Tuesday, March 17
Shadow

Punjab

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

Crime, National, Politics, Punjab
ਚੰਡੀਗੜ੍ਹ, 25 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਉਕਤ ਮੁਲਜ਼ਮਾਂ ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲਿਆਂ ਵਿੱਚ ਅਦਾਲਤ ਵੱਲੋਂ ਜਾਰੀ ਹੁਕਮਾਂ ਉਪੰਰਤ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ "ਰਾਜ ਬਨਾਮ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰ" ਸਿਰਲੇਖ ਹੇਠ 19 ਅਪ੍ਰੈਲ, 2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਦਰਜ ਐਫ.ਆਈ.ਆਰ. ਨੰਬਰ 8 ਦੇ ਸਬੰਧ ਵਿੱਚ ਚਲਦੇ ਮੁਕੱਦਮੇ ਦੌਰਾਨ ਲੁਧਿਆਣਾ ਦੀ ਅਦਾਲਤ ਵੱਲੋਂ ਜ਼ਬਤੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਖੰਨਾ ਵਿ...
ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

National, Politics, Punjab
ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ: ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਦੱਸਣਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ਵਿੱਚ ਚਾਰ ਏਟੀਐਮਜ਼ ਚਾਲੂ ਹੋ ਚੁੱਕੇ ਹਨ। ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਏ.ਟੀ.ਐਮ. ਬੈਂਕਿੰਗ ਸੇਵਾਵਾਂ ਤੱਕ ਕਿਸਾਨਾਂ ਅਤੇ ਆਮ ਲੋਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾ ਕੇ ਉਨ੍ਹਾਂ ਦਾ ਸਮਾਂ ਅਤੇ ਮਿਹਨਤ ਦੋਵਾਂ ਦੀ ਬੱਚਤ ਕਰਦਿਆਂ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਪੰਜਾਬ ਮੰਡੀ ਬੋਰਡ ਦੇ ਮਾਲੀਏ ਵਿੱਚ ਵੀ ਵਾਧਾ ਕਰ ਰਹੇ ਹਨ। ਚੇਅਰਮੈਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਮੁੱਖ ਏਜੰਡਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲਿਆਂ ਨੂੰ ਜਲ...
ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ  ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ, ਗਿਰੋਹ ਨੂੰ ਬੇਅਸਰ ਕਰ ਦਿੱਤਾ ਹੈ।ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਮੁੱਲਾ ਰਹੀਮਾ ਉਤਾਰ ਦੇ ਰਹਿਣ ਵਾਲੇ ਜਗੀਰ ਸਿੰਘ ਉਰਫ਼ ਸੁੱਚਾ (35), ਫਿਰੋਜ਼ਪੁਰ ਦੇ ਪਿੰਡ ਚਾਹ ਬੋਹੜੀਆ ਦੇ ਰਹਿਣ ਵਾਲੇ ਅੰਗਰੇਜ ਸਿੰਘ (20), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (30), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਪਲਵਿੰਦਰ ਸਿੰਘ (35), ਫਿਰੋਜ਼ਪੁਰ ਦੀ ਘਿੰਨੀਵਾਲਾ ਕੈਨਾਲ ਕਲੋਨੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਰਫ਼ ਲੱਕੀ (...
ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

National, Politics, Punjab
ਚੰਡੀਗੜ੍ਹ, 25 ਸਤੰਬਰ: ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਦੋ ਲੱਖ ਕੁਇੰਟਲ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੈਸ ਕਾਨਫਰੰਸ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਵੀ ਮੌਜੂਦ ਸਨ। ਸ. ਖੁੱਡੀਆਂ ਨੇ ਕਿਹਾ ਕਿ ਇਹ ਸਹਾਇਤਾ, ਜਿਸ ‘ਤੇ ਲਗਭਗ 74 ਕਰੋੜ ਰੁਪਏ ਖ਼ਰਚ ਆਵੇਗਾ, ਦਾ ਉਦੇਸ਼  ਸਾਉਣੀ ਸੀਜ਼ਨ-2025 ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ 5 ਲੱਖ ਏਕੜ ਖੇਤੀਬਾੜੀ ਰਕਬੇ ਦੀਆਂ ਬਿਜਾਈ ਸਬੰਧੀ ਲੋੜਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਝੋਨੇ, ਨਰਮੇ ਅਤੇ ਮੱਕੀ ਦੀ ਖੜ੍ਹੀ ਫਸਲ ਤਬਾਹ ਹੋ ਗਈ ਅਤੇ ਵੱਡੀ ਗਿਣਤੀ ਕਿਸਾਨਾਂ ਨੂ...
14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼

14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼

National, Politics, Punjab
ਚੰਡੀਗੜ੍ਹ, ਸਤੰਬਰ 25: ਵਣ ਮੰਤਰੀ, ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਵੈਟਲੈਂਡਾਂ ਦੀ ਸੰਭਾਲ ਦੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਰਾਜ ਵੈਟਲੈਂਡ ਅਥਾਰਟੀ ਦੀ ਤੀਜ਼ੀ ਮੀਟਿੰਗ ਹੋਈ। WP(C) ਨੰ. 304/2018 - ਆਨੰਦ ਆਰੀਆ ਬਨਾਮ ਭਾਰਤ ਸਰਕਾਰ ਦੇ ਮਾਮਲੇ ਵਿੱਚ, ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਵੈਟਲੈਂਡ ਅਥਾਰਟੀ ਨੂੰ ਹਰੇਕ ਵੈਟਲੈਂਡ ਦੀਆਂ ਵੈਟਲੈਂਡ ਸੀਮਾਵਾਂ ਦੀ ਜ਼ਮੀਨੀ ਸੱਚਾਈ ਦੇ ਨਾਲ-ਨਾਲ ਹੱਦਬੰਦੀ ਨੂੰ ਪੂਰਾ ਕਰਕੇ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪੰਜਾਬ ਦੀਆਂ ਜ਼ਿਲ੍ਹਾ ਵੈਟਲੈਂਡ ਕਮੇਟੀਆਂ ਦੁਆਰਾ ਪਛਾਣੇ ਗਏ 1143 ਜਲ ਸਰੋਤਾਂ ਦੀ ਜ਼ਮੀਨੀ ਸੱਚਾਈ, ਡਿਜੀਟਲ ਮੈਪਿੰਗ ਅਤੇ ਮੁਲਾਂਕਣ ਤੋਂ ਬਾਅਦ, 14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਨੂੰ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼ ਕੀਤੀ ਗਈ ਹੈ । ਇਨ੍ਹਾਂ ਵਿੱਚ ਅੰਮ੍ਰਿਤਸਰ (2), ਬਰਨਾਲਾ (8), ਫਰੀਦਕੋਟ (2), ਫਹਿਤਗੜ੍ਹ ਸਹਿਬ (12), ਫਾਜ਼ਿਲਕਾ (8), ਫਿਰੋਜ਼ਪੁਰ (3), ਜਲੰਧਰ (2), ਕਪੂਰਥਲਾ (4)...
ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, ਸਤੰਬਰ 25: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਭਾਈਵਾਲ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਸੂਬੇ ਦੇ ਚੌਲ ਮਿੱਲ ਮਾਲਿਕ ਵੀ ਇਸ ਖਰੀਦ ਪ੍ਰਕਿਰਿਆ ਦਾ ਇੱਕ ਅਹਿਮ ਅੰਗ ਹਨ। ਇਸੇ ਨੂੰ ਮੁੱਖ ਰੱਖ ਕੇ ਪੰਜਾਬ ਕੈਬਨਿਟ ਨੇ ਚੌਲ ਮਿੱਲਾਂ ਲਈ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਲਿਆਉਣ ਨੂੰ ਬੀਤੇ ਦਿਨੀਂ ਮਨਜ਼ੂਰੀ ਦੇ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2024-25 ਤੱਕ 1688 ਮਿੱਲਰਾਂ ਵੱਲ ਤਕਰੀਬਨ 12000 ਕਰੋੜ ਰੁਪਇਆ ਬਕਾਇਆ ਹੈ ਜਿਸ ਵਿੱਚ 10000 ਕਰੋੜ ਵਿਆਜ ਤੇ 2181 ਕਰੋੜ ਰੁਪਏ ਮੂਲ ਰਕਮ ਸ਼ਾਮਿਲ ਹੈ। ਇਸ ਨਵੀਂ ਓਟੀਐਸ ਨੀਤੀ ਤਹਿਤ ਮਿੱਲਰਾਂ ਨੂੰ ਮੂਲ ਰਕਮ ਦਾ ਅੱਧਾ ਹਿੱਸਾ ਤਾਰਨਾ ਪਵੇਗਾ। ਮੰਤਰੀ ਨੇ ਇਹ ਵੀ ਕਿਹਾ ਕਿ ਨੋਟੀਫਿਕੇਸ਼ਨ ਦੇ 1 ਮਹੀਨੇ ਅੰਦਰ ਡਿਫਾਲਟਰ ਮਿੱਲਰ ਅਨਾਜ ਖਰੀਦ ਪੋਰਟਲ ਉੱਤੇ ਅਰਜ਼ੀ ਦੇ ਸਕਦੇ ਹਨ ਜਾਂ ਤੁਰੰਤ ਵੀ ਬਕਾਇਆ ਰਕਮ ਜਮਾਂ ਕਰਵਾ ਸਕਦੇ ਹਨ। ਮਿੱਲਰ ਕੋਲ ਵਸੂ...
ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 25 ਸਤੰਬਰ 2025: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ ਲਿਮਟਿਡ ਆਪਣੇ ਕਾਰੋਬਾਰ ਨੂੰ ਹੋਰ ਵਿਸਤਾਰ ਕਰਨ ਲਈ ਮੋਹਾਲੀ ਵਿੱਚ ਲਗਭਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਾਲ 2500 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ 210 ਵਿਅਕਤੀਆਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਦੇ ਮੌਕਿਆਂ ਖੁੱਲ੍ਹਣਗੇ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਫੋਸਿਸ ਲਿਮਟਿਡ 2017 ਤੋਂ ਮੋਹਾਲੀ ਵਿੱਚ ਮੌਜੂਦ ਹੈ ਅਤੇ ਇਸ ਸਮੇਂ ਲਗਭਗ 900 ਕਰਮਚਾਰੀ ਇਥੇ ਕੰਮ ਕਰ ਰਹੇ ਹਨ। ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਸਥਾਨਕ ਪ੍ਰਤਿਭਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਪਹੁੰਚਾਉਣ ਲਈ, ਕੰਪਨੀ ਰਣਨੀਤਕ ਤੌਰ `ਤੇ ਨਾ ਸਿਰਫ਼ ਆਪਣੇ ਕਾਰਜਾਂ ਦਾ ਪੜਾਅਵਾਰ ਢੰਗ ਨਾਲ ਵਿਸਥਾਰ ਕਰ ਰਹੀ ਹੈ ਸਗੋਂ ਇਸ ਨਾਲ ਟਿਕਾਊ ਵਿਕਾਸ ਅਤੇ ਵੱਡੇ ਪੱਧਰ ‘ਤੇ ਖੇਤਰੀ ਸ਼ਮੂਲੀਅਤ ਨੂੰ ਵੀ ...
ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਵੱਲ ਪੁਲਾਂਘ: ਪੰਜਾਬ ਵੱਧ ਪੈਦਾਵਾਰ ਵਾਲੀਆਂ ਐਚ.ਐਫ. ਤੇ ਮੁਰ੍ਹਾ ਨਸਲਾਂ ਦੇ ਸੀਮਨ ਬਦਲੇ ਕੇਰਲਾ ਨੂੰ ਸਾਹੀਵਾਲ ਸਾਨ੍ਹ ਸਪਲਾਈ ਕਰੇਗਾ

National, Politics, Punjab
ਚੰਡੀਗੜ੍ਹ, 25 ਸਤੰਬਰ: ਉਤਪਾਦਨ ਵਧਾਉਣ ਲਈ ਚੰਗੀ ਨਸਲ ਦੇ ਪਸ਼ੂ ਤਿਆਰ ਕਰਨ ਅਤੇ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਦੇ ਉਦੇਸ਼ ਨਾਲ ਪੰਜਾਬ ਅਤੇ ਕੇਰਲਾ ਸੂਬਿਆਂ ਨੇ ਪਸ਼ੂ ਪਾਲਣ ਦੇ ਖੇਤਰ ਵਿੱਚ ਇੱਕ-ਦੂਜੇ ਦੀਆਂ ਵਿਲੱਖਣ ਸਮਰੱਥਾਵਾਂ ਦਾ ਲਾਭ ਉਠਾ ਕੇ ਪਸ਼ੂਧਨ ਦੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਇਤਿਹਾਸਕ ਸਮਝੌਤਾ ਕੀਤਾ ਹੈ। ਇਸ ਰਣਨੀਤਕ ਸਹਿਯੋਗ ਵਿੱਚ ਉੱਚ-ਗੁਣਵੱਤਾ ਵਾਲੀ ਜੈਨੇਟਿਕ ਸਮੱਗਰੀ ਦਾ ਅਦਾਨ-ਪ੍ਰਦਾਨ ਕਰਨਾ ਸ਼ਾਮਲ ਹੈ, ਜਿਸ ਤਹਿਤ ਕੇਰਲਾ ਵੱਲੋਂ ਪੰਜਾਬ ਤੋਂ ਸਾਹੀਵਾਲ ਨਸਲ ਦੇ ਸਾਨ੍ਹ ਖਰੀਦੇ ਜਾਣਗੇ। ਇਸ ਦੇ ਬਦਲੇ ਵਿੱਚ ਪੰਜਾਬ ਵੱਲੋਂ ਕੇਰਲਾ ਤੋਂ ਹੋਲਸਟਾਈਨ ਫ੍ਰਾਈਜ਼ੀਅਨ (ਐਚਐਫ) ਅਤੇ ਮੁਰ੍ਹਾ ਨਸਲ ਦੇ ਸਾਨ੍ਹਾਂ ਦਾ ਸੀਮਨ ਪ੍ਰਾਪਤ ਕਰੇਗਾ। ਪੰਜਾਬ ਨੇ ਕੇਰਲਾ ਪਸ਼ੂਧਨ ਵਿਕਾਸ ਬੋਰਡ ਤੋਂ ਐਚਐਫ ਸੀਮਨ ਦੀਆਂ 30,000 ਖੁਰਾਕਾਂ ਅਤੇ ਮੁਰ੍ਹਾ ਬਫਲੋ ਸੀਮਨ ਦੀਆਂ 60,520 ਖੁਰਾਕਾਂ ਖਰੀਦਣ ਦਾ ਸ਼ੁਰੂਆਤੀ ਆਰਡਰ ਦਿੱਤਾ ਹੈ। ਪਸ਼ੂ ਪਾਲਣ ਖੇਤਰ ਦੇ ਵਿਕਾਸ ਲਈ ਇਹ ਫੈਸਲੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ...
ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ

ਕੇਰਲ ਦੇ ਮੰਤਰੀ ਵੱਲੋਂ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਸ਼ਲਾਘਾ

National, Politics, Punjab
ਚੰਡੀਗੜ੍ਹ, 25 ਸਤੰਬਰ ਕੇਰਲ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਬੀਤੀ ਸ਼ਾਮ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਕੇਰਲ ਦੇ ਖੇਤੀਬਾੜੀ ਮੰਤਰੀ ਪੀ. ਪ੍ਰਸਾਦ ਨੇ ਕੀਤੀ, ਉਨ੍ਹਾਂ ਦੇ ਨਾਲ ਮਿਸ਼ਨ ਡਾਇਰੈਕਟਰ ਬਾਗਬਾਨੀ ਸਾਜੀ ਜੌਨ ਅਤੇ ਚੇਅਰਮੈਨ, ਸਟੇਟ ਐਗਰੀਕਲਚਰਲ ਪ੍ਰਾਈਸ ਬੋਰਡ ਡਾ. ਪੀ. ਰਾਜਸ਼ੇਖਰਨ ਵੀ ਸਨ।  ਵਫ਼ਦ ਨੇ ਪੰਜਾਬ ਦੇ ਪ੍ਰਗਤੀਸ਼ੀਲ ਬਾਗਬਾਨੀ ਮਾਡਲ ਦੀ ਭਰਪੂਰ ਸ਼ਲਾਘਾ ਕੀਤੀ ਹੈ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕੇਰਲ ਦੇ ਵਫ਼ਦ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਅਤੇ ਕਿਸਾਨਾ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਸੂਬਾ ਸਰਕਾਰ ਕਿਸਾਨਾਂ ਨੂੰ ਵਿਆਪਕ ਤੌਰ ਤੇ ਤਕਨੀਕੀ ਜਾਣਕਾਰੀ ਅਤੇ ਸਬਸਿਡੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕਰੀਬ 5 ਲੱਖ ਹੈਕਟੇਅਰ ਰਕਬੇ 'ਤੇ ਬਾਗਬਾਨੀ ਕੀਤੀ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਲਗਾਤਾਰ ਵੱਧ ਰਹੀ ਹੈ। ਭ...
ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼

ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼

National, Politics, Punjab
ਚੰਡੀਗੜ੍ਹ, 24 ਸਤੰਬਰ: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਨਿਰਦੇਸ਼ ਦਿੱਤੇ ਕਿ ਅਪਰਾਧ ਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਵੇ। ਸੀ.ਪੀਜ਼. ਅਤੇ ਐਸ.ਐਸ.ਪੀਜ਼. ਨਾਲ ਅੱਜ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਤਿਉਹਾਰਾਂ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਸਾਰੇ ਪ੍ਰੋਗਰਾਮ ਸੁਚਾਰੂ ਤਰੀਕੇ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਆਖਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਅਕਸਰ ਸ਼ਰਾਰਤੀ ਤੱਤਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਭੀੜ-ਭੜੱਕੇ ਕਾਰਨ ਭਗਦੜ ਦੀ ਸੰਭਾਵਨਾ ਦੇ ਨਾਲ-ਨਾਲ ਚੋਰੀ ਦੇ ਝਪਟਮਾਰੀ ਦੀਆਂ ਘਟਨਾਵਾਂ ਵਧਦੀਆਂ ਹਨ। ਇਸ ਦੇ ਨਾਲ-ਨਾਲ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਤੱਤ ਵੀ ਹਾਲਾਤ ਦਾ ਫਾਇਦਾ ਉਠ...