Thursday, March 19
Shadow

Punjab

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24x7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100 ਹੈ ਜਦਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਮਾਨਸਾ ਕੰਟਰੋਲ ਰੂਮ ਨੰਬਰ 01652-229082, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਸੰਗਰੂਰ ਕੰਟਰੋਲ ਰੂਮ ਨੰ. 01672-234196, ਪ...
ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

National, Politics, Punjab
ਚੰਡੀਗੜ੍ਹ, 27 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਹਿਲਾਂ  ਕਮਿਸ਼ਨਰ ਆਫ਼ ਪੁਲਿਸ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਸੀ ਜਿਸ ਤੋਂ ਬਾਅਦ ਹੁਣ ਇਸੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ 2 ਸਤੰਬਰ, 2025 ਨੂੰ ਐਸ.ਡੀ.ਐਮ. ਪੱਧਰ ਦੇ ਅਧਿਕਾਰੀ ਰਾਹੀਂ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨੁਸੂਚਿਤ ਜਾਤੀ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ।...
ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ: ਸੌਂਦ

National, Politics, Punjab
ਚੰਡੀਗੜ੍ਹ, 27 ਅਗਸਤ: ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਵਿੱਚ ਰਿਕਾਰਡ 310 ਕਰੋੜ ਰੁਪਏ ਦਾ ਲੇਬਰ ਸੈੱਸ ਇਕੱਠਾ ਕੀਤਾ ਹੈ, ਜੋ ਕਿ ਪਿਛਲੇ ਚਾਰ ਸਾਲਾਂ ਵਿੱਚ ਸਭ ਤੋਂ ਵੱਧ ਹੈ। ਲੇਬਰ ਸੈੱਸ 2021-22 ਵਿੱਚ 203.94 ਕਰੋੜ ਰੁਪਏ, 2022-23 ਵਿੱਚ 208.92 ਕਰੋੜ ਰੁਪਏ ਅਤੇ 2023-24 ਵਿੱਚ 180 ਕਰੋੜ ਰੁਪਏ ਸੀ। ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ, ਪਾਰਦਰਸ਼ਤਾ ਅਤੇ ਕਿਰਤ ਭਲਾਈ ਨਾਲ ਸਬੰਧਤ ਠੋਸ ਕੋਸ਼ਿਸ਼ਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸੈੱਸ ਇਕੱਠਾ ਕਰਨ ਦੀਆਂ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਇਆ ਹੈ, ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਕੱਠੇ ਕੀਤੇ ਫੰਡਾਂ ਦੀ ਵਰਤੋਂ ਉਸਾਰੀ ਕਾਮਿਆਂ ਦੀ ਭਲਾਈ ਲਈ ਕੀਤੀ ਜਾਂਦੀ ਹੈ, ਜਿਸ ਵਿੱਚ ਸਿਹਤ ਸੰਭਾਲ, ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੁਰੱਖਿਆ ਸਕੀਮਾਂ ਸ਼ਾਮਲ ਹਨ। ਸੌਂਦ ਨੇ ਅੱਗੇ ਕਿਹਾ ਕ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ ਐਨ.ਡੀ.ਏ. ਅਤੇ ਟੀ.ਈ.ਐਸ. ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

National, Politics, Punjab
ਚੰਡੀਗੜ੍ਹ, 27 ਅਗਸਤ: ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਇੰਟਰਵਿਊ ਪਾਸ ਕਰ ਲਈ ਹੈ। ਪਹਿਲੀ ਵਾਰ ਇਸ ਸੰਸਥਾ ਦੇ 15 ਕੈਡਿਟਾਂ ਨੇ ਇੱਕੋ ਵਾਰ ਐਸਐਸਬੀ ਕਲੀਅਰ ਕੀਤੀ ਹੈ। ਮੌਜੂਦਾ ਸਮੇਂ ਇਹਨਾਂ ਉਮੀਦਵਾਰਾਂ ਦਾ ਮੈਡੀਕਲ ਟੈਸਟ ਚੱਲ ਰਿਹਾ ਹੈ ਅਤੇ ਉਹ ਮੈਰਿਟ ਸੂਚੀ ਦੀ ਉਡੀਕ ਕਰ ਰਹੇ ਹਨ। ਅਜੇ ਵੀ ਕੁਝ ਕੈਡਿਟਾਂ ਨੇ ਟੀ.ਈ.ਐਸ.-54 ਲਈ ਐਸ.ਐਸ.ਬੀ. ਦੇਣੀ ਹੈ। ਐਸ.ਐਸ.ਬੀ. ਪਾਸ ਕਰਨ ਵਾਲੇ ਕੈਡਿਟਾਂ ਅਤੇ ਟ੍ਰੇਨੀਜ਼ ਵਿੱਚ ਗੁਰਕੀਰਤ ਸਿੰਘ, ਪਰਮਦੀਪ ਸਿੰਘ, ਅਪਾਰਦੀਪ ਸਿੰਘ ਸਾਹਨੀ, ਅਭੈ ਪ੍ਰਤਾਪ ਸਿੰਘ ਢਿੱਲੋਂ, ਵਿਸ਼ਵਰੂਪ ਸਿੰਘ ਗਰੇਵਾਲ, ਅਗਮਜੀਤ ਸਿੰਘ ਵਿਰਕ, ਰੇਹਾਨ ਯਾਦਵ, ਹੇਮੰਤ ਸ਼ਰਮਾ, ਭਾਸਕਰ ਜੈਨ, ਸੁਖਪ੍ਰੀਤ ਸਿੰਘ, ਨਿਮਿਤ ਅਮਰ, ਸ਼ੌਰਿਆ ਵਰਧਨ ਅਤੇ ਆਕਾਸ਼ ਸਿੰਘ ਕੁਸ਼ਵਾਹਾ ਸ਼ਾਮਲ ਹਨ। ਕੈਡਿਟ ਗੁਰਨੂਰ ਸਿੰਘ ਨੇ ਟੀ...
ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

ਪੰਜਾਬ ਵਿੱਚ ਪਸ਼ੂ ਪਾਲਕਾਂ ਲਈ ਕੀਤੇ ਵਿਲੱਖਣ ਉਪਰਾਲਿਆਂ ਨੂੰ ਕੇਂਦਰ ਸਰਕਾਰ ਨੇ ਸਲਾਹਿਆ

National, Politics, Punjab
ਚੰਡੀਗੜ੍ਹ, 27 ਅਗਸਤ: ਪਸ਼ੂ ਪਾਲਣ ਵਿੱਚ ਪੰਜਾਬ ਦੇ ਮਿਸਾਲੀ ਕੰਮ ਨੂੰ ਮਾਨਤਾ ਦਿੰਦਿਆਂ ਕੇਂਦਰ ਸਰਕਾਰ ਨੇ ਪਸ਼ੂ ਪਾਲਕਾਂ ਨੂੰ ਅਹਿਮ ਜਾਣਕਾਰੀ ਦੇਣ ਅਤੇ ਵੱਖ-ਵੱਖ ਪਸਾਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਯੂਟਿਊਬ ਅਤੇ ਫੇਸਬੁੱਕ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀ ਸ਼ਲਾਘਾ ਕੀਤੀ ਹੈ। ਕੇਂਦਰ ਸਰਕਾਰ ਨੇ ਵਿਭਾਗ ਵੱਲੋਂ ਪਸ਼ੂ-ਪਾਲਕਾਂ ਨੂੰ ਡੋਰ ਸਟੈੱਪ ਉੱਤੇ  ਦਿੱਤੀ ਜਾ ਰਹੀ ਮਸਨੂਈ ਗਰਭਦਾਨ ਸੇਵਾ ਦੀ ਵੀ ਸ਼ਲਾਘਾ ਕੀਤੀ ਹੈ ਅਤੇ ਹੋਰ ਉੱਤਰੀ ਰਾਜਾਂ ਨੂੰ ਵੀ ਪੰਜਾਬ ਦੇ ਇਸ ਸਫ਼ਲ ਮਾਡਲ ਨੂੰ ਅਪਣਾਉਣ ਲਈ ਕਿਹਾ। ਭਾਰਤ ਸਰਕਾਰ ਦੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਵਧੀਕ ਸਕੱਤਰ ਸ਼੍ਰੀਮਤੀ ਵਰਸ਼ਾ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ ਉੱਤਰੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਖੇਤਰੀ ਸਮੀਖਿਆ ਮੀਟਿੰਗ (ਆਰ.ਆਰ.ਐਮ.), ਜਿਸ ਦੀ ਮੇਜ਼ਬਾਨੀ ਪੰਜਾਬ ਸਰਕਾਰ ਨੇ ਕੀਤੀ, ਦੌਰਾਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੂੰ ਇਹ ਪ੍ਰਸ਼ੰਸਾ ਹਾਸਲ ਹੋਈ। ਮੀਟਿੰਗ ਵਿੱਚ ਪਸ਼ੂਧਨ ਸਿਹਤ ਰੋਗ ਨਿਯੰਤਰਣ ਪ੍ਰੋਗਰਾਮ ਅਤੇ ਰਾਸ਼ਟਰੀ ਪਸ਼ੂਧਨ ਮਿਸ਼ਨ ਦੀ...
ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

ਝੋਨੇ ਦਾ ਖਰੀਦ ਸੀਜ਼ਨ: ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ਵਿੱਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

National, Politics, Punjab
ਚੰਡੀਗੜ੍ਹ, 26 ਅਗਸਤ: ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੇ ਮੰਤਰੀ ਸਮੂਹ (ਜੀਓਐਮਜ਼) ਨੇ ਅੱਜ ਫੈਡਰੇਸ਼ਨ ਆਫ਼ ਆੜਤੀਆ ਐਸੋਸੀਏਸ਼ਨ, ਪੰਜਾਬ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ। ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ  ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆੜ੍ਹਤੀਆ ਐਸੋਸੀਏਸ਼ਨ, ਜਿਸਦੀ ਅਗਵਾਈ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਕਰ ਰਹੇ ਸਨ, ਨਾਲ ਉਸਾਰੂ ਵਿਚਾਰ-ਵਟਾਂਦਰਾ ਕੀਤਾ। ਕੈਬਨਿਟ ਮੰਤਰੀਆਂ ਨੇ ਐਸੋਸੀਏਸ਼ਨ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦੇ ਹੱਲ ਦਾ ਭਰੋਸਾ ਦਿੱਤਾ। ਐਸੋਸੀਏਸ਼ਨ ਦੀ ਮੁੱਖ ਮੰਗ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇ...
ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ ਭਗਵੰਤ ਮਾਨ

National, Politics, Punjab
ਚੇਨਈ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ ਵਿਸਤਾਰ ਦੀ ਸ਼ੁਰੂਆਤ ਸਬੰਧੀ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਮੌਕੇ ਹਾਜ਼ਰੀ ਸਾਡੇ ਲਈ ਬਹੁਤ ਮਾਣ ਅਤੇ ਨਿੱਜੀ ਤੌਰ ਉੱਤੇ ਤਸੱਲੀ ਵਾਲੀ ਗੱਲ ਹੈ। ਤਾਮਿਲਨਾਡੂ ਦੇ ਸਾਬਕਾ ਮੁੱਖ ਮੰਤਰੀ ਐਮ. ਕਰੁਨਾਨਿਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੱਦਾਵਰ ਆਗੂ ਨੇ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਐਮ.ਕੇ. ਸਟਾਲਿਨ ਉਸੇ ਸਮਰਪਣ ਨਾਲ ਆਪਣੇ ਪਿਤਾ ਦੀ ਵਿਰਾਸਤ ਨੂੰ ਅੱਗੇ ਲੈ ਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਤਾਮਿਲਨਾਡੂ ਦੇ ਲੋਕਾਂ ਖ਼ਾਸ ਤੌਰ ਉੱਤੇ ਐਮ.ਕੇ. ਸਟਾਲਿਨ ਦਾ ਇਸ ਸਮਾਗਮ ਲਈ ਮੁੱਖ ਮਹਿਮਾਨ ਵਜੋਂ ਸੱਦਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੱਦਾ ਸਿਰਫ਼ ਨਿੱਜੀ ਮਾਣ ਵਾਲੀ ਗੱਲ ਨਹੀਂ ਹੈ, ਸਗੋਂ ਇਹ ਸਾਰੇ ਪੰਜਾਬੀਆਂ ਲਈ ਮਾਣ...
ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

ਪੰਜਾਬ ਪੁਲਿਸ ਨੇ ਐਨਡੀਆਰਐਫ, ਐਸਡੀਆਰਐਫ ਅਤੇ ਫੌਜ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜਾਂ ਨੂੰ ਕੀਤਾ ਤੇਜ਼

National, Politics, Punjab
ਚੰਡੀਗੜ੍ਹ, 26 ਅਗਸਤ: ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਨਿਕਾਸੀ ਕਾਰਜ ਤੇਜ਼ ਕਰ ਦਿੱਤੇ ਹਨ। ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਫੀਲਡ ਵਿੱਚ ਰਹਿਣ ਅਤੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿਯਮਤ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਐਸਐਸਪੀ ਨਿੱਜੀ...
ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਅਬੋਹਰ  ਖੇਤਰ ਵਿਚ ਚੈਕਿੰਗ ਦੌਰਾਨ 8 ਸਕੂਲ ਬੱਸਾਂ ਦੇ ਕੀਤੇ ਚਲਾਨ

ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਅਬੋਹਰ ਖੇਤਰ ਵਿਚ ਚੈਕਿੰਗ ਦੌਰਾਨ 8 ਸਕੂਲ ਬੱਸਾਂ ਦੇ ਕੀਤੇ ਚਲਾਨ

National, Politics, Punjab
 ਫਾਜ਼ਿਲਕਾ 26 ਅਗਸਤ ਸੇਫ ਸਕੂਲ ਵਾਹਨ ਦੀ ਟੀਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਜ਼ਿਲ੍ਹਾ ਫਾਜ਼ਿਲਕਾ ਅੰਦਰ ਯਕੀਨੀ ਬਣਾਉਣ ਲਈ  ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਸੇਫ ਸਕੂਲ ਵਾਹਨ ਪਾਲਿਸੀ ਤਹਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਲਗਾਤਾਰ ਚਲਾਨ ਕਟੇ ਜਾ ਰਹੇ ਹਨ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਟਰਾਂਸਪੋਰਟ ਵਿਭਾਗ, ਟਰੈਫਿਕ ਪੁਲਿਸ ਅਤੇ ਸਿਖਿਆ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ *ਤੇ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅਬੋਹਰ ਖੇਤਰ ਵਿਚ ਚੈਕਿੰਗ ਕੀਤੀ ਗਈ, 8 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਬਚਿਆਂ ਦੀ ਜਾਨ-ਮਾਲਿ ਦੀ ਸੁਰੱਖਿਆ ਮਾਪਿਆਂ ਦੇ ਨਾਲ-ਨਾਲ ਸਕੂਲ ਪ੍ਰਿੰਸੀਪਲਾਂ ਦੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਜਿਸ ਸਕੂਲ ਵੈਨ *ਤੇ ਆਪਣਾ ਬਚਾ ਭੇਜ ਰਹੇ ਹਨ ਉਹ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ। ਇਸੇ ਤਰ੍ਹਾਂ ਹੀ ਸਕੂਲ ਪ੍ਰਿੰਸੀਪਲ ਵੀ ਸੁਨਿਸ਼ਚਿਤ ਕਰਨ ਕਿ ਸਕੂਲੀ ਬੱਸਾਂ ਵੈਨਾਂ ਵਿਚ ਪਾਲਸੀ ਅਨੁਸਾਰ ਸਕੂਲ ਬੱਸਾਂ ਵਿਚ ਲੋੜੀਂ...
ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ

ਸਤਲੁਜ ਦਰਿਆ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ’ਤੇ ਜਲੰਧਰ ਪ੍ਰਸ਼ਾਸਨ ਦੀ ਪੈਨੀ ਨਜ਼ਰ

National, Politics, Punjab
ਜਲੰਧਰ, 26 ਅਗਸਤ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਲੁਜ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ, ਕਿਉਂਕਿ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸਦੇ ਬਾਵਜੂਦ ਪ੍ਰਸ਼ਾਸਨ ਹਰ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।    ਡਾ. ਅਗਰਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਖੁਦ ਫੀਲਡ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨੂੰ ਸਮੇਂ ਸਿਰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹ ਵਰਗੇ ਕੋਈ ਵੀ ਹਾਲਾਤ ਪੈਦਾ ਹੁੰਦੇ ਹਨ ਤਾਂ ਪ੍ਰਸ਼ਾਸਨ ਬਿਨਾਂ ਕਿਸੇ...