ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ
ਚੰਡੀਗੜ੍ਹ/ਲੁਧਿਆਣਾ 25 ਅਗਸਤ
ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ
ਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਜਾਣ ਦਾ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਵੇਗਾ। ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ। ਜਿੱਥੇ ਸਾਨੂੰ ਨਿੱਜੀ ਤੌਰ 'ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ਼ ਅਤੇ ਵਿਦੇਸ਼ਾਂ...








