ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਫਰੀਦਕੋਟ, 9 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਵਿਰੁੱਧ ਦੋ ਹਫ਼ਤਿਆਂ ਦੇ ਯੋਜਨਾਬੱਧ ਅਤੇ ਸਰੋਤ-ਅਧਾਰਤ ਆਪ੍ਰੇਸ਼ਨ ਤਹਿਤ ਫਰੀਦਕੋਟ ਪੁਲਿਸ ਨੇ ਦੋ ਮੁੱਖ ਨਸ਼ਾ ਤਸਕਰਾਂ ਨੂੰ 12.1 ਕਿਲੋਗ੍ਰਾਮ ਹੈਰੋਇਨ ਨਾਲ, ਗ੍ਰਿਫ਼ਤਾਰ ਕਰਕੇ ਪਾਕਿਸਤਾਨ-ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਡਰੱਗ ਕਾਰਟਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫ਼ਰੀਦਕੋਟ ਦੇ ਪਿੰਡ ਝਰੀਵਾਲਾ ਦੇ ਵਸਨੀਕ ਸੁਖਪ੍ਰੀਤ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਵਾਨ ਦੇ ਵਸਨੀਕ ਕਾਦਰ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਿ ਇੱਕ ਵੱਡੇ ਅੰਤਰ-ਰਾਸ਼ਟਰੀ ਤਸਕਰੀ ਨੈੱਟਵਰਕ ਵੱਲ ਇਸ਼ਾਰ...







