ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ
ਗੁਰਦਾਸਪੁਰ, 30 ਅਗਸਤ ( ) - ਪੰਜਾਬ ਵਿੱਚ ਭਿਆਨਕ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਹੁਣ ਦਸਤ, ਹੈਜ਼ਾ, ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, ਪੰਜਾਬ ਸਿਹਤ ਵਿਭਾਗ ਨੇ ਹਾਈ ਅਲਰਟ ਐਲਾਨ ਕਰਦਿਆਂ ਲੋਕਾਂ ਦੀ ਸੁਰੱਖਿਆ ਲਈ ਇੱਕ ਜਾਰੀ ਕੀਤੀ ਹੈ। ਵਿਭਾਗ ਨੇ ਬਿਮਾਰੀਆਂ ਨੂੰ ਰੋਕਣ ਲਈ ਵੱਡੇ ਪੱਧਰ `ਤੇ ਮੈਡੀਕਲ ਟੀਮਾਂ ਅਤੇ ਸਰੋਤ ਤਾਇਨਾਤ ਕੀਤੇ ਹਨ।
ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਲੋਕਾਂ ਨੂੰ ਹੜ੍ਹਾਂ ਦੌਰਾਨ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਪਾਣੀ ਅਤੇ ਭੋਜਨ ਵਿੱਚ ਸਾਵਧਾਨੀਆਂ ਵਰਤੇ ਹੋਏ ਕੇਵਲ ਸਾਫ਼ ਪਾਣੀ ਪੀਓ, ਸਿਰਫ਼ ਉਬਾਲੇ ਜਾਂ ਕਲੋਰੀਨ ਵਾਲਾ ਪਾਣੀ ਹੀ ਪੀਓ। ਜੇਕਰ ਪਾਣੀ ਨੂੰ ਉਬਾਲਣਾ ਸੰਭਵ ਨਹੀਂ ਹੈ, ਤਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰੋ। ਪਾਣੀ ਨੂੰ ਹਮੇਸ਼ਾ ਸਾਫ਼ ਅਤੇ ਢੱਕੇ ਹੋਏ ...








