ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ
ਚੰਡੀਗੜ੍ਹ, 28 ਅਗਸਤ:
ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਕੀਤੀ।
ਸਿਹਤ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਦੇਖਭਾਲ ਅਤੇ ਰਾਹਤ ਪ੍ਰਦਾਨ ਕਰਨ ਲਈ ਵੱਡੇ ਪੱਧਰ 'ਤੇ ਮੈਡੀਕਲ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰੋਤ ਜੁਟਾਏ ਜਾ ਰਹੇ ਹਨ।
ਮੀਟਿੰਗ ਦੌਰਾਨ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।"
ਉਨ੍ਹਾਂ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਇਸ ਮੁਸ਼ਕਿਲ ਸਮੇਂ ਦੌਰਾਨ ਕੋ...







