟੀ ਓ ਨਾਲ ਗੱਲਬਾਤ ਕੀਤੀ ਹੈ ਅਤੇ ਛੇਤੀ ਹੀ ਇਸ ਸੜਕ ਨੂੰ ਪਾਸ ਕਰਵਾਇਆ ਜਾਵੇਗਾ, ਜਿਸ ਨਾਲ ਨਵੀਂ ਸੜਕ ਬਣ ਸਕੇਗੀ। ਉਨਾਂ ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਬੱਸ ਦੇਸ਼ ਭਗਤਾਂ ਦੇ ਪਿੰਡ ਚੇਤਨਪੁਰਾ ਵਿਖੇ ਬੱਸ ਅੱਡੇ ਬਨਾਉਣ ਦੀ ਮੰਗ ਵੀ ਮੰਨੀ ਅਤੇ ਕਿਹਾ ਕਿ ਇਸ ਦਾ ਕੰਮ ਵੀ ਛੇਤੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਮੈਂ ਇਸ ਦਾ ਪੈਸਾ ਆਪਣੇ ਅਖਤਿਆਰੀ ਫੰਡ ਵਿਚੋਂ ਦੇ ਦਿਆਂਗਾ। ਕੈਬਨਿਟ ਮੰਤਰੀ ...
ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ

ਡਿਪਟੀ ਕਮਿਸ਼ਨਰ ਨੇ ਬੱਚੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਡਰਾਈਵਿੰਗ ਸਿਖਲਾਈ ਦੇਣ ਦੀ ਕੀਤੀ ਸ਼ੁਰੂਆਤ

Punjab
ਅੰਮ੍ਰਿਤਸਰ, 8 ਜਨਵਰੀ (         )-ਡਿਪਟੀ ਕਮਿਸ਼ਨਰ ਸ੍ਰੀ ਘਣਨਾਸ਼ ਥੋਰੀ ਨੇ ਲੜਕੀਆਂ ਨੂੰ ਆਤਮ ਨਿਰਭਰ ਬਨਾਉਣ ਲਈ ਵਾਹਨ ਚਲਾਉਣ ਦੀ ਸਿੱਖਿਆ ਦੇਣ ਦੀ ਸ਼ੁਰੂਆਤ ਕੀਤੀ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ 100 ਲੜਕੀਆਂ ਦੇ ਪਹਿਲੇ ਬੈਚ ਨੂੰ ਉਕਤ ਸਿਖਲਾਈ ਲਈ ਤੋਰਨ ਮੌਕੇ ਸ੍ਰੀ ਥੋਰੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਅੱਜ ਦਾ ਯੁੱਗ ਸਿੱਖਿਆ ਦਾ ਯੁੱਗ ਹੈ, ਚਾਹੇ ਉਹ ਸਿੱਖਿਆ ਵਿਦਿਆ ਦੇ ਖੇਤਰ ਦੀ ਹੋਵੇ, ਗੱਡੀਆਂ ਚਲਾਉਣ ਦੀ, ਕੰਪਿਊਟਰ ਦੀ, ਗੱਲਬਾਤ ਕਰਨ ਦੇ ਹੁਨਰ ਦੀ ਜਾਂ ਖੇਡਾਂ ਦੀ, ਹਰੇਕ ਖੇਤਰ ਵਿਚ ਮੁਹਾਰਤ ਸਿੱਖਿਆ ਨਾਲ ਹੀ ਆਉਣੀ ਹੈ। ਉਨਾਂ ਕਿਹਾ ਵਾਹਨ ਚਲਾਉਣਾ ਅੱਜ ਹਰੇਕ ਵਿਅਕਤੀ ਦੀ ਲੋੜ ਹੈ, ਇਸ ਲਈ ਅਸੀਂ ਬੇਟੀ ਬਚਾਉ ਬੇਟੀ ਪੜਾਉ ਮੁਹਿੰਮ ਤਹਿਤ ਜਿਲ੍ਹੇ ਦੀਆਂ ਬੱਚੀਆਂ ਨੂੰ ਇਸ ਸਬੰਧੀ ਸਿੱਖਿਅਤ ਕਰਨ ਦਾ ਫੈਸਲਾ ਲਿਆ ਹੈ, ਜੋ ਕਿ ਸਾਰੀ ਉਮਰ ਤੁਹਾਡੇ ਕੰਮ ਆਵੇਗਾ। ਉਨਾਂ ਕਿਹਾ ਕਿ ਤੁਸੀਂ ਦੇਸ਼ ਹੋਵੋ ਜਾਂ ਵਿਦੇਸ਼ ਵਾਹਨ ਚਲਾਉਣਾ ਤੁਹਾਡੀ ਲੋੜ ਬਣ ਜਾਂਦਾ ਹੈ, ਇਸ ਲਈ ਇਸ ਮੌਕੇ ਦਾ ਲਾਭ ਲੈਂਦੇ ਹੋਏ ਗੱਡੀਆਂ ਚਲਾਉਣ ਵਿਚ ਪੂਰੀ ਮੁਹਾਰਤ ਹਾਸਿਲ  ਕਰੋ। ਇਸ ਮੌਕੇ ਸੈਕਟਰੀ ਆਰ ਟੀ ਏ...
ਪਹਿਲ ਪ੍ਰੋਜੈਕਟ ਦੀ ਫਾਜ਼ਿਲਕਾ ਜ਼ਿਲ੍ਹੇ ਵਿਚ ਵੀ ਸ਼ੁਰੂਆਤ

ਪਹਿਲ ਪ੍ਰੋਜੈਕਟ ਦੀ ਫਾਜ਼ਿਲਕਾ ਜ਼ਿਲ੍ਹੇ ਵਿਚ ਵੀ ਸ਼ੁਰੂਆਤ

Punjab
ਫਾਜ਼ਿਲਕਾ 8 ਜਨਵਰੀ ਸਵੈ ਰੋਜਗਾਰ ਦੇ ਕਾਰੋਬਾਰ ਨੂੰ ਉਤਸਾਹਿਤ ਕਰਨ ਅਤੇ ਔਰਤਾਂ ਅੰਦਰ ਦੀ ਪ੍ਰਤੀਭਾ ਨੂੰ ਉਜਾਗਰ ਕਰਨ ਹਿੱਤ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ ਵੀ ਪਹਿਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ| ਔਰਤਾਂ ਦੇ ਮਨੋਬਲ ਤੇ ਹੁਨਰ ਨੂੰ ਨਿਖਾਰਨ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਔਰਤਾਂ ਵਲੋਂ ਤਿਆਰ ਕੀਤੀ ਸਕੂਲ ਡਰੈੱਸ ਦੀ ਜਾਂਚ ਕਰਨ ਮੌਕੇ ਕੀਤਾ | ਉਨ੍ਹਾਂ ਜਿਥੇ ਡਰੈੱਸ ਲਈ ਵਰਤੇ ਕਪੜੇ ਅਤੇ ਕੀਤੇ ਕੰਮ ਤੇ ਤਸੱਲੀ ਪ੍ਰਗਟ ਕੀਤੀ ਉਥੇ ਛੋਟੀਆਂ ਮੋਟੀਆਂ ਖ਼ਾਮੀਆਂ ਨੂੰ ਸੁਧਾਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਔਰਤਾਂ ਅੰਦਰ ਦੇ ਹੁਨਰ ਅਤੇ ਜਜਬੇ ਨੂੰ ਹੋਰ ਪ੍ਰਵਾਜ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਤਹਿਤ ਸੇਲ੍ਫ਼ ਹੈਲਪ ਗਰੁੱਪ ਵਿਚ ਕੰਮ ਕਰਕੇ ਔਰਤਾਂ ਆਪਣੇ ਪੈਰਾਂ ਤੇ ਖੜੀਆਂ ਹੋਣਗੀਆਂ ਤੇ ਆਪਣੇ ਪਰਿਵਾਰ ਦੀ ਆਮਦਨ ਵਿਚ ਸਹਾਰਾ ਬਨਣਗੀਆਂ| ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 45 ਔਰਤਾਂ ਇਸ ਪ੍ਰੋਜੈਕਟ ਨਾਲ ...
ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime, Punjab
 ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ - ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਸਫਲਤਾ ਲਈ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਫ਼ਸਰਾਂ ਵੱਲੋਂ ਨਿੱਜੀ ਤੌਰ ’ਤੇ ਕੀਤੀ ਗਈ ਨਿਗਰਾਨੀ  - 600 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਵਿੱਚ 268 ਡਰੱਗ ਹਾਟਸਪੌਟਸ ’ਤੇ ਚਲਾਇਆ ਤਲਾਸ਼ੀ ਤੇ ਘੇਰਾਬੰਦੀ  ਅਭਿਆਨ ਚਲਾਇਆ : ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਤਧੀਆਂ ਸਬੰਧੀ ਸੰਵੇਦਨਸ਼ੀਲ ਥਾਵਾਂ ਵਿੱਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।   ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਭਿਆਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ। ਇਹ ਆਪ੍ਰੇਸ਼ਨ ਸੂਬੇ ਭਰ ਵ...
ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ

ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ

Punjab
ਚੰਡੀਗੜ੍ਹ, 8 ਜਨਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੱਤਰ ਕਮਲ ਕਿਸ਼ੋਰ ਯਾਦਵ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ (ਐੱਸ.ਐੱਮ.ਸੀ.) ਦੇ ਮੈਂਬਰਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਸਿਖਲਾਈ ਸੂਬੇ ਦੇ 117 ਸਕੂਲ ਆਫ਼ ਐਮੀਨੈਂਸ, 10 ਮੈਰੀਟੋਰੀਅਸ ਸਕੂਲਾਂ ਅਤੇ 8 ਸੀਨੀਅਰ ਸੈਕੰਡਰੀ ਗਰਲਜ਼ ਸਕੂਲਾਂ ਦੇ ਐਸ.ਐਮ.ਸੀਜ਼ ਲਈ ਹੈ ਅਤੇ ਇਹ ਅੱਜ (8 ਜਨਵਰੀ) ਤੋਂ ਸ਼ੁਰੂ ਹੋ ਕੇ 12 ਜਨਵਰੀ ਤੱਕ ਚੱਲੇਗੀ। ਇਹ ਸਮਰੱਥਾ-ਨਿਰਮਾਣ ਸੈਸ਼ਨ 145 ਸਕੂਲਾਂ ਵਿੱਚ 600 ਤੋਂ ਵੱਧ ਐੱਸ.ਐੱਮ.ਸੀਜ਼. ਮੈਂਬਰਾਂ ਲਈ ਕਰਵਾਏ ਜਾਣਗੇ। ਇਹ ਸੂਬੇ ਭਰ ਦੇ 2.8 ਲੱਖ ਐੱਸ.ਐੱਮ.ਸੀ. ਮੈਂਬਰਾਂ ਦੀ ਸਿਖਲਾਈ ਪ੍ਰਦਾਨ ਕਰੇਗਾ। ਇਹਨਾਂ ਸੈਸ਼ਨਾਂ ਦਾ ਉਦੇਸ਼ ਐੱਸ.ਐੱਮ.ਸੀ. ਮੈਂਬਰਾਂ ਨੂੰ ਸਕੂਲ ਦੀ ਸਹਾਇਤਾ ਕਰਨ ਲਈ ਸਕੂਲ ਦੀਆਂ ਲੋੜਾਂ ਦੀ ਪਛਾਣ ਕਰਕੇ ਹੱਲ ਕਰਨ ਵਿੱਚ ਉਹਨਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਵੱਲ ਧਿਆਨ ਦੇਣਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਐੱਸ.ਐੱਮ.ਸੀਜ਼. ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਸਕੂਲਾਂ ਵਿੱਚ ਸਕੀਮਾਂ ਦੇ ਲਾਗੂ ਕਰਨ ਵਿੱਚ ਸਹਾਇਤਾ ਕਰਨਾ ਹੈ। ਇੱਕ ਨਵੀਨਤ...
ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਅਤੇ ਲਿਕਵਿਡ ਵੇਸਟ ਪ੍ਰਬੰਧਨ ਦਾ ਜਾਇਜਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਅਤੇ ਲਿਕਵਿਡ ਵੇਸਟ ਪ੍ਰਬੰਧਨ ਦਾ ਜਾਇਜਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ

Punjab
ਫਾਜ਼ਿਲਕਾ, 8 ਜਨਵਰੀ ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ, ਇਸ ਲਈ ਹੋਰ ਯੋਗ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਿੰਡ ਕੋੜਿਆਂ ਵਾਲੀ ਅਤੇ ਚੱਕ ਸੁਖੇਰਾ ਵਿਖੇ ਬਣੇ ਸਾਲਿਡ ਵੇਸਟ ਮੈਨੇਜਮੈਂਟ ਤੇ ਲਿਕੁਅਡ ਵੇਸਟ ਮੈਨੇਜਮੈਂਟ ਦਾ ਜਾਇਜਾ ਲੈਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲਿਡ ਵੇਸਟ ਤੇ ਲਿਕਵਿਡ ਵੇਸਟ ਮੈਨੇਜਮੈਂਟ ਦੀ ਸਿਰਜਣਾ ਨਾਲ ਕੂੜਾ ਕਰਕਟ ਦਾ ਸੁਚੱਜਾ ਪ੍ਰਬੰਧਨ ਕਰ ਕੇ ਜਿਥੇ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ ਉਥੇ ਹੀ ਪਿੰਡਾਂ ਦੀ ਦਿੱਖ ਨੂੰ ਵੀ ਖ਼ੂਬਸੂਰਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਪਿੰਡ ਕੋੜਿਆਂ ਵਾਲੀ ਵਿਖੇ ਬਣੇ ਠੋਸ ਕਚਰੇ ਪ੍ਰਬੰਧਨ ਵਿਚ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾ ਰਹੀ ਹੈ ਜਿਸ ਨੂੰ ਬਾਅਦ ਵਿਚ ਬੂਟਿਆਂ ਵਿਚ ਵਰਤੀ ਜਾਂਦੀ ਹੈ। ਇਸੇ ਤਰ੍ਹਾਂ ਪਿੰਡ ਚੱਕ ਸੁਖੇਰਾ ਵਿਖੇ ਥਾਪਰ ਮਾਡਲ ਤਕਨੀਕ ਨਾਲ ਬਣੇ ਲਿਕੁਅਡ ਵੇਸਟ ਮੈਨੇਜਮੈਂਟ ਪ੍ਰਬੰਧਨ ਦਾ ਦੌਰਾ ਵੀ ਕੀਤਾ ਜਿਸ ਨਾਲ ਗੰਦੇ ਪਾਣੀ ਦਾ ...
ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ

ਬਾਗਬਾਨੀ ਵਿਭਾਗ ਵਲੋਂ ਜਾਗਰੂਕਤਾ ਕੈਂਪ ਆਯੋਜਿਤ

Politics, Punjab
ਲੁਧਿਆਣਾ, 08 ਜਨਵਰੀ (000) - ਬਾਗਬਾਨੀ ਵਿਭਾਗ ਦੀ ਫਲ ਸੁਰਖਿਆ ਲੈਬਾਰਟਰੀ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਅਯਾਲੀ ਖੁਰਦ ਜ਼ਿਲ੍ਹਾ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਕੈਂਪ ਦੌਰਾਨ ਵਿਦਿਆਰਥੀਆਂ ਲਈ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ, ਰਸਾਇਣ ਮੁਕਤ ਘਰੇਲੂ ਬਗੀਚੀ, ਫਰੂਟ ਨਿਊਟਰਿਸ਼ਨ ਗਾਰਡਨ ਅਤੇ ਹਰਬਲ ਗਾਰਡਨ ਤਰੀਕੇ ਨੂੰ ਸਕੂਲੀ ਅਤੇ ਘਰੇਲੂ ਪੱਧਰ 'ਤੇ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।  ਵਿਦਿਆਰਥੀਆਂ ਨੂੰ ਜੈਵਿਕ ਸਬਜੀਆਂ ਅਤੇ ਫਲਾਂ ਦੀ ਪੈਦਾਵਾਰ ਕਰਕੇ ਆਪਣੇ ਆਪ ਨੂੰ ਰੋਗ ਮੁਕਤ ਰੱਖਣ ਦੇ ਨਾਲ ਨਾਲ ਜਰੂਰੀ ਪੌਸ਼ਟਿਕ ਤੱਤਾਂ ਦੀ ਪੂਰਤੀ ਦਾ ਸਾਧਨ ਬਾਰੇ ਵੀ ਦੱਸਿਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਵੀ ਬਾਗਬਾਨੀ ਵਿਸ਼ੇ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਇਸ ਵਿਸ਼ੇ ਤੇ ਚਾਨਣਾ ਪਾਉਂਦਿਆਂ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ ਨੇ ਫਲ ਅਤੇ ਸਬਜੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਦੀ ਜਾਣਕਾਰੀ ਵੀ ਦਿੱਤੀ ਗਈ।...
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

Punjab
ਚੰਡੀਗੜ੍ਹ, 8 ਜਨਵਰੀ:  ਪੰਜਾਬ ਦੇ ਹਰੇਕ ਪਿੰਡ 'ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇ ਆਧਾਰਤ ਤਲਵਾੜਾ ਜਲ ਸਪਲਾਈ ਯੋਜਨਾ ਦਾ ਬੀਤੀ ਸ਼ਾਮ ਦੌਰਾ ਕੀਤਾ। ਇਸ ਪ੍ਰੋਜੈਕਟ ਰਾਹੀਂ ਤਲਵਾੜਾ, ਹਾਜੀਪੁਰ, ਭੂੰਗਾ ਅਤੇ ਦਸੂਹਾ ਬਲਾਕਾਂ ਦੇ 197 ਪਿੰਡਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਯੋਜਨਾ ਹੈ। ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਰਾਹੀਂ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਕਰੀਬ 231 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਣੀ ਹੈ। ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 258.73 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਕੰਢੀ ਖੇਤਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਮੌਕੇ ਜਿੰਪਾ ਨੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਗਈ ਕਿ ਕੰਮ ਉੱਚ ਪੱਧਰੀ ਮਿਆਰ ਦਾ ਕੀਤਾ ਜਾਵੇ...