ਐੱਸ.ਡੀ.ਐੱਮ. ਜਸਪਿੰਦਰ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਤਹਿਸੀਲ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜਾਰੀ
ਦੀਨਾਨਗਰ/ਗੁਰਦਾਸਪੁਰ, 07 ਸਤੰਬਰ ( ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰਕੇ ਜਿੱਥੇ ਲੋਕਾਂ ਨੂੰ ਰਾਹਤ ਸਮਗਰੀ ਵੰਡੀ ਜਾ ਰਹੀ ਹੈ ਓਥੇ ਮੈਡੀਕਲ ਟੀਮਾਂ ਵੱਲੋਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦੀਨਾਨਗਰ ਤਹਿਸੀਲ ਦੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ ਅਤੇ ਹੋਰ ਘਰੇਲੂ ਜ਼ਰੂਰਤ ਦਾ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਤੱਕ ਵੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਰਾਹੀਂ ...








