ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ “ਪਹਿਲ ਮਾਰਟ” ਦਾ ਉਦਘਾਟਨ
ਚੰਡੀਗੜ੍ਹ, 1 ਅਕਤੂਬਰ:
ਪੰਜਾਬ ਦੇ ਪਿੰਡਾਂ ਵਿੱਚ ਰਹਿਣ ਵਾਲੀਆਂ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਰਵਾਇਤੀ ਕਾਰੀਗਰੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ.) ਵੱਲੋਂ ਅੱਜ "ਪਹਿਲ ਮਾਰਟ" ਦਾ ਉਦਘਾਟਨ ਕੀਤਾ ਗਿਆ ਹੈ। ਇਹ ਮਾਰਟ ਪੰਜਾਬ ਦੇ ਦਿਹਾਤੀ ਖੇਤਰਾਂ ਦੇ ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.) ਵੱਲੋਂ ਤਿਆਰ ਦਸਤੀ ਵਸਤਾਂ ਅਤੇ ਔਰਗੈਨਿਕ ਉਤਪਾਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਬਾਜ਼ਾਰ ਹੈ।
ਇਸ ਮਾਰਟ ਦਾ ਉਦਘਾਟਨ ਬੁੱਧਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਵੱਲੋਂ ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਵਿਖੇ ਕੀਤਾ ਗਿਆ।
ਸੂਬੇ ਦੇ ਦਿਹਾਤੀ ਖੇਤਰਾਂ ਦੀ ਕਾਰੀਗਰੀ ਅਤੇ ਉੱਦਮਤਾ ਨੂੰ ਪੇਸ਼ ਕਰਨ ਵਾਲਾ ਇਹ "ਪਹਿਲ ਮਾਰਟ" ਲੋਕਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਦਾ ਵਿਲੱਖਣ ਅਨੁਭਵ ਪ੍ਰਦਾਨ ਕਰਦਾ ਹੈ ਅਤੇ ਦਿਹਾਤੀ ਕਾਰੀਗਰਾਂ ਦੇ ਸਮਰਪਣ ਅਤ...








