Wednesday, March 18
Shadow

Punjab

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

ਪੰਜਾਬ ਚ ਹੜ੍ਹਾਂ ਨਾਲ ਹੁਣ ਤੱਕ 56 ਜਾਨਾਂ ਗਈਆਂ, 50 ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ ਜਾ ਚੁੱਕੀ

National, Politics, Punjab
ਚੰਡੀਗੜ੍ਹ, 14 ਸਤੰਬਰ: ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਬਾਂਹ ਫੜਨ ਸਬੰਧੀ ਆਪਣੀ ਵਚਨਬੱਧਤਾ ‘ਤੇ ਖ਼ਰੇ ਉਤਰਦਿਆਂ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ 50 ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਵਿੱਚ 56 ਕੀਮਤੀ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ 50 ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਜਦੋਂ ਕਿ ਬਾਕੀ 6 ਪਰਿਵਾਰਾਂ ਨੂੰ ਵੀ ਜਲਦੀ ਹੀ ਮੁਆਵਜ਼ਾ ਦੇ ਦਿੱਤਾ ਜਾਵੇਗਾ। ਸ. ਮੁੰਡੀਆਂ ਨੇ ਅੱਗੇ ਕਿਹਾ ਕਿ ਗਿਰਦਾਵਰੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਹ ਜਲਦੀ ਤੋਂ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਉਨ੍ਹਾਂ ਦੇ ਨੁਕਸਾਨ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਲਬੇ ਦੀ...
ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

National, Politics, Punjab
ਚੰਡੀਗੜ੍ਹ, 14 ਸਤੰਬਰ: ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੇ ਸਮੁੱਚੇ ਮੈਡੀਕਲ ਭਾਈਚਾਰੇ ਦੀ ਵਿਆਪਕ ਲਾਮਬੰਦੀ ਦੇ ਹੁਕਮ ਜਾਰੀ ਕਰਦਿਆਂ ਸਾਰੇ ਉਪਲਬਧ ਸਰੋਤਾਂ ਨੂੰ ਕੰਮ ਵਿੱਚ ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਸਰਕਾਰੀ ਡਾਕਟਰ, ਨਿੱਜੀ ਵਲੰਟੀਅਰ, ਆਯੁਰਵੇਦ ਮੈਡੀਕਲ ਅਫਸਰ ਅਤੇ ਐਮਬੀਬੀਐਸ ਇੰਟਰਨਜ਼ ਸਮੇਤ ਵੱਖ-ਵੱਖ ਸਿਹਤ ਪੇਸ਼ੇਵਰ ਐਤਵਾਰ ਤੋਂ 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 'ਵਿਸ਼ੇਸ਼ ਸਿਹਤ ਮੁਹਿੰਮ' ਦੀ ਅਗਵਾਈ ਕਰਨਗੇ। ਕੈਬਨਿਟ ਮੰਤਰੀ ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਸੰਭਵ ਮੈਡੀਕਲ ਪੇਸ਼ੇਵਰ ਨੂੰ ਸਿਹਤ ਕੈਂਪਾਂ ਅਤੇ ਡੋਰ ਟੂ ਡੋਰ ਟੀਮਾਂ ਵਿੱਚ ਸ਼ਾਮਲ ਕਰਦਿਆਂ ਇਹ ਯਕੀਨੀ ਬਣਾਉਣ ਕਿ ਕੋਈ ਵੀ ਪਿੰਡ ਸਿਹਤ ਸੰਭਾਲ ਅਤੇ ਰੋਕਥਾਮ ਸੇਵਾਵਾਂ ਤੋਂ ਵਾਂਝਾ ਨਾ ਰਹੇ ਤਾਂ ਜੋ ਹੜ੍ਹਾਂ ਤੋਂ ਬਾਅਦ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਦੱਸਣਯੋਗ ਹੈ ਕਿ ਇਹ ਵਿਸ਼ੇਸ਼ ਮੁਹਿੰਮ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਸਾਰੇ 2...
ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

National, Politics, Punjab
ਚੰਡੀਗੜ੍ਹ/ ਸੁਨਾਮ, 14 ਸਤੰਬਰ ਪੰਜਾਬ ਵਿੱਚ ਆਪਣੀ ਕਿਸਮ ਦੇ ਪਹਿਲੇ ਅਤੇ ਵਿਲੱਖਣ ਢਾਂਚਾਗਤ ਵਿਕਾਸ ਨੂੰ ਰੂਪਮਾਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ, ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਚੀਮਾ ਮੰਡੀ ਵਿਖੇ ਖੇਡ ਕੰਪਲੈਕਸ ਨਾਲ ਲੈਸ ਅਤਿ ਆਧੁਨਿਕ ਬੱਸ ਸਟੈਂਡ ਲੋਕਾਂ ਨੂੰ ਸਮਰਪਿਤ ਕੀਤਾ ਹੈ। ਇਸ ਵਿਲੱਖਣ ਪ੍ਰੋਜੈਕਟ ਦੀ ਤਰਤੀਬ ਵੀ ਸ਼੍ਰੀ ਅਮਨ ਅਰੋੜਾ ਦੀ ਦੂਰਅੰਦੇਸ਼ੀ ਸੋਚ ਤੇ ਯੋਜਨਾ ਨਾਲ ਹੀ ਹੋਂਦ ਵਿੱਚ ਆਈ ਹੈ। ਇਹ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕਰਨ ਤੋਂ ਬਾਅਦ, ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ 5.06 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ ਅਤਿ-ਆਧੁਨਿਕ ਬੱਸ ਸਟੈਂਡ, 16.555 ਵਰਗ ਫੁੱਟ ਦੇ ਵਿਸ਼ਾਲ ਖੇਤਰ ਵਿੱਚ ਫੈਲਿਆ ਹੋਇਆ ਹੈ, ਜੋ ਬੁਨਿਆਦੀ ਢਾਂਚੇ ਨੂੰ ਇੱਕ ਜੀਵੰਤ ਕਮਿਊਨਿਟੀ ਹੱਬ ਵਜੋਂ ਮੁੜ ਪਰਿਭਾਸ਼ਤ ਕਰਦਾ ਹੈ, ਜੋ ਸਿਰਫ਼ ਇੱਕ ਆਵਾਜਾਈ ਸਹੂਲਤ ਤੋਂ ਪਰੇ ਹੈ। ਸ਼੍ਰੀ ਅਰੋੜਾ ਨੇ ਕਿਹਾ, "ਖੇਡ ਸਹੂਲਤਾਂ ਨਾਲ ਲਾਸ ਇਹ ਆਪਣੀ ਕਿਸਮ ਦਾ ਪਹਿਲਾ ਬੱਸ ਸਟੈਂਡ ਮਾਡਲ ਵਜੋਂ ਜਨਤਾ ਨੂੰ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨ ...
ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਫਿਰੋਜ਼ਪੁਰ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਆਧਾਰਤ ਇੱਕ ਕਾਰਵਾਈ ਵਿੱਚ ਫਿਰੋਜ਼ਪੁਰ ਪੁਲਿਸ ਨੇ 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਹਬੀਬਵਾਲਾ ਦੇ ਰਹਿਣ ਵਾਲੇ ਸੋਨੂੰ ਸਿੰਘ ਵਜੋਂ ਹੋਈ ਹੈ ਅਤੇ ਮੁਲਜ਼ਮ ਦਾ ਕੋਈ ਵੀ ਪੁਰਾਣਾ ਅਪਰਾਧਕ ਰਿਕਾਰਡ ਨਹੀਂ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਡਰੱਗ ਨੈੱਟਵਰਕ ਕਪੂਰਥਲਾ ਜੇਲ੍ਹ ਵਿੱਚ ਬੰਦ ਇੱਕ ਵਿਅਕਤੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਭੇਜੀ ਗਈ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾ...
ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

ਪੰਜਾਬ ਸਰਕਾਰ ਵੱਲੋਂ ਪੇਂਡੂ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜਾਂ ਅਤੇ ਮੁੜ ਵਸੇਬੇ ਲਈ ਵਿਆਪਕ ਮੁਹਿੰਮ ਦੀ ਸ਼ੁਰੂਆਤ: ਸੌਂਦ

National, Politics, Punjab
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ 2300 ਤੋਂ ਵੱਧ ਪਿੰਡਾਂ ਵਿੱਚ ਹਾਲ ਹੀ ‘ਚ ਆਏ ਹੜ੍ਹਾਂ ਕਰਕੇ ਹੋਏ ਵਿਆਪਕ ਨੁਕਸਾਨ ਦੀ ਪੂਰਤੀ ਲਈ ਪੰਜਾਬ ਦੇ ਪੇਂਡੂ ਇਲਾਕਿਆਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਇਹ ਮੁਹਿੰਮ ਤੁਰੰਤ ਰਾਹਤ, ਜ਼ਰੂਰੀ ਬੁਨਿਆਦੀ ਢਾਂਚੇ ਦੀ ਬਹਾਲੀ ਅਤੇ ਸਾਰੇ ਕਾਰਜਾਂ ਦੇ ਪਾਰਦਰਸ਼ੀ ਅਮਲ 'ਤੇ ਕੇਂਦਰਿਤ ਹੋਵੇਗੀ। ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹਾਂ ‘ਚ ਹੋਣ ਵਾਲੇ ਨੁਕਸਾਨ ਸਬੰਧੀ ਰਾਹਤ ਅਤੇ ਮੁੜ ਵਸੇਬਾ ਗਤੀਵਿਧੀਆਂ ਦੇ ਸਮਰਥਨ ਲਈ 100 ਕਰੋੜ ਰੁਪਏ ਦਾ ਸਮਰਪਿਤ ਫੰਡ ਕਾਇਮ ਕਰ ਰਹੀ ਹੈ।  ਮੁੱਖ ਮੰਤਰੀ ਦੇ ਐਲਾਨ ਅਨੁਸਾਰ ਅਤਿ ਜ਼ਰੂਰੀ ਕੰਮ ਸ਼ੁਰੂ ਕਰਨ ਲਈ ਹਰੇਕ ਗ੍ਰਾਮ ਪੰਚਾਇਤ ਨੂੰ ਪਹਿਲਾਂ 1 ਲੱਖ ਰੁਪਏ ਜਾਰੀ ਕੀਤੇ ਜਾਣਗੇ ਤਾਂ ਜੋ ਉਹ ਪਿੰਡ ਦੀਆਂ ਗਲੀਆਂ ਤੋਂ ਮਿੱਟੀ ਅਤੇ ਮਲਬਾ ਹਟਾਉਣ ਅਤੇ ਮਰੇ ਹੋਏ ਪਸ਼ੂਆਂ ਦੇ ਸੁਰੱਖਿਅਤ ਨਿਪਟਾਰੇ ਵਰਗੇ ਕੰਮ ਜਲਦ ਤੋਂ ਜਲਦ ਸ਼ੁਰੂ ...
ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

National, Politics, Punjab
ਚੰਡੀਗੜ੍ਹ, 14 ਸਤੰਬਰ: ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਮਿਸਾਲ ਪੇਸ਼ ਕਰਦਿਆਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (ਐਸ.ਬੀ.ਐਸ.ਐਸ.ਯੂ.) ਗੁਰਦਾਸਪੁਰ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 3,50,000 ਰੁਪਏ ਦਿੱਤੇ ਹਨ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸ਼ਰਾ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਇੱਕ ਵਫ਼ਦ ਨੇ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ ਰਾਹਤ ਫੰਡ ਲਈ ਚੈੱਕ ਭੇਟ ਕੀਤਾ। ਇਸ ਵਫ਼ਦ ਵਿੱਚ ਰਜਿਸਟਰਾਰ,ਡੀਨ ਅਕਾਦਮਿਕ ਮਾਮਲੇ, ਡੀਨ ਯੋਜਨਾਬੰਦੀ ਤੇ ਵਿਕਾਸ ਅਤੇ ਸਹਾਇਕ ਰਜਿਸਟਰਾਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਹ ਰਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀ ਭਾਗੀਦਾਰੀ ਰਾਹੀਂ ਇਕੱਤਰ ਕੀਤੀ ਗਈ ਸੀ, ਜਿਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕੀਤੀ। ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸ...
ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

National, Politics, Punjab
ਚੰਡੀਗੜ੍ਹ, 14 ਸਤੰਬਰ: ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮਾਰੂ ਨਤੀਜਿਆਂ ਤੋਂ ਸਮੁੱਚੇ ਪਸ਼ੂਧਨ ਦੀ ਸੁਰੱਖਿਆ ਲਈ ਫੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ, ਖੁਰ ਰੋਗ ਅਤੇ ਪਰਜੀਵੀ ਲਾਗਾਂ ਸਮੇਤ ਗੰਭੀਰ ਜੋਖਮਾਂ ਨੂੰ ਘਟਾਉਣ ਲਈ ਵਿਆਪਕ ਅਤੇ ਸਮਾਂਬੱਧ ਕਾਰਜ ਯੋਜਨਾ ਉਲੀਕੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਹੜ੍ਹਾਂ ਦੌਰਾਨ 713 ਪਿੰਡਾਂ ਵਿੱਚ 2.53 ਲੱਖ ਪਸ਼ੂ ਪ੍ਰਭਾਵਿਤ ਹੋਏ ਹਨ। ਇਸ ਵਿਆਪਕ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਨੂੰ ਹੜ੍ਹ ਦੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਕਾਰਜ ਯੋਜਨਾ ਤਿਆਰ ਕੀਤੀ ਹੈ। ਇਨ੍ਹਾਂ ਬੀਮਾਰੀਆਂ ਵਿੱਚ ਗਲ ਘੋਟੂ, ਖੁਰ ਰੋਗ, ਥਣਾਂ ਦੀ ਬੀਮਾਰੀ, ਚਿੱਚੜ ਰੋਗ, ਚਮੜੀ ਰੋਗ, ਮੋਕ ਲੱਗਣੀ ਆਦਿ ਰੋਗਾਂ ਅਤੇ ਪੋਸ਼ਣ ਦੀ ਘਾਟ ਸ਼ਾਮਲ ਹੈ। ਇਸ ਬਹੁ-ਪੱਖੀ ਮੁਹਿੰਮ ਤਹਿਤ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਸਮੂਹਿਕ ਟੀਕਾਕਰਨ, ਕੀਟਾਣੂ-ਮੁਕਤ ਕਰਨ ਅਤੇ ...
ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

National, Politics, Punjab
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ ਅਤੇ ਚਿੱਕੜ ਨੂੰ ਸਾਫ਼ ਕਰਨਾ ਹੈ ਤਾਂ ਜੋ ਸੂਬੇ ਦੀਆਂ ਸਾਰੀਆਂ ਮੰਡੀਆਂ ਸਾਉਣੀ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੀਤੀਆਂ ਜਾ ਸਕਣ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਤਵਾਰ ਤੋਂ ਸ਼ੁਰੂ ਹੋਣ ਵਾਲੀ ਇਹ ਮੁਹਿੰਮ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਹੈ ਜਿੱਥੇ ਮੰਡੀਆਂ ਖੜ੍ਹੇ ਪਾਣੀ ਅਤੇ ਜਮ੍ਹਾਂ ਹੋਏ ਚਿੱਕੜ ਨਾਲ ਪ੍ਰਭਾਵਿਤ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਫਸਰਾਂ(ਡੀਐਮਓਜ਼) ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਿਤ ...
ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਕੀਤੇ ਜਾਣ ਵਾਲੇ ਉਪਾਵਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਉਪਾਵਾਂ ਵਿੱਚ ਸੂਬੇ ਦੇ ਕਸਬਿਆਂ ਵਿੱਚ ਆਮ ਸਥਿਤੀ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਸਫਾਈ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਰੋਕਥਾਮ ਉਪਾਅ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ, ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ/ਜਨਰਲ) ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਾਰੇ ਕਾਰਜਕਾਰੀ ਅਧਿਕਾਰੀਆਂ ਨੂੰ ਮਿਸ਼ਨ ਮੋਡ 'ਤੇ ਕੰਮ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਵਿੱਚ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦਰਿਆਵਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਹਾਇਕ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਸ਼ ਕਾਰਨ ਆਏ ਗੰਭੀਰ ਹੜ੍ਹ ਅਤੇ ਪਾਣੀ ਭਰਨ ਦੀਆਂ ਸਮੱਸਿਆਵਾਂ ਨੂੰ ਵੇਖਦਿਆਂ, ਕੈਬਨਿਟ ਮੰਤਰੀ ਨੇ...
ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਸਰਕਾਰ ਵੱਲੋਂ 2303 ਅਜਿਹੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਲਈ ਤੁਰੰਤ ਉਪਰਾਲੇ ਕਰਨੇ ਜ਼ਰੂਰੀ ਹਨ। ਇਸ ਲਈ ਨਿਯੁਕਤ ਨੋਡਲ ਪ੍ਰਤੀਨਿਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਯੁਕਤ ਗਜ਼ਟਿਡ ਅਫ਼ਸਰਾਂ ਨਾਲ ਤਾਲਮੇਲ ਕਰਦੇ ਹੋਏ ਆਪਣੀਆਂ ਡਿਊਟੀਆਂ ਨਿਭਾਉਣਗੇ। ਸ. ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਤੀਨਿਧ ਰਾਹਤ ਸਮੱਗਰੀ ਦੀ ਵੰਡ ਦੀ ਨਿਗਰਾਨੀ ਕਰਨਗੇ, ਫ਼ਸਲਾਂ, ਮਕਾਨਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਵਿੱਚ ਸਹਾਇਤਾ ਕਰਨਗੇ ਅਤੇ ਹੜ੍ਹ ਪੀੜਤਾਂ ਦੇ ਕਲੇਮ ਸਮਾਂਬੱਧ ਤਰੀਕੇ ਨਾਲ ਫੈਸੀਲੀਟੇਟ ਕਰਨਗੇ ਤਾਂ ਜੋ ਪ...