“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ
ਚੰਡੀਗੜ੍ਹ, 17 ਸਤੰਬਰ:
ਪ੍ਰੋਜੈਕਟ ਜੀਵਨਜਯੋਤ 2.0, ਪੰਜਾਬ ਸਰਕਾਰ ਦੀ ਇੱਕ ਦੂਰਦਰਸ਼ੀ ਪਹਿਲਕਦਮੀ, ਬੱਚਿਆਂ ਨੂੰ ਗਲੀਆਂ ਤੋਂ ਬਚਾ ਕੇ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਉਮੀਦ ਭਰਿਆ ਭਵਿੱਖ ਦੇ ਕੇ ਜੀਵਨ ਬਦਲ ਰਹੀ ਹੈ।
ਵੇਰਵੇ ਸਾਂਝੇ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੁਰਦੁਆਰਾ ਸਾਹਿਬ ਨੇੜੇ ਚਲਾਈ ਗਈ ਕਾਰਵਾਈ ਦੌਰਾਨ 15 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾ ਕੇ ਤੁਰੰਤ ਸੁਰੱਖਿਅਤ ਥਾਂ 'ਤੇ ਰੱਖਿਆ ਗਿਆ ਅਤੇ ਪੁਨਰਵਾਸ ਉਪਾਅ ਕੀਤੇ ਗਏ। ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਉਤਸ਼ਾਹਜਨਕ ਰਿਹਾ ਹੈ, ਕਿਉਂਕਿ ਵੱਧ ਤੋਂ ਵੱਧ ਨਾਗਰਿਕ ਧਾਰਮਿਕ ਸਥਾਨਾਂ, ਬਾਜ਼ਾਰਾਂ, ਬੱਸ ਸਟੈਂਡਾਂ ਅਤੇ ਟ੍ਰੈਫਿਕ ਸਿਗਨਲਾਂ 'ਤੇ ਬੱਚਿਆਂ ਦੀ ਭੀਖ ਮੰਗਣ ਦੇ ਮਾਮਲੇ ਰਿਪੋਰਟ ਕਰ ਰਹੇ ਹਨ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਵਧੀਆ ਸਿੱਖਿਆ ਅਤੇ ਇੱਜ਼ਤ ਨਾਲ ਜੀਣ ਦਾ ਹੱਕ ਦੇਣਾ ਹੈ।...








