Sunday, March 8
Shadow

Punjab

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

Punjab
ਹੁਸ਼ਿਆਰਪੁਰ, 15 ਫਰਵਰੀ:             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਫਰਵਰੀ ਨੂੰ ਆਯੋਜਿਤ ਹੋਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਸਟਾਰ ਨਾਈਟ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ  ਇਸੇ ਦਿਨ ਪੰਜਾਬੀ ਫਿਲਮ ‘ਬੰਬੂਘਾਟ-2’ ਦੀ ਸਟਾਰਕਾਸਟ ਵੀ ਵਿਸ਼ੇਸ਼ ਰੂਪ ਵਿਚ ਮੌਜੂਦ ਰਹੇਗੀ, ਜਿਸ ਵਿੱਚ ਸਿੰਮੀ ਚਾਹਲ, ਐਮੀ ਵਿਰਕ ਅਤੇ ਕਰਮਜੀਤ ਅਨਮੋਲ ਦਰਸ਼ਕਾਂ ਨਾਲ ਰੂ-ਬ-ਰੂ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰੋਗਰਾਮਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਆਯੋਜਿਤ ਕਰਨਾ ਪ੍ਰਸ਼ਾਸਨ ਦੀ ਪਹਿਲਕਦਮੀ ਹੈ।             ਮ...
ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

ਕਲਾਨੌਰ ਦਾ ਗੁਰਕੀਰਤ ਸਿੰਘ ਸ਼ਮਸ਼ਾਨਘਾਟ ‘ਚੋਂ ਨਸ਼ੇ ਸਮੇਤ ਫੜਿਆ, ਕਾਂਗਰਸੀ ਲੀਡਰਾਂ ਨਾਲ ਫ਼ੋਟੋਆਂ ਆਈਆਂ ਸਾਹਮਣੇ: ਹਰਪਾਲ ਚੀਮਾ

Politics, Punjab
ਚੰਡੀਗੜ੍ਹ 14 ਫਰਵਰੀ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ 'ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀ...
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 14 ਫਰਵਰੀ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ 'ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ 'ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਲਗਭਗ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਜਦੋਂ ਮੈਂ ਲਗਭਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ। ਇਮਾਰਤ ਖਸਤਾ ਹਾਲਤ ਵਿੱਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ਵਿੱਚ ਰਹਿੰਦਾ ਸ...
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

Punjab
ਚੰਡੀਗੜ੍ਹ, 14 ਫਰਵਰੀ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਅਤੇ ਸਵਾਂ ਦਰਿਆਵਾਂ ਦੇ ਕੰਢੇ ਵਸਦੇ ਪਿੰਡਾਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਪ੍ਰਭਾਵਿਤ ਇਲਾਕਿਆਂ ਲਈ ਸਥਾਈ ਹੱਲ ਯਕੀਨੀ ਬਣਾਏ ਹਨ। ਇਸ ਅਹਿਮ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਤੇ ਸਵਾਂ ਦੇ ਕੰਢੇ ਰਹਿਣ ਵਾਲੇ ਵਸਨੀਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ ਤਾਂ ਜੋ ਮਾਨਸੂਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਸੰਵੇਦਨਸ਼ੀਲ ਪਿੰਡਾਂ ਨੂੰ ਸਥਾਈ ਤੌਰ 'ਤੇ ਸੁਰੱਖਿਅਤ ਬਣਾਇਆ ਜਾ ਸਕੇ।” ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ...
ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ

ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ

Punjab
ਕੋਟਕਪੂਰਾ, 14 ਫਰਵਰੀ 2026 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਰਸਮੀ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਤਿਆਰ ਕੀਤੀਆਂ ਜਾਣ ਵਾਲੀਆਂ ਨਵੀਆਂ ਸੜਕਾਂ ਦੇ ਨੀਂਹ ਪੱਥਰ ਵੀ ਰੱਖੇ ਗਏ। ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਭਾਣਾ ਦੇ ਚੁਰਸਤੇ ਅਤੇ ਪਿੰਡ ਢੁੱਡੀ ਦੀ ਫਿਰਨੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ, ਖੇਤਾਂ ਵਿੱਚ ਭਰਾਵਟ ਦੀ ਸਮੱਸਿਆ ਦਾ ਸਥਾਈ ਹੱਲ ਨਿਕਲੇਗਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਕਾਰਜਾਂ ਲਈ ਵੱਡੀ ਰਾਹਤ ਮਿਲੇਗੀ। ਨਾਲ ਹੀ, ਨਵੀਆਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਦੀ ਅੰਦਰੂਨੀ ਅਤੇ ਆਪਸੀ ਆਵਾਜਾਈ ਬਿਹਤਰ ਹੋਵੇਗੀ, ਵਿਦਿਆਰਥੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਆਵਾਜਾਈ ਵਿੱਚ ਆਸਾਨੀ ਮਿਲੇਗੀ ...
ਮਲੋਟ ਖੇਤਰ ਨੂੰ ਮਿਲੀ ਵਿਕਾਸ ਦੀ ਰਫ਼ਤਾਰ — ਡਾ. ਬਲਜੀਤ ਕੌਰ ਨੇ ਲਾਇਬ੍ਰੇਰੀ, ਸੜਕਾਂ ਤੇ ਬੈਂਕ ਸ਼ਾਖਾ ਦਾ ਕੀਤਾ ਉਦਘਾਟਨ

ਮਲੋਟ ਖੇਤਰ ਨੂੰ ਮਿਲੀ ਵਿਕਾਸ ਦੀ ਰਫ਼ਤਾਰ — ਡਾ. ਬਲਜੀਤ ਕੌਰ ਨੇ ਲਾਇਬ੍ਰੇਰੀ, ਸੜਕਾਂ ਤੇ ਬੈਂਕ ਸ਼ਾਖਾ ਦਾ ਕੀਤਾ ਉਦਘਾਟਨ

Punjab
ਮਲੋਟ, ਸ੍ਰੀ ਮੁਕਤਸਰ ਸਾਹਿਬ, 14 ਫਰਵਰੀ ਮਲੋਟ ਹਲਕੇ ਵਿੱਚ ਅੱਜ ਵਿਕਾਸ ਦੀ ਇੱਕ ਨਵੀਂ ਸਵੇਰ ਦਾ ਅਰੰਭ ਹੋਇਆ, ਜਦੋਂ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਿੱਖਿਆ, ਸੜਕ ਸੁਵਿਧਾਵਾਂ, ਵਿੱਤੀ ਸੇਵਾਵਾਂ ਅਤੇ ਖੇਡਾਂ ਨਾਲ ਸੰਬੰਧਿਤ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਹ ਉਪਰਾਲੇ ਨਾ ਸਿਰਫ਼ ਖੇਤਰ ਦੀ ਭੌਤਿਕ ਤਰੱਕੀ ਨੂੰ ਮਜ਼ਬੂਤ ਕਰਦੇ ਹਨ, ਸਗੋਂ ਸਮਾਜਿਕ ਅਤੇ ਆਰਥਿਕ ਪੱਖੋਂ ਵੀ ਨਵੀਂ ਦਿਸ਼ਾ ਦਿੰਦੇ ਹਨ। ਪਿੰਡ ਫਕਰਸਰ ਵਿੱਚ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਲਾਇਬ੍ਰੇਰੀਆਂ ਗਿਆਨ ਦੀ ਜੋਤ ਹਨ, ਜੋ ਨੌਜਵਾਨ ਮਨਾਂ ਵਿੱਚ ਸੂਝ—ਬੂਝ ਅਤੇ ਸੁਪਨਿਆਂ ਦੀ ਚਮਕ ਜਗਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨਾਂ ਨੂੰ ਸਮਰੱਥ ਬਨਾਉਣ ਲਈ ਦ੍ਰਿੜ ਸੰਕਲਪ ਹੈ। ਇਸ ਮੌਕੇ ਪਿੰਡ ਵਿੱਚ ਨਵੀਂਆਂ ਤਿਆਰ ਹੋਈਆਂ ਸੜਕਾਂ ਦਾ ਵੀ ਉਦਘਾਟਨ ਕੀਤਾ ਗਿਆ, ਜਿਸ ਨਾਲ ਆਵਾਜਾਈ ਦੀਆਂ ਸਹੂਲਤਾਂ ਸੁਧਰਣਗੀਆਂ ਅਤੇ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਸੁਗਮਤ...
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

Punjab
ਮਾਨਸਾ, 14 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਵਿੱਚ "ਮੁੱਖ ਮੰਤਰੀ ਸਿਹਤ ਯੋਜਨਾ" ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭੀਖੀ ਅਤੇ ਖਿਆਲਾ ਵਿਖੇ ਲੱਗੇ ਕੈਂਪਾਂ ਦੇ ਦੌਰੇ ਮੌਕੇ ਉਨ੍ਹਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ, ਲਾਭਪਾਤਰੀਆਂ ਲਈ ਸਹੂਲਤਾਂ ਅਤੇ ਸਟਾਫ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਮੌਜੂਦ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਜਾ ਰਹੀ "ਮੁੱਖ ਮੰਤਰੀ ਸਿਹਤ ਯੋਜਨਾ" ਦਾ ਉਦੇਸ਼ ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਕੈਂਪਾਂ ਰਾਹੀਂ ਲਾਭਪਾਤਰੀ ਕਾਰਡ ਬਣਾਏ ਜਾ ਰਹੇ ਹਨ ਅਤੇ...
ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

Punjab
ਚੰਡੀਗੜ੍ਹ, 13 ਫਰਵਰੀ 2026 ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ 'ਆਪ' ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ 'ਆਪ' ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼...
ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ

Punjab
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਦੇਸ਼ ਵਿਦੇਸ਼ ਤੋਂ ਹੋਲਾ ਮਹੱਲਾ 2026 ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਮੇਲਾ ਖੇਤਰ ਵਿੱਚ ਟੈਂਟ ਸਿਟੀ, ਟਰਾਲੀ ਸਿਟੀ, ਈ-ਰਿਕਸ਼ਾ ਵਿਵਸਥਿਤ ਢੰਗ ਨਾਲ ਮੁਹੱਇਆ ਕਰਵਾਏ ਜਾ ਰਹੇ ਹਨ।  ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਮੌਕੇ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਯਾਦਗਾਰ ਵਿੱਚ ਆਤਿਸ਼ਬਾਜੀ ਦੇ ਅਲੋਕਿਕ ਦ੍ਰਿਸ਼ ਵਿਖਾਈ ਦੇਣਗੇ। ਗੁਰੂ ਨਗਰੀ ਦਾ ਕੋਨਾ ਕੋਨਾ ਸੁੰਦਰ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ। ਸ੍ਰ.ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਆਇਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਰਾਵਾਂ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਨੂੰ ਰਹਿਣ ਵਿਚ ਕਾਫੀ ਦਿੱਕਤ ਆਉਦੀ ਹੈ ਅਤੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਆਪਣੀਆਂ ਟਰੈਕਟਰ ਟਰਾਲੀਆਂ ਨੂੰ ਸਜ਼ਾ ਕੇ ਇਸ ਵਿੱ...
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 13 ਫਰਵਰੀ 2026 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ। ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ। ਸਮਾਗਮਾਂ ...