Monday, March 16
Shadow

Punjab

ਬਾਜਵਾ ਨੇ 25 ਲੱਖ ਦੀ ਨਿੱਜੀ ਜਾਇਦਾਦ ਬਚਾਉਣ ਪੰਜਾਬ ਸਰਕਾਰ ਦੇ 1.18 ਕਰੋੜ ਰੁਪਏ ਖਰਚਾਏ: ਹਰਪਾਲ ਸਿੰਘ ਚੀਮਾ

ਬਾਜਵਾ ਨੇ 25 ਲੱਖ ਦੀ ਨਿੱਜੀ ਜਾਇਦਾਦ ਬਚਾਉਣ ਪੰਜਾਬ ਸਰਕਾਰ ਦੇ 1.18 ਕਰੋੜ ਰੁਪਏ ਖਰਚਾਏ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 29 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ 'ਤੇ ਧੁੱਸੀ ਬੰਨ੍ਹ ਅੰਦਰ ਬਿਆਸ ਦਰਿਆ ਦੇ ਕੰਢੇ ‘ਤੇ ਰੇਤ ਦੀ ਮਾਈਨਿੰਗ ਦੇ ਮਕਸਦ ਨਾਲ ਜ਼ਮੀਨ ਖਰੀਦਣ ਅਤੇ ਫਿਰ ਰਾਜ ਸਰਕਾਰ 'ਤੇ ਜਨਤਕ ਫੰਡ ਰਾਹੀਂ ਉਸ ਜ਼ਮੀਨ ਦੀ ਰੱਖਿਆ ਵਾਸਤੇ ਡੰਗੇ ਲਗਾਉਣ ਲਈ ਦਬਾਅ ਪਾਉਣ ਦਾ ਦੋਸ਼ ਲਾਇਆ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਦੇ ਹਾਊਸ ਕਮੇਟੀ ਦੇ ਗਠਨ ਅਤੇ ਕਦੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਅਸਤੀਫ਼ੇ ਦੀ ਮੰਗ ਕਰਦੇ ਹਨ, ਉਨ੍ਹਾਂ ਦੀਆਂ ਆਪਣੀਆਂ ਕਾਰਵਾਈਆਂ ਨਿੱਝੀ ਹਿਤਾਂ ਤੋਂ ਪ੍ਰਭਾਵਤ ਗੰਭੀਰ ਇਰਾਦਿਆਂ ਨੂੰ ਪ੍ਰਗਟ ਕਰਦੀਆਂ ਹਨ। ਵਿੱਤ ਮੰਤਰੀ ਚੀਮਾ ਨੇ 15 ਜੁਲਾਈ, 2025 ਨੂੰ ਇੱਕ ਜ਼ਮੀਨੀ ਲੈਣ-ਦੇਣ ਦੇ ਵੇਰਵੇ ਪ੍ਰਗਟ ਕੀਤੇ, ਜਿੱਥੇ ਬਾਜਵਾ ਨੇ ਪਿੰਡ ਫੁੱਲੜਾਂ, ਹੱਦਬਸਤ ਨੰਬਰ 725, ਤਹਿਸੀਲ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਪਣੀ ਪਤਨੀ ਚਰਨਜੀਤ ਬਾਜਵਾ ਦੇ ਨਾਮ 'ਤੇ 16.1...
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

National, Politics, Punjab
ਚੰਡੀਗੜ੍ਹ, 29 ਸਤੰਬਰ: ਸ਼ਹਿਰਾਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ ਕੋਲ ਉਪਲਬਧ ਫੰਡਾਂ ਦੀ ਵਰਤੋਂ ਦੇ ਸਮਰੱਥ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਅਤੇ ਸੁਧਾਰ ਟਰੱਸਟਾਂ ਦੇ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਰਾਜ ਦੇ ਸ਼ਹਿਰੀ ਕਸਬਿਆਂ ਦੇ ਵਸਨੀਕਾਂ ਲਈ ਨਾਗਰਿਕ ਸੇਵਾਵਾਂ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਹੈ।...
ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 29 ਸਤੰਬਰ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹੜ੍ਹਾਂ 'ਤੇ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲਿਆ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ "ਪੰਜਾਬ ਦਾ ਪੁਨਰਵਾਸ" ਮਤੇ 'ਤੇ ਦੂਜੇ ਦਿਨ ਬੋਲਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਲੰਬਾ ਸਮਾਂ ਸੱਤਾ ਦਾ ਸੁਖ ਭੋਗਣ ਵਾਲੀ, ਅੱਜ ਦੀ ਵਿਰੋਧੀ ਧਿਰ ਦੇ ਆਗੂ ਸਿਰਫ਼ ਰਾਜਨੀਤੀ ਕਰਨ ਲਈ ਹੀ ਸਾਡੀ ਸਰਕਾਰ ਉਤੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਫੋਕੀ ਰਾਜਨੀਤੀ ਲਈ ਸਦਨ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਕਿ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਜਦਕਿ ਸੱਚਾਈ ਇਹ ਹੈ ਕਿ ਰਣਜੀਤ ਸਾਗਰ ਡੈਮ ਤੋਂ ਕਰੀਬ 2.15 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਝੂਠ ਬੋਲ ਕੇ ਅਪਰਾਧ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਸਦਨ ਤੋਂ ਮੁਆਫ਼ੀ ਮੰਗਣ ਚਾਹੀਦੀ ਹੈ ਅਤੇ ਸਦਨ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਸ੍ਰੀ ਗੋਇਲ ਨੇ ਕਿਹਾ ਕਿ ਕਾਂਗਰਸ...
ਸਿਹਤਮੰਦ ਦਿਲ ਲਈ ਅਪਣਾਓ ਸਿਹਤਮੰਦ ਜੀਵਨਸ਼ੈਲੀ – ਸਿਵਲ ਸਰਜਨ

ਸਿਹਤਮੰਦ ਦਿਲ ਲਈ ਅਪਣਾਓ ਸਿਹਤਮੰਦ ਜੀਵਨਸ਼ੈਲੀ – ਸਿਵਲ ਸਰਜਨ

National, Politics, Punjab
ਕਸਰਤ, ਵਧੀਆ ਖੁਰਾਕ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਹੀ ਦਿਲ ਦੀ ਸੰਭਾਲ ਲਈ ਜਰੂਰੀ ਮਾਲੇਰਕੋਟਲਾ, 29 ਸਤੰਬਰ -                          ਹਰੇਕ ਸਾਲ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਮਨਾਉਣ ਦਾ ਮਹੱਤਵ ਸਿਹਤ ਸਟਾਫ਼ ਵੱਲੋਂ ਲੋਕਾਂ ਨੂੰ ਦਿਲ ਦੀ ਬਿਮਾਰੀਆਂ ਬਾਰੇ ਅਤੇ ਇਨ੍ਹਾਂ ਤੋਂ ਕਿਵੇ ਬਚਿਆ ਜਾ ਸਕਦਾ ਹੈ, ਸਬੰਧੀ ਜਾਗਰੂਕ ਕਰਨਾ ਹੈ। ਵਿਸ਼ਵ ਦਿਲ ਦਿਵਸ ਮੌਕੇ ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਨਾਲ ਹੀ ਦਿਲ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਦਿਲ ਸਾਡੇ ਸਰੀਰ ਦਾ ਅਹਿਮ ਅੰਗ ਹੈ, ਇਸ ਲਈ ਇਸ ਨੂੰ ਸਿਹਤਮੰਦ ਰੱਖਣਾ ਜਰੂਰੀ ਹੈ।                          ਉਨ੍ਹਾਂ ਕਿਹਾ ਕਿ ਦਿਲ ਦੀਆਂ ਬਿਮਾਰੀਆਂ ਦੁਨੀਆ ਭਰ ਵਿੱਚ ਮੌਤਾਂ ਦਾ ਸਭ ਤੋਂ ਵੱਡਾ ਕਾਰਨ ਉੱਭਰ ਕੇ ਸਾਹਮਣੇ ਆ ਰਿਹਾ ਹੈ ਪਰ ਜੇਕਰ ਸਮੇਂ-ਸਿਰ ਸਾਵਧਾਨੀਆਂ ਅਤੇ ਰੋਜਾਨਾ ਜੀਵਨ ਸ਼ੈਲੀ ‘ਚ ਬਦਲਾਅ ਕੀਤਾ ਜਾਵੇ ਤਾਂ ਇਸ ਤੋਂ ਬਚਾਅ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਸੁਝਾਅ ਦਿੱਤਾ ਕਿ ਦਿਨ ਵਿੱਚ ਘੱਟੋ-ਘੱਟ 30 ਮਿੰਟ ਕਸਰਤ ਕਰਨ, ਤਾਜੇ ਫਲ, ਸਬਜ਼ੀਆ...
ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

National, Politics, Punjab
ਤਰਨ ਤਾਰਨ, 29 ਸਤੰਬਰ ਪੰਜਾਬ ਐਗਰੀ ਕਰਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਿਸਾਨ ਮੇਲੇ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਅਗਾਹਵਧੂ ਕਿਸਾਨ ਸ. ਚਾਨਣ ਸਿੰਘ ਨੂੰ  ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਹ 33 ਸਾਲਾ ਬੀ ਏ ਪੜ੍ਹਿਆ ਨੌਜਵਾਨ ਪਿੰਡ ਪੱਟੀ ਦਾ ਕਿਸਾਨ ਹੈ, ਜਿਸ ਨੂੰ 21 ਸਾਲਾਂ ਦਾ ਖੇਤੀ ਤਜ਼ਰਬਾ ਹਾਸਿਲ ਹੈ ।  ਇਹ ਕੁੱਲ 40 ਏਕੜ ਰਕਬੇ ਤੇ ਅਨਾਜ, ਸਬਜ਼ੀਆਂ ਅਤੇ ਫ਼ਲਾਂ ਦੀ ਫ਼ਸਲ ਪ੍ਰਣਾਲੀ ਨੂੰ ਅਪਣਾ ਕੇ ਖੇਤੀ ਕਰ ਰਿਹਾ ਹੈ । ਹਾੜ੍ਹੀ ਵਿੱਚ ਇਹ ਕਿਸਾਨ ਕਣਕ ਦੇ ਨਾਲ ਸ਼ਲਗਮ ਅਤੇ ਗਾਜਰ ਬੀਜਦਾ ਹੈ ਅਤੇ ਸਾਉਣੀ ਵਿਚ ਝੋਨੇ ਨਾਲ ਕਰੇਲੇ, ਟੀਂਡੇ, ਭਿੰਡੀ ਅਤੇ ਹਦਵਾਣੇ ਦੀ ਖੇਤੀ ਕਰਦਾ ਹੈ। ਗਾਜਰ ਦਾ ਬੀਜ ਉਤਪਾਦਨ, ਤੇਲ-ਬੀਜ ਫ਼ਸਲਾਂ ਅਤੇ ਨਾਸ਼ਪਤੀ ਦੇ ਬਾਗ ਵੀ ਇਸ ਦੀ ਖੇਤੀ ਵਿਭਿੰਨਤਾ ਦਾ ਹਿੱਸਾ ਹਨ । ਉਨ੍ਹਾਂ ਕਿਹਾ ਕਿ ਸ. ਚਾਨਣ ਸਿੰਘ ਮਿੱਟੀ ਦੀ ਚੰਗੀ ਸਿਹਤ ਲਈ ਹਰੀ ਖਾਦ (ਛੋਲੇ ਅਤੇ ਜੰਤਰ ਆਦਿ), ਰੂੜੀ ਦੀ ਖਾਦ ਅਤੇ ਜੀਵ ਅੰਮ੍ਰਿਤ ਵਰਤਦਾ ਹੈ । ਆਪਣੇ 5 ਏਕੜ ਰਕਬੇ ਉੱਪਰ ਪਿਛਲੇ 6 ਸਾਲ ਤੋਂ ਕਣਕ, ਮੱਕੀ, ਬਾਸਮਤੀ ਅਤੇ ਸਬਜ਼ੀਆਂ ਦੀ ਜੈਵਿਕ  ਖੇਤੀ ਕ...
ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ

ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ

National, Politics, Punjab
ਨੰਗਲ 29 ਸਤੰਬਰ () ਖੂਨਦਾਨ ਇੱਕ ਅਜਿਹਾ ਮਹਾਦਾਨ ਹੈ ਜੋ ਲੋਕਾਂ ਦੇ ਜੀਵਨ ਨੂੰ ਬਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਦਾ ਹੈ। ਵਿਗਿਆਨ ਨੇ ਭਾਵੇ ਜਿੰਨੀ ਮਰਜ਼ੀ ਤਰੱਕੀ ਕਰ ਲਈ ਹੋਵੇ ਪਰ ਮਨੁੱਖ ਦਾ ਖੂਨ ਦਾ ਬਦਲ ਹਾਲੇ ਤੱਕ ਨਹੀ ਬਣਿਆ ਹੈ। ਸਾਡੇ ਨੌਜਵਾਨ ਅੱਜ ਖੂਨਦਾਨ ਵਰਗੀ ਨਿਸ਼ਕਾਮ ਸੇਵਾ ਵੱਲ ਅਗਾਹ ਵੱਧ ਰਹੇ ਹਨ, ਇਹ ਸਾਡੇ ਸਮਾਜ ਵਿੱਚ ਨਵੀ ਊਰਜਾ ਦੇ ਸੰਕੇਤ ਹਨ।     ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਬੀਤੇ ਦਿਨ ਨੰਗਲ 2ਆਰਵੀਆਰ ਵਿੱਚ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਜੀ ਦੇ 118ਵੇ. ਜਨਮ ਦਿਨ ਮੌਕੇ ਲੱਗੇ ਖੂਨਦਾਨ ਕੈਂਪ ਵਿੱਚ ਸਵੈ ਇੱਛਾਂ ਨਾਲ ਖੂਨਦਾਨ ਦੇਣ ਵਾਲੇ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਨਿਸ਼ਕਾਮ ਸੇਵਾ ਲਈ ਨੌਜਵਾਨ ਅੱਗੇ ਵੱਧੇ ਹਨ, ਸਾਡੇ ਅਪ੍ਰੇਸ਼ਨ ਰਾਹਤ ਨੂੰ ਨੌਜਵਾਨਾਂ ਨਾਲ ਬਲ ਮਿਲਿਆ ਹੈ। ਅੱਜ ਖੂਨਦਾਂਨ ਕਰਨ ਵਾਲੇ ਬੇਲਾ ਰਾਮਗੜ੍ਹ ਦੇ ਨੌਜਵਾਨ ਗੁਰਜੰਟ ਸਿੰਘ ਤੇ ਬੇਲਾ ਧਿਆਨੀ ਦੇ ਕੁਲਵਿੰਦਰ ਸਿੰਘ ਦਾ ਵਿਸੇਸ਼ ਸਨਮਾਨ ਕੀਤਾ ਹੈ। ਉਹ ਹੋਰ ਨੌਜਵਾਨਾਂ ਲ...
ਸਪੀਕਰ ਸੰਧਵਾਂ ਨੇ ਘਰ ਦੀ ਡਿੱਗੀ ਛੱਡ ਬਣਾ ਕੇ ਦੇਣ ਦਾ ਕੀਤਾ ਵਾਅਦਾ

ਸਪੀਕਰ ਸੰਧਵਾਂ ਨੇ ਘਰ ਦੀ ਡਿੱਗੀ ਛੱਡ ਬਣਾ ਕੇ ਦੇਣ ਦਾ ਕੀਤਾ ਵਾਅਦਾ

National, Politics, Punjab
ਕੋਟਕਪੂਰਾ 29 ਸਤੰਬਰ ()  ਕੋਟਕਪੂਰਾ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਬੀਤੀਂ ਰਾਤ ਸੁਰਗਾਪੁਰੀ ਇਲਾਕੇ ਵਿੱਚ ਉਸ ਪਰਿਵਾਰ ਦੇ ਘਰ ਪਹੁੰਚੇ, ਜਿਸ ਦੇ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤਰ ਗੰਭੀਰ ਜਖਮੀ ਹੋ ਗਏ ਸਨ। ਇਸ ਮੌਕੇ ਉਨ੍ਹਾਂ ਘਰ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਘਰ ਦੀ ਨਵੀਂ ਛੱਤ ਬਣਵਾ ਕੇ ਦੇਣ ਦਾ ਐਲਾਨ ਕੀਤਾ। ਇਸਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਕਿਉਂ ਨਹੀਂ ਮਿਲਿਆ, ਇਸ ਦੀ ਵੀ ਪੜਤਾਲ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਸ਼ਨੀਵਾਰ ਸਵੇਰੇ ਸੁਰਗਾਪੁਰੀ ਇਲਾਕੇ ਦੀ ਕਾਲਾ ਰਾਮ ਪ੍ਰਧਾਨ ਵਾਲੀ ਗਲੀ ਵਿੱਚ ਬਰਸਾਤ ਕਾਰਨ ਕਮਜ਼ੋਰ ਹੋਈ ਨਰੇਸ਼ ਸਿੰਗਲਾ ਦੇ ਘਰ ਦੀ ਛੱਤ ਅਚਾਨਕ ਡਿੱਗ ਪਈ ਸੀ। ਉਸ ਵੇਲੇ ਨਰੇਸ਼ ਸਿੰਗਲਾ ਦੀ ਪਤਨੀ ਪੂਨਮ ਰਾਣੀ ਅਤੇ ਪੁੱਤਰ ਅਸ਼ਵਨੀ ਕੁਮਾਰ ਘਰ ਵਿੱਚ ਸਨ, ਜੋ ਮਲਬੇ ਹੇਠ ਦਬ ਕੇ ਜਖਮੀ ਹੋ ਗਏ। ਗੁਆਂਢੀਆਂ ਨੇ ਬੜੀ ਮੁਸ਼ਕਿਲ ਨਾਲ ਦੋਹਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਇਸ ਮੌਕੇ ਪੀੜਤ ਪਰਿਵਾਰ ਦੇ ਮੁਖੀ ਨਰੇਸ਼ ਸਿੰਗਲਾ ਨੇ ਦੱਸਿਆ ਕਿ ਉਸਨੇ ਘਰ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ

ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਲਕਾ ਫਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਵਿੱਚ ਲਗਾਇਆ ਗਿਆ ਖੂਨਦਾਨ ਕੈਂਪ

National, Politics, Punjab
ਫਿਰੋਜ਼ਪੁਰ, 29 ਸਤੰਬਰ 2025.        ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਯੁਵਕ ਸੇਵਾਵਾਂ ਬੋਰਡ ਅਤੇ ਯੂਥ ਵਿੰਗ ਆਮ ਆਦਮੀ ਪਾਰਟੀ ਵੱਲੋਂ ਹਲਕਾ ਫਿਰੋਜਪੁਰ ਦਿਹਾਤੀ ਅਧੀਨ ਖੂਨਦਾਨ ਕੈਂਪ ਬਾਜੀਦਪੁਰ ਸਾਹਿਬ ਗੁਰਦੁਆਰਾ ਵਿਖੇ ਲਗਾਇਆ ਗਿਆ ਅਤੇ ਹਲਕਾ ਗੁਰੂਹਰਸਹਾਇ ਅਧੀਨ ਖੂਨਦਾਨ ਕੈਂਪ ਗੋਲੂ ਕੇ ਮੋੜ ਵਿਖੇ ਲਗਾਇਆ ਗਿਆ| ਇਹ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਘਾਗਾ ਨੇ ਦਿੱਤੀ|   ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਾਰੇ ਪੰਜਾਬ ਵਿੱਚ ਹੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਏ ਗਏ ਹਨ| ਜ਼ਿਲ੍ਹਾ ਫਿਰੋਜਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵੀ ਖੂਨਦਨ ਕੈਂਪ ਲਗਾਏ ਗਏ ਹਨ ਅਤੇ ਵੱਧ ਚੜ ਕੇ ਲੋਕਾਂ ਵੱਲੋਂ ਖੂਨਦਾਨ ਕੀਤਾ ਗਿਆ ਹੈ।...
ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ

ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਵਾਤਾਵਰਣ ਹੁੰਦਾ ਹੈ ਦੂਸ਼ਿਤ – ਸਚਿਨ ਪਾਠਕ

National, Politics, Punjab
ਨੰਗਲ 29 ਸਤੰਬਰ () ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਦੀ ਅਗਵਾਈ ਵਿੱਚ ਖੇਤੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਭੱਲੜੀ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।       ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਨਾਲ ਮਿੱਟੀ ਤੋਂ ਪ੍ਰਾਪਤ ਪੋਸ਼ਕ ਤੱਤਾਂ ਦਾ ਇਕ ਵੱਡੀ ਹਿੱਸਾ ਪਰਾਲੀ ਵਿਚ ਹੀ ਚਲਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਮੈਪਿੰਗ ਕੀਤੇ ਗਏ ਬੇਲਰਾਂ ਦਾ ਨੰਬਰ ਸਬੰਧਤ ਪਿੰਡਾਂ ਦੇ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਉਹ ਆਸਾਨੀ ਨਾਲ ਆਪਣੇ ਖੇਤਾਂ ਨੂੰ ਜਲਦ ਤੋਂ ਜਲਦ ਖਾਲੀ ਕਰਾ ਸਕਣ ਅਤੇ ਅੱਗ ਲਗਾਉਣ ਵੱਲ ਨਾ ਜਾਣ।        ਅਮਰਜੀਤ ਸਿੰਘ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜੇਕਰ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਇਸ ਸਾਰੇ ਪੌਸ਼ਟਕ ਤੱਤ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਵਿਚ ਲੱਗਭਗ 25 ਫੀਸਦੀ ਨਾਈਟ੍ਰੋਜਨ/ਫਾਸਫੋਰ...
ਰੰਗਲਾ ਪੰਜਾਬ ਦੀ ਡਿਜੀਟਲ ਦਸਤਕ: ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ

ਰੰਗਲਾ ਪੰਜਾਬ ਦੀ ਡਿਜੀਟਲ ਦਸਤਕ: ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੇ ਰਾਸ਼ਟਰੀ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ

National, Politics, Punjab
ਅੱਜ, ਪੰਜਾਬ ਦਾ ਹਰ ਨਾਗਰਿਕ ਬਹੁਤ ਖੁਸ਼ ਹੈ। ਇਹ ਸਿਰਫ਼ ਇੱਕ ਪੁਰਸਕਾਰ ਨਹੀਂ ਹੈ; ਇਹ ਸਾਡੇ ਪਿਆਰੇ 'ਰੰਗਲਾ ਪੰਜਾਬ' ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੈ! ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਅਗਵਾਈ ਹੇਠ, ਪੰਜਾਬ ਨੇ ਡਾਟਾ ਤਕਨਾਲੋਜੀ ਪੁਰਸਕਾਰ 2025 ਜਿੱਤਿਆ ਹੈ, ਜਿਸ ਨਾਲ ਪੂਰੇ ਦੇਸ਼ ਵਿੱਚ ਸਾਬਤ ਹੋਇਆ ਹੈ ਕਿ ਪੰਜਾਬ ਨਾ ਸਿਰਫ਼ ਖੇਤੀਬਾੜੀ ਅਤੇ ਬਹਾਦਰੀ ਵਿੱਚ ਸਭ ਤੋਂ ਅੱਗੇ ਹੈ, ਸਗੋਂ ਡਿਜੀਟਲ ਕ੍ਰਾਂਤੀ ਵਿੱਚ ਵੀ ਸਭ ਤੋਂ ਅੱਗੇ ਹੈ। ਇਹ ਸਿਰਫ਼ ਇੱਕ ਪੁਰਸਕਾਰ ਨਹੀਂ ਹੈ, ਇਹ ਭਰੋਸੇ ਦੀ ਨਿਸ਼ਾਨੀ ਹੈ। ਮਾਨ ਸਰਕਾਰ ਦੇ ਨਾਗਰਿਕ-ਕੇਂਦ੍ਰਿਤ ਸ਼ਾਸਨ ਮਾਡਲ ਨੇ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ, ਜੋ ਡੇਟਾ ਦੀ ਸ਼ਕਤੀ ਰਾਹੀਂ ਸੇਵਾ ਪ੍ਰਦਾਨ ਕਰਨ ਦੀ ਸਹੂਲਤ ਦਿੰਦਾ ਹੈ। ਇਹ ਪੁਰਸਕਾਰ ਰਾਜਸਥਾਨ ਦੇ ਜੈਪੁਰ ਵਿੱਚ ਇੰਡੀਅਨ ਐਕਸਪ੍ਰੈਸ ਗਰੁੱਪ ਦੁਆਰਾ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸ਼੍ਰੀ ਡੀ.ਕੇ. ਤਿਵਾੜੀ ਨੇ ਪ੍ਰਾਪਤ ਕੀਤਾ। ਵਿਭਾਗ ਦੀ ਟੀਮ ਨੂੰ ਵਧਾਈ ਦਿੰਦੇ ਹੋਏ, ਪੰਜਾਬ ਦੇ ਸੁਸ਼ਾਸਨ ਅਤੇ ...