Tuesday, March 17
Shadow

Punjab

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

ਮੋਦੀ ਸਰਕਾਰ ਨੇ ਪਾਕਿਸਤਾਨ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 15 ਸਤੰਬਰ: ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਉਤੇ ਪਾਬੰਦੀ ਲਗਾਉਣ ਦੇ ਫੈਸਲੇ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਮਝਣਾ ਬਹੁਤ ਮੁਸ਼ਕਲ ਹੈ ਕਿ ਕੀ ਭਾਜਪਾ ਦੀ ਨੀਤੀ ਪਾਕਿਸਤਾਨ ਵਿਰੁੱਧ ਹੈ ਜਾਂ ਆਪਣੇ ਲੋਕਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਮੋਦੀ ਸਰਕਾਰ ਦਾ ਪੰਜਾਬ ਵਿਰੋਧੀ ਰਵੱਈਆ ਝਲਕਦਾ ਹੈ। ਉਨ੍ਹਾਂ ਕਿਹਾ ਕਿ ਜੇ ਇਕ ਪਾਕਿਸਤਾਨੀ ਅਦਾਕਾਰਾ ਇਕ ਪੰਜਾਬੀ ਅਦਾਕਾਰ ਨਾਲ ਫਿਲਮ ਕਰਦੀ ਹੈ ਤਾਂ ਕੇਂਦਰ ਸਰਕਾਰ ਵੱਲੋਂ ਉਸ ਫਿਲਮ ਉੱਤੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ ਅਤੇ ਪੰਜਾਬੀਆਂ ਨੂੰ ਗੱਦਾਰ ਕਿਹਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਵਤੀਰੇ ਨਾਲ ਸਾਡੀ ਫਿਲਮ ਸਨਅਤ ਅਤੇ ਪੰਜਾਬੀ ਕਲਕਾਰਾਂ ਨੂੰ ਨੁਕਸਾਨ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਇਹ ਫਿਲਮ ਪਹਿਲਗਾਮ ਅਤਿਵਾਦੀ ਹਮਲੇ ਤੋਂ ਕਾਫ਼ੀ ਸਮਾਂ ਪਹਿਲਾਂ ਫਿਲਮਾਈ ਗਈ ਸੀ ਪਰ ਪਹਿਲਗਾਮ ਹਮਲੇ...
‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

‘ਵਨ ਹੈਲਥ’ ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

National, Politics, Punjab
ਚੰਡੀਗੜ੍ਹ, 15 ਸਤੰਬਰ: ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸਨੇ ਐਂਟੀਬਾਇਓਟਿਕਸ, ਜੋ ਕਿ ਇੱਕ ਗੰਭਰ ਆਲਮੀ ਸਿਹਤ ਚੁਣੌਤੀ ਹੈ, ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਈ ਹੈ। ਇਹ ਵਿਆਪਕ ਯੋਜਨਾ ਸੂਬੇ ਨੂੰ ਕੌਮੀ ਅਤੇ ਆਲਮੀ ਸਿਹਤ ਤਰਜੀਹਾਂ ਨਾਲ ਜੋੜਦਿਆਂ 'ਵਨ ਹੈਲਥ' ਪਹੁੰਚ ਨੂੰ ਅਪਨਾਉਣ 'ਤੇ ਕੇਂਦਰਿਤ ਹੈ, ਜੋ ਮਨੁੱਖੀ ਤੇ ਜਾਨਵਰਾਂ ਦੀ ਸਿਹਤ, ਖੇਤੀਬਾੜੀ ਅਤੇ ਵਾਤਾਵਰਣ ਖੇਤਰਾਂ ਵਿੱਚ ਯਤਨਾਂ ਨੂੰ ਇੱਕਜੁੱਟ ਕਰਦੀ ਹੈ ਤਾਂ ਜੋ ਏਐਮਆਰ ਚੁਣੌਤੀ ਦਾ ਸਮੂਹਿਕ ਯਤਨਾਂ ਨਾਲ ਮੁਕਾਬਲਾ ਕੀਤਾ ਜਾ ਸਕੇ। ਪੰਜਾਬ ਦੀ ਏਐਮਆਰ ਕਾਰਜ-ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਰਸਿਸਟੈਂਸ ਪੈਟਰਨਾਂ ਨੂੰ ਟਰੈਕ ਕਰਨ ਵਾਸਤੇ ਲੈ...
ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 15 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ ਭਰੋਸੇ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਇੱਥੇ ਆਪਣੇ ਦਫ਼ਤਰ ਵਿਖੇ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਭਾਈਚਾਰੇ ਦੀ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਅਦਾਇਗੀਆਂ ਵਿੱਚ ਕਿਸੇ ਵੀ ਦੇਰੀ ਕਾਰਨ ਗੰਨਾ ਉਤਪਾਦਕਾਂ ਨੂੰ ਹੋਣ ਵਾਲੀਆਂ ਵਿੱਤੀ ਮੁਸ਼ਕਲਾਂ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਸਰਕਾਰ ਬਕਾਇਆ ਅਦਾਇਗੀਆਂ ਦੀ ਅਦਾਇਗੀ ਲਈ ਜਲਦੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ...
ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

National, Politics, Punjab
ਚੰਡੀਗੜ੍ਹ, 15 ਸਤੰਬਰ:– ਮਾਨਵਤਾ ਦੀ ਸੇਵਾ ਲਈ ਏਕਤਾ ਅਤੇ ਹਮਦਰਦੀ ਵਾਲੇ ਨੇਕ ਕਾਰਜ ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ਼ ਨੇ ਸਮੂਹਿਕ ਤੌਰ 'ਤੇ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 31,53,000 ਰੁਪਏ ਦਾ ਯੋਗਦਾਨ ਪਾਇਆ ਹੈ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਅੱਜ ਨੰਗਲ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਲੁਧਿਆਣਾ ਸ੍ਰੀਮਤੀ ਡਿੰਪਲ ਮਦਾਨ ਦੀ ਅਗਵਾਈ ਵਿੱਚ ਅਧਿਆਪਕਾਂ ਦੇ ਵਫ਼ਦ ਦੁਆਰਾ ਇਹ ਸਮੂਹਿਕ ਯੋਗਦਾਨ ਰਸਮੀ ਤੌਰ 'ਤੇ ਭੇਟ ਕੀਤਾ ਗਿਆ। ਅਧਿਆਪਕਾਂ ਦੇ ਇਸ ਵਫ਼ਦ ਵਿੱਚ ਡਿਪਟੀ ਡੀਈਓ ਸ੍ਰੀ ਅਮਨਦੀਪ ਸਿੰਘ, ਸਟੇਟ ਸਪੋਰਟਸ ਕਮੇਟੀ ਮੈਂਬਰ ਸ੍ਰੀ ਅਜੀਤ ਪਾਲ ਅਤੇ ਫਿਜ਼ਿਕਸ ਦੇ ਲੈਕਚਰਾਰ ਸ੍ਰੀ ਦਿਨੇਸ਼ ਮੋਦੀ ਸ਼ਾਮਲ ਸਨ। ਸ. ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ, “ਸਾਡੇ ਅਧਿਆਪਕਾਂ ਵੱਲੋਂ ਪਾਇਆ ਇਹ ਵਿਸ਼ੇਸ਼ ਯੋਗਦਾਨ ਸਮਾਜ ਪ੍ਰਤੀ ਉਨ੍ਹਾਂ ਦੀ ਸੰਵੇਦਨਾ ਅਤੇ ਵਚਨਬੱਧ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਅਚਨਚੇਤ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 15 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ ਰਿਚੀ ਕੇਪੀ ਦੇ ਜਲੰਧਰ ਵਿਖੇ ਸੜਕ ਹਾਦਸੇ ਵਿੱਚ ਹੋਏ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ ਅਤੇ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦੀ ਤਾਕਤ ਦੇਵੇ।...
ਵਿਧਾਇਕ ਵਿਜੈ ਸਿੰਗਲਾ ਵੱਲੋਂ ਬਰਸਾਤ ਕਾਰਨ ਡਿੱਗੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀਵਿਧਾਇਕ ਵਿਜੈ ਸਿੰਗਲਾ ਵੱਲੋਂ ਬਰਸਾਤ ਕਾਰਨ ਡਿੱਗੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

ਵਿਧਾਇਕ ਵਿਜੈ ਸਿੰਗਲਾ ਵੱਲੋਂ ਬਰਸਾਤ ਕਾਰਨ ਡਿੱਗੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀਵਿਧਾਇਕ ਵਿਜੈ ਸਿੰਗਲਾ ਵੱਲੋਂ ਬਰਸਾਤ ਕਾਰਨ ਡਿੱਗੇ ਘਰ ਦੇ ਪਰਿਵਾਰਿਕ ਮੈਂਬਰਾਂ ਨੂੰ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ

National, Politics, Punjab
ਮਾਨਸਾ, 15 ਸਤੰਬਰ:           ਪਿਛਲੇ ਦਿਨੀਂ ਪਈ ਭਾਰੀ ਬਰਸਾਤ ਕਾਰਨ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਬਣੇ, ਜਿਸ ਕਾਰਨ ਕਈ ਲੋਕਾਂ ਦੇ ਘਰ ਨੁਮਸਾਨੇ ਗਏ। ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਨਸਾ ਵਿਖੇ ਬਰਸਾਤ ਕਾਰਨ ਮਕਾਨ ਡਿੱਗਣ ਕਰਕੇ ਹੋਏ ਨੁਕਸਾਨ ਕਰਕੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਮੁਆਵਜ਼ੇ ਵਜ਼ੋਂ 04 ਲੱਖ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕਰਨ ਮੌਕੇ ਕੀਤਾ।           ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਦੇ ਵਾਰਡ ਨੰਬਰ 01 ਵਿਖੇ ਮਕਾਨ ਡਿਗਣ ਕਾਰਨ ਮਹਿੰਦਰ ਸਿੰਘ ਦੀ ਪਤਨੀ ਕਰਮਜੀਤ ਕੌਰ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਦੀ ਸਹਾਇਤਾ ਲਈ ਮਹਿੰਦਰ ਸਿੰਘ ਦੇ ਲੜਕੇ ਜੀਵਨ ਸਿੰਘ ਨੂੰ 04 ਲੱਖ ਰੁਪਏ ਅਤੇ ਉਸ ਦੀ ਬੇਟੀ ਜੋ ਕਿ ਇਸ ਹਾਦਸੇ ਵਿਚ ਜ਼ਖਮੀ ਹੋ ਗਈ ਸੀ ਦੇ ਇਲਾਜ਼ ਲਈ 16 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਵਿਧਾਇਕ ਨੇ ਕਿਹਾ ਕਿ ਕੁਦਰਤੀ ਆਫ਼ਤ ਵਿਚ ਅਸੀਂ ਪ੍ਰਭਾਵਿਤ ਪਰਿਵਾਰਾਂ ਨਾਲ ਖੜ੍ਹੇ ਹਾਂ। ਇਸ...
ਯੁੱਧ ਨਸ਼ਿਆਂ ਵਿਰੁੱਧ: ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

ਯੁੱਧ ਨਸ਼ਿਆਂ ਵਿਰੁੱਧ: ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਨਾਜਾਇਜ਼ ਉਸਾਰੀਆਂ ਢਾਹੀਆਂ

National, Politics, Punjab
ਧੂਰੀ, 15 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ਮੁਤਾਬਕ ਐੱਸ.ਪੀ. (ਸਥਾਨਕ) ਸ੍ਰ ਦਿਲਪ੍ਰੀਤ ਸਿੰਘ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਾਜ਼ੀਗਰ ਬਸਤੀ ਧੂਰੀ ਵਿਖੇ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ। ਇਸ ਮੌਕੇ ਸ੍ਰ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਰਹਿੰਦੇ 11 ਵਿਅਕਤੀਆਂ ਖਿਲਾਫ ਐਨ.ਡੀ.ਪੀ.ਐੱਸ. ਐਕਟ ਦੇ ਕਈ ਕੇਸ ਦਰਜ ਹਨ। ਇਹਨਾਂ ਵੱਲੋਂ ਸਰਕਾਰੀ ਜਗ੍ਹਾ/ਰਸਤਿਆਂ ਉਪਰ ਨਜ਼ਾਇਜ਼ ਕਬਜ਼ੇ ਵੀ ਕੀਤੇ ਹੋਏ ਹਨ। ਅੱਜ ਢੁਕਵੀਂ ਪ੍ਰਕਿਰਿਆ ਰਾਹੀਂ ਇਹਨਾਂ ਦੀਆਂ ਨਜ਼ਾਇਜ਼/ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿ...
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਕਾਲਜ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸਰਕਾਰੀ ਕਾਲਜ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ

National, Politics, Punjab
ਹੁਸ਼ਿਆਰਪੁਰ, 15 ਸਤੰਬਰ : ਪਿਛਲੇ ਦਿਨਾਂ ਤੋਂ ਚੱਲ ਰਹੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਸਰਕਾਰੀ ਕਾਲਜ, ਹੁਸ਼ਿਆਰਪੁਰ ਵਿਖੇ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਪਰਾਲੀ ਨੂੰ ਸੰਭਾਲਣ ਦੀ ਲੋੜ ਅਤੇ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ ਦੱਸਿਆ। ਉਨ੍ਹਾਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ, ਊੂਰਜਾ, ਖਾਦ, ਖੁੰਬ ਉਤਪਾਦਨ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਕਾਲਜ ਮੁਹਿੰਮ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਪਰਾਲੀ ਸੰਭਾਲਣ ਦੇ ਇਸ ਨੇਕ ਸੁਨੇਹੇ ਨੂੰ ਘਰ-ਘ...
ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ -ਮਲਬੇ ਦੀ ਸਫਾਈ ਜਾਰੀ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ -ਮਲਬੇ ਦੀ ਸਫਾਈ ਜਾਰੀ-ਵਿਧਾਇਕ ਸ਼ੈਰੀ ਕਲਸੀ

National, Politics, Punjab
ਬਟਾਲਾ, 15 ਸਤੰਬਰ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜਾ ਦਿੱਤਾ ਜਾ ਚੁੱਕਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਵਿੱਚ 56 ਕੀਮਤੀ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 50 ਪਰਿਵਾਰਾਂ ਨੂੰ ਮੁਆਵਜਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜਾ ਦੇ ਦਿੱਤਾ ਜਾਵੇਗਾ। ਉਨਾਂ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਜਲਦੀ ਤੋਂ ਜਲਦੀ ਪੂਰਾ ਹੋ ਜਾਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਲਬੇ ਦੀ ਸਫਾਈ ਅਤੇ ਲਾਸਾਂ ਦੇ ਨਿਪਟਾਰੇ ਦਾ ਕੰਮ 24 ਸਤੰਬਰ ਤੱਕ ਪੂਰਾ ਕਰ...
‘ਯੁੱਧ ਨਸ਼ਿਆਂ ਵਿਰੁੱਧ’ ਦੇ 197ਵੇਂ ਦਿਨ ਪੰਜਾਬ ਪੁਲਿਸ ਵੱਲੋਂ 433 ਥਾਵਾਂ ‘ਤੇ ਛਾਪੇਮਾਰੀ; 94 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 197ਵੇਂ ਦਿਨ ਪੰਜਾਬ ਪੁਲਿਸ ਵੱਲੋਂ 433 ਥਾਵਾਂ ‘ਤੇ ਛਾਪੇਮਾਰੀ; 94 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 14 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 433 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 71 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 197 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,519 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 22.2 ਕਿਲੋਗ੍ਰਾਮ ਹੈਰੋਇਨ, 11 ਕਿਲੋ ਗਾਂਜਾ, 2125 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ...