Thursday, March 19
Shadow

Punjab

ਮੇਜਰ ਧਿਆਨਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

ਮੇਜਰ ਧਿਆਨਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

National, Politics, Punjab
ਬਰਨਾਲਾ, 29 ਅਗਸਤ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਭਾਰਤੀ ਹਾਕੀ ਦੇ ਦਿੱਗਜ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਹਰ ਸਾਲ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਮੇਰਾ ਯੁਵਾ ਭਾਰਤ (ਐਮ.ਵਾਈ. ਭਾਰਤ) ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਗੁਰਦੇਵ ਫੁੱਟਬਾਲ ਅਕੈਡਮੀ ਧਨੌਲਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਖੇਡ ਸਮਾਗਮ ਕਰਾਇਆ ਗਿਆ। ਇਸ ਸਬੰਧੀ ਮੈਡਮ ਆਭਾ ਸੋਨੀ ਨੇ ਦੱਸਿਆ ਕਿ ਸਾਰੇ ਖਿਡਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਇਕੱਤਰ ਹੋਏ। ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਮੇਜਰ ਧਿਆਨ ਚੰਦ ਦੀ ਯਾਦ ਨੂੰ ਤਾਜ਼ਾ ਕਰਨਾ ਸੀ। ਇਸ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਦੇ ਤੌਰ 'ਤੇ ਸਾਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਸਾਰਿਆਂ ਨੇ ਮੇਜਰ ਧਿਆਨਚੰਦ ਜੀ ਨੂੰ ਸ਼ਰਧਾਂਜਲੀ ਦੇ ਫੁੱਲ ਅਰਪਣ ਕੀਤੇ, ਓਨ੍ਹਾਂ ਦੀ ਯਾਦ ਵਿਚ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਅਤੇ ਗੁਰਦੇਵ ਫੁੱਟਬਾਲ ਅਕੈਡਮ...
ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ

ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ

National, Politics, Punjab
ਕੁੱਪ ਕਲਾਂ/ਮਾਲੇਰਕੋਟਲਾ, 29 ਅਗਸਤ – ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਹੈਲਥ ਫੂਡ ਵੱਲੋਂ ਤਿਆਰ ਕੀਤਾ ਫੀਡ ਸਮੱਗਰੀ ਦਾ ਟਰੱਕ ਡੇਰਾ ਬਾਬਾ ਨਾਨਕ ਇਲਾਕੇ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਨਾਲ ਜੂਝ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਮਨੁੱਖ, ਪਸ਼ੂ, ਫਸਲਾਂ ਅਤੇ ਵਨਸਪਤੀ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਸਮੇਂ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ ਬਣਦਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਰਾਹਤ ਸਮੱਗਰੀ ਰੂਪ ਵਿੱਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਦਾਲਾਂ, ਆਟੇ ਦੀਆਂ ਬੋਰੀਆਂ ਅਤੇ ਪਸ਼ੂਆਂ ਲਈ ਚਾਰਾ ਖੁੱਲ੍ਹੇ ਦਿਲ ਨਾਲ ਦਾਨ ਕਰਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾ...
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮਹੀਨਾਵਾਰ ਮੀਟਿੰਗ ਵਿੱਚ ਵਿਭਾਗੀ ਕੰਮਕਾਜ ਦੀ ਸਮੀਖਿਆ ਕੀਤੀ; ਬਿਹਤਰ ਜਨਤਕ ਸੇਵਾਵਾਂ ਲਈ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮਹੀਨਾਵਾਰ ਮੀਟਿੰਗ ਵਿੱਚ ਵਿਭਾਗੀ ਕੰਮਕਾਜ ਦੀ ਸਮੀਖਿਆ ਕੀਤੀ; ਬਿਹਤਰ ਜਨਤਕ ਸੇਵਾਵਾਂ ਲਈ ਨਿਰਦੇਸ਼ ਜਾਰੀ

National, Politics, Punjab
ਸੰਗਰੂਰ, 29 ਅਗਸਤ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸੰਭਾਵੀ ਹੜਾਂ ਬਾਬਤ ਤਿਆਰੀ, ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਜਨਤਕ ਸ਼ਿਕਾਇਤਾਂ ਦਾ ਹੱਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਡੀ.ਸੀ. ਰਾਹੁਲ ਚਾਬਾ ਨੇ ਕਿਹਾ, "ਨਾਗਰਿਕਾਂ ਦੀ ਸੁਰੱਖਿਆ, ਸਿਹਤ ਅਤੇ ਸਹੂਲਤ ਸਾਡੀ ਤਰਜੀਹ ਹੈ। ਸਾਨੂੰ ਇਹ ਯਕੀਨੀ ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕੁਸ਼ਲ, ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਮਿਲਣ।" ਡਰੇਨੇਜ ਵਿਭਾਗ ਦੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ, ਡੀ.ਸੀ. ਨੇ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਨਿਯਮਤ ਤੌਰ 'ਤੇ ਕਮਜ਼ੋਰ ਥਾਵਾਂ ਦਾ ਨਿਰੀਖਣ ਕਰਨ, ਜਲ ਸਰੋਤ ਤੇ ਨਿਕਾਸੀ ਸਾਧਨਾਂ ਦੀ ਸਫਾਈ ਕਰਨ ਅਤੇ ਬੰਨ...
ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ

National, Politics, Punjab
ਬਟਾਲਾ, 29 ਅਗਸਤ (         )  ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 30 ਅਗਸਤ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨਾਂ ਕਿਹਾ ਕਿ ਗੁਰੂ ਜੀ ਦੀ ਮਿਹਰ ਅਤੇ ਲੋਕਾਂ ਵਲੋਂ ਦਿੱਤੇ ਗਏ ਪਿਆਰ ਸਦਕਾ ਉਨਾਂ ਨੂੰ ਧਾਰਮਿਕ ਤੇ ਇਤਿਹਾਸਕ ਧਰਤੀ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀ ਗੁਰੂ ਨਾਨਕ ਨਾਮ ਲੇਵ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਗਈ ਹੈ। ਉਨਾਂ ਨੇ ਅੱਗੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆ ਰਹੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ ਤੇ ਸ਼ਾਮ ਨੂੰ ਨਗਰ ਕੀਰਤਨ ਦਾ ਸਵਾਗਤ ਅਤੇ ਸ...
ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

ਅਮਨ ਅਰੋੜਾ ਵੱਲੋਂ ਕੇਂਦਰੀ ਮੰਤਰੀ ਨੂੰ ਹੁਨਰਮੰਦ ਉਪਰਾਲਿਆਂ ਲਈ ਇੱਕੋ ਸੰਪਰਕ ਬਿੰਦੂ ਮਨੋਨੀਤ ਕਰਨ ਦੀ ਅਪੀਲ

National, Politics, Punjab
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਨੂੰ ਸਾਰੀਆਂ ਹੁਨਰ ਵਿਕਾਸ ਪਹਿਲਕਦਮੀਆਂ ਲਈ ਇੱਕੋ ਇੱਕ ਸੰਪਰਕ ਬਿੰਦੂ ਵਜੋਂ ਮਨੋਨੀਤ ਕਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਦੀ ਨਿਗਰਾਨੀ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਂਦੀ ਜਾ ਸਕੇ। ਅੱਜ ਇੱਥੇ ਇੱਕ ਹੋਟਲ ਵਿੱਚ ਕਰਵਾਏ ਹੁਨਰ ਵਿਕਾਸ ਮੰਤਰੀਆਂ ਦੇ ਖੇਤਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਹੁਨਰ ਵਿਕਾਸ ਵਿੱਚ ਵਾਧਾ ਕਰਨ ਸਬੰਧੀ ਦੋ ਮੁੱਖ ਉਪਾਵਾਂ ਬਾਰੇ ਸੁਝਾਅ ਦਿੱਤੇ ਕਿ ਹੁਨਰ ਯੋਜਨਾਵਾਂ ਵਿੱਚ 3-5 ਸਾਲਾਂ ਦੀ ਨਿਰੰਤਰਤਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ  ਨੌਜਵਾਨਾਂ ਨੂੰ ਬਿਹਤਰ ਯੋਜਨਾਬੰਦੀ ਅਤੇ ਵਿਕਲਪ ਪ੍ਰਦਾਨ ਕੀਤੇ ਜਾ ਸਕਣ ਅਤੇ ਸੂਬਾਈ ਹੁਨਰ ਮਿਸ਼ਨਾਂ ਰਾਹੀਂ ਕੇਂਦਰੀ ਹੁਨਰ ਸਿਖਲਾਈ ਯੋਜਨਾਵਾਂ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਵਧੇਰੇ ਪ੍ਰਭਾਵਸ਼ਾਲੀ ਨਤ...
ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ

ਹਰਜੋਤ ਸਿੰਘ ਬੈਂਸ ਵੱਲੋਂ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਪੰਜਾਬ ਵਿੱਚ 5 ਆਈ.ਟੀ.ਆਈ. ਹੱਬ ਸਥਾਪਤ ਕਰਨ ਦੀ ਮੰਗ

National, Politics, Punjab
ਚੰਡੀਗੜ੍ਹ, 28 ਅਗਸਤ: ਸੂਬੇ ਦੇ ਨੌਜਵਾਨਾਂ ਨੂੰ ਉਦਯੋਗ ਨਾਲ ਸਬੰਧਤ ਸਿਖਲਾਈ ਪ੍ਰਦਾਨ ਕਰਕੇ ਹੁਨਰ ਦੇ ਪਾੜੇ ਨੂੰ ਪੂਰਨ ਅਤੇ  ਪੰਜਾਬ ਨੂੰ ਹੁਨਰ ਵਿਕਾਸ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੁਧਿਆਣਾ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਅਤੇ ਸੂਬੇ ਭਰ ਵਿੱਚ ਪੰਜ ਆਈ.ਟੀ.ਆਈ. ਹੱਬ ਸਥਾਪਤ ਕੀਤੇ ਜਾਣ। ਸ. ਬੈਂਸ ਨੇ ਕੇਂਦਰੀ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਰਾਜ ਮੰਤਰੀ ਸ੍ਰੀ ਜਯੰਤ ਚੌਧਰੀ ਦੀ ਪ੍ਰਧਾਨਗੀ ਹੇਠ ਹੋਏ ਸਕਿੱਲ ਮੰਤਰੀਆਂ ਦੀ ਖੇਤਰੀ ਕਾਨਫਰੰਸ ਦੌਰਾਨ ਇਹ ਮੰਗਾਂ ਰੱਖੀਆਂ । ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਇੰਡੀਅਨ ਇੰਸਟੀਚਿਊਟ ਆਫ਼ ਸਕਿੱਲਜ਼ ਲਈ ਲੁਧਿਆਣਾ ਢੁੱਕਵਾਂ ਸਥਾਨ ਹੋਣ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਇਸ ਉਦਯੋਗਿਕ ਸ਼ਹਿਰ ਵਿੱਚ 20 ਏਕੜ ਜ਼ਮੀਨ ਉਪਲਬਧ ਹੈ। ਸ. ਹਰਜੋਤ ਸਿੰਘ ਬੈਂਸ ਨੇ ਤਕਨੀਕੀ ਸਿੱਖਿਆ ਵਿੱਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਕਿਹਾ ਕ...
ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

National, Politics, Punjab
ਬਿਆਸ (ਅੰਮ੍ਰਿਤਸਰ), 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ...
ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ

ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ

National, Politics, Punjab
ਚੰਡੀਗੜ੍ਹ/ਫ਼ਾਜ਼ਿਲਕਾ, 28 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ ਸੀ ਤਾਂ ਕੇਂਦਰ ਸਰਕਾਰ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਲੁੱਟਣ 'ਤੇ ਉਤਾਰੂ ਸੀ ਪਰ ਹੁਣ ਜਦੋਂ ਪੰਜਾਬ ਨੂੰ ਮਦਦ ਦੀ ਲੋੜ ਹੈ ਤਾਂ ਕੋਈ ਵੀ ਅੱਗੇ ਨਹੀਂ ਆ ਰਿਹਾ। ਅੱਜ ਇੱਥੇ ਕਾਵਾਂ ਵਾਲੀ ਪੱਤਣ 'ਤੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਮੰਗੇ ਪੰਜਾਬ ਨੂੰ ਰਾਹਤ ਪੈਕਜ ਦੇਵੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਪਾਣੀ ਵਰਤਦੇ ਹਨ, ਉਨ੍ਹਾਂ ਨੂੰ ਵੀ ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਸੀ। ਕੈਬਨਿਟ ਮੰਤਰੀ ਨੇ ਆਖਿਆ ਕਿ ਪਹਾੜਾਂ ਅਤੇ ਪੰਜਾਬ ਵਿੱਚ ਪਈ ਬਾਰਿਸ਼ ਕਾਰਨ ਇਸ ਵਾਰ ...
ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 28 ਅਗਸਤ 2025: ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਹੱਬ ਬਣਾਉਣ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਾਂਝੇ ਉੱਦਮ ਨਾਲ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਵਾਂ ਗ੍ਰੀਨਫੀਲਡ ਸਪੈਸ਼ਲ ਐਂਡ ਅਲਾਏ ਸਟੀਲ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸੂਬੇ ਵਿੱਚ ਟਿਕਾਊ, ਤਕਨੀਕੀ ਤੌਰ 'ਤੇ ਉੱਨਤ ਅਤੇ ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਵਾਲੀ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਪ੍ਰੋਜੈਕਟ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 2500 ਕਰੋੜ ਰੁਪਏ ਹੈ। ਅਲਾਏ ਅਤੇ ਸਪੈਸ਼ਲ ਸਟੀਲ ਦੀ 5 ਲੱਖ ਟਨ ਪ੍ਰਤੀ ਸਾਲ (ਟੀ.ਪੀ.ਏ.) ਦੀ ਸਥਾਪਿਤ ਸਮਰੱਥਾ ਨਾਲ ਹੀ ਪਲਾਂਟ ਸਟੀਲ ਸਬੰਧੀ ਘਰੇਲੂ ਅਤੇ ਵਿਸ਼ਵਵਿਆਪੀ ਆਟੋਮੋਟਿਵ ਜ਼ਰੂਰਤਾਂ ਨੂੰ ਪੂਰਾ ਕਰੇਗੀ। ਇਹ ਪਲ...
ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

National, Politics, Punjab
ਚੰਡੀਗੜ੍ਹ, 28 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 180ਵੇਂ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲਗਭਗ 138 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਆਪ੍ਰੇਸ਼ਨ ਦੌਰਾਨ ਲਗਭਗ 1189 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਇਸ ਆਪ੍ਰੇਸ਼...