‘ਯੁੱਧ ਨਸ਼ਿਆਂ ਵਿਰੁੱਧ’: 211ਵੇਂ ਦਿਨ, ਪੰਜਾਬ ਪੁਲਿਸ ਵੱਲੋਂ 5.8 ਕਿਲੋਗ੍ਰਾਮ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 28 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 211ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, 211 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,253 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.8 ਕਿਲੋਗ੍ਰਾਮ ਹੈਰੋਇਨ, 579 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3160 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸ...








