‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ ‘ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 13 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 196ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 383 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 99 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ, 196 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29,387 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਹੈਰੋਇਨ, 1.2 ਕਿਲੋ ਅਫੀਮ, 5 ਕਿਲੋ ਗਾਂਜਾ, 65 ਕਿਲੋ ਭੁੱਕੀ, 1108 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6770 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿ...








