Wednesday, March 18
Shadow

Punjab

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

National, Politics, Punjab
ਚੰਡੀਗੜ੍ਹ, 3 ਸਤੰਬਰ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ ਉਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿੱਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ। ਸ੍ਰੀ ਅਮਨ ਅਰੋੜਾ ਨੇ ਸਿਖਿਆਰਥੀਆਂ, ਭਾਈਵਾਲਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸਿਖਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ ਅਤੇ...
ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਲਈ ਪੰਚਾਇਤ ਘਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ

ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਲਈ ਪੰਚਾਇਤ ਘਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ

National, Politics, Punjab
ਗੁਰਦਾਸਪੁਰ, 02 ਸਤੰਬਰ (             ) - ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰ 'ਤੇ ਸਹਿਯੋਗ ਕੇਂਦਰ ਸਥਾਪਿਤ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਦਾ ਨੋਡਲ ਅਫ਼ਸਰ ਆਰ.ਟੀ.ਓ. ਸ੍ਰੀਮਤੀ ਨਵਜੋਤ ਸ਼ਰਮਾ ਨੂੰ ਲਗਾਇਆ ਗਿਆ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਕਿਸੇ ਵੀ ਪ੍ਰਕਾਰ ਦੀ ਰਾਹਤ ਸਮਗਰੀ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਵਿੱਚ ਪਹੁੰਚਾਅ ਸਕਦੇ ਹਨ ਜਿੱਥੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਪਹੁੰਚਾਈ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਹੜ੍ਹ ਪੀੜ੍ਹਤਾਂ ਲਈ ਵੰਡੀ ਜਾਣ ਵਾਲੀ ਰਾਹਤ ਸਮਗਰੀ ਪਹੁੰਚਾਉਣ ਲਈ ਸਹਿਯੋਗ ਕੇਂਦਰ ਦੇ ਨੋਡਲ ਅਫ਼ਸਰ ਸ੍ਰੀਮਤੀ ਨਵਜੋਤ ਸ਼ਰਮਾ, ਪੀ.ਸੀ.ਐੱਸ., ਜ਼ਿਲ੍ਹਾ ਟਰਾਂਸਪੋਰਟ ਅਫ਼ਸਰ (ਮੋਬਾਈਲ ਨੰ...
ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ

ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਸਹਿਯੋਗ ਦੀ ਅਪੀਲ-ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ, 2 ਸਤੰਬਰ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਕਾਂਵਾਂ ਵਾਲੀ ਬੰਨ ਨੂੰ ਸੁਰੱਖਿਅਤ ਰੱਖਣ ਲਈ ਸਾਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਬੰਨ ਵਿਚ ਜੇਕਰ ਦਰਾਰ ਆ ਗਈ ਤਾਂ ਇਸ ਨਾਲ ਦਰਜਨਾਂ ਹੋਰ ਪਿੰਡਾਂ ਅਤੇ ਫਾਜ਼ਿਲਕਾ ਸ਼ਹਿਰ ਤੱਕ ਹੜ੍ਹ ਦੇ ਪਾਣੀ ਦੀ ਮਾਰ ਪੈ ਸਕਦੀ ਹੈ। ਇਸ ਲਈ ਇਸ ਨੂੰ ਸੁਰੱਖਿਅਤ ਰੱਖਣਾ ਸਭ ਦੀ ਜਿੰਮੇਵਾਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਤਲੁਜ ਦੀ ਕ੍ਰੀਕ ਵਿੱਚ ਵੱਡੀ ਮਾਤਰਾ ਵਿੱਚ ਪਾਣੀ ਆਉਣ ਨਾਲ ਪਹਿਲਾਂ ਹੀ ਕ੍ਰੀਕ ਪਾਰ ਦੇ ਸਰਹੱਦੀ ਪਿੰਡਾਂ ਵਿੱਚ ਹੜ ਵਰਗੇ ਹਾਲਾਤ ਬਣੇ ਹੋਏ ਹਨ। ਐਨਡੀਆਰਐਫ, ਆਰਮੀ, ਅਤੇ ਡੇ੍ਨਜ ਵਿਭਾਗ ਨੇ ਰਿਪੋਰਟ ਕੀਤਾ ਸੀ ਕਿ ਸਤਲੁਜ ਕ੍ਰੀਕ ਦੇ ਪ੍ਰੋਟੈਕਸ਼ਨ ਬੰਨ ਤੇ ਪਾਣੀ ਦਾ ਬਹੁਤ ਦਬਾਓ ਹੈ ਤੇ ਇਸ ਬੰਨ ਦੇ ਨਾਲ 90 ਹਜਾਰ ਕਿਉਸਿਕ ਪਾਣੀ ਵਗ ਰਿਹਾ ਹੈ। ਇਸ ਬੰਨ ਨੂੰ ਲਗਾਤਾਰ ਮਜਬੂਤ ਕਰਦੇ ਰਹਿਣ ਲਈ  ਵਿਭਾਗ ਨੂੰ ਇੱਥੇ ਨਾਲੋਂ ਨਾਲ ਨਵੀਂ ਮਿੱਟੀ ਪਹੁੰਚਾਉਣੀ ਪੈ ਰਹੀ ਹੈ। ਇਸ ਵਿਚ ਕੁਝ ਥਾਂਵਾਂ ਤੇ ਸੀਪੇਜ ਹੋ ਰਹੀ ਹੈ ਅਤੇ ਇਸਨੂੰ ਲਗਤਾਰ ਮਜਬੂਤ ਕੀਤਾ ਜਾ ਰਿਹ...
ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

National, Politics, Punjab
ਚੰਡੀਗੜ੍ਹ, 2 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਮੁਹਿੰਮ ਦੀ ਅਗਵਾਈ ਕਰਦਿਆਂ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਾਮਬੰਦੀ, ਇਲਾਜ ਅਤੇ ਬਿਮਾਰੀਆਂ ਦੀ ਰੋਕਥਾਮ 'ਤੇ ਕੇਂਦ੍ਰਿਤ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਇਸ ਵਿੱਚ 818 ਟੀਮਾਂ, ਜਿਨ੍ਹਾਂ ਵਿੱਚ 458 ਰੈਪਿਡ ਰਿਸਪਾਂਸ ਟੀਮਾਂ ਅਤੇ 360 ਮੋਬਾਈਲ ਮੈਡੀਕਲ ਟੀਮਾਂ ਸ਼ਾਮਲ ਹਨ, ਜ਼ਰੂਰੀ ਦਵਾਈਆਂ ਨਾਲ ਪੂਰੀ ਤਰ੍ਹਾਂ ਲੈੱਸ ਹਨ। ਉਨ੍ਹਾਂ ਦੱਸਿਆ ਕਿ ਸਾਡਾ ਟੀਚਾ ਸੂਬੇ ਦੇ ਹਰੇਕ ਵਿਅਕਤੀ ਤੱਕ ਡਾਕਟਰੀ ਸਹੂਲਤ ਦੇਣਾ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਵਾਅਦੇ ਨੂੰ ਪੂਰਾ ਕਰ ਰਹੇ ਹਾਂ। ਉਹਨਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਅਤੇ ਆਸਰਾ ਘਰਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨਿਰਵਿਘਨ ਇਲਾਜ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਤੱਕ 962 ਕੈਂਪ ਲਗਾਏ ਗਏ ਹਨ, ਜਿੱਥੇ 31,876 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ ਅਤੇ ਦਸਤ, ਗੈਸਟਰ...
ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ

National, Politics, Punjab
ਚੰਡੀਗੜ੍ਹ, 2 ਸਤੰਬਰ: ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਅਤੇ ਪਿੰਡ ਜੱਲੋਕੇ ਦੇ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ। ਦਰਿਆਈ ਪਾਣੀ ਦੀ ਮਾਰ ਕਰਕੇ ਮੌਜੂਦਾ ਸਥਿਤੀ ਅਤੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੇ ਲੋੜਵੰਦ ਲੋਕਾਂ ਨੂੰ ਫੂਡ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਦਾ ਪ੍ਰਬੰਧ ਵੀ ਕੀਤਾ। ਇਸ ਮੌਕੇ ਸ. ਭੁੱਲਰ ਨੇ ਲੋਕਾਂ ਨੂੰ ਕਿਹਾ ਕਿ ਕਿ ਮੀਂਹ ਦੀ ਤਾਜ਼ਾ ਸਥਿਤੀ ਅਨੁਸਾਰ ਦਰਿਆਈ ਪਾਣੀ ਹੋਰ ਵਧਣ ਦੀ ਸੰਭਾਵਨਾਂ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਿਤ ਲੋਕਾਂ ਲਈ ਲੋੜੀਂਦੇ ਪ੍ਰਬੰਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ‘ਚ ਬਣਾਏ ਕੈਂਪਾਂ ਵਿਖੇ ਲੋਕਾਂ ਨੂੰ ਪਹੁੰਚਾਉਣ ਅਤੇ ਲੋੜੀਂਦੇ ਪ੍ਰਬੰਧ ਵੀ ਕਰ ਰਿਹਾ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਇਹਨਾਂ ਮੁਸ਼ਕਿਲ ਹਾਲਾਤਾਂ ਵਿੱਚ ਸਾਨੂ...
ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

ਬੈਂਸ ਨੇ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜ਼ਾਇਜਾ

National, Politics, Punjab
ਚੰਡੀਗੜ੍ਹ/ਨੰਗਲ, 2 ਸਤੰਬਰ: ਲਗਾਤਾਰ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੇ ਮੱਦੇਨਜ਼ਰ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਂਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਤਲੁਜ ਦਰਿਆ ਕੰਢੇ ਸਥਿਤ ਦਰਜਨ ਤੋਂ ਵੱਧ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤਾਂ ਜੋ ਲੋੜਵੰਦ ਲੋਕਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ ਜਾ ਸਕੇ। ਭਾਰੀ ਮੀਂਹ ਦੇ ਬਾਵਜੂਦ, ਸ. ਬੈਂਸ ਨੇ ਕਿਸ਼ਤੀ ਅਤੇ ਮੋਟਰਸਾਈਕਲ ਰਾਹੀਂ ਰਾਹਤ ਕੈਂਪਾਂ ਅਤੇ ਹਰਸਾ ਬੇਲਾ, ਭਨਾਮ, ਭਲਾਣ, ਭੱਲੜੀ, ਨਾਂਗੜਾ, ਬੇਲਾ ਰਾਮਗੜ੍ਹ ਅਤੇ ਬੇਲਾ ਧਿਆਨੀ ਸਮੇਤ ਵੱਖ-ਵੱਖ ਪਿੰਡਾਂ ਤੱਕ ਪਹੁੰਚ ਕਰਕੇ ਪ੍ਰਬੰਧਾਂ ਦਾ ਜ਼ਾਇਜਾ ਲਿਆ। ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ, ਮੰਤਰੀ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ। ਸ....
ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

National, Politics, Punjab
ਚੰਡੀਗੜ, 02 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਰਾਹਤ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਦੇ ਸਾਰੇ ਕੈਬਨਿਟ ਮੰਤਰੀ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰ ਰਹੇ ਹਨ। ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਜਿਲੇ ਦੇ ਭੋਆ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਨੇ ਅੱਜ ਕਥਲੌਰ ਪੁਲ, ਕੋਲੀਆਂ ਅੱਡਾ, ਪੰਮਾ, ਸਿਓਂਟੀ ਤਰਫ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ। ਉਨਾਂ ਹੜ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਧੁੱਸੀ ਡੈਮ ਦਾ ਵੀ ਦੌਰਾ ਕੀਤਾ ਹੈ। ਇਸ ਤੋਂ ਇ...
‘ਯੁੱਧ ਨਸ਼ਿਆਂ ਵਿਰੁੱਧ’: 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ ‘ਤੇ ਕੀਤੀ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 185ਵੇਂ ਦਿਨ, ਪੰਜਾਬ ਪੁਲਿਸ ਨੇ 359 ਥਾਵਾਂ ‘ਤੇ ਕੀਤੀ ਛਾਪੇਮਾਰੀ; 95 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ’’ ਦੇ ਲਗਾਤਾਰ 185ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 359 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ 95 ਨਸਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ 64 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ,185 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 28,025 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 433 ਗ੍ਰਾਮ ਹੈਰੋਇਨ, 29 ਕਿਲੋ ਭੁੱਕੀ, 910 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਕੀਤੀ ਗਈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ਵਿਸ਼ੇਸ਼ ਸੰਖੇਪ ਸੋਧ ਬਾਰੇ ਸਿਆਸੀ ਪਾਰਟੀਆਂ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 2 ਸਤੰਬਰ: ਤਰਨ ਤਾਰਨ ਵਿਧਾਨ ਸਭਾ ਹਲਕਾ-21 ਦੀ ਜ਼ਿਮਨੀ ਚੋਣ ਤੋਂ ਪਹਿਲਾਂ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਫੋਟੋ ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸੰਖੇਪ ਸੋਧ ਬਾਰੇ ਚਰਚਾ ਕਰਨ ਲਈ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਇੱਕ ਮੀਟਿੰਗ ਬੁਲਾਈ। ਇਸ ਵੋਟਰ ਸੂਚੀ ਦੀ ਯੋਗਤਾ ਮਿਤੀ 1 ਜੁਲਾਈ, 2025 ਹੈ। ਮੀਟਿੰਗ ਦੌਰਾਨ ਸਿਬਿਨ ਸੀ ਨੇ ਰਾਜਨੀਤਿਕ ਪਾਰਟੀਆਂ ਨੂੰ 2 ਸਤੰਬਰ 2025 ਨੂੰ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਤਰਕਸੰਗਤਤਾ ਅਤੇ ਏਕੀਕਰਨ ਮੁਕੰਮਲ ਕਰ ਲਿਆ ਗਿਆ ਹੈ। ਹਲਕੇ ਵਿੱਚ ਹੁਣ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ - 60 ਅਤੇ ਪੇਂਡੂ - 162) ਹੈ। ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1,200 ਤੋਂ ਵੱਧ ਨਾ ਹੋਵੇ ਅਤੇ ਕਿਸੇ ਵੀ ਵੋਟਰ ਨੂੰ ਵੋਟ ਪਾਉਣ ਲਈ ਦੋ ਕਿਲੋਮੀਟਰ ਤੋਂ ਵੱਧ ਸਫ਼ਰ ਤੈਅ ਨਾ ਕਰਨਾ ਪਵੇ। ਡਰ...
ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

ਕੈਬ ਡਰਾਈਵਰ ਅਗਵਾ ਅਤੇ ਕਤਲ ਮਾਮਲਾ: ਆਪਣੇ ਦੋ ਸਾਥੀਆਂ ਸਮੇਤ ਜੈਸ਼-ਏ-ਮੁਹੰਮਦ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਅਤੇ ਚੋਰੀ ਹੋਈ ਗੱਡੀ ਬਰਾਮਦ

Crime, National, Politics, Punjab
ਚੰਡੀਗੜ੍ਹ/ਐਸਏਐਸ ਨਗਰ, 2 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਐਸਏਐਸ ਨਗਰ ਪੁਲਿਸ ਨੇ ਜੈਸ਼-ਏ-ਮੁਹੰਮਦ (ਜੇਈਐਮ) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਕੈਬ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਜੰਮੂ-ਕਸ਼ਮੀਰ (ਜੰਮੂ-ਕਸ਼ਮੀਰ) ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਲ ਬਸ਼ੀਰ (19) ਵਾਸੀ ਹੰਦਵਾੜਾ ਲੰਗੇਟ, ਕੁਪਵਾੜਾ, ਮੁਨੀਸ਼ ਸਿੰਘ ਉਰਫ਼ ਅੰਸ਼ (22) ਵਾਸੀ ਪਿੰਡ ਕੋਟਲੀ, ਡੋਡਾ ਅਤੇ ਐਜਾਜ਼ ਅਹਿਮਦ ਖਾਨ ਉਰਫ਼ ਵਸੀਮ (22) ਵਾਸੀ ਪਿੰਡ ਮੰਜਪੁਰਾ, ਕਲਾਮਾਬਾਦ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤੀ ਗਈ ਚਿੱਟੇ ਰੰਗ ਦੀ ਮਾਰੂਤੀ ਸਵਿਫਟ ਡਿਜ਼ਾਇਰ (ਪੀਬੀ 01-ਡੀ-6299) ਅਤੇ ਵਾਰਦਾਤ ਵਿੱਚ ਵਰਤਿਆ ਗਿਆ .32 ਬੋਰ ਦਾ ਦੇਸੀ ਪਿਸਤੌਲ ਵੀ ਬ...