ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਪੱਟੀ, (ਤਰਨ ਤਾਰਨ), 16 ਸਤੰਬਰ:
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਰਾਧਲਕੇ, ਰਾਮ ਸਿੰਘ ਵਾਲਾ ਅਤੇ ਮੁੱਠਿਆਂਵਾਲਾ ਆਦਿ ਵਿਖੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸਫਾਈ ਮੁਹਿੰਮ ਉਨ੍ਹਾਂ ਚਿਰ ਤੱਕ ਜਾਰੀ ਰਹੇਗੀ, ਜਦ ਤੱਕ ਸਾਰੇ ਹੜ੍ਹ ਪ੍ਰਭਾਵਿਤ ਖੇਤਰ ਸਾਫ਼ ਨਹੀਂ ਹੋ ਜਾਂਦੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਰਾਜ ਦੇ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਹੋ ਚੁੱਕੀ ਹੈ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਫਾਗਿੰਗ ਅਤੇ ਐਂਟੀ ਲਾਰਵਾ ਸਪਰੇਅ ਕਰਵਾਈ ਜਾ ਰਹੀ ਹੈ।
ਇਸ ਦੌਰਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫ਼ਾਈ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਹੜ...








