Thursday, March 19
Shadow

Punjab

ਫਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫੌਜ ਵੱਲੋਂ ਰਾਹਤ ਕਾਰਜ ਜਾਰੀ

ਫਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫੌਜ ਵੱਲੋਂ ਰਾਹਤ ਕਾਰਜ ਜਾਰੀ

National, Politics, Punjab
ਫਾਜ਼ਿਲਕਾ, 31 ਅਗਸਤ – ਪੰਜਾਬ ਦੇ ਹੜ੍ਹ-ਪ੍ਰਭਾਵਿਤ ਫਾਜ਼ਿਲਕਾ ਸੈਕਟਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਫੌਜ ਦੀ ਅਮੋਘ ਡਿਵੀਜ਼ਨ ਦੀ ਟੁਕੜੀ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਿਆ ਗਿਆ ਹੈ। ਇਹ ਕਾਰਜ 28 ਅਗਸਤ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਤੀਜੇ ਦਿਨ ਵਿੱਚ ਦਾਖਲ ਹੋ ਗਏ ਹਨ। ਇਸ ਦੌਰਾਨ ਭਾਰਤੀ ਫੌਜ ਸਿਵਲ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ. ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 700 ਤੋਂ ਵੱਧ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਇਸਦੇ ਨਾਲ ਹੀ ਟੀਮਾਂ ਵੱਲੋਂ ਜ਼ਰੂਰੀ ਸਾਮਾਨ ਪਹੁੰਚਾਉਣ ਅਤੇ ਦਰਜਨਾਂ ਹੜ੍ਹ-ਪ੍ਰਭਾਵਿਤ ਲੋਕਾਂ ਨੂੰ ਫੌਰੀ ਸਹਾਇਤਾ ਮੁਹੱਈਆ ਕਰਵਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਮੁਤਾਬਕ, ਹੁਣ ਧਿਆਨ ਫਸੇ ਹੋਏ ਪਰਿਵਾਰਾਂ ਤੱਕ ਪਹੁੰਚਣ ਅਤੇ ਪਿੰਡਾਂ ਵਿੱਚ ਮੁੜ ਸਥਿਰਤਾ ਲਿਆਉਣ ’ਤੇ ਕੇਂਦ੍ਰਿਤ ਹੈ, ਅਤੇ ਫੌਜ ਇਸ ਵਿਚ ਸਹਿਯੋਗ ਕਰ ਰਹੀ ਹੈ। ਅਮੋਘ ਡਿਵੀਜ਼ਨ ਟੁਕੜੀ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਚੌਵੀ ਘੰਟੇ ਤਾਇਨਾਤ ਹਨ।...
ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ

ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ

National, Politics, Punjab
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਆਈਏਐਸ ਆਫ਼ਿਸਰਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ ਆਫ਼ਿਸਰਜ਼ ਐਸੋਸੀਏਸ਼ਨ ਨੇ ਸੂਬੇ ‘ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇੱਕਜੁੱਟਤਾ ਦਿਖਾਈ ਹੈ। ਦੋਵੇਂ ਐਸੋਸੀਏਸ਼ਨਾਂ ਵੱਲੋਂ ਹੜ੍ਹਾਂ ਸਬੰਧੀ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਹਾਇਤਾ ਵੱਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵੇਂ ਐਸੋਸੀਏਸ਼ਨਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਮਰਪਣ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਾਂਗੇ।...
ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ 'ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵੱਲੋਂ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਗਿਆ ਹੁੰਦਾ ਤਾਂ ਤਬਾਹੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ‘ਚ ਲੱਖਾਂ ਦੀ ਆਬਾਦੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸੂਬੇ ਨੂੰ ਕੋਈ ਸਹਾਇਤਾ ਦੇਣਾ ਤਾਂ ਦੂਰ ਦੀ ਗੱਲ, ਉਨ੍ਹਾਂ ਨੇ ਹਾਲੇ ਤੱਕ ਇਸ ਗੰਭੀਰ ਸਥਿਤੀ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ। ਹਰਿਆਣਾ ਦੇ ਰਵੱਈਏ 'ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਦੋਸ਼ ਲਗਾਇਆ ਕਿ ਜਿੱਥੇ ਇੱਕ ਪਾਸੇ ਹਰਿਆਣਾ ਪੱਤਰ ਭੇਜ ਕੇ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ, ਉੱਥੇ ਦੂਜੇ ਪਾਸੇ ਉਸ ਨੇ ਇਹ ...
ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

National, Politics, Punjab
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ, ਆਮ ਲੋਕਾਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜਣੀ ਲਗਾਤਾਰ ਜਾਰੀ ਹੈ। ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਪ੍ਰਕਾਰ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਿਹਤ ਸੇਵਾਵਾਂ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਦੀ ਸਾਰੀ ਮਸ਼ੀਨਰੀ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇੱਕ ਕਰ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਸੁਨਾਮ ਤੋਂ ਰਾਹਤ ਸਮੱਗਰੀ ਦੇ 11 ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤੇ। ਇਨ੍ਹਾਂ ਟਰੱਕਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਨ ਕਿੱਟਾਂ, ਖਾਣ-ਪੀਣ ਦੀਆਂ ਵਸਤਾਂ ਅਤੇ ਜਾਨਵਰਾਂ ਲਈ ਚਾਰੇ ਸਮੇਤ ਜ਼ਰੂਰੀ ਸਮਾਨ ਸੀ। ਓਧਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੇ ਦੂਜੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਮ...
ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

National, Politics, Punjab
ਚੰਡੀਗੜ੍ਹ, 30 ਅਗਸਤ ਪੰਜਾਬ ਵਿੱਚ ਆਏ ਹੜ੍ਹਾਂ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਸਵੈ-ਇੱਛਤ ਯੋਗਦਾਨ ਦਾ ਉਦੇਸ਼ ਰਾਜ ਭਰ ਵਿੱਚ ਰਾਹਤ ਅਤੇ ਪੁਨਰਵਾਸ ਯਤਨਾਂ ਲਈ ਵਿੱਤੀ ਸਹਾਇਤਾ ਅਤੇ ਯੋਗਦਾਨ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਆਬਕਾਰੀ ਅਤੇ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਵਿਭਾਗ ਦੇ ਸਾਰੇ ਪੱਧਰਾਂ ਦੇ ਕਰਮਚਾਰੀਆਂ ਦੁਆਰਾ ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸਾਂਝੀ ਵਚਨਬੱਧਤਾ ਤਹਿਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫੰਡ ਸਿੱਧਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕੀਤੇ ਜਾਣਗੇ, ਜਿਸਦੀ ਵਰਤੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀ  ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸਾਡੇ ਸਾਥੀਆਂ ਨੇ ਸੰਕਟ ਦੇ ਇਸ ਸਮੇਂ ਵਿੱਚ ਆਪਣੇ ਸਾਥੀ ਨਾਗਰਿਕ...
ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

National, Politics, Punjab
ਚੰਡੀਗੜ੍ਹ, 29 ਅਗਸਤ 2025 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ ਸੇਵਾ ਦੀ ਇੱਕ ਸੋਹਣੀ ਮਿਸਾਲ ਦੇਖਣ ਨੂੰ ਮਿਲੀ। ਬਿਆਸ ਦਰਿਆ ਦਾ ਪਾਣੀ ਪਿੰਡ ਵਿੱਚ ਵੜਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਵੇਲੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਥਾਨਕ ਸੰਗਤ ਦੀ ਮਦਦ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਸਤਿਕਾਰ ਸਹਿਤ ਸੁਰੱਖਿਅਤ ਥਾਂ ‘ਤੇ ਲਿਜਾਇਆ। ਸਰੂਪ ਨੂੰ ਲਿਜਾਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਸੰਗਤ ਦੀ ਸੁੱਖ-ਸ਼ਾਂਤੀ ਲਈ ਦੁਆ ਵੀ ਕੀਤੀ ਗਈ। ਇਸ ਕੰਮ ਨੇ ਲੋਕਾਂ ਦੇ ਦਿਲਾਂ ਨੂੰ ਛੂਹਿਆ ਅਤੇ ਇਹ ਸਪੱਸ਼ਟ ਕੀਤਾ ਕਿ ਹੜ੍ਹ ਜਿਹੀਆਂ ਮੁਸ਼ਕਲ ਘੜੀਆਂ ਵਿੱਚ ਧਾਰਮਿਕ ਸਤਿਕਾਰ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕਰ ਰਹੀ ਹੈ। ਕੈਬਿਨੇਟ ਮੰਤਰੀ ਅਤੇ ਅਧਿਕਾਰੀ ਲਗਾਤਾਰ ਪ੍ਰਭਾਵਿਤ ਜ਼ਿਲਿਆਂ ਦਾ...
ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ। ਉਨ੍ਹਾਂ ਜੋਰ ਦਿੱਤਾ ਕਿ ਕੀਮਤਾ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ। ਐਡਵੋਕੇਟ ਚੀਮਾ, ਜੋ ਅੱਜ ਕਰਨਾਟਕਾ ਭਵਨ ਵਿਖੇ ਜੀ.ਐਸ.ਟੀ ਰੇਟ ਰੈਸ਼ਨਲਾਈਜੇਸ਼ਨ ਤੇ ਵਿਚਾਰ ਸਬੰਧੀ ਕੇਰਲਾ, ਕਰਨਾਟਕਾ, ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ ਦੇ ਵਿੱਤ ਮੰਤਰੀਆਂ ਤੇ ਪ੍ਰਤੀਨਿਧਾਂ ਦੀ ਮੀਟਿੰਗ ਵਿਚ ਭ...
ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ। ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਜਿਊਲਰੀ ਸ਼ਾਪ ਦੇ ਮਾਲਕ 'ਤੇ ਗੋਲੀਬਾਰੀ ਕੀਤੀ ਸੀ ਅਤੇ ਇਸ ਹਮਲੇ ਦੌਰਾਨ ਦੁਕਾਨ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੂਟਰਾਂ ਨੇ ਵਿਦੇਸ਼ ਅਧਾਰਤ ਗੈਂਗਸਟਰ ਲ...
ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਦਾ ਸਹਾਰਾ ਬਣੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਦਾ ਸਹਾਰਾ ਬਣੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

National, Politics, Punjab
ਪੱਟੀ (ਤਰਨ ਤਾਰਨ), 30 ਅਗਸਤ: ਵਿਧਾਨ ਸਭਾ ਹਲਕਾ ਪੱਟੀ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਿੱਥੇ ਲੋਕ ਬੇਘਰ ਹੋ ਗਏ, ਜ਼ਿੰਦਗੀਆਂ ਉਥਲ-ਪੁਥਲ ਹੋ ਗਈਆਂ ਅਤੇ ਪਸ਼ੂਆਂ ਦੀ ਚਰਾਈ ਰੁੱਕ ਗਈ, ਉੱਥੇ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਲਗਾਤਾਰ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾ ਰਹੇ ਹਨ। ਪਿੰਡ ਕੋਟ ਬੁੱਢਾ, ਭੋਜੋਕੇ, ਝੁੱਗੀਆਂ ਪੀਰ ਬਖ਼ਸ਼, ਰਾਦਲਕੇ, ਰਾਮ ਸਿੰਘ ਵਾਲਾ ਅਤੇ ਰਸੂਲਪੁਰ ਸਮੇਤ ਧੁੱਸੀ ਬੰਨ੍ਹ ਨਾਲ ਲੱਗਦੇ ਕਈ ਪਿੰਡਾਂ ਵਿੱਚ ਕੈਬਿਨੇਟ ਮੰਤਰੀ ਭੁੱਲਰ ਨੇ ਸੁੱਕਾ ਰਾਸ਼ਨ, ਖਾਣ-ਪੀਣ ਦੀਆਂ ਲੋੜੀਂਦੀਆਂ ਵਸਤੂਆਂ ਅਤੇ ਪਸ਼ੂਆਂ ਲਈ ਚਾਰਾ, ਫੀਡ ਤੇ ਚੋਕਰ ਵੰਡਿਆ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ “ਕੋਈ ਵੀ ਪਰਿਵਾਰ ਰਾਸ਼ਨ ਤੋਂ ਬਿਨਾਂ ਨਹੀਂ ਰਹੇਗਾ। ਮਨੁੱਖਾਂ ਲਈ ਖੁਰਾਕ ਦੇ ਨਾਲ ਜਾਨਵਰਾਂ ਲਈ ਚਾਰਾ ਅਤੇ ਆਚਾਰ ਵੀ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਹ ਘੜੀ ਔਖੀ ਹੈ, ਪਰ ਪੂਰਾ ਪੰਜਾਬ ਇਕੱਠੇ ਹੋ ਕੇ ਇਸ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ।” ਸ੍ਰ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੀੜਤ ਲੋਕਾਂ ਦੇ ਨ...
ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

National, Politics, Punjab
ਗੁਰਦਾਸਪੁਰ, 30 ਅਗਸਤ (       ) - ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਦਿਨ-ਰਾਤ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬੀਤੀ ਸ਼ਾਮ ਤੱਕ 5400 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 23 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 13 ਐਕਟਿਵ ਹਨ। ਇਨ੍ਹਾਂ ਕੈਂਪਾਂ ਵਿੱਚ ਖਾਣੇ ਤੋਂ ਇਲਾਵਾ ਸੌਂਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੁੱਢਲੀ ਸਹਾਇਤਾ ਮੁਹੱਈਆ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹ...