ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਇਆ ਜਾ ਸਕਦਾ- ਹਰਜੋਤ ਬੈਂਸ
ਭਰਤਗੜ੍ਹ/ ਕੀਰਤਪੁਰ ਸਾਹਿਬ 18 ਸਤੰਬਰ ()
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੀ ਹੱਦ ਨਾਲ ਲੱਗਦੇ ਪੰਜਾਬ ਦੇ ਵਿੱਚ ਬਰਸਾਤਾ ਦੇ ਮੌਸਮ ਦੌਰਾਨ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋ ਜਾਦਾ ਹੈ, ਇਸ ਦਾ ਸਥਾਈ ਹੱਲ ਨਦੀਆਂ ਨੂੰ ਚੈਨੇਲਾਈਜ਼ ਕਰਕੇ ਹੀ ਹੋ ਸਕਦਾ ਹੈ, ਇਸ ਲਈ ਕੇਂਦਰ ਨੂੰ ਚੈਨੇਲਾਈਜ਼ ਦੀ ਪ੍ਰਕਿਰਿਆ ਸੁਰੂ ਕਰਨੀ ਚਾਹੀਦੀ ਹੈ।
ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਪੰਜਾਬ ਦੇ ਨੀਮ ਪਹਾੜੀ ਇਲਾਕੇ ਵਿਚ ਹੋਈ ਭਾਰੀ ਵਰਖਾ ਕਾਰਨ ਸਰਸਾ ਨਦੀ ਅਤੇ ਖੱਡਾਂ ਵਿਚ ਵੱਧ ਮਾਤਰਾ ਵਿਚ ਪਾਣੀ ਆਉਣ ਕਾਰਨ ਆਸਪੁਰ, ਅਵਾਨਕੋਟ, ਰਣਜੀਤਪੁਰਾ, ਆਲੋਵਾਲ ਅਤੇ ਖਰੋਟਾ ਦੇ ਕਿਸਾਨਾਂ ਦੇ ਖੇਤਾਂ ਵਿੱਚ ਹੋਏ ਨੁਕਸਾਨ ਦਾ ਜਾਂਇਜ਼ਾ ਲੈਣ ਪਹੁੰਚੇ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਸੀ ਪਿਛਲੇ ਕਈ ਹਫਤਿਆਂ ਤੋਂ ਨੰਗਲ/ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰ ਚੁੱਕੇ ਹਾਂ। 100 ਤੋ ਵੱਧ ਪਿੰਡਾਂ ਦਾ ਨੁਕਸਾਨ ਹੋਇਆ ਹੈ, ਲੋਕਾਂ ਦੇ ਘਰ, ਕਾਰੋਬਾਰ, ਪਸ਼ੂ ਧੰਨ ਅਤੇ ਫਰਨੀਚਰ ਤਬਾਹ ਹੋ ਗਏ ਹਨ, ਹੁਣ ਹੋਲ...








