20,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਚੰਡੀਗੜ੍ਹ, 17 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ - ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ। ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦਾਲਤ ਨੇ ਖਾ...








