Thursday, March 19
Shadow

Punjab

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਅਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਰਾਹਤ ਕਾਰਜਾਂ ਦੇ ਵੇਰਵੇ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ 'ਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, ਹੁਣ ਤੱਕ ਕੁੱਲ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਗੁਰਦਾਸਪੁਰ ਤੋਂ 5549 ਲੋਕਾਂ, ਫਿਰੋਜ਼ਪੁਰ ਤੋਂ 3321, ਫਾਜ਼ਿਲਕਾ ਤੋਂ 2049, ਪਠਾਨਕੋਟ ਤੋਂ 1139, ਅੰਮ੍ਰਿਤਸਰ ਤੋਂ 1700 ਅਤੇ ਹੁਸ਼ਿਆਰ...
ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਉਚੇਰੀ ਸਿੱਖਿਆ ਸੰਸਥਾਨ, ਜਿਨ੍ਹਾਂ ਵਿੱਚ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਇੰਸਟੀਚਿਊਟ ਸ਼ਾਮਲ ਹਨ, 3 ਸਤੰਬਰ, 2025 ਤੱਕ ਬੰਦ ਰਹਿਣਗੇ। ਸ. ਬੈਂਸ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਉਨ੍ਹਾਂ  ਕਿਹਾ ਕਿ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਦੇਖਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਸਬੰਧਤ ਵਿਦਿਅਕ ਸੰਸਥਾ ਦੀ ਹੈ। ਉਹ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਜ਼ਰੂਰੀ ਉਪਾਅ ਕਰਨਗੇ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਗੇ। ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ, ਖਾਸ...
ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

National, Politics, Punjab
ਚੰਡੀਗੜ੍ਹ, 1 ਸਤੰਬਰ ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਉਭਰਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਿਆ ਹੈ। ਮੀਤ ਹੇਅਰ ਨੇ ਮੰਗ ਰੱਖੀ ਹੈ ਕਿ ਪੰਜਾਬ ਨੂੰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਦਿੱਤੀ ਜਾਵੇ ਅਤੇ ਬਾਕੀ ਨੁਕਸਾਨ ਦੇ ਪੂਰੇ ਜਾਇਜ਼ੇ ਤੋਂ ਬਾਅਦ ਵਿਆਪਕ ਪੈਕੇਜ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਪਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਵੀ ਮੰਗ ਰੱਖੀ ਹੈ ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਮੱਦਦ ਕਰਨਾ ਹੁਣ ਕੇਂਦਰ ਦਾ ਫਰਜ਼ ਬਣਦਾ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨਜਿੱਥੇ ਜਾਨੀ-ਮਾਲੀ, ਪਸ਼ੂ ਡੰਗਰ ਤੇ ਬੁਨਿਆਦੀ ਢਾਂਚੇ...
ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ 31 ਅਗਸਤ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ 24,69,949 ਰੁਪਏ ਦੇ ਪੰਚਾਇਤੀ ਫੰਡਾਂ ਦੇ ਗਬਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਿੰਡ ਗਹਿਰੀ ਮੰਡੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਤਕਨੀਕੀ ਟੀਮ ਨੇ ਸਾਲ 2013 ਤੋਂ 2017 ਤੱਕ ਉਕਤ ਗ੍ਰਾਮ ਪੰਚਾਇਤ ਨੂੰ ਪ੍ਰਾਪਤ ਵਿਕਾਸ ਫੰਡਾਂ ਵਿੱਚ ਹੇਰਫੇਰ ਸਬੰਧੀ ਜਾਂਚ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਸਮੇਂ ਦੌਰਾਨ, ਇਸ ਗ੍ਰਾਮ ਪੰਚਾਇਤ ...
ਪੰਜਾਬ ਪੁਲਿਸ ਨੇ ਸੁਰੱਖਿਆ ਅਦਾਰਿਆਂ ‘ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਸੁਰੱਖਿਆ ਅਦਾਰਿਆਂ ‘ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 31 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ, ਸੀਆਈ ਲੁਧਿਆਣਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਸਾਂਝੇ ਤੌਰ 'ਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਕੁਮਾਰ, ਵਾਸੀ ਪਿੰਡ ਮੱਲ੍ਹੀਆਂ, ਗੁਰਦਾਸਪੁਰ ਅਤੇ ਬਲਵਿੰਦਰ ਸਿੰਘ, ਵਾਸੀ ਜਕੜੀਆ, ਗੁਰਦਾਸਪੁਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਗੇਸ ਹੈਂਡ ਗ੍ਰਨੇਡ ਅਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਸਟਾਰ ਮਾਰਕ ਦਾ ਪਿਸਤੌਲ ਬਰਾਮਦ...
ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਤਰਨਤਾਰਨ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

Crime, National, Politics, Punjab
ਚੰਡੀਗੜ੍ਹ/ਤਰਨਤਾਰਨ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਟੀ ਤਰਨਤਾਰਨ ਦੇ ਇੱਕ ਸੈਲੂਨ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗਾਂਧੀ, ਵਾਸੀ ਖਡੂਰ ਸਾਹਿਬ, ਤਰਨਤਾਰਨ ਅਤੇ ਜਸਕਰਨ ਉਰਫ ਕਰਨ, ਵਾਸੀ ਪਿੰਡ ਫੈਲੋਕੇ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ.30 ਬੋਰ ਦੇ ਤਿੰਨ ਦੇਸੀ ਪਿਸਤੌਲ ਵੀ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ, 24 ਅਗਸਤ, 2025 ਨੂੰ ਰਾਤ 11.30 ਵਜੇ ਦੇ ਕਰੀਬ, ਤਿੰਨ ਬਾਈਕ ...
ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਕੀਤੀ ਜ਼ਬਤ: ਹਰਪਾਲ ਸਿੰਘ ਚੀਮਾ

ਅਬਕਾਰੀ ਵਿਭਾਗ ਵੱਲੋਂ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼, ਨਾਜਾਇਜ਼ ਸ਼ਰਾਬ ਕੀਤੀ ਜ਼ਬਤ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 31 ਅਗਸਤ ਨਾਜਾਇਜ਼ ਸ਼ਰਾਬ ਦੇ ਵਪਾਰ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ, ਪੰਜਾਬ ਅਬਕਾਰੀ ਵਿਭਾਗ ਨੇ 30 ਅਗਸਤ ਨੂੰ ਲੁਧਿਆਣਾ ਪੂਰਬੀ ਰੇਂਜ ਵਿੱਚ ਦੋ ਵੱਡੇ ਆਪਰੇਸ਼ਨ ਚਲਾਏ, ਜਿਸ ਨਾਲ ਪ੍ਰੀਮੀਅਮ ਬ੍ਰਾਂਡ ਬੋਤਲਾਂ ਵਿੱਚ ਸਸਤੀ ਸ਼ਰਾਬ ਭਰਨ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਜ਼ਬਤ ਕੀਤੀ ਗਈ ਜਿਸ ਵਿੱਚ ਸੂਬੇ ਅੰਦਰ ਤਸਕਰੀ ਰਾਹੀਂ ਲਿਆਂਦੀ ਗਈ ਸ਼ਰਾਬ ਵੀ ਸ਼ਾਮਿਲ ਹੈ। ਇਥੇ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਇਸ ਸਬੰਧੀ ਵੇਰਵੇ ਜਾਰੀ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਇਹ ਆਪਰੇਸ਼ਨ ਬਹੁਤ ਤੇਜ਼ੀ ਨਾਲ ਨੇਪਰੇ ਚਾੜ੍ਹੇ ਗਏ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰਨ ਦੇ ਨਾਲ-ਨਾਲ ਅਪਰਾਧੀਆਂ ਵੱਲੋਂ ਪ੍ਰੀਮੀਅਮ ਬੋਤਲਾਂ ਵਿੱਚ ਘੱਟ ਕੁਆਲਿਟੀ ਦੀ ਸ਼ਰਾਬ ਭਰ ਕੇ ਜਨਤਕ ਸਿ...
ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ

National, Politics, Punjab
ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਹਲਕੇ ਵਿੱਚ ਹੁਣ ਤੱਕ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਵੰਡ ਚੁੱਕੀ ਹੈ, ਜਿਸ ਵਿੱਚ 4558 ਰਾਸ਼ਨ ਕਿੱਟਾਂ ਅਤੇ 2017 ਬੈਗ ਕੈਟਲ ਫੀਡ ਸ਼ਾਮਲ ਹਨ। ਮਹਿਲਾਵਾਂ ਲਈ ਸੈਨਟਰੀ ਪੈਡ ਅਤੇ ਮੱਛਰਦਾਨੀਆਂ ਦੀ ਵੰਡ ਵੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲ੍ਹੇ ਗਏ ਹਨ ਅਤੇ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ  ਲਿਆ ਜਾਇਜ਼ਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

National, Politics, Punjab
ਟਾਂਡਾ/ਹੁਸ਼ਿਆਰਪੁਰ, 31 ਅਗਸਤ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨਾਲ ਟਾਂਡਾ ਤੋਂ ਸ੍ਰੀ ਹਰਗੋਬਿੰਦਪੁਰ ਜਾਣ ਵਾਲੇ ਬਿਆਸ ਦਰਿਆ ਦੇ ਪੁਲ 'ਤੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਉਨ੍ਹਾਂ ਮੌਕੇ 'ਤੇ ਸਥਿਤੀ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਸੁਰੱਖਿਆ ਲਈ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ ਡਾ. ਰਵਜੋਤ ਸਿੰਘ ਪਿੰਡ ਮਿਆਣੀ ਦੇ ਰਾਹਤ ਕੈਂਪ ਪਹੁੰਚੇ, ਜਿਥੇ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਕਾਰਜਾਂ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ, ਖਾਣਾ, ਪੀਣ ਵਾਲਾ ...
ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਲਾਗਤ ਨਾਲ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਨਾਲ ਹੋਇਆ ਇਲਾਕੇ ਦਾ ਭਾਰੀ ਬਚਾਅ – ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ 15 ਕਰੋੜ ਰੁਪਏ ਦੀ ਲਾਗਤ ਨਾਲ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਨਾਲ ਹੋਇਆ ਇਲਾਕੇ ਦਾ ਭਾਰੀ ਬਚਾਅ – ਹਰਜੋਤ ਸਿੰਘ ਬੈਂਸ

National, Politics, Punjab
ਨੰਗਲ 31 ਅਗਸਤ () – ਪਿਛਲੇ ਕਈ ਸਾਲਾਂ ਤੋਂ ਭਾਖੜਾ ਡੈਮ ਦੇ ਨੇੜਲੇ ਇਲਾਕੇ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਭਾਰੀ ਬਰਸਾਤ ਦੌਰਾਨ ਪਾਣੀ ਦੀ ਮਾਰ ਨਾਲ ਦਰਜਨਾਂ ਪਿੰਡ ਪ੍ਰਭਾਵਿਤ ਹੋ ਜਾਂਦੇ ਸਨ। ਪ੍ਰੰਤੂ ਇਸ ਵਾਰ ਸਤਲੁਜ ਦਰਿਆ ਨੇੜੇ ਵਸਦੇ ਪਿੰਡਾਂ ਵਿੱਚ ਡੰਗੇ ਲਗਾਉਣ ਅਤੇ ਕੰਡਿਆਂ ਦੀ ਮਜ਼ਬੂਤੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਗਿਆ ਅਤੇ 15 ਕਰੋੜ ਰੁਪਏ ਦੀ ਲਾਗਤ ਨਾਲ ਕੰਢਿਆਂ ਨੂੰ ਮਜ਼ਬੂਤ ਕੀਤਾ ਗਿਆ, ਜਿਸ ਨਾਲ ਇਲਾਕਾ ਹੁਣ ਤੱਕ ਹੜਾਂ ਦੀ ਮਾਰ ਤੋਂ ਬਚਿਆ ਰਿਹਾ ਹੈ ਇਹ ਪ੍ਰਗਟਾਵਾ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਲੜੀਵਾਰ ਪ੍ਰੋਗਰਾਮ ਸਾਡਾ ਐਮ.ਐਲ.ਏ ਸਾਡੇ ਵਿੱਚ ਅਧੀਨ ਨੰਗਲ ਦੋ ਆਰ.ਵੀ.ਆਰ ਵਿੱਚ ਹੋਈ ਜਨਤਕ ਮਿਲਣੀ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਭਾਖੜਾ ਡੈਮ ਦਾ ਪੱਧਰ 1673 ਫੁੱਟ ਹੋਣਾ ਸੀ, ਪਰ ਅਗਾਊਂ ਤਿਆਰੀਆਂ ਕਰਕੇ ਇਹ 1672.62 ਫੁੱਟ ਹੀ ਰਿਹਾ। ਇਹ ਪਹਿਲੀ ਵਾਰ ਹੋਇਆ ਹੈ ਕਿ 30 ਸਾਲਾਂ ਚ' ਸਵਾ ਨਦੀ ਵਿੱਚ ਵਾਰ-ਵਾਰ ਵੱਧ ਪਾਣੀ ਆਉਣ ਦੇ ਬਾਵਜੂਦ ਇਲਾਕੇ ਦ...