ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ
ਮਲੇਰਕੋਟਲਾ, 21 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ ਵੱਡੇ ਐਲਾਨਾਂ ਦੇ ਨਾਲ-ਨਾਲ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕਿਸੇ ਵੀ ਤਾਕਤ ਨੂੰ ਭਾਈਚਾਰਕ ਸਾਂਝ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗਾ।
ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’
ਉਨ੍ਹਾਂ ਅੱਗੇ ਕਿਹਾ, “ਮਲੇਰਕੋ...








