ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ
ਚੰਡੀਗੜ੍ਹ, 8 ਸਤੰਬਰ:
ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਮਹੱਤਵਪੂਰਨ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਏ ਭਾਰੀ ਨੁਕਸਾਨ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮੁੱਢਲੇ ਅਨੁਮਾਨਾਂ ਅਨੁਸਾਰ 780 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਪੰਜਾਬ ਭਵਨ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨੇ ਰਾਜ ਦੀ ਜਨਤਕ ਸਿਹਤ ਪ੍ਰਣਾਲੀ ਨੂੰ ਵੱਡੀ ਢਾਅ ਲਾਈ ਹੈ , ਜਿਸ ਨਾਲ ਰਾਜ ਭਰ ਵਿੱਚ ਸਿਹਤ ਸਹੂਲਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਵੀ ਮੌਜੂਦ ਸਨ।
ਸਿਹਤ ਮੰਤਰੀ ਨੇ ਸਿਹਤ ਸੰਭਾਲ ਪ੍ਰਣਾਲੀ ਦੇ ਨੁਕਸਾਨ ਬਾਰੇ ਦੱਸਦਿਆਂ ਕਿਹਾ ਕਿ ਹੜ੍ਹਾਂ ਕਾਰਨ 130 ਕਰੋੜ ਰੁਪਏ ਦੀਆਂ ਦਵਾਈਆਂ ਨਸ਼ਟ ਹੋ ਗਈਆਂ ਹਨ। ਇਸ ਤੋਂ ਇਲਾਵਾ 1,280 ਡਿਸਪੈਂਸਰੀਆਂ ਅਤੇ ਸਿਹਤ ਅਤੇ ਤੰਦਰੁਸਤ...







