ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜੇਲ੍ਹ ਖੇਤਰ ਵਿੱਚ ਵਰਜਿਤ ਵਸਤਾਂ/ਯੰਤਰਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਅੰਦਰ ਲਿਜਾਣ ਜਾਂ ਰੱਖਣ ‘ਤੇ ਪਾਬੰਦੀ
ਫ਼ਿਰੋਜ਼ਪੁਰ 4 ਅਕਤੂਬਰ 2025.
ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਅਮਿਤ ਸਰੀਨ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਿਸੇ ਵਿਅਕਤੀ ਦੁਆਰਾ, ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿੱਚ ਕਾਨੂੰਨੀ ਤੌਰ 'ਤੇ ਵੈਧ, ਲਾਗੂ ਅਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਕਿਸੇ ਵੀ ਵਸਤੂ ਜਾਂ ਪਦਾਰਥ ਜਾਂ ਸਮੱਗਰੀ, ਨੂੰ ਜੇਲ੍ਹ ਵਿੱਚ ਰੱਖਣਾ ਜੋ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਲਾਗੂ ਸਮੇਂ ਲਈ ਵਰਜਿਤ ਹੈ ਸਿੱਧੇ ਜਾਂ ਅਸਿੱਧੇ ਤੌਰ 'ਤੇ ਅੰਦਰ ਲਿਜਾਣ ਜਾਂ ਉਸ ਨੂੰ ਕਬਜ਼ੇ ਵਿੱਚ ਰੱਖਣ ‘ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਾਨੂੰਨੀ ਤੌਰ 'ਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਜੇਲ੍ਹਾਂ ਵਿੱਚ ਲਾਗੂ ਹੋਣ ਵਾਲੀਆਂ ਵਸਤੂਆਂ, ਸਮੱਗਰੀ ਤੇ ਉਪਕਰਣ ਤੋਂ ਇਲਾਵਾ ਜੋ ਵਸਤਾਂ/ ਸਮੱਗਰੀ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਦੇ ਅਧੀਨ ਵਰਜਿਤ ਹਨ, ਦੇ ਦਾਖਲੇ ਨਾਲ ਇਨ੍ਹਾਂ ਦੀ ਵਰਤੋਂ ਗੈਰਕਾਨੂੰਨੀ ਗਤੀਵਿ...







