Wednesday, March 18
Shadow

Punjab

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ ‘ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: 8.1 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ  ਅਗਲੇ-ਪਿਛਲੇ ਸਬੰਧਾਂ 'ਤੇ ਤੁਰੰਤ ਕਾਰਵਾਈ ਕਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਸਮੇਤ ਇੱਕ ਮੈਗਜ਼ੀਨ ਬਰਾਮਦ ਕੀਤੀ ਹੈ, ਜਿਸ ਨਾਲ ਇਸ ਮਾਮਲੇ ਵਿੱਚ ਜ਼ਬਤ ਕੀਤੀ ਗਈ ਹੈਰੋਇਨ 20.1 ਕਿਲੋਗ੍ਰਾਮ ਤੱਕ ਪਹੁੰਚ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ (50) ਅਤੇ ਉਸਦਾ ਪੁੱਤਰ ਗੁਰਦਿੱਤ ਸਿੰਘ (22) ਦੋਵੇਂ ਵਾਸੀ ਪਿੰਡ ਨਾਰਲਾ, ਤਰਨਤਾਰਨ; ਮਲਕੀਤ ਸਿੰਘ (50) ਵਾਸੀ ਪਿੰਡ ਡੱਲ, ਤਰਨਤਾਰਨ ਅਤੇ ਗੁਰਜੀਤ ਸਿੰਘ (29) ਵਾਸੀ ਪਿੰਡ ਕੋਟਲੀ ਸਾਕਾ, ਅਜਨਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਬਦਨਾਮ ਨਸ਼ਾ ਤਸਕਰ ਸੋਨੀ ਸਿੰਘ ਉਰਫ਼ ਸੋਨੀ ਨੂੰ ਉਸ ਦੇ ਚਾਰ ਸਾਥੀਆਂ - ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿ...

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਮਾਨਿਕ ਮਹਿਤਾ

National, Politics, Punjab
ਬਟਾਲਾ, 10 ਸਤੰਬਰ (        ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਵਲੋਂ ਝੋਨੇ ਦੇ ਸ਼ੀਜਨ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਹੋਏ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ, ਦਾਣਾ ਮੰਡੀ ਬਟਾਲਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜ਼ਾਇਜਾ ਲਿਆ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸ਼ੀਜਨ ਨੂੰ ਮੁੱਖ ਰੱਖਦਿਆਂ ਖਰੀਦ  ਪ੍ਰਬੰਧਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਭਰਾਵਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ। ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਪੰਜਾਬ ਸਰਕਾਰ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਨਿਯਮਿਤ ਸਮੇਂ ਫਸਲ ਦੀ ਖਰੀਦ,...
ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਤਤਪਰ, ਜੰਗੀ ਪੱਧਰ ’ਤੇ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ

National, Politics, Punjab
ਮਾਲੇਰਕੋਟਲਾ, 10 ਸਤੰਬਰ –                    ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਸੰਜੇ ਗੋਇਲ ਦੀ ਅਗਵਾਈ ਹੇਠ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ।                                   ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ। ਸੀਨੀਅਰ ਮੈਡੀਕਲ ਅਫ਼ਸਰ (ਐਸ.ਡੀ.ਐਚ.) ਮਾਲੇਰਕੋਟਲਾ ਦੀ ਅਗਵਾਈ ਹੇਠ ਸ਼ਹਿਰੀ ਖੇਤਰ, ਐਸ.ਐਮ.ਓ. ਅਮਰਗੜ੍ਹ ਦੀ ਅਗਵਾਈ ਹੇਠ ਬਲਾਕ ਅਮਰਗੜ੍ਹ, ਐਸ.ਐਮ.ਓ. ਅਹਿਮਦਗੜ੍ਹ ਦੀ ਅਗਵਾਈ ਹੇਠ ਅਹਿਮਦਗੜ੍ਹ ਸ਼ਹਿਰ ਅਤੇ ਐਸ.ਐਮ.ਓ. ਪੰਜਗਰਾਈਆਂ ਦੀ ਅਗਵਾਈ ਹੇਠ ਪੇਂਡੂ ਖੇਤਰ ਵਿੱਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।                                          ਉਹਨਾਂ ਦੱਸਿਆ ਕਿ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਟੀਮਾਂ ਜਿਹਨਾਂ ਥਾਵਾਂ ’ਤੇ ਪਾਣੀ ਖੜ੍ਹਾ ਹੈ, ਉੱਥੇ ਬਰੀਡ ਚੈੱਕਰਾਂ ਰਾਹੀਂ ਮੱਛਰ ਮਾਰੂ ਦਵਾਈਆਂ ਦਾ ਛਿੜਕਾਅ ਕਰਵ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

National, Politics, Punjab
ਨੰਗਲ 10 ਸਤੰਬਰ () ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ। ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿਆਂ ਵਿੱਚ ਪੂਰਾ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿੰਘਪ...
ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

ਸਪੀਕਰ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

National, Politics, Punjab
ਕੋਟਕਪੂਰਾ 10 ਸਤੰਬਰ  ()  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਅਗਰਵਾਲ ਭਵਨ ਲਾਜਪਤ ਨਗਰ ਵਿਖੇ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਲਾਲਾ ਜਗਤ ਨਰਾਇਣ ਜੀ ਦੀ 44ਵੀਂ ਬਰਸੀ ਦੇ ਸਮਰਪਣ ਵਜੋਂ ਲਗਾਇਆ ਗਿਆ ਸੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲਾਲਾ ਜਗਤ ਨਰਾਇਣ ਜੀ ਦਾ ਜੀਵਨ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਅਤੇ ਸਮਾਜ ਨੂੰ ਸੱਚਾਈ, ਹਿੰਮਤ ਅਤੇ ਨਿਰਪੱਖ ਪੱਤਰਕਾਰਿਤਾ ਵੱਲ ਪ੍ਰੇਰਿਤ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਮਾਜ ਸੇਵਾ ਦੇ ਕਾਰਜ ਕਰਕੇ ਨੌਜਵਾਨ ਪੀੜ੍ਹੀ ਨੂੰ ਸੱਚਾਈ, ਸੇਵਾ ਅਤੇ ਸਮਰਪਣ ਦਾ ਸਨੇਹਾ ਦੇ ਸਕਦੇ ਹਾਂ। ਸ. ਸੰਧਵਾਂ ਨੇ ਖੂਨਦਾਨ ਕਰਨ ਵਾਲੇ ਸੇਵਾਦਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ ਜੋ ਕਿਸੇ ਮਨੁੱਖ ਦੀ ਜ਼ਿੰਦਗੀ ਬਚਾ ਸਕਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕਾਰਜਾਂ ਵਿੱਚ ਅੱਗੇ ਆਉਣ ਅਤੇ ਖੂਨਦਾਨ ਵਰਗੇ ਉੱਚੇ ਉਪਰਾਲਿਆਂ ਵਿੱਚ ਹਿੱਸਾ ਲੈਣ। ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ, ਸਮਾਜ ਸੇਵੀ ਸੰਸਥਾਵਾਂ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਹੁਸ਼ਿਆਰਪੁਰ, 10 ਸਤੰਬਰ :           ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ।           ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ...
ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 23,206 ਵਿਅਕਤੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢੇ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 9 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਵਿਗੜੀ ਹੈ ਜਿਸ ਨਾਲ ਹੋਰ 33 ਪਿੰਡ ਅਤੇ ਹੋਰ 133 ਲੋਕ ਪ੍ਰਭਾਵਿਤ ਹੋਏ ਹਨ ਅਤੇ 6988 ਹੈਕਟੇਅਰ ਫ਼ਸਲਾਂ ਦਾ ਖ਼ਰਾਬਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2097 ਹੋ ਗਈ ਹੈ ਅਤੇ ਪ੍ਰਭਾਵਿਤ ਆਬਾਦੀ 3,88,092 ਤੱਕ ਪਹੁੰਚ ਗਈ ਹੈ। ਮਾਲ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਗਈ ਹੈ, ਜਿਸ ਨਾਲ 15 ਜ਼ਿਲ੍ਹਿਆਂ ਵਿੱਚ ਮੌਤਾਂ ਦੀ ਕੁੱਲ ਗਿਣਤੀ 52 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਵਿਅਕਤੀ ਹਾਲੇ ਵੀ ਲਾਪਤਾ ਹਨ। ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਹੋਰ 191 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਗਿਆ ਜਿਸ ਨਾਲ ਬਚਾਏ ਗਏ ਵਿਅਕਤੀਆਂ ਦੀ ਕ...
ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ – ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

National, Politics, Punjab
ਚੰਡੀਗੜ੍ਹ, 9 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਕੈਬਨਿਟ ਮੰਤਰੀ, ਐਮ.ਐਲ.ਏਜ਼ਅਤੇ ਪੂਰਾ ਪ੍ਰਸ਼ਾਸਨ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਹਨ। ਇਸ ਸੰਕਟ ਦੀ ਘੜੀ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਵੱਲੋਂ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ। ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਬੇਲਿਆਂ ਦੇ ਦਰਜਨਾਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਡਾਢਾ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਪਸ਼ੂਆਂ ਲਈ ਚਾਰੇ ਦੀ ਵੰਡ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਗਿਰਦਾਵਰੀ ਤੁਰੰਤ ਪੂਰੀ ਕਰਨ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਸੜਕਾਂ ਦੀ ਮੁਰੰਮਤ ਅਤੇ ਜਲ-ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹੜ੍ਹ ਕਾਰਨ ਪ੍ਰਭਾ...

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 9 ਸਤੰਬਰ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ਸੁਲਤਾਨਪੁਰ ਲੋਧੀ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ. ਆਈ.) ਰਾਜਵਿੰਦਰ ਸਿੰਘ (691/ਕਪੂਰਥਲਾ) ਅਤੇ ਸਿਪਾਹੀ ਬਲਤੇਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਤੇ ਕਬੂਲ ਕਰਨ ਦੇ ਦੋਸ਼ ਤਹਿਤ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਇੱਕ ਇੰਗਲੈਂਡ ਨਿਵਾਸੀ ਐਨਆਰਆਈ ਮਹਿਲਾ, ਜੋ ਇਸ ਸਮੇਂ ਮੁੰਬਈ ਵਿੱਚ ਵੀ ਰਹਿੰਦੀ ਹੈ, ਵੱਲੋਂ ਮੁੱਖ ਮੰਤਰੀ ਦੀ ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ ’ਤੇ ਦਿੱਤੀ ਗਈ ਸ਼ਿਕਾਇਤ ਦੀ ਜਾਂਚ ਦੇ ਆਧਾਰ’ਤੇ ਕੀਤੀਆਂ ਗਈਆਂ ਹਨ। ਬੁਲਾਰੇ ਨੇ ਹੋਰ ਦੱਸਿਆ ਕਿ ਸ਼ਿਕਾਇਤ ਅਨੁਸਾਰ ਉਕਤ ਏ.ਐਸ. ਆਈ. ਨੇ ਸ਼ਿਕਾਇਤਕਰਤਾ ਦੇ ਐਨਆਰਆਈ ਦੋਸਤ ਦੀ ਪੁਲਿਸ ਵੱਲੋਂ ਇੱਕ ਮਾਮਲੇ ਵਿੱਚ ਗ੍ਰਿਫਤਾਰੀ ਮੌਕੇ ਅਦਾਲਤ ਤੋਂ ਜ਼ਮਾਨਤ ਲੈਣ ਵਿੱਚ ਮੱਦਦ ਕਰਨ ਬਦਲੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲਈ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਲਈ ਇੰਨਾਂ ਪੁਲਿਸ ਮੁਲਾਜ਼ਮਾਂ ਨ...
ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

National, Politics, Punjab
ਚੰਡੀਗੜ੍ਹ, 9 ਸਤੰਬਰ: ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ 'ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ' ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ, ਐਮ.ਐਸ.ਐਮ.ਈਜ਼ ਅਤੇ ਉਪਕਰਣ ਨਿਰਮਾਤਾਵਾਂ ਸਮੇਤ ਮੁੱਖ ਭਾਈਵਾਲਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ। ਇੱਥੇ ਕਿਸਾਨ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਨੀਲਿਮਾ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਆਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾ 'ਤੇ ਵੀ ਧਿਆਨ ਕੇਂਦਰਿਤ ਕੀਤਾ ਜਿਸ ਨਾਲ ਸੂਬਾ ਪੱਧਰ 'ਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਸਕਦ...