ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਫਾਰਮ 29 ਫਰਵਰੀ ਤੱਕ ਲਏ ਜਾਣਗੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 9 ਜਨਵਰੀ 2024 ( ) -
ਜ਼ਿਲਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਐਸ ਡੀ ਐਮ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਨੀ ਤਹਿਤ ਵੋਟਰ ਸੂਚੀ ਵਿਚ ਰਜਿਸਟਰੇਸ਼ਨ ਕੇਵਲ 29 ਫਰਵਰੀ 2024 ਤੱਕ ਕੀਤੀ ਜਾਣੀ ਹੈ, ਜਦਕਿ ਅਜੇ ਤੱਕ ਵੋਟਰਾਂ ਨੇ ਬਹੁਤ ਘੱਟ ਫਾਰਮ ਜਮਾ ਕਰਵਾਏ ਹਨ। ਉਨਾਂ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਕਿਹਾ ਕਿ ਸਾਡੇ ਕੋਲ ਆਮ ਚੋਣਾਂ ਲਈ 19 ਲੱਖ ਦੇ ਕਰੀਬ ਦੇ ਵੋਟਰ ਹਨ ਅਤੇ 2011 ਦੀਆਂ ਸ੍ਰੋਮਣੀ ਕਮੇਟੀ ਚੋਣਾਂ ਵਿਚ ਵੋਟਰਾਂ ਦੀ ਗਿਣਤੀ ਵੀ ਛੇ ਲੱਖ ਦੇ ਨੇੜੇ ਸੀ, ਜਦਕਿ ਹੁਣ ਤੱਕ ਸਾਡੇ ਕੋਲ 68849 ਵੋਟਰਾਂ ਨੇ ਹੀ ਸ੍ਰੋਮਣੀ ਗੁਰਦੁਆਰਾ ਕਮੇਟੀ ਲਈ ਆਪਣੇ ਫਾਰਮ ਜਮਾ ਕਰਵਾਏ ਹਨ, ਜੋ ਕਿ ਕਿਸੇ ਤਰਾਂ ਵੀ ਤਰਕ ਸੰਗਤ ਨਹੀਂ। ਉਨਾਂ ਪਟਵਾਰੀਆਂ ਦੇ ਨਾਲ-ਨਾਲ ਆਮ ਚੋਣਾਂ ਲਈ ਕੰਮ ਕਰਨ ਵਾਲੇ ਬੀ ਐਲ ਓ ਅਤੇ ਸੈਕਟਰ ਅਫਸਰ ਦੀ ਸਹਾਇਤਾ ਵੀ ਲੈਣ ਦੀ ਹਦਾਇਤ ਕਰਦੇ ਕਿਹਾ ਕਿ ਵੱਧ ਤੋਂ ਵੱਧ ਯੋਗ ਲੋਕਾਂ ਦੇ ਨਾਮ ਵੋਟਰ ...








