ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ
ਚੰਡੀਗੜ੍ਹ, 19 ਫਰਵਰੀ
ਵਪਾਰੀਆਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਤਾਲਮੇਲ ਨੂੰ ਸੰਸਥਾਗਤ ਬਣਾਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਪਾਰਕ ਭਾਈਚਾਰੇ ਦੇ ਆਲੇ-ਦੁਆਲੇ ਸੁਰੱਖਿਆ ਘੇਰੇ ਨੂੰ ਸਖ਼ਤ ਕਰਨ ਵੱਲ ਅਹਿਮ ਕਦਮ ਵਧਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ (ਪੀ.ਐੱਸ.ਟੀ.ਸੀ.), ਜ਼ਿਲ੍ਹਾ ਅਤੇ ਹਲਕਾ ਪੱਧਰੀ ਵਪਾਰਕ ਕਮੇਟੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਢਾਂਚਾਗਤ ਅਤੇ ਮੁਕੰਮਲ ਤਾਲਮੇਲ ਦੇ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਵਪਾਰੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਇਹ ਸੂਬੇ ਦੇ 'ਈਜ਼ ਆਫ ਡੂਇੰਗ ਬਿਜ਼ਨਸ' (ਵਪਾਰ ਕਰਨ ਨੂੰ ਸੌਖਾਲਾ ਬਨਾਉਣ) ਦਾ ਮੁੱਖ ਹਿੱਸਾ ਹੈ।
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਨਾਲ ਪੰਜਾਬ ਭਵਨ ਤੋਂ ਉੱਚ ਪੱਧਰੀ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀ...








