Shadow

Punjab

ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

Punjab
ਲੁਧਿਆਣਾ- ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੱਗੇ ਕੈਂਪ ਮੌਕੇ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬੱਸੀ ਗੋਗੀ, ਸ੍ਰੀ ਦਲਜੀਤ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸੁਆਲ ਦਾ ਜੁਆਬ ਦਿੰਦਿਆਂ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਹੇਠ ਲੱਗੇ ਕੈਂਪਾਂ ਦਾ ਜਾਇਜਾ ਲੈਣ ਲਈ ਉਹ ਲੁਧਿਆਣਾ ਪਹੁੰਚੇ ਹਨ ਜਿਸ ਵਿੱਚ ਲੰਬਿ...
ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼

Punjab
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ।ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ...
“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

Punjab
ਚੰਡੀਗੜ੍ਹ:   ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ। ਦੱਸਣਯੋਗ ਹੈ ਕਿ ਅਕੈਡਮੀ ਵਿੱਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ।   ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਸ੍ਰੀ ਦਲਜਿੰਦਰ ਪਾਲ ਸਿੰਘ ਆਪਣਾ ਕਾਰੋਬਾਰ ਚਲਾਉਂਦੇ ਹਨ।   ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵਧਾਈ ਦਿੰਦਿਆਂ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀਆਂ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਮਡ ਫੋਰਸਿਜ਼ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਯੋਗ ਬਣਾਉਣ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ।   ਇਸ ਮਹਿਲਾ ਕੈਡਿਟ ਦੀ ਚ...
ਡਿਪਟੀ ਕਮਿਸ਼ਨਰ ਨੇ ਪਰਿਵਾਰ ਸਮੇਤ ਸਰਕਾਰੀ ਗਉਸ਼ਾਲਾ ਵਿਖੇ ਪਹੁੰਚ ਕੇ ਸਵਾ ਮਨੀ ਕਰਵਾਈ

ਡਿਪਟੀ ਕਮਿਸ਼ਨਰ ਨੇ ਪਰਿਵਾਰ ਸਮੇਤ ਸਰਕਾਰੀ ਗਉਸ਼ਾਲਾ ਵਿਖੇ ਪਹੁੰਚ ਕੇ ਸਵਾ ਮਨੀ ਕਰਵਾਈ

Punjab
ਫਾਜ਼ਿਲਕਾ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਪਣੇ ਪਰਿਵਾਰ ਸਮੇਤ ਪਿੰਡ ਸਲੇਮਸ਼ਾਹ ਵਿਖੇ ਸਥਿਤ ਸਰਕਾਰੀ ਗਉਸ਼ਾਲਾ ਵਿਖੇ ਪਹੁੰਚ ਕੇ ਸਵਾ ਮਨੀ ਕਰਵਾਈ ਅਤੇ ਆਪਣੀ ਹੱਥੀ ਗੳਵੰਸ਼ ਨੂੰ ਗੁੜ ਖਵਾਇਆ। ਇਸ ਮੌਕੇ ਉਨ੍ਹਾਂ ਗਉਵੰਸ਼ ਦੀ ਸੰਭਾਲ ਕਰ ਰਹੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਦੀ ਦੇ ਮੌਸਮ ਦੇ ਮੱਦੇਨਜਰ ਗਉਵੰਸ਼ ਦਾ ਪੂਰਾ ਖਾਸ ਧਿਆਨ ਰੱਖਿਆ ਜਾਵੇ ਅਤੇ ਸਰਦੀ ਤੋਂ ਬਚਾਉਣ ਲਈ ਪੂਰੇ ਪੁਖਤਾ ਪ੍ਰਬੰਧ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਉਵੰਸ਼ ਨੂੰ ਪੂਰੀ ਮਾਤਰਾ ਵਿਚ ਹਰਾ—ਚਾਰਾ, ਤੂੜੀ ਆਦਿ ਖੁਰਾਕ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸਿਹਤ ਠੀਕ ਰਹੇ ਇਸ ਲਈ ਰੋਜਾਨਾਂ ਪੱਧਰ *ਤੇ ਵੈਟਨਰੀ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਸ਼ੂ ਬਿਮਾਰ ਹੁੰਦਾ ਹੈ ਤਾਂ ਉਸਨੂੰ ਵੱਖਰੇ ਤੌਰ *ਤੇ ਸ਼ਿਫਟ ਕਰਕੇ ਉਸਦਾ ਇਲਾਜ ਕਰਵਾਇਆ ਜਾਵੇ ਤਾਂ ਜ਼ੋ ਹੋਰ ਪਸ਼ੂ ਬਿਮਾਰ ਨਾ ਹੋਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲਾ ਕਰਦਿਆਂ ਬੇਸਹਾਰਾ ਪਸ਼ੂਆਂ ਨੁੰ ਲਗਾਤਾਰ ਵੱਖ-ਵੱਖ ਗਉਸ਼ਾਲਾਵਾਂ ਵਿਖੇ ਭੇਜਿਆ ਜਾ ਰਿਹਾ ਹੈ ਤਾਂ ਜੋ ਇਕ ਪਾਸੇ ਤਾਂ ਗਊਵੰ...
ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਸਰਕਾਰੀ ਆਈ.ਟੀ.ਆਈ.ਫਾਜ਼ਿਲਕਾ ਵਿਖੇ ਪੀ.ਐਮ.ਈ.ਜੀ.ਪੀ. ਜਾਗਰੂਕਤਾ ਕੈਂਪ ਲਗਾਇਆ ਗਿਆ

ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਸਰਕਾਰੀ ਆਈ.ਟੀ.ਆਈ.ਫਾਜ਼ਿਲਕਾ ਵਿਖੇ ਪੀ.ਐਮ.ਈ.ਜੀ.ਪੀ. ਜਾਗਰੂਕਤਾ ਕੈਂਪ ਲਗਾਇਆ ਗਿਆ

Punjab
ਫਾਜ਼ਿਲਕਾ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ *ਤੇ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਫਾਜਿਲਕਾ ਸ਼੍ਰੀ ਜਸਵਿੰਦਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵੱਲੋਂ ਪੀ.ਐਮ.ਈ.ਜੀ.ਪੀ ਸਕੀਮ ਸਬੰਧੀ ਜਾਗਰੂਕਤਾ ਕੈਂਪ ਸਰਕਾਰੀ ਆਈ.ਟੀ.ਆਈ, ਫਾਜਿਲਕਾ ਵਿਖੇ ਲਗਾਇਆ ਗਿਆ। ਫੰਕਸ਼ਨਲ ਮੈਨੇਜਰ ਨਿਰਵੈਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਓਹਨਾ ਦੀ ਕੈਰੀਅਰ ਕੌਂਸਲਿੰਗ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਦੀ ਬਜਾਏ ਨੌਕਰੀ ਦੇਣ ਵਾਲੇ ਬਣਨਾ ਚਾਹੀਦਾ ਹੈ ਜੋ ਕਿ ਪੀ.ਐਮ.ਈ.ਜੀ.ਪੀ ਸਕੀਮ ਨਾਲ ਸੰਭਵ ਹੋ ਸਕਦਾ ਹੈ। ਪੀ.ਐਮ.ਈ.ਜੀ.ਪੀ ਸਕੀਮ ਦੇ ਤਹਿਤ ਕੋਈ ਵੀ ਵਿਅਕਤੀ ਆਪਣਾ ਖੁੱਦ ਦਾ ਕਾਰੋਬਾਰ ਸ਼ੁਰੂ ਕਰ ਸਕਦਾ ਹੈ, ਜਿਵੇ ਕਿ ਪਲਬਿੰਗ, ਇਲੈਕਟ੍ਰਿਸ਼ਿਅਨ, ਸਟੀਚਿੰਗ, ਬਿਉਟੀ ਪਾਰਲਰ, ਸੇਲੂਨ, ਕੇਫਿਟਏਰੀਆ, ਵੈਲਡਿੰਗ ਵਰਕਸ਼ਾਪ, ਵੂਡਵਰਕ ਆਦਿ ਲਈ 15 ਫੀਸਦੀ ਤੋਂ 35 ਫੀਸਦੀ ਤੱਕ ਦੀ ਸਬਸਿਡੀ ਦੇ ਨਾਲ ਨਿਰਮਾਣ ਗਤੀਵਿਧੀਆਂ ਲਈ 50 ਲੱਖ ਰੁਪਏ ਅਤੇ ਸੇਵਾ ਖੇਤਰ ਦੀਆਂ ਗਤੀਵਿਧੀਆਂ ਲਈ 20 ਲੱਖ ਰੁਪਏ ਤੱਕ ਦਾ ਕਰਜ਼ਾ ਪ੍ਰਾਪਤ...
ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫਤਾਰ

Punjab
Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਵਿੱਚ ਲੇਖਾਕਾਰ ਵਜੋਂ ਤਾਇਨਾਤ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ , ਨੂੰ 8 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਏ.ਆਈ.ਟੀ.  ਦੇ ਮੁਲਜ਼ਮ ਕਾਨੂੰਨ ਅਧਿਕਾਰੀ ਗੌਤਮ ਮਜੀਠੀਆ, ਵਾਸੀ ਗਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਲੇਖਾਕਾਰ ਅਤੇ ਏ.ਆਈ.ਟੀ. ਦੇ ਲਾਅ ਅਫਸਰ ਨੂੰ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਅਤੇ ਲੇਖਾਕਾਰ ਨੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ 20 ...
ਪੰਜਾਬ ਸਰਕਾਰ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਕੰਮਾਂ ਦੇ ਇਕੋ ਥਾਂ ’ਤੇ ਨਿਪਟਾਰੇ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ

ਪੰਜਾਬ ਸਰਕਾਰ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਕੰਮਾਂ ਦੇ ਇਕੋ ਥਾਂ ’ਤੇ ਨਿਪਟਾਰੇ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ

Punjab
ਮਾਨਸਾ:ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਕੋ ਥਾਂ ’ਤੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਕਰਨ ਲਈ ਯਤਨਸ਼ੀਲ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਵਿਖੇ ਮਾਲ ਵਿਭਾਗ ਵੱਲੋਂ ਇੰਤਕਾਲਾਂ ਦੇ ਨਿਪਟਾਰੇ ਲਈ ਲਗਾਏ ਵਿਸ਼ੇਸ਼ ਕੈਂਪ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਵੀ ਹਾਜਰ ਸਨ। ਵਿਧਾਇਕ ਬੁੱਧ ਰਾਮ ਨੇ ਕੈਂਪ ਵਿੱਚ ਸ਼ਾਮਲ ਕਾਨੂੰਗੋ ਅਤੇ ਪਟਵਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਸ ਤਰ੍ਹਾਂ ਦੇ ਕੈਂਪ ਹੋਰਨਾਂ ਵਿਭਾਗਾਂ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਵੀ ਲਗਾਏ ਜਾਣਗੇ। ਵਿਧਾਇਕ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਆਯੋਜਿਤ ਇਸ ਕੈਂਪ ਦੌਰਾਨ ਨਾਇਬ ਤਹਿਸੀਲਦਾਰ ਬੁਢਲਾਡਾ ਦੀ ਦੇਖ ਰੇਖ ਵਿਚ 276 ਇੰਤਕਾਲ ਅਤੇ 21 ਫਰਦਾਂ ਮੌਕੇ ’ਤੇ ਪ੍ਰਵਾਨ ਕੀਤੀਆਂ ਗਈਆਂ। ਇਸ ਉਪਰੰਤ ਉਨ੍ਹਾਂ ਪਿੰਡ ਆਲਮਪੁਰ ਬੋਦਲਾ ਵਿੱਚ ਸੀਵਰੇਜ ਪਲਾਂਟ ਅਤੇ ਪਾਰਕ ਦਾ ਉਦਘਾਟਨ ਕੀਤਾ । ਉਨਾਂ ਦੱਸਿਆ ਕਿ...
ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ

Punjab
ਮਾਨਸਾ : ਡਾਇਰੈਕਟਰ ਹੈਲਥ ਸਿਸਟਮ ਕਾਰਪੋਰੇਸ਼ਨ, ਪੰਜਾਬ ਡਾ. ਅਨਿਲ ਕੁਮਾਰ ਐਮ.ਐਸ. ਨੇ ਅੱਜ ਸਿਵਲ ਹਸਪਤਾਲ ਮਾਨਸਾ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੀ ਦੇਣਾ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਤਾਂ ਜੋ ਲੋੜਵੰਦ ਮਰੀਜ਼ ਵਿਭਾਗ ਦੀਆਂ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਮਾਨਸਾ ਵਿਖੇ ਐਮਰਜੈਂਸੀ  ਓ.ਪੀ.ਡੀ ਦੀ ਚੈਕਿੰਗ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਕੰਮ 'ਤੇ ਤਸੱਲੀ ਪ੍ਰਗਟਾਈ । ਆਪਣੇ ਦੌਰੇ ਦਰਮਿਆਨ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ, ਡਾਕਟਰ ਸਾਹਿਬਾਨ ਅਤੇ ਪੈਰਾਮੈਡੀਕਲ ਦੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਸਮੂਹ ਸਿਹਤ ਸੰਸਸਥਾਵਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ, ਡਾਕਟਰ ਅਤੇ ਪੈਰਾਮੈਡੀਕਲ ਸਟਾਫ ਆਪਣੀ ਡਿਊਟੀ ਨੂੰ ਸੇਵਾ ਭਾਵਨਾ ਨਾਲ ਆਪਣਾ ਕਰਤੱਬ ਸਮਝ ਕੇ ਕਰਨ...
ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ – ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ

Punjab
ਲੁਧਿਆਣਾ - ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਸੂਬੇ ਭਰ ਵਿੱਚ ਅੱਜ ਛੁੱਟੀ ਵਾਲੇ ਦਿਨ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਲੰਬਿਤ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਲੱਗੇ ਕੈਂਪ ਮੌਕੇ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬੱਸੀ ਗੋਗੀ, ਸ੍ਰੀ ਦਲਜੀਤ ਸਿੰਘ ਗਰੇਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਸੁਆਲ ਦਾ ਜੁਆਬ ਦਿੰਦਿਆਂ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਹੇਠ ਲੱਗੇ ਕੈਂਪਾਂ ਦਾ ਜਾਇਜਾ ਲੈਣ ਲਈ ਉਹ ਲੁਧਿਆਣਾ ਪਹੁੰਚੇ ਹਨ ਜਿਸ ਵਿੱਚ ਲੰਬਿਤ ...
ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ

ਸਿੱਖਿਆ ਮੰਤਰੀ ਬੈਂਸ ਵੱਲੋਂ ਉਦਘਾਟਨ ਨਾਲ਼ ਲੁਧਿਆਣਾ ਵਿਖੇ ਰਾਸ਼ਟਰੀ ਖੇਡਾਂ ਧੂਮ-ਧੜੱਕੇ ਨਾਲ਼ ਸੁਰੂ

Punjab
ਲੁਧਿਆਣਾ-  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਡ ਮੈਦਾਨ ਵਿਖੇ ਨੈਸ਼ਨਲ ਖੇਡਾਂ ਦਾ ਉਦਘਾਟਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰਨ ਉਪਰੰਤ ਧੂਮ-ਧੜੱਕੇ ਨਾਲ ਸ਼ੁਰੂ ਹੋ ਗਈਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਭਾਈਚਾਰਕ ਸਾਂਝ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਦਾ ਉਦੇਸ਼ ਇਮਾਨਦਾਰੀ ਨਾਲ ਖੇਡਣਾ ਅਤੇ ਜਿੱਤਣ ਲਈ ਜੂਝਣਾ ਹੁੰਦਾ ਹੈ ਅਤੇ ਖੇਡਾਂ ਖੇਡਣ ਨਾਲ਼ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿੰਦੇ ਹਨ। ਇਸੇ ਕਰਕੇ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਮੈਦਾਨ ਬਣਾ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ ਭੋਲਾ,  ਕੁਲਵੰਤ ਸਿੰਘ ਸਿੱਧੂ ਉਚੇਚੇ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਸਿੱਖਿਆ ਮੰਤਰੀ ਬੈਂਸ ਵੱਲੋਂ ਫੈਡਰੈਸ਼ਨ ਆਫ ਇੰਡਿਆ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਉਨ੍ਹਾਂ ਸ਼ਾਂਤੀ ਦੇ ਪ੍ਰਤੀਕ ਗੁਬਾਰੇ ਵੀ ਅਸਮਾਨ ਵੱਲ ਛੱਡੇ।  ਵੱਖ-ਵੱਖ ਰਾਜਾਂ ਤੋਂ ਆਏ ਖਿਡਾਰੀਆਂ ਨੇ ਮਾ...